Fwd: Punjabi and Hindi Press Note--ਪੀ.ਐਮ. ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਜਾਰੀ ਰੱਖਣ ਲਈ ਈ-ਕੇ.ਵਾਈ.ਸੀ ਲਾਜ਼ਮੀ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 18 ਜਨਵਰੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਕਿਸਾਨਾਂ ਦੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਿਸਾਨਾਂ ਵਲੋਂ ਲਾਭ ਲਿਆ ਜਾ ਰਿਹਾ ਹੈ। ਇਸ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ 6 ਹਜ਼ਾਰ ਰੁਪਏ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ ਜੋ ਕਿ 2000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ ਭਾਰਤ ਸਰਕਾਰ ਵਲੋਂ ਟਰਾਂਸਫਰ ਕੀਤੀ ਜਾਂਦੀ ਹੈ। ਯੋਜਨਾ ਦਾ ਲਾਭ ਜਾਰੀ ਰੱਖਣ ਲਈ ਲਾਭਪਾਤਰੀ ਕਿਸਾਨਾਂ ਵਲੋਂ ਆਪਣੀ ਈ-ਕੇ.ਵਾਈ.ਸੀ ਕਰਵਾਉਣੀ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਸਕੀਮ ਦੀ ਸ਼ੁਰੂਆਤ ਤੋਂ ਹੁਣ ਤੱਕ 15 ਕਿਸ਼ਤਾਂ ਕਿਸਾਨਾਂ ਦੇ ਖਾਤਿਆਂ ਵਿੱਚ ਸਫਲਤਾਪੂਰਵਕ ਜਮ੍ਹਾਂ ਕਰਵਾ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਦੇ ਦੱਸਿਆ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕੀਮ ਦੇ ਲਾਭਪਾਤਰੀਆਂ ਵਲੋਂ ਆਪਣੀ ਈ-ਕੇ.ਵਾਈ.ਸੀ ਕਰਵਾਉਣੀ ਜ਼ਰੂਰੀ ਹੈ, ਜੋ ਕਿ ਆਪਣੇ ਨਜ਼ਦੀਕੀ ਸੇਵਾ ਕੇਂਦਰ ਤੋਂ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੀਬ 34873 ਲਾਭਪਾਤਰੀਆਂ ਦੀ ਈ-ਕੇ.ਵਾਈ.ਸੀ ਪੈਂਡਿੰਗ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਕੀਮ ਦਾ ਲਾਭ ਜਾਰੀ ਰੱਖਣ ਲਈ ਆਪਣੀ ਈ-ਕੇ.ਵਾਈ.ਸੀ ਜਲਦ ਤੋਂ ਜਲਦ ਨਜ਼ਦੀਕੀ ਸੇਵਾ ਕੇਂਦਰਾਂ ਜਾਂ ਸੀ.ਐਸ.ਸੀ ਸੈਂਟਰ ਤੋਂ ਕਰਵਾ ਲੈਣ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਮਿਲਣ ਵਾਲੀ ਵਿੱਤੀ ਰਾਸ਼ੀ ਬੰਦ ਹੋ ਜਾਵੇਗੀ। ਸਕੀਮ ਸਬੰਧੀ ਕਿਸੇ ਵੀ ਜਾਣਕਾਰੀ ਲਈ ਲਾਭਪਾਤਰੀ ਆਪਣੇ ਨਜ਼ਦੀਕੀ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।