ਗੁਰੂ ਨਾਨਕ ਨਗਰ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ 358 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਦਿਨਾਂ ਗੁਰਮਤਿ ਸਮਾਗਮ ਦੇ ਪਹਿਲੇ ਦਿਨ ਸੰਗਤਾਂ ਨੇ ਹਾਜ਼ਰੀ ਭਰੀ

ਨਵਾਂਸ਼ਹਿਰ  21 ਜਨਵਰੀ  : ਗੁਰੂ ਗੋਬਿੰਦ ਸਿੰਘ ਜੀ ਦੇ 358 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਦਿਨਾਂ ਗੁਰਮਤਿ ਸਮਾਗਮ ਸਬੰਧੀ ਗਰੁਦੁਆਰਾ ਗੁਰੂ ਨਾਨਕ ਨਗਰ ਵਿਖੇ ਪਹਿਲੇ ਦਿਨ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ । ਗੁਰੂ ਘਰ ਦੇ ਬਾਹਰ ਖੁੱਲੇ ਪੰਡਾਲ ਵਿੱਚ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ । ਸ਼ਾਮ ਦੇ ਪਹਿਲੇ ਦਿਨ ਸ਼੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਿੰਘ ਸਭਾ ਦੇ ਹਜ਼ੂਰੀ ਰਾਗੀ ਭਾਈ ਪ੍ਰਦੀਪ ਸਿੰਘ ਦੇ ਜਥੇ ਨੇ ਦਸਮ ਪਿਤਾ ਦੀ ਬਾਣੀ ਦਾ ਕੀਰਤਨ ਕਰਦਿਆਂ ਕੀਤੀ । ਮੰਚ ਦਾ ਸੰਚਾਲਨ ਭਾਈ ਤਰਲੋਚਨ ਸਿੰਘ ਭਾਰਟਾ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਸਾਂਝ ਪਾਉਂਦਿਆ ਕੀਤਾ। ਅੱਜ ਦੇ ਸਮਾਗਮ ਵਿੱਚ ਭਾਈ ਜਸਬੀਰ ਸਿੰਘ ਪਾਉਂਟਾ ਸਾਹਿਬ, ਭਾਈ ਸਰੂਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲਿਆਂ ਨੇ ਗੁਰਬਾਣੀ ਕੀਰਤਨ ਨਾਲ ਤੇ ਸਿੱਖ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ । ਇਸ ਮੌਕੇ ਗੁਰੂ ਘਰ ਦੇ ਵਜ਼ੀਰ ਭਾਈ ਜ਼ੋਰਾਵਰ ਸਿੰਘ, ਭਾਈ ਫਤਹਿ ਸਿੰਘ, ਭਾਈ ਬਲਦੇਵ ਸਿੰਘ, ਭਾਈ ਮਨਜੀਤ ਸਿੰਘ, ਭਾਈ ਗੁਰਦੀਪ ਸਿੰਘ, ਐਮ ਐਲ ਏ ਸੁਖਵਿੰਦਰ ਕੁਮਾਰ ਸੁੱਖੀ, ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ, ਕੌਂਸਲਰ ਸਚਿਨ ਦੀਵਾਨ,ਪਰਮ ਸਿੰਘ ਖਾਲਸਾ,ਐਸ ਜੀ ਪੀ ਸੀ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖਾਲਸਾ, ਜਰਨੈਲ ਸਿੰਘ ਖਾਲਸਾ, ਪ੍ਰਬੰਧਕ ਕਮੇਟੀ ਦੇ ਕੁਲਵੀਰ ਸਿੰਘ, ਸ਼ਰਨਜੀਤ ਸੁਮਨ, ਮਨਿੰਦਰ ਸਿੰਘ, ਗੁਰਮੀਤ ਸਿੰਘ, ਹਰਪ੍ਰਭਮਹਿਲ ਸਿੰਘ, ਸੁਰਜੀਤ ਸਿੰਘ, ਡੀ ਐਸ ਪੀ ਲਖਵੀਰ ਸਿੰਘ, ਡੀ ਐਸ ਪੀ ਵਿਨੋਦ ਕੁਮਾਰ, ਰੀਡਰ ਗੁਲਜ਼ਾਰ ਸਿੰਘ, ਡਾਕਟਰ ਬਲਵਿੰਦਰ ਸਿੰਘ, ਡਾਕਟਰ ਬਲਵੰਤ ਸਿੰਘ, ਹਕੀਕਤ ਸਿੰਘ, ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ, ਗੁਰੂ ਕੀ ਰਸੋਈ ਦੇ ਸੁਰਜੀਤ ਸਿੰਘ, ਦੀਦਾਰ ਸਿੰਘ ਤੇ ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਸੁਖਵਿੰਦਰ ਸਿੰਘ ਥਾਂਦੀ, ਅਮਰਜੀਤ ਸਿੰਘ ਖਾਲਸਾ ਤੇ ਬਾਕੀ ਪ੍ਰਬੰਧਕ, ਮਹਿੰਦਰ ਸਿੰਘ, ਗੁਰਚਰਨ ਸਿੰਘ ਰੀਹਲ, ਸੰਦੀਪ ਕਾਲੀਆ, ਜਸਕੀਰਤ ਸਿੰਘ, ਹਰਿੰਦਰ ਸਿੰਘ, ਰਣਜੀਤ ਸਿੰਘ ਰੀਹਲ, ਗੁਰਜੋਤ ਸਿੰਘ ਸੈਂਭੀ, ਲਖਵਿੰਦਰ ਸਿੰਘ ਸੈਂਭੀ, ਅਮਰੀਕ ਸਿੰਘ ਤੋਂ ਇਲਾਵਾ ਆਸ ਪਾਸ ਦੇ ਪਿੰਡਾਂ ਦੀ ਸੰਗਤ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਚਾਹ ਪਕੌੜੇ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।