ਨਵਾਂਸ਼ਹਿਰ, 2 ਜਨਵਰੀ-ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ
ਦੇ ਦਿਸ਼ਾ- ਨਿਰਦੇਸ਼ਾਂ ਤਹਿਤ
8 ਜਨਵਰੀ, 2024 ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਡੇਅਰੀ ਸਿਖਲਾਈ ਦੇਣ
ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ
ਗੁਰਿੰਦਰਪਾਲ ਸਿੰਘ ਨੇ ਦੱਸਿਆ ਕੇ ਅਜੋਕੇ ਯੁੱਗ ਵਿੱਚ ਵਿਗਿਆਨਕ ਢੰਗਾਂ ਨਾਲ ਕੀਤੇ
ਕਾਰੋਬਾਰ ਹੀ ਲਾਹੇਵੰਦ ਹੋਣਗੇ। ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ ਰਖਾਓ, ਖਾਦ
ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ
ਬਾਰੇ ਜਾਣਕਾਰੀ ਦੇਣ ਲਈ ਚਲਾਏ
ਜਾਂਦੇ ਡੇਅਰੀ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਨੇ ਸਮੂਹ ਦੁੱਧ
ਉਤਪਤਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਸੁਨੇਹਾ ਦਿੱਤਾ ਹੈ ਕਿ ਉਹ ਤੁਰੰਤ ਆਪਣੇ ਆਪ
ਨੂੰ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾਉਣ ਲਈ ਉਪਰਾਲੇ ਕਰਨ ਅਤੇ ਵਿਭਾਗ ਵੱਲੋਂ
ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ।ਲੋੜੀਂਦੇ ਕਾਗਜਾਤ ਪੜ੍ਹਾਈ
ਦਾ ਸਰਟੀਫਿਕੇਟ, ਅਧਾਰ ਕਾਰਡ, ਵੋਟਰ ਕਾਰਡ, ਅਨਸੂਚਿਤ ਜਾਤੀ ਸਰਟੀਫਿਕੇਟ,ਪਾਸਪੋਰਟ
ਸਾਈਜ਼ ਫੋਟੋ ਨਾਲ ਲੈ ਕੇ 5 ਜਨਵਰੀ ਤੱਕ ਆਪਣੇ ਫਾਰਮ ਭਰਵਾਉਣ ਲਈ ਦਫ਼ਤਰ ਡਿਪਟੀ
ਡਾਇਰੈਕਟਰ ਡੇਅਰੀ ਵਿਕਾਸ, ਵੈਟਨਰੀ ਪੋਲੀਕਲੀਨਿਕ ਬੰਗਾ ਰੋਡ ਮਹਾਲੋਂ ਵਿਖੇ ਫੋਨ
ਨੰਬਰ01823225050 'ਤੇ ਸੰਪਰਕ ਕੀਤਾ ਜਾ ਸਕਦਾ ਹੈ।