ਜਵਾਹਰ ਨਵੋਦਿਆ ਵਿਦਿਆਲਿਆ ; 6ਵੀਂ ਕਲਾਸ ਦੇ ਸਲੈਕਸ਼ਨ ਟੈਸਟ ਲਈ ਪ੍ਰੀਖਿਆ ਕੇਂਦਰ ਬਣਾਏ 18 ਸਕੂਲਾਂ ’ਚ 20 ਜਨਵਰੀ ਦੀ ਛੁੱਟੀ ਘੋਸ਼ਿਤ

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ 5 ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ
'ਤੇ ਪਾਬੰਦੀ
ਹੁਸ਼ਿਆਰਪੁਰ, 15 ਜਨਵਰੀ: ਜਵਾਹਰ ਨਵੋਦਿਆ ਵਿਦਿਆਲਿਆ ਵਿਚ ਛੇਵੀਂ ਕਲਾਸ ਦੇ ਦਾਖਲੇ ਲਈ ਚੋਣ
ਪ੍ਰੀਖਿਆ 20 ਜਨਵਰੀ ਨੂੰ ਜ਼ਿਲ੍ਹੇ ਦੇ 18 ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾ ਰਹੀ ਹੈ,
ਜਿਸ ਦੇ ਮੱਦੇਨਜ਼ਰ
ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ 20 ਜਨਵਰੀ ਨੂੰ ਪ੍ਰੀਖਿਆ ਵਾਲੇ ਦਿਨ ਫੌਜਦਾਰੀ ਸੰਘਤਾ 1973
(1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ
ਜ਼ਿਲ੍ਹਾ ਹੁਸ਼ਿਆਰਪੁਰ ਦੀ ਹੱਦ ਅੰਦਰ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ 100 ਮੀਟਰ ਦੇ ਘੇਰੇ
ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ ਜਾਰੀ ਕਰ
ਦਿੱਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਅਕਸਰ ਦੇਖਣ ਵਿਚ ਆਇਆ ਹੈ ਕਿ ਪ੍ਰੀਖਿਆ
ਦੌਰਾਨ ਵਿਦਿਆਰਥੀਆਂ ਦੇ ਰਿਸ਼ਤੇਦਾਰ ਅਤੇ ਹੋਰ ਵਿਅਕਤੀ ਪ੍ਰੀਖਿਆ ਕੇਂਦਰ ਦੇ ਆਸ-ਪਾਸ ਇਕੱਠੇ
ਹੋ ਜਾਂਦੇ ਹਨ, ਜਿਸ ਕਾਰਨ ਅਣਸੁਖਾਵੀਂ ਘਟਨਾ ਹੋ ਸਕਦੀ ਹੈ ਅਤੇ ਪ੍ਰੀਖਿਆ ਦੀ ਪਵਿੱਤਰਤਾ ਭੰਗ
ਹੁੰਦੀ ਹੈ। ਇਸ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਪ੍ਰੀਖਿਆ ਨੂੰ ਸ਼ਾਂਤਮਈ ਤੇ ਸੁਚਾਰੂ ਢੰਗ
ਨਾਲ ਨਿਪਟਾਉਣ ਲਈ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿਚ ਸੀ.ਆਰ.ਪੀ.ਸੀ. ਦੀ ਧਾਰਾ 144
ਲਗਾਈ ਜਾਵੇ।
ਇਸ ਤੋਂ ਇਲਾਵਾ ਜਿਨ੍ਹਾਂ ਪ੍ਰੀਖਿਆ ਕੇਂਦਰਾਂ ਵਿੱਚ 20 ਜਨਵਰੀ ਨੂੰ ਇਕ ਦਿਨ
ਦੀ ਛੁੱਟੀ ਵੀ ਘੋਸ਼ਿਤ ਕੀਤੀ ਗਈ ਹੈ, ਉਨ੍ਹਾਂ ਵਿੱਚ ਹੁਸ਼ਿਆਰਪੁਰ ਬਲਾਕ-1 ਦੇ ਸੈਂਟ ਸੋਲਜਰ
ਡਿਵਾਈਨ ਪਬਲਿਕ ਸਕੂਲ ਊਨਾ ਰੋਡ ਹੁਸ਼ਿਆਰਪੁਰ, ਸ੍ਰੀਮਤੀ ਪਾਰਵਤੀ ਆਰਿਆ ਮਹਿਲਾ ਸੀਨੀਅਰ
ਸੈਕੰਡਰੀ ਸਕੂਲ ਹੁਸ਼ਿਆਰਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੰਟਾ ਘਰ ਹੁਸ਼ਿਆਰਪੁਰ,
ਹੁਸ਼ਿਆਰਪੁਰ-2
ਬਲਾਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਗੜ੍ਹ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ
ਖੁਆਸਪੁਰ ਹੀਰਾਂ, ਭੂੰਗਾ ਬਲਾਕ ਦੇ ਕਲਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਹਰਿਆਣਾ, ਸਰਕਾਰੀ
ਸੀਨੀਅਰ ਸੈਕੰਡਰੀ ਸਕੂਲ ਭੂੰਗਾ, ਮਾਹਿਲਪੁਰ ਬਲਾਕ ਦੇ ਦੋਆਬਾ ਪਬਲਿਕ ਸਕੂਲ ਦੋਹਲਰੋਂ,
ਗੜ੍ਹਸ਼ੰਕਰ ਬਲਾਕ ਦੇ ਦੋਆਬਾ ਪਬਲਿਕ ਸਕੂਲ ਪਾਰੋਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ
ਗੜ੍ਹਸ਼ੰਕਰ, ਟਾਂਡਾ ਬਲਾਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਉੜਮੁੜ (ਲੜਕੇ),
ਦਸੂਹਾ ਬਲਾਕ ਦੇ ਲਿਟਲ ਫਲਾਵਰ ਸੀਨੀਅਰ ਸੈਕੰਡਰੀ ਸਕੂਲ ਦਸੂਹਾ, ਸਰਕਾਰੀ ਸੀਨੀਅਰ ਸੈਕੰਡਰੀ
ਸਕੂਲ ਦਸੂਹਾ, ਮੁਕੇਰੀਆਂ ਬਲਾਕ ਦੇ ਦਸਮੇਸ਼ ਪਬਲਿਕ ਸਕੂਲ ਚੱਕ ਅੱਲਾ ਬਖਸ਼, ਸਰਕਾਰੀ ਸੀਨੀਅਰ
ਸੈਕੰਡਰੀ ਸਕੂਲ ਮਕੇਰੀਆਂ, ਹਾਜ਼ੀਪੁਰ ਬਲਾਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜ਼ੀਪੁਰ,
ਤਲਵਾੜਾ ਬਲਾਕ ਦੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਸੈਕਟਰ -3 ਅਤੇ ਐਸ.ਡੀ.
ਸਰਵਹਿਤਕਾਰੀ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਸ਼ਾਮਲ ਹਨ।