ਨਵਾਂਸ਼ਹਿਰ, 01 ਜਨਵਰੀ - ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ
ਜ਼ਿਲ੍ਹੇ ਵਿੱਚ ਫੌਜਦਾਰੀ
ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ
ਕਰਦਿਆਂ ਹੋਇਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ
ਨਾਲ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ 'ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਉਪ ਸਕੱਤਰ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ
ਨਿਆ ਵਿਭਾਗ (ਗ੍ਰਹਿ-5 ਸ਼ਾਖਾ) ਦੇ ਪੱਤਰ ਨੰਬਰ ਗ੍ਰਹਿ-5/ਸਪੈਸ਼ਲ/2023/1 ਚੰਡੀਗੜ੍ਹ ਮਿਤੀ
30.10.2023 ਰਾਹੀਂ ਲਿਖਿਆ ਹੈ ਕਿ ਰਾਜ ਵਿੱਚ ਬੀਤੇ ਦਿਨੀ ਕੁੱਝ ਘਟਨਾਵਾਂ ਵਾਪਰੀਆਂ ਹਨ,
ਜਿਨ੍ਹਾਂ ਵਿੱਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ
ਨੂੰ ਗੰਭੀਰ ਸੱਟਾਂ ਆਈਆਂ ਹਨ ਅਤੇ ਇੱਕ ਨੌਜਵਾਨ ਦੀ ਮੌਤ ਵੀ ਹੋਈ ਹੈ। ਇਸ ਲਈ ਟਰੈਕਟਰਾਂ ਅਤੇ
ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ
29 ਫਰਵਰੀ,2024 ਤੱਕ ਲਾਗੂ ਰਹੇਗਾ।