ਜ਼ਿਲ੍ਹੇ ਦੀਆਂ ਤਹਿਸੀਲਾਂ ਅਤੇ ਸਬ- ਤਹਿਸੀਲਾਂ ਵਿਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਇੰਤਕਾਲ ਕੀਤੇ ਗਏ ਦਰਜ਼

ਹੁਸ਼ਿਆਰਪੁਰ, 15 ਜਨਵਰੀ: ਅੱਜ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ
ਵਿਚ ਵਿਸ਼ੇਸ਼ ਕੈਂਪ ਲਗਾ ਕੇ
ਲੰਬਿਤ ਇੰਤਕਾਲ ਦਰਜ਼ ਗਏ, ਜਿਸ ਦਾ ਆਮ ਲੋਕਾਂ ਨੂੰ ਕਾਫੀ ਫਾਇਦਾ ਹੋਇਆ ਹੈ। ਇਹ ਜਾਣਕਾਰੀ
ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ
ਮਾਨ ਦੀਆਂ ਹਦਾਇਤਾਂ 'ਤੇ ਲਗਾਇਆ ਗਿਆ ਇਹ ਦੂਜਾ ਵਿਸ਼ੇਸ਼ ਕੈਂਪ ਸੀ, ਜਿਸ ਵਿਚ ਲੋਕਾਂ ਦੇ
ਲੰਬਿਤ ਇੰਤਕਾਲ ਦਰਜ ਕੀਤੇ ਗਏ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ 'ਤੇ ਅੱਜ
ਜ਼ਿਲ੍ਹੇ ਦੇ ਮਾਲ ਅਫ਼ਸਰਾਂ ਵੱਲੋਂ ਜ਼ਿਲ੍ਹੇ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿਚ ਕੈਂਪ
ਲਗਾ ਕੇ ਲੋਕਾਂ ਦੇ ਲੰਬਿਤ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ
ਵਿਸ਼ੇਸ਼ ਕੈਂਪ ਵਿਚ ਜ਼ਿਲ੍ਹੇ ਦੇ ਸਮੂਹ ਤਹਿਸੀਲਾਂ ਦੇ ਸੀ.ਆਰ.ਓਜ਼, ਕਾਨੂੰਗੋ ਅਤੇ ਪਟਵਾਰੀ
ਹਾਜ਼ਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਲੋਕਾਂ ਦੀਆਂ ਸਮੱਸਿਆਵਾਂ
ਦੇ ਹੱਲ ਲਈ ਅਜਿਹੇ ਕੈਂਪ ਅੱਗੇ ਤੋਂ ਵੀ ਲਗਦੇ ਰਹਿਣਗੇ। ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ
ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿਚ ਕੋਈ ਕਸਰ
ਬਾਕੀ ਨਾ ਛੱਡੀ ਜਾਵੇ।
ਇਸ ਦੌਰਾਨ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਹੁਸ਼ਿਆਰਪੁਰ,
ਭੂੰਗਾ ਅਤੇ ਸ਼ਾਮਚੁਰਾਸੀ ਵਿਚ ਵਿਸ਼ੇਸ਼ ਕੈਂਪ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਡਿਪਟੀ
ਕਮਿਸ਼ਨਰ ਦੀਆਂ ਹਦਾਇਤਾਂ 'ਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਤਹਿਸੀਲ ਵਿਚ ਕੰਮ ਕਰਵਾਉਣ
ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸੇ ਤਰ੍ਹਾਂ
ਜ਼ਿਲ੍ਹੇ ਦੀਆਂ ਬਾਕੀ ਸਬ-ਡਵੀਜ਼ਨਾਂ ਵਿਚ ਵੀ ਸੰਬੰਧਿਤ ਐਸ.ਡੀ.ਐਮਜ਼ ਦੀ ਅਗਵਾਈ ਵਿਚ ਇਹ
ਕੈਂਪ ਲਗਾਏ ਗਏ।