ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਕੀਤੇ ਗਏ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅਧਿਕਾਰੀਆਂ ਨੂੰ ਸਮੇਂ ਸਿਰ ਟੀਚੇ ਪੂਰੇ ਕਰਨ ਦੀ ਕੀਤੀ ਹਦਾਇਤ
ਨਵਾਂਸ਼ਹਿਰ, 16 ਜਨਵਰੀ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ
ਹੇਠ ਜਿਲ੍ਹਾ ਰੋਜ਼ਗਾਰ ਅਤੇ
ਕਾਰੋਬਾਰ ਬਿਊਰੋ ਦੀ ਮਹੀਨਾ ਅਕਤੂਬਰ, ਨਵੰਬਰ ਅਤੇ ਦਸੰਬਰ 2023 ਦੇ ਕੰਮਾਂ ਦੀ ਰੀਵਿਊ
ਮੀਟਿੰਗ ਹੋਈ। ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ
ਵੱਲੋਂ ਡਿਪਟੀ ਕਮਿਸ਼ਨਰ ਨੂੰ ਬਿਊਰੋ ਵੱਲੋਂ ਅਕਤੂਬਰ, ਨਵੰਬਰ ਅਤੇ ਦਸੰਬਰ 2023 ਦੇ ਕੰਮਾਂ ਦੀ
ਪ੍ਰਗਤੀ ਰਿਪੋਰਟ ਪੇਸ਼ ਕੀਤੀ ਗਈ ਅਤੇ ਨਾਲ ਹੀ ਜਨਵਰੀ 2024 ਮਹੀਨੇ ਦੌਰਾਨ ਕੀਤੀਆਂ ਜਾਣ
ਵਾਲੀਆਂ ਗਤੀਵਿਧੀਆਂ ਬਾਰੇ ਵੀ ਜਾਣੂ ਕਰਵਾਇਆ ਗਿਆ।
ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਮਹੀਨਾ ਨਵੰਬਰ ਅਤੇ ਦਸੰਬਰ 2023 ਦੌਰਾਨ
ਪਲੇਸਮੈਂਟ ਦੇ ਟੀਚੇ ਨੂੰ ਛੱਡ ਕੇ ਬਾਕੀ ਸਾਰੇ ਟੀਚੇ ਪ੍ਰਾਪਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ
ਵੱਲੋਂ ਅਧਿਕਾਰੀ ਨੂੰ ਪਲੇਸਮੈਂਟ ਦੇ ਟੀਚੇ ਪੂਰੇ ਕਰਨ ਦੀ ਹਦਾਇਤ ਕੀਤੀ ਗਈ।
ਪੀ.ਐਮ.ਵਿਸ਼ਵਕਰਮਾ ਅਤੇ ਸਕਿੱਲ ਮੁਕਾਬਲਿਆਂ ਦੀ ਪ੍ਰਗਤੀ ਸਬੰਧੀ ਡਿਪਟੀ ਕਮਿਸ਼ਨਰ
ਨੂੰ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਪੀ.ਐਮ.ਵਿਸ਼ਵਕਰਮਾ ਸਕੀਮ ਅਧੀਨ 500 ਦੇ ਟੀਚੇ
ਵਿਰੁੱਧ 380 ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ ਅਤੇ ਸਕਿੱਲ ਮੁਕਾਬਲਿਆਂ ਵਿੱਚ 950 ਤੋਂ ਵੱਧ
ਪ੍ਰਤੀਯੋਗੀਆਂ ਦੀ ਰਜਿਸਟ੍ਰੇਸ਼ਨ ਕਰਵਾਈ ਜਾ ਚੁੱਕੀ ਹੈ ਅਤੇ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ
ਰਾਜ ਵਿੱਚ ਪਹਿਲੇ ਨੰਬਰ ਤੇ ਹੈ। ਡਿਪਟੀ ਕਮਿਸ਼ਨਰ ਵੱਲੋਂ ਦਫ਼ਤਰ ਦੀਆਂ ਗਤੀਵਿਧੀਆਂ ਨੂੰ ਹੋਰ
ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾਉਣ ਦੀ ਹਦਾਇਤ ਕੀਤੀ ਗਈ। ਇਸ ਮੀਟਿੰਗ ਵਿੱਚ ਹੋਰਨਾਂ ਤੋਂ
ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ
ਗੁਪਤਾ, ਐਸ.ਡੀ.ਐਮ. ਬੰਗਾ ਬਿਕਰਮਜੀਤ ਸਿੰਘ ਪੰਥੇ, ਸਹਾਇਕ ਕਮਿਸ਼ਨਰ ਜਨਰਲ ਡਾ. ਗੁਰਲੀਨ ਕੌਰ,
ਗੁੱਡ ਗਵਰਨੈਂਸ ਫੈਲੋ ਸੰਜਨਾ ਸਕਸ਼ੈਨਾ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।