ਬੀ.ਐਲ.ਐਮ. ਗਰਲਜ਼ ਕਾਲਜ ਵਿਖੇ ਮਨਾਇਆ ਰਾਸ਼ਟਰੀ ਵੋਟਰ ਦਿਵਸ


ਨਵਾਂਸ਼ਹਿਰ, 25 ਜਨਵਰੀ -   ਮਜ਼ਬੂਤ ਲੋਕਤੰਤਰ ਲਈ ਨੌਜਵਾਨ ਵੋਟਰਾਂ ਦਾ ਅਹਿਮ ਰੋਲ ਹੁੰਦਾ ਹੈ। ਨੌਜਵਾਨਾਂ ਨੂੰ ਆਪਣੀ ਵੋਟ ਬਣਾਉਣ ਦੇ ਨਾਲ-ਨਾਲ ਵੋਟ ਦਾ ਇਸਤੇਮਾਲ ਕਰਨ ਦੇ ਲਈ ਵੀ ਜਾਗਰੂਕ ਹੋਣਾ ਚਾਹੀਦਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਬੀ.ਐਲ.ਐਮ. ਗਰਲਜ ਕਾਲਜ ਨਵਾਂਸ਼ਹਿਰ ਵਿਖੇ ਕਰਵਾਏ ਗਏ ਰਾਸ਼ਟਰੀ ਵੋਟਰ ਦਿਵਸ ਸਮਾਗਮ ਦੌਰਾਨ ਕੀਤਾ।         ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਸਾਲ 25 ਜਨਵਰੀ ਨੂੰ ਪੂਰੇ ਭਾਰਤ ਵਿਚ ਰਾਸ਼ਟਰੀ ਵੋਟਰ ਦਿਵਸ ਵਜੋਂ ਮਨਾਇਆ ਜਾਂਦਾ ਹੈ। ਸਭ ਤੋ ਪਹਿਲਾ ਰਾਸ਼ਟਰੀ ਵੋਟਰ ਦਿਵਸ 25 ਜਨਵਰੀ 2011 ਨੂੰ ਮਨਾਇਆ ਗਿਆ ਸੀ। 25 ਜਨਵਰੀ 1950 ਨੂੰ ਭਾਰਤੀ ਚੋਣ ਕਮਿਸ਼ਨ ਦੀ ਸਥਾਪਨਾ ਹੋਈ ਸੀ। ਵੋਟਰਾਂ ਨੂੰ ਲੋਕਤੰਤਰਿਕ ਚੋਣ ਪ੍ਰਕਿਰਿਆ ਵਿਚ ਹਿੱਸਾ ਲੈਣ ਲਈ ਪ੍ਰੇਰਤ ਕਰਨ ਦੇ ਉਦੇਸ਼ ਨਾਲ ਹਰ ਸਾਲ ਭਾਰਤੀ ਚੋਣ ਕਮਿਸ਼ਨ ਵੱਲੋਂ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਦੇ ਰੂਪ ਵਿੱਚ ਮਨਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਨੂੰ ਮਨਾਉਣ ਦਾ ਮੁਖ ਉਦੇਸ਼ ਲੋਕਾਂ ਨੂੰ, ਵਿਸ਼ੇਸ਼ ਕਰਕੇ ਨੌਜਵਾਨ ਵਰਗ ਨੂੰ ਵੋਟ ਦੀ ਮਹਤੱਤਾ ਅਤੇ ਅਧਿਕਾਰ ਤੋਂ ਜਾਗਰੂਕ ਕਰਾਉਣਾ ਹੈ। ਇਸ ਲਈ ਹੀ ਸੰਵਿਧਾਨ ਦੀ 61ਵੀ ਸੋਧ ਰਾਹੀ ਵੋਟਰ ਬਨਣ ਦੀ ਉਮਰ 21 ਸਾਲ ਤੋਂ ਘਟਾ ਕੇ 18 ਸਾਲ ਕੀਤੀ ਗਈ ਤਾਂ ਕਿ ਦੇਸ਼ ਦੇ ਨੌਜਵਾਨ ਰਾਜਨੀਤਿਕ ਪ੍ਰਕਿਰਿਆ ਦਾ ਹਿੱਸਾ ਬਣ ਸਕਣ।

            ਇਸ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਵੋਟ ਬਣਾਉਣ ਸਬੰਧੀ ਸੰਦੇਸ਼ ਦਿੰਦੇ ਹੋਏ ਸੱਭਿਆਚਾਰਕ ਪ੍ਰੋਗਰਾਮ ਵੀ ਕੀਤੇ ਗਏ ਅਤੇ ਨੌਜਵਾਨਾਂ ਨੂੰ ਵੋਟ ਬਣਾਉਣ ਲਈ ਪ੍ਰੇਰਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਵੋਟਾਂ ਬਣਾਉਣ ਦੇ ਵਿੱਚ ਮਹੱਤਵਪੂਰਨ ਨਿਭਾਉਣ ਦੇ ਲਈ ਐਸ.ਡੀ.ਐਮ. ਬਲਾਚੌਰ ਸਮੇਤ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਸੁਤੰਤਰ, ਨਿਰਪੱਖ ਅਤੇ ਨਿਰਡਰ ਹੋ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਵੋਟ ਦੇ ਹੱਕ ਦੀ ਵਰਤੋਂ ਸਬੰਧੀ ਸਹੁੰ ਚੁਕਾਈ। ਇਸ ਮੌਕੇ ਤੇ ਸਵੀਪ ਆਈਕਨ ਜਸਪਾਲ ਸਿੰਘ ਗਿੱਧਾ, ਪੀ.ਡਬਲਿਯੂ.ਡੀ. ਆਈਕਨ ਕਸ਼ਮੀਰ ਸਿੰਘ ਸਨਾਵਾ, ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ ਅਤੇ ਐਸ.ਡੀ.ਐਮ. ਬਲਾਚੌਰ ਰਵਿੰਦਰ ਬਾਂਸਲ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਰਾਂਸਜੈਡਰ ਆਈਕਨ ਪ੍ਰੀਤੀ ਮਹੰਤ, ਸਵੀਪ ਨੋਡਲ ਅਫ਼ਸਰ ਸਤਨਾਮ ਸਿੰਘ, ਪ੍ਰਿੰਸੀਪਲ ਤਰਨਪ੍ਰੀਤ ਕੌਰ ਵਾਲੀਆ, ਕੋਆਡੀਨੇਟਰ ਹਰਦੀਪ ਕੌਰ, ਕਾਲਜ ਦੇ ਵਿਦਿਆਰਥੀ ਅਤੇ ਸਟਾਫ਼ ਮੈਂਬਰ ਵੀ ਮੌਜੂਦ ਸਨ।