ਡਿਪਟੀ ਕਮਿਸ਼ਨਰ ਨੇ ਵੋਟਰਾਂ ਨੂੰ ਜਾਗਰੁਕ ਕਰਨ ਦੇ ਲਈ ਸਵੀਪ ਅਧੀਨ ਕੀਤੀਆਂ ਜਾਗਰੁਕਤਾਂ ਵੈਨ ਰਵਾਨਾਂ


 ਨਵਾਂਸ਼ਹਿਰ, 29 ਫਰਵਰੀ -    ਭਾਰਤ ਚੋਣ ਕਮਿਸਨਰ ਦੀਆਂ ਹਦਾਇਤਾਂ ਅਨੁਸਾਰ ਸਾਡਾ ਉਪਰਾਲਾ ਹੈ ਕਿ ਨਵੇਂ ਵੋਟਰਾਂ ਨੂੰ ਜਿਆਦਾ ਤੋਂ ਜਿਆਦਾ ਮਤਦਾਨ ਕਰਨ ਦੇ ਲਈ ਜਾਗਰੁਕ ਕੀਤਾ ਜਾਵੇ ਜਿਸ ਅਧੀਨ ਜਿਲ੍ਹੇ ਅੰਦਰ ਵੋਟਰ ਜਾਗਰੁਕਤਾ ਪ੍ਰੋਗਰਾਮ ਸਵੀਪ ਅਧੀਨ ਕਾਰਜ ਕੀਤੇ ਜਾ ਰਹੇ ਹਨ ਅਤੇ ਅੱਜ ਸਵੀਪ ਅਧੀਨ ਜਿਲ੍ਹੇ ਵਿੱਚ ਜਾਗਰੁਕਤਾ ਵੈਨ ਰਵਾਨਾਂ ਕੀਤੀਆਂ ਗਈਆਂ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਪਾਲ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਵੋਟਰ ਜਾਗਰੁਕਤਾ ਵੈਨ ਨੂੰ ਰਵਾਨਾ ਕਰਨ ਮੌਕੇ ਕੀਤਾ ਗਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ(ਜ) ਰਾਜੀਵ ਵਰਮਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸਤਨਾਮ ਸਿੰਘ ਜਲਾਲਪੁਰ, ਹਲਕਾ ਇੰਚਾਰਜ ਬੰਗਾ ਕੁਲਜੀਤ ਸਰਹਾਲ, ਮਾਰਕੀਟ ਕਮੇਟੀ ਚੇਅਰਮੈਨ ਬੰਗਾ ਬਲਬੀਰ ਸਿੰਘ ਕਰਨਾਨਾ, ਅਤੇ ਹੋਰ ਵਿਭਾਗੀ ਕਰਮਚਾਰੀ ਵੀ ਹਾਜਰ ਸਨ।
ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ 18 ਸਾਲ ਦੀ ਉਮਰ ਪਾਰ ਚੁੱਕੇ ਨੋਜਵਾਨ ਵੋਟ ਬਣਾਉਂਣ ਤੋਂ ਵਾਂਝਿਆਂ ਨਾ ਰਹਿ ਜਾਣ, ਇਸ ਦੇ ਲਈ ਵੱਧ ਤੋਂ ਵੱਧ ਜਾਗਰੂਕਤਾ ਰਾਹੀਂ ਵੋਟਾਂ ਬਣਾਈਆਂ ਜਾ ਰਹੀਆਂ ਹਨ।  ਉਨ੍ਹਾਂ ਕਿਹਾ ਕਿ ਇਹ ਪਬਲੀਸਿਟੀ ਵੈਨਾਂ ਪਿੰਡਾਂ ਤੇ ਕਸਬਿਆਂ ਵਿੱਚ ਜਾ ਕੇ ਵੋਟਰਾਂ ਨੂੰ ਆਪਣੀ ਵੋਟ ਬਣਾਉਣ ਅਤੇ ਇਸ ਦੇ ਇਸਤੇਮਾਲ ਕਰਨ ਦੇ ਲਈ ਜਾਗਰੂਕ ਕਰਨਗੀਆਂ।

ਖੇਤੀ ਉਤਪਾਦਾਂ ਦੇ ਮੁੱਲ ਵਿੱਚ ਵਾਧਾ ਕਰਨ ਅਤੇ ਪ੍ਰੋਸੈਸਿੰਗ ਨੂੰ ਉਤਸ਼ਾਹਿਤ ਕਰਨ ਦੀ ਲੋੜ: ਡਾ. ਮੱਖਣ ਸਿੰਘ ਭੁੱਲਰ

ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਵਿਗਿਆਨਿਕ ਸਲਾਹਕਾਰ ਕਮੇਟੀ ਦੀ ਮੀਟਿੰਗ ਆਯੋਜਿਤ

ਨਵਾਂਸ਼ਹਿਰ, 29 ਫਰਵਰੀ - ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ, ਸ਼ਹੀਦ ਭਗਤ ਸਿੰਘ ਨਗਰ ਵਿਖੇ ਵਿਗਿਆਨਿਕ ਸਲਾਹਕਾਰ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦੀ ਪ੍ਰਧਾਨਗੀ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਨੇ ਕੀਤੀ ਅਤੇ ਡਾ. ਮਨਮੋਹਨਜੀਤ ਸਿੰਘ, ਡੀਨ, ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ, ਸ਼ਹੀਦ ਭਗਤ ਸਿੰਘ ਨਗਰ ਉਪ-ਪ੍ਰਧਾਨ ਵਜੋਂ ਸ਼ਾਮਿਲ ਹੋਏ।ਇਸ ਮੀਟਿੰਗ ਵਿੱਚ ਉਚੇਚੇ ਤੌਰ ਤੇ ਡਾ. ਦਪਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ, ਸ਼ਹੀਦ ਭਗਤ ਸਿੰਘ ਨਗਰ ਅਤੇ ਡਾ. ਸਤਬੀਰ ਸਿੰਘ, ਉਪ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਰੂਪਨਗਰ ਨੇ ਸ਼ਿਰਕਤ ਕੀਤੀ।
ਇਹਨਾਂ ਤੋਂ ਇਲਾਵਾ ਦਵਿੰਦਰ ਕੁਮਾਰ ਜਿਲਾ ਵਿਕਾਸ ਮੈਨੇਜਰ ਨਬਾਰਡ, ਪਰਮਜੀਤ ਕੌਰ ਡਿਪਟੀ ਰਜਿਸਟ੍ਰਾਰ ਸਹਿਕਾਰੀ ਸਭਾਵਾਂ, ਮਨ ਮਹਿੰਦਰ ਸਿੰਘ ਜਰਨਲ ਮੈਨੇਜਰ ਜਿਲਾ ਉਦਯੋਗ ਕੇਂਦਰ, ਡਾ. ਕਮਲਦੀਪ ਸਿੰਘ ਸੰਘਾ, ਪ੍ਰੋਜੈਕਟ ਡਾਇਰੈਕਟਰ ਆਤਮਾ, ਡਾ. ਪਰਮਜੀਤ ਸਿੰਘ, ਬਾਗਬਾਨੀ ਵਿਕਾਸ ਅਫਸਰ, ਡਾ. ਸਤਬੀਰ ਸਿੰਘ, ਵੈਟਨਰੀ ਅਫਸਰ, ਕ੍ਰਿਸ਼ਨ ਦੁੱਗਲ ਤੇ ਨਿਸ਼ਾਨ ਸਿੰਘ, ਉਪ ਮੰਡਲ ਭੂਮੀ ਰੱਖਿਆ ਅਫਸਰ, ਰਾਜੀਵ ਕੁਮਾਰ ਸਹਾਇਕ ਨਿਰਦੇਸ਼ਕ ਮੱਛੀ ਪਾਲਣ, ਸੰਜੀਵ ਕੁਮਾਰ ਜਿਲਾ ਰੋਜਗਾਰ ਅਫਸਰ, ਹੋਰ ਵਿਭਾਗਾਂ ਦੇ ਨੁਮਾਇੰਦੇ, ਜਿਲੇ ਦੇ ਅਗਾਂਹਵਧੂ ਕਿਸਾਨ ਮੈਂਬਰ, ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਦੇ ਵਿਗਿਆਨੀ ਵੀ ਮੌਜੂਦ ਸਨ।
ਮੀਟਿੰਗ ਦੀ ਸ਼ੁਰੁਆਤ ਵਿੱਚ ਡਾ. ਮਨਿੰਦਰ ਸਿੰਘ ਬੌਂਸ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਨੇ ਆਏ ਹੋਏ ਮਹਿਮਾਨਾਂ ਅਤੇ ਕਿਸਾਨਾਂ ਦਾ ਸਵਾਗਤ ਕੀਤਾ।ਡਾ. ਬੌਂਸ ਵੱਲੋਂ ਇਸ ਕੇਂਦਰ ਵੱਲੋ ਪਿਛਲੇ ਸਾਲ ਦੌਰਾਨ ਕੀਤੀਆਂ ਗਤੀਵਿਧੀਆਂ ਦੀ ਰਿਪੋਰਟ ਪੇਸ਼ ਕੀਤੀ ਗਈ।
ਡਾ. ਬਲਜੀਤ ਸਿੰਘ, ਸਹਾਇਕ ਪ੍ਰੋਫੈਸਰ (ਕੀਟ ਵਿਗਿਆਨ), ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਗ ਨਗਰ ਵੱਲੋਂ ਪਿਛਲੀ ਵਿਗਿਆਨਿਕ ਸਲਾਹਕਾਰ ਕਮੇਟੀ ਦੀ ਕਾਰਵਾਈ ਰਿਪੋਰਟ ਅਤੇ ਸਾਲ 2024-25 ਦੌਰਾਨ ਲਗਾਏ ਜਾਣ ਵਾਲੇ ਸਿਖਲਾਈ ਕੋਰਸਾਂ ਤੇ ਗਤੀਵਿਧੀਆਂ ਬਾਬਤ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਮੌਕੇ 'ਤੇ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਨੇ ਖੇਤੀ ਉਤਪਾਦਾਂ ਦੇ ਮੁੱਲ ਵਿੱਚ ਵਾਧਾ ਕਰਨ ਅਤੇ ਪ੍ਰੋਸੈਸਿੰਗ ਨੂੰ ਉਤਸ਼ਾਹਿਤ ਕਰਨ ਦੀ ਲੋੜ ਬਾਰੇ ਕਿਹਾ।ਡਾ. ਭੁੱਲਰ ਨੇ ਕਿਸਾਨ ਭਲਾਈ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਜਿਲੇ ਦੇ ਸਮੂਹ ਵਿਭਾਗਾਂ ਵੱਲੋਂ ਸਾਂਝੇ ਤੌਰ ਤੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੌਰਾਨ ਵਧੀਆ ਤਾਲਮੇਲ ਦੀ ਵੀ ਸ਼ਲਾਘਾ ਕੀਤੀ।ਉਹਨਾਂ ਨੇ ਵਿਗਿਆਨਿਕ ਸਲਾਹਕਾਰ ਕਮੇਟੀ ਮੀਟਿੰਗ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਸਮੂਹ ਵਿਭਾਗਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਗਤੀਵਿਧੀਆਂ ਨੂੰ ਹੋਰ ਸੁਚਾਰੂ ਕਰਣ ਬਾਬਤ ਆਪਣੇ ਵਿਚਾਰ ਰੱਖਣ ਲਈ ਕਿਹਾ।ਡਾ. ਭੁੱਲ਼ਰ ਨੇ ਪਰਾਲੀ ਪ੍ਰਬੰਧਨ ਤੇ ਖਾਸਕਰ ਨਵੀਂ ਤਕਨੀਕ-ਸਰਫੇਸ ਸੀਡਰ ਦੀ ਕਾਰਜਕੁਸ਼ਲਤਾ ਅਤੇ ਇਸ ਸਸਤੀ ਤੇ ਵਧੀਆ ਤਕਨੀਕ ਬਾਬਤ ਵੀ ਵਿਚਾਰ ਰੱਖੇ।
ਡਾ. ਮਨਮੋਹਨਜੀਤ ਸਿੰਘ, ਡੀਨ, ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ, ਸ਼ਹੀਦ ਭਗਤ ਸਿੰਘ ਨਗਰ ਨੇ ਕਦਰਤੀ ਸਰੋਤਾਂ ਦੀ ਸਾਂਭ-ਸੰਭਾਲ ਅਤੇ ਖੇਤੀ ਜੰਗਲਾਤ ਦੀ ਮਹੱਤਤਾ ਬਾਰੇ ਵਿਚਾਰ ਰੱਖੇ।ਉਹਨਾਂ ਨਾਲ ਹੀ ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਦੇ ਡਿਗਰੀ ਪ੍ਰੋਗਰਾਮ ਵਿੱਚ ਇਲਾਕੇ ਦੀ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਤੇ ਜੋਰ ਦਿੱਤਾ।
ਡਾ. ਦਪਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ, ਸ਼ਹੀਦ ਭਗਤ ਸਿੰਘ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਦੀ ਬਿਹਤਰੀ ਲਈ ਕੀਤੇ ਕਾਰਜਾਂ ਨੂੰ ਸਲਾਹਿਆ ਅਤੇ ਮੌਜੂਦਾ ਮੌਸਮੀ ਤਬਦੀਲੀਆਂ ਅਨੁਸਾਰ ਖੇਤੀ ਖੋਜ ਅਤੇ ਪਸਾਰ ਦੀ ਮਹੱਤਤਾ ਬਾਰੇ ਜੋਰ ਦਿੱਤਾ।ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਅਤੇ ਅਗਾਂਹਵਧੂ ਕਿਸਾਨਾਂ/ਕਿਸਾਨ ਬੀਬੀਆਂ ਵੱਲੌਂ ਮੀਟਿੰਗ ਵਿੱਚ ਵਿਸਥਾਰ ਨਾਲ ਹਰ ਵਿਸ਼ੇ ਤੇ ਵਿਚਾਰ ਸਾਂਝੇ ਕੀਤੇ ਗਏ।ਮਹਿਮਾਨਾਂ ਦੁਆਰਾ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਫਾਰਮ ਤੇ ਝੋਨੇ ਦੀ ਪਰਾਲੀ ਪ੍ਰਬੰਧਨ ਦੀਆਂ ਪ੍ਰਦਰਸ਼ਨੀਆ ਅਤੇ ਹੋਰ ਇਕਾਈਆਂ ਦਾ ਦੌਰਾ ਵੀ ਕੀਤਾ ਗਿਆ।

ਡਿਪਟੀ ਕਮਿਸ਼ਨਰ ਸ ਭ ਸ ਨਗਰ ਵਲੋਂ ਪ੍ਰਵਾਸੀ ਭਾਰਤੀਆਂ ਦਾ ਵਿਸ਼ੇਸ਼ ਸਨਮਾਨ



ਪ੍ਰਵਾਸੀ ਭਾਰਤੀਆਂ ਦਾ ਆਪਣੀ ਮਿੱਟੀ ਨਾਲ ਮੋਹ ਸ਼ਲਾਘਾਯੋਗ : ਡੀ ਸੀ                            
ਨਵਾਂਸ਼ਹਿਰ, 29 ਫਰਵਰੀ:-    ਡੀ ਸੀ ਦਫਤਰ ਵਿਖੇ ਸ. ਨਵਜੋਤ ਪਾਲ ਸਿੰਘ ਰੰਧਾਵਾ ਡਿਪਟੀ ਕਮਿਸ਼ਨਰ ਸ ਭ ਸ ਨਗਰ ਵਲੋਂ ਪ੍ਰੈਸ ਕਲੱਬ ਰਾਹੋਂ ਅਤੇ ਪੁਕਾਰ ਫਾਉਂਡੇਸ਼ਨ ਸੰਸਥਾ ਦੇ ਸਹਿਯੋਗ ਨਾਲ ਸਮਾਜ ਸੇਵਾ ਦੇ ਖੇਤਰ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਉਘੇ ਦਾਨੀ ਸੱਜਣ ਸਮਾਜ ਸੇਵਕ ਅਤੇ ਅਮਰੀਕਾ ਦੇ ਪ੍ਰਸਿੱਧ  ਕਾਰੋਬਾਰੀ ਬਲਬੀਰ ਸਿੰਘ ਯੂ ਐਸ ਏ ਸਿਆਟਲ ਪਿੰਡ ਉਸਮਾਨਪੁਰ ਅਤੇ ਗੁਰਮੇਲ ਸਿੰਘ ਬਣਵੈਤ ਪਿੰਡ ਦੁਧਾਲਾ ਦਾ ਦੁਸ਼ਾਲਾ ਅਤੇ ਸਨਮਾਨ ਚਿੰਨ੍ਹ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।ਉਨ੍ਹਾਂ ਕਿਹਾ ਕਿ ਵਿਦੇਸ਼ ਵਿਚ ਰਹਿ ਕੇ ਵੀ ਆਪਣੀ ਮਿੱਟੀ ਨਾਲ ਮੋਹ ਰੱਖ ਕੇ ਲੋੜਵੰਦਾਂ ਦੀ ਸੇਵਾ ਕਰਨਾ ਜਿੰਦਗੀ ਦਾ ਸਭ ਤੋਂ ਉੱਤਮ ਕਾਰਜ ਹੈ। ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਵਲੋਂ ਆਪਣੇ ਪਿੰਡਾਂ ਲਈ ਕੀਤੇ ਜਾ ਰਹੇ ਵਿਕਾਸ ਸ਼ਲਾਘਾਯੋਗ ਹਨ।ਉਨ੍ਹਾਂ ਕਿਹਾ ਕਿ  ਅਜਿਹੇ ਸਮਾਜ ਸੇਵੀ ਦੂਸਰੇ ਪ੍ਰਵਾਸੀ ਭਾਰਤੀਆਂ ਲਈ ਪ੍ਰੇਰਨਾਸ੍ਰੋਤ ਹਨ।ਇਸ ਮੌਕੇ ਪ੍ਰੈਸ ਕਲੱਬ ਰਾਹੋਂ ਅਤੇ ਪੁਕਾਰ ਫਾਉਂਡੇਸ਼ਨ ਵਲੋਂ ਪ੍ਰਧਾਨ ਬਲਬੀਰ ਸਿੰਘ ਰੂਬੀ ਅਤੇ ਠੇਕੇਦਾਰ ਗੁਰਜਿੰਦਰ ਸਿੰਘ ਪੱਪਾ, ਪੱਤਰਕਾਰ ਸੰਦੀਪ ਮਝੂਰ ਵਲੋਂ ਨਵਜੋਤ ਪਾਲ ਸਿੰਘ ਰੰਧਾਵਾ ਆਈ ਏ ਐਸ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਬਲਬੀਰ ਸਿੰਘ ਯੂ ਐਸ ਏ ਅਤੇ ਗੁਰਮੇਲ ਸਿੰਘ ਬਣਵੈਤ ਵਲੋਂ ਡੀ ਸੀ ਨਵਜੋਤ ਪਾਲ ਸਿੰਘ ਰੰਧਾਵਾ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਭਵਿੱਖ ਵਿਚ ਵੀ ਸਮਾਜ ਸੇਵਾ ਦੇ ਕਾਰਜ ਇੰਝ ਹੀ ਬਰਕਰਾਰ ਰੱਖਣ ਦੀ ਵਚਨਬੱਧਤਾ ਦੁਹਰਾਈ ਗਈ। ਇਸ ਮੌਕੇ ਆਸ਼ੂ ਦਿਗਵਾ, ਹਰਭਜਨ ਸਿੰਘ, ਹਰਪਾਲ ਸਿੰਘ, ਬਲਬੀਰ ਸਿੰਘ ਰੂਬੀ, ਸੰਦੀਪ ਮਝੂਰ ਆਦਿ ਵੀ ਹਾਜਰ ਸਨ।       

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਸਰਕਲ ਆਫਿਸ ਨਵਾਂਸ਼ਹਿਰ ਦੀ ਕੀਤੀ ਅਚਨਚੇਤ ਚੈਕਿੰਗ


ਚੈਕਿੰਗ ਦੌਰਾਨ ਸਾਰੇ ਕਰਮਚਾਰੀ ਹਾਜ਼ਰ ਪਾਏ ਗਏ, ਨਵੇਂ ਬਣ ਰਹੇ ਕੋਰਟ ਕੰਪਲੈਕਸ ਦੀ ਇਮਾਰਤ ਦਾ ਵੀ ਕੀਤਾ ਨਿਰੀਖਣ    
ਨਵਾਂਸ਼ਹਿਰ, 29 ਫਰਵਰੀ :- ਲੋਕ ਨਿਰਮਾਣ ਤੇ ਊਰਜਾ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ ਨੇ ਵੀਰਵਾਰ ਨੂੰ ਸਰਕਲ ਆਫਿਸ ਨਵਾਂਸ਼ਹਿਰ ਦੇ ਦਫ਼ਤਰ ਵਿਖੇ ਅਚਨਚੇਤ ਚੈਂਕਿੰਗ ਕੀਤੀ ਅਤੇ ਇਸ ਦੌਰਾਨ ਸਾਰੇ ਕਰਮਚਾਰੀ ਹਾਜ਼ਰ ਪਾਏ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਚੰਡੀਗੜ੍ਹ ਰੋਡ ਸਥਿਤੀ ਨਵੇਂ ਬਣ ਰਹੇ ਕੋਰਟ ਕੰਪਲੈਕਸ ਦੀ ਇਮਾਰਤ ਦਾ ਨਿਰੀਖਣ ਵੀ ਕੀਤਾ ਅਤੇ ਕੰਮ ਦੀ ਕੁਆਲਿਟੀ ਵੀ ਚੈਕ ਕੀਤੀ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ 31 ਮਾਰਚ ਤੱਕ ਸਾਰਾ ਕੰਮ ਮੁਕੰਮਲ ਹੋ ਜਾਵੇਗਾ।
ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਰਕਲ ਆਫਿਸ ਨਵਾਂਸ਼ਹਿਰ ਵਿਖੇ ਜਨਰਲ ਵਿਜਿਟ ਕੀਤੀ ਗਈ ਹੈ। ਸਰਕਾਰ ਵੱਲੋਂ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸੇ ਵੀ ਖਪਤਕਾਰ ਨੂੰ ਬਿਜਲੀ ਸਪਲਾਈ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆਵੇ। ਇਸ ਦੇ ਲਈ ਜਿੱਥੇ ਗਰੀਡ ਦੀ ਨਵੀਂ ਉਸਾਰੀ ਦੀ ਜ਼ਰੂਰਤ ਹੋਵੇ ਜਾਂ ਓਵਰਲੋਡ ਗਰੀਡਾਂ ਦਾ ਨਵੀਨੀਕਰਨ ਕਰਨਾ ਹੋਵੇ ਨੂੰ ਨਿਰਵਿਘਨ ਸਪਲਾਈ ਦੇ ਲਈ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲ੍ਹਿਆਂ ਦੇ ਵਿੱਚ ਸਥਿਤ ਬਿਜਲੀ ਵਿਭਾਗ ਦੇ ਦਫ਼ਤਰਾਂ ਵਿੱਚ ਆਮ ਜਨਤਾ ਦੀ ਸਹਾਇਤਾ ਲਈ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਨਿਮਰਤਾ ਨਾਲ ਬਿਜਲੀ ਖਪਤਕਾਰਾਂ ਦੀ ਸਮੱਸਿਆਵਾਂ ਸੁਣਨ ਅਤੇ ਇੰਨ੍ਹਾਂ ਨੂੰ ਜਿੰਨੀ ਜਲਦੀ ਹੋ ਸਕੇ ਹੱਲ ਕਰਨ।
 ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦਾ ਸਪੱਸ਼ਟ ਵਿਜਨ ਹੈ ਕਿ ਪੰਜਾਬ ਦਾ ਕੋਈ ਵੀ ਘਰ ਬਿਜਲੀ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਹ ਵੀ ਬਹੁਤ ਖੁਸ਼ੀ ਦੀ ਗੱਲ ਹੈ ਕਿ ਇਸ ਸਰਕਲ ਅਧੀਨ 95 ਫੀਸਦੀ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ ਅਤੇ ਬਿਜਲੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਮੇਜਰ ਸਮੱਸਿਆ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਚੈਕਿੰਗ ਦੌਰਾਨ ਵੀ ਸਾਰੇ ਮੁਲਾਜਮ ਹਾਜਰ ਪਾਏ ਗਏ ਹਨ ਅਤੇ ਕੋਈ ਵੀ ਮੁਲਾਜ਼ਮ ਗੈਰ ਹਾਜਰ ਨਹੀਂ ਪਾਇਆ ਗਿਆ ਹੈ। ਉਨ੍ਹਾਂ ਨੇ ਇਸ ਸਰਕਲ ਅਧੀਨ ਕੰਮ ਕਰਦੇ ਸਾਰੇ ਕਰਮਚਾਰੀਆਂ ਦਾ ਆਪਣੇ ਕੰਮ ਪ੍ਰਤੀ ਇਮਾਨਦਾਰੀ ਦੇ ਲਈ ਕੰਮ ਕਰਨ ਲਈ ਸ਼ਲਾਘਾ ਕੀਤੀ।

ਮੁੱਖ ਮੰਤਰੀ 2 ਮਾਰਚ ਨੂੰ ਬੰਗਾ ਵਿਖੇ ਕਰਨਗੇ ਆਮ ਆਦਮੀ ਕਲੀਨਿਕ ਉਦਘਾਟਨ

ਬੰਗਾ  29 ਫਰਵਰੀ :-   ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ 2 ਮਾਰਚ ਨੂੰ ਬੰਗਾ (ਨੇੜੇ ਪਿੰਡ ਪੁੰਨੀਆਂ) ਵਿਖੇ ਖੋਲ੍ਹੇ ਜਾ ਰਹੇ ਆਮ ਆਦਮੀ ਕਲੀਨਿਕ ਦੇ ਉਦਘਾਟਨ ਸੰਬੰਧੀ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਲੀਨਿਕ ਦਾ ਦੌਰਾ ਕੀਤਾ। ਇਸ ਮੌਕੇ 'ਤੇ ਉਨ੍ਹਾਂ ਨਾਲ ਹਲਕਾ ਇੰਚਾਰਜ ਬੰਗਾ ਕੁਲਜੀਤ ਸਰਹਾਲ, ਸਿਵਲ ਸਰਜਨ ਜਸਪ੍ਰੀਤ ਕੌਰ ਵੀ ਮੌਜੂਦ ਸਨ।
  ਇਸ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਰਵਾਏ ਜਾਣ ਵਾਲੇ ਸਮਾਗਮ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਸਟੇਜ ਦੇ ਨਿਰਮਾਣ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ, ਟ੍ਰੈਫਿਕ ਵਿਵਸਥਾ ਦੀ ਯੋਜਨਾ ਇਸ ਢੰਗ ਨਾਲ ਬਣਾਈ ਜਾਵੇ ਕਿ ਕਿਸੇ ਨੂੰ ਆਉਣ-ਜਾਉਣ ਦੀ ਸਮੱਸਿਆ ਨਾਲ ਹੋਵੇ। ਉਨ੍ਹਾਂ ਨੇ ਲਗਾਏ ਜਾਣ ਵਾਲੇ ਪੰਡਾਲ, ਮੀਡੀਆ ਦੇ ਪ੍ਰਬੰਧ, ਕੁਰਸੀਆਂ, ਸਕਿਊਰਿਟੀ ਸਮੇਤ ਵੱਖ-ਵੱਖ ਪ੍ਰਬੰਧਾਂ ਸਬੰਧੀ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।\

ਸਮਾਜਿਕ ਸੰਸਥਾਵਾਂ ਵਲੋਂ ਮਿਸ਼ਨਰੀ ਟਰੱਸਟ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਦਾ ਸਨਮਾਨ, ਦਰਜਨ ਦੇ ਕਰੀਬ ਸੰਸਥਾਵਾਂ ਦੇ ਨੁਮਾਇੰਦਿਆਂ ਦਾ ਵਫ਼ਦ ਢਾਹਾਂ ਕਲੇਰਾਂ ਪੁੱਜਾ

ਸਮਾਜਿਕ ਸੰਸਥਾਵਾਂ ਵਲੋਂ ਮਿਸ਼ਨਰੀ ਟਰੱਸਟ ਦੇ ਪ੍ਰਧਾਨ ਡਾ.  ਕੁਲਵਿੰਦਰ ਸਿੰਘ ਢਾਹਾਂ ਦਾ ਸਨਮਾਨ
ਦਰਜਨ ਦੇ ਕਰੀਬ ਸੰਸਥਾਵਾਂ ਦੇ ਨੁਮਾਇੰਦਿਆਂ ਦਾ ਵਫ਼ਦ ਢਾਹਾਂ ਕਲੇਰਾਂ ਪੁੱਜਾ
ਬੰਗਾ, 29 ਫਰਵਰੀ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ (ਰਜਿ.) ਢਾਹਾਂ ਕਲੇਰਾਂ ਦੇ ਪ੍ਰਧਾਨ ਬਣਨ 'ਤੇ ਡਾ. ਕੁਲਵਿੰਦਰ ਸਿੰਘ ਢਾਹਾਂ ਨੂੰ ਅੱਜ ਦਰਜਨ ਦੇ ਕਰੀਬ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸਾਂਝੇ ਰੂਪ ਵਿੱਚ ਸਨਮਾਨਿਤ ਕੀਤਾ । ਇਹ ਸਨਮਾਨ ਰਸਮ ਉਕਤ ਟਰੱਸਟ ਵਲੋਂ ਸਥਾਪਿਤ ਅਦਾਰਿਆਂ ਦੇ ਸਾਂਝੇ ਵਿਹੜੇ 'ਚ ਨਿਭਾਈ ਗਈ । ਇਹਨਾਂ ਸੰਸਥਾਵਾਂ ਵਲੋਂ ਇਸ ਮਿਸ਼ਨਰੀ ਅਦਾਰੇ ਦੀ ਪ੍ਰਧਾਨ ਵਜੋਂ ਮੁੱਖ ਜਿੰਮੇਵਾਰੀ ਦਾ ਮੌਕਾ ਮਿਲਣ 'ਤੇ ਨਿੱਘੀ ਵਧਾਈ ਦਿੱਤੀ ਗਈ ਅਤੇ ਉਹਨਾਂ ਦੀਆਂ ਸੇਵਾਵਾਂ ਨੂੰ ਹੋਰ ਬਲ ਮਿਲਣ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ ।
    ਇਹਨਾਂ ਸੰਸਥਾਵਾਂ ਵਿੱਚ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਦੇ ਨੁਮਾਇੰਦੇ ਕਿਰਪਾਲ ਸਿੰਘ ਬਲਾਕੀਪੁਰ, ਸਮਾਜਿਕ ਸਾਂਝ ਸੰਸਥਾ ਬੰਗਾ ਦੇ ਪ੍ਰਧਾਨ ਹਰਮਿੰਦਰ ਸਿੰਘ ਤਲਵੰਡੀ, ਨਵਜੋਤ ਸਾਹਿਤ ਸੰਸਥਾ ਔਡ਼ ਦੇ ਪ੍ਰਧਾਨ ਗੁਰਨੇਕ ਸ਼ੇਰ, ਲਾਇਨਜ ਕਲੱਬ ਐਕਟਿਵ ਮੁਕੰਦਪੁਰ ਦੇ ਸੰਸਥਾਪਕ ਲਾਇਨ ਚਰਨਜੀਤ ਸੁਆਣ, ਸਾਇਕਲ ਸਵੇਰ ਯਾਤਰਾ ਬੰਗਾ ਦੇ ਨੁਮਾਇੰਦੇ ਰਾਜਿੰਦਰ ਜੱਸਲ, ਸਵ. ਗੁਲਜਾਰਾ ਰਾਮ ਯਾਦਗਾਰੀ ਟਰੱਸਟ ਮਜਾਰੀ ਦੇ ਸੰਸਥਾਪਕ ਸੁਰਜੀਤ ਮਜਾਰੀ, ਰੋਟਰੀ ਕਲੱਬ ਦੇ ਸਹਾਇਕ ਗਵਰਨਰ ਰੋਟੇਰੀਅਨ ਰਾਜ ਕੁਮਾਰ ਆਦਿ ਸ਼ਾਮਲ ਸਨ ।
   ਸਮਾਜ ਸੇਵੀ ਸੰਸਥਾਵਾਂ ਦੇ ਇਹਨਾਂ ਨੁਮਾਇੰਦਿਆਂ ਨੇ ਕਿਹਾ ਕਿ ਚਾਰ ਦਹਾਕਿਆਂ ਤੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਸਮਰਪਿਤ ਸੇਵਾਵਾਂ ਨਿਭਾਉਣ ਵਾਲੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਨੂੰ ਡਾ. ਕੁਲਵਿੰਦਰ ਸਿੰਘ ਢਾਹਾਂ ਵਰਗੀਆਂ ਸਮਰਪਿਤ ਸਖਸ਼ੀਅਤ ਦੀ ਅਗਵਾਈ ਕਾਰਗਰ ਸਿੱਧ ਹੋਵੇਗੀ । ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਇਸ ਮਾਣ ਸਨਮਾਨ ਲਈ ਉਕਤ ਸੰਸਥਾਵਾਂ ਨਾਲ ਜੁੜੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਆਪਣੀ ਕਾਰਜਵਿਧੀ ਨੂੰ ਪਹਿਲਾਂ ਨਾਲੋਂ ਵੀ ਚੌਗੁਣੇ ਬੱਲ ਨਾਲ ਨਿਭਾਉਣ ਦੀ ਬਚਨਵੱਧਤਾ ਨੂੰ ਵੀ ਦੁਹਰਾਇਆ ।
ਕੈਪਸ਼ਨ- ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਦਾ ਸਨਮਾਨ ਕਰਨ ਸਮੇਂ ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ।

ਨਗਰ ਸੁਧਾਰ ਟਰੱਸਟ ਦੇ ਦਫ਼ਤਰ ਵਿਖੇ ਐਨ.ਆਰ.ਆਈਜ਼ ਵੱਲੋਂ ਅਨੇਕਾਂ ਲੋੜਬੰਦ ਪਰਿਵਾਰਾਂ ਦੀ ਬਾਂਹ ਫੜਦੇ ਹੋਏ ਕੀਤੀ ਮਾਲੀ ਮਦਦ

ਨਵਾਂਸ਼ਹਿਰ 29 ਫ਼ਰਵਰੀ (ਬਿਊਰੋ) ਸ਼ਹੀਦ ਭਗਤ ਸਿੰਘ ਨਗਰ ਤੋਂ ਇੰਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਉਦਮ ਨਾਲ ਅੱਜ ਉਨ੍ਹਾਂ ਦੇ ਦਫ਼ਤਰ ਵਿਖੇ ਐਨ ਆਰ ਆਈਜ਼ ਭਰਾਵਾਂ ਵੱਲੋਂ ਲੋੜਵੰਦ ਪਰਿਵਾਰਾਂ ਦੀ ਆਰਥਿਕ ਮਦਦ ਕਰਨ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਕੀਤਾ ਗਿਆ। ਜਿਸ ਵਿੱਚ ਐਨ ਆਰ ਆਈ ਤਰਸੇਮ ਸਿੰਘ ਅਟਵਾਲ, ਗੁਰਦੇਵ ਕੌਰ ਅਟਵਾਲ ਅਤੇ ਗੁਰਵਿੰਦਰ ਸਿੰਘ ਕੰਦੋਲਾ ਵੱਲੋਂ 13 ਲੋੜਵੰਦ ਮਰੀਜ਼ਾਂ ਦੇ ਇਲਾਜ ਲਈ ਕੁਲ ਇੱਕ ਲੱਖ ਤੀਹ ਹਜ਼ਾਰ ਰੁਪਏ ਦੀ ਆਰਥਿਕ ਮਦਦ ਕਰਦਿਆਂ ਪ੍ਰਤੀ ਮਰੀਜ਼ 10 ਹਜ਼ਾਰ ਦੀ ਮਾਲੀ ਮਦਦ ਕੀਤੀ ਗਈ । ਇਸ ਮੌਕੇ ਚੇਅਰਮੈਨ ਸਤਨਾਮ ਜਲਵਾਹਾ ਨੇ ਕਿਹਾ ਕਿ ਗਿੱਲ ਹਸਪਤਾਲ ਨਵਾਂਸ਼ਹਿਰ ਤੋਂ ਡਾਕਟਰ ਨਛੱਤਰ ਸਿੰਘ ਨਾਈਮਜਾਰਾ ਅਤੇ ਜਸਵੀਰ ਸਿੰਘ ਬਹਿਲੂਰ ਕਲਾਂ ਵੱਲੋਂ ਸਾਰੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿਚ ਅਹਿਮ ਰੋਲ ਨਿਭਾਇਆ ਗਿਆ। ਚੇਅਰਮੈਨ ਸਤਨਾਮ ਸਿੰਘ ਜਲਵਾਹਾ ਵੱਲੋਂ ਨਿਸ਼ਕਾਮ ਦਾਨੀ ਪ੍ਰਵਾਸੀ ਪੰਜਾਬੀਆਂ ਦਾ ਨੇਕ ਕਾਰਜ ਕਰਨ ਲਈ  ਸਿਰੋਪਾਓ ਦੇਕੇ ਦਾ  ਸਨਮਾਨ ਵੀ ਕੀਤਾ ਗਿਆ । ਨਗਰ ਸੁਧਾਰ ਟਰੱਸਟ ਦਫ਼ਤਰ ਵਿਖੇ ਵੱਖ ਵੱਖ ਪਿੰਡਾਂ ਤੋਂ ਆਏ ਲੋੜਵੰਦ ਮਰੀਜ਼ਾਂ ਵੱਲੋਂ ਵੀ ਸਾਰੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਾਰੇ ਦਾਨੀ ਐਨ ਆਰ ਆਈਜ਼  ਤਰਸੇਮ ਸਿੰਘ ਅਟਵਾਲ, ਉਨ੍ਹਾਂ ਦੀ ਸੁਪੱਤਨੀ ਗੁਰਦੇਵ ਕੌਰ ਅਟਵਾਲ ਸਮੇਤ  ਗੁਰਵਿੰਦਰ ਸਿੰਘ ਕੰਦੋਲਾ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦਸਵੰਦ ਦਾ ਪੈਸਾ ਸਿੱਧੇ ਰੂਪ ਵਿੱਚ ਅਸਲ ਲੋੜਵੰਦ ਮਰੀਜ਼ਾਂ ਤੱਕ ਪਹੁੰਚਦਾ ਦੇਖਕੇ ਉਨ੍ਹਾਂ ਦੇ ਮਨ ਨੂੰ ਬਹੁਤ ਤਸੱਲੀ ਹੈ ਅਤੇ ਉਹ ਆਕਾਲ ਪੁਰਖ ਅੱਗੇ ਸਾਰੇ ਮਰੀਜ਼ਾਂ ਦੀ ਤੰਦਰੁਸਤੀ ਦੀ ਅਰਦਾਸ ਕਰਦੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਪਰਮਾਤਮਾ ਉਨ੍ਹਾਂ ਨੂੰ ਹੋਰ ਵੱਡੇ ਪੱਧਰ ਉਤੇ ਸੇਵਾ ਕਰਨ ਦਾ ਬਲ ਬਖਸ਼ਣ ਤਾਂ ਜੋ ਉਹ ਹੋਰ ਵੀ ਲੋਕਾਂ ਦੀ ਬਾਂਹ ਫੜ ਸਕਣ। ਇਥੇ ਦੱਸਣਯੋਗ ਹੈ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਾਰੇ ਐਨ ਆਰ ਆਈਜ਼ ਜ਼ਰੂਰਤ ਵੇਲੇ ਹਮੇਸ਼ਾ ਹੀ ਪੰਜਾਬੀਆਂ  ਦੀ ਮਦਦ ਕਰਨ ਮੋਹਰੀ ਰੋਲ ਨਿਭਾਉਂਦੇ ਆਏ ਹਨ ਅਤੇ ਅੱਜ ਵੀ ਪ੍ਰਵਾਸੀ ਪੰਜਾਬੀਆਂ ਨੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਦੀ ਪ੍ਰਰੇਣਾ ਨਾਲ ਲੋੜਵੰਦ ਪਰਿਵਾਰਾਂ ਦੀ ਔਖੇ ਸਮੇਂ ਵਿੱਚ ਬਾਂਹ ਫੜੀ ਹੈ । 

Fwd: ਇੰਜ: ਜਗਦੇਵ ਸਿੰਘ ਹਾਂਸ ਨੇ ਸੰਭਾਲਿਆ ਚੀਫ ਇੰਜੀਨੀਅਰ ਪਟਿਆਲਾ ਦਾ ਅਹੁਦਾ ਲੋਕ ਹਿੱਤ ਵਿੱਚ ਕੰਮ ਜਾਰੀ ਰੱਖਣ ਦੀ ਪਗਟਾਈ ਵਚਨਬੱਧਤਾ


ਇੰਜ: ਜਗਦੇਵ ਸਿੰਘ ਹਾਂਸ ਨੇ ਸੰਭਾਲਿਆ ਚੀਫ ਇੰਜੀਨੀਅਰ ਪਟਿਆਲਾ ਦਾ ਅਹੁਦਾ

ਲੋਕ ਹਿੱਤ ਵਿੱਚ ਕੰਮ ਜਾਰੀ ਰੱਖਣ ਦੀ ਪਗਟਾਈ ਵਚਨਬੱਧਤਾ

 

ਪਟਿਆਲਾ: ਲੋਕ ਹਿੱਤ ਵਿੱਚ ਕੰਮ ਕਰਦਿਆਂ ਹੋਇਆਂ, ਪੰਜਾਬ ਸਟੇਟ ਪਾਵਰ ਕਾਪਰੇਸ਼ਨ ਲਿਮਿਟਿਡ ਵਿੱਚ ਵੱਖੋ-ਵੱਖ ਅਹੁਦਿਆਂ ਤੇ ਸੇਵਾਵਾਂ ਨਿਭਾਉਣ ਵਾਲੇ ਚੀਫ ਇੰਜੀਨੀਅਰ ਸਾਊਥ ਪਟਿਆਲਾ ਇੰਜ. ਜਗਦੇਵ ਸਿੰਘ ਹਾਂਸ ਨੇ ਤਰੱਕੀ ਉਪਰੰਤ ਅੱਜ ਚੀਫ ਇੰਜੀਨੀਅਰ ਪਟਿਆਲਾ ਵਜੋਂ ਆਪਣਾ ਨਵਾਂ ਅਹੁਦਾ ਸੰਭਾਲ ਲਿਆ।

ਜ਼ਿਕਰਯੋਗ ਹੈ ਕਿ ਇੰਜ. ਹਾਂਸ ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਵੀ ਬਤੌਰ ਡਿਪਟੀ ਚੀਫ ਇੰਜੀਨੀਅਰ ਸੇਵਾਵਾਂ ਨਿਭਾਅ ਚੁੱਕੇ ਹਨ। ਜਗਰਾਉਂ ਨੇੜੇ ਪਿੰਡ ਹਾਂਸ ਕਲਾਂ ਵਿਖੇ ਸ. ਗੁਰਬਖਸ਼ ਸਿੰਘ ਦੇ ਘਰ 5 ਜਨਵਰੀ, 1969 ਨੂੰ ਜਨਮੇ ਇੰਜ: ਹਾਂਸ ਨੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਲੁਧਿਆਣਾ ਤੋਂ ਸਾਲ 1990 ਵਿੱਚ ਇਲੈਕਟਰੀਕਲ ਇੰਜੀਨੀਅਰਿੰਗ ਕੀਤੀ ਸੀ ਅਤੇ 1991 ਵਿੱਚ ਪੰਜਾਬ ਰਾਜ ਬਿਜਲੀ ਬੋਰਡ ਵਿੱਚ ਬਤੌਰ ਐਸਡੀਓ ਆਪਣੀਆਂ ਸੇਵਾਵਾਂ ਨਿਭਾਉਣੀਆਂ ਸ਼ੁਰੂ ਕੀਤੀਆਂ ਸਨ। ਉਨ੍ਹਾਂ ਕੋਲ ਵੱਖ-ਵੱਖ ਅਹੁਦਿਆਂ ਤੇ ਅਹਿਮ ਭੂਮਿਕਾਵਾਂ ਨਿਭਾਉਂਦੇ ਹੋਏ 32 ਸਾਲਾਂ ਦਾ ਆਪਰੇਸ਼ਨਸ ਦਾ ਤਜਰਬਾ ਹੈ।

ਇਸ ਦੌਰਾਨ ਉਹਨਾਂ ਨੇ ਪੀਐਸਪੀਸੀਐਲ ਦੀ ਮੈਨੇਜਮੈਂਟ ਸੀਐਮਡੀ ਇੰਜ: ਬਲਦੇਵ ਸਿੰਘ ਸਰਾਂ, ਡਾਇਰੈਕਟਰ ਵੰਡ ਇੰਜ: ਡੀਪੀਐਸ ਗਰੇਵਾਲ ਦਾ ਇਹ ਜਿੰਮੇਵਾਰੀ ਸੌਂਪਣ ਲਈ ਧੰਨਵਾਦ ਪ੍ਰਗਟਾਇਆ ਅਤੇ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਉਨ੍ਹਾਂ ਦੀਆਂ ਉਮੀਦਾਂ ਤੇ ਖਰੇ ਉਤਰਨ ਦਾ ਭਰੋਸਾ ਦਿੱਤਾ। ਉਹਨਾਂ ਨੇ ਕਿਹਾ ਕਿ ਪੀਐਸਪੀਸੀਐਲ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਦਿਸ਼ਾ ਨਿਰਦੇਸ਼ਾਂ ਤੇ ਚਲਦੇ ਹੋਏ ਲੋਕ ਹਿੱਤ ਵਿੱਚ ਕੰਮ ਕਰਨ ਲਈ ਵਚਨਬੱਧ ਹੈ।

ਇਸ ਮੌਕੇ ਚੀਫ ਇੰਜੀਨੀਅਰ ਇੰਜ: ਹਾਂਸ ਵੱਲੋਂ ਅੱਜ ਇੱਥੇ ਵਿਭਾਗ ਦੇ ਅਫਸਰਾਂ ਨਾਲ ਮੀਟਿੰਗ ਕੀਤੀ ਅਤੇ ਉਹਨਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ। ਇਸ ਤਰਾਂ ਉਹਨਾਂ ਨੇ ਭ੍ਰਿਸ਼ਟਾਚਾਰ ਦੇ ਖਿਲਾਫ ਜੀਰੋ ਟੋਲਰੈਂਸ ਦੀ ਨੀਤੀ ਤੇ ਜੋਰ ਦਿੰਦਿਆਂ ਹੋਇਆਂ ਸਪਸ਼ਟ ਕੀਤਾ ਕਿ ਇਸ ਸਬੰਧੀ ਕਿਸੇ ਵੀ ਸ਼ਿਕਾਇਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕੋਈ ਵੀ ਮੁਲਾਜ਼ਮ ਕੁਰਪਸ਼ਨ ਕਰਦਾ ਫੜਿਆ ਗਿਆ, ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਨੇ ਤਕਨੀਕੀ ਤੌਰ ਤੇ ਫੀਡਰਾਂ ਅਤੇ ਟਰਾਂਸਫਾਰਮਰਾਂ ਨੂੰ ਡੀ-ਲੋਡ ਕਰਨ ਸਬੰਧੀ ਕੰਮਾਂ ਨੂੰ ਵੀ ਜਲਦੀ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹਈਆ ਕਰਵਾਈ ਜਾ ਸਕੇ।

ਜਾਰੀ ਕਰਤਾ ।

Fwd: ਐਮ. ਐੱਲ. ਏ. ਸ.ਅਜੀਤਪਾਲ ਸਿੰਘ ਕੋਹਲੀ ਨਾਲ ਬਿੰਨੀ ਸਹੋਤਾ ਸਾਬਕਾ ਪ੍ਰਧਾਨ ਸਵੀਪਰ ਯੂਨੀਅਨ, ਨਗਰ ਨਿਗਮ ਪਟਿਆਲਾ ਦੀ ਮੁਲਾਜ਼ਮਾਂ ਦੀਆਂ ਮੰਗਾ ਸਬੰਧੀ ਵਿਸ਼ੇਸ਼ ਮੀਟਿੰਗ

ਐਮ. ਐੱਲ. ਏ. ਸ.ਅਜੀਤਪਾਲ ਸਿੰਘ ਕੋਹਲੀ ਨਾਲ ਬਿੰਨੀ ਸਹੋਤਾ ਸਾਬਕਾ ਪ੍ਰਧਾਨ ਸਵੀਪਰ ਯੂਨੀਅਨ, ਨਗਰ ਨਿਗਮ ਪਟਿਆਲਾ ਦੀ ਮੁਲਾਜ਼ਮਾਂ ਦੀਆਂ ਮੰਗਾ ਸਬੰਧੀ ਵਿਸ਼ੇਸ਼ ਮੀਟਿੰਗ


Fwd: ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬਲਾਚੌਰ ਦੇ ਪਿੰਡ ਬੇਲਾ ਤਾਜੋਵਾਲ ਵਿਖੇ ਖੋਲੀ ਗਈ ਨਵੀਂ ਜਨਤਕ ਰੇਤ ਖੱਡ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬਲਾਚੌਰ ਦੇ ਪਿੰਡ ਬੇਲਾ ਤਾਜੋਵਾਲ ਵਿਖੇ ਖੋਲੀ ਗਈ ਨਵੀਂ ਜਨਤਕ ਰੇਤ ਖੱਡ ਦਾ ਕੀਤਾ ਉਦਘਾਟਨ
ਕਿਹਾ, ਪੰਜ ਜ਼ਿਲ੍ਹਿਆਂ ਵਿੱਚ ਖੋਲੀਆਂ ਜਾ ਰਹੀਆਂ ਨੇ 12 ਹੋਰ ਨਵੀਂ ਜਨਤਕ ਰੇਤ ਖੱਡਾਂ

ਨਵਾਂਸ਼ਹਿਰ, 28 ਫ਼ਰਵਰੀ:-  ਸੂਬਾ ਵਾਸੀਆਂ ਨੂੰ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਬੇਲਾ ਤਾਜੋਵਾਲ ਵਿਖੇ ਜਨਤਕ ਖੱਡ ਦਾ ਰੇਤਾ ਨਾਲ ਭਰੀ ਟਰਾਲੀ ਨੂੰ ਹਰੀ ਝੰਡੀ ਦੇ ਕੇ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸੰਤੋਸ਼ ਕਟਾਰੀਆ ਬਲਾਚੌਰ, ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਬੀ.ਸੀ ਵਿੰਗ ਦੇ ਪੰਜਾਬ ਪ੍ਰਧਾਨ ਸ਼ਿਵਕਰਨ ਸਿੰਘ ਚੇਚੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਜਲਾਲਪੁਰ ਵੀ ਮੌਜੂਦ ਸਨ।
  ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 12 ਹੋਰ ਨਵੀਂ ਜਨਤਕ ਰੇਤ ਖੱਡਾਂ ਖੋਲ੍ਹੀਆਂ ਜਾ ਰਹੀਆਂ ਹਨ। ਇਹ ਜਨਤਕ ਖੱਡਾਂ ਪੰਜ ਜ਼ਿਲ੍ਹਿਆਂ ਫ਼ਿਰੋਜ਼ਪੁਰ, ਐਸ.ਬੀ.ਐਸ. ਨਗਰ, ਅੰਮ੍ਰਿਤਸਰ, ਮੋਗਾ ਅਤੇ ਜਲੰਧਰ ਵਿੱਚ ਖੋਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸੇ ਕੜੀ ਤਹਿਤ ਅੱਜ ਬਲਾਚੌਰ ਦੇ ਪਿੰਡ ਬੇਲਾ ਤਾਜੋਵਾਲ ਵਿਖੇ ਨੇੜੇ ਸਰਕਾਰੀ ਮਿਡਲ ਸਕੂਲ ਨਵੀਂ ਜਨਤਕ ਖੱਡ ਖੋਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਖੱਡਾਂ ਤੋਂ ਆਮ ਜਨਤਾਂ ਵੱਲੋਂ ਮੈਨੂਅਲ ਖੁਦਾਈ ਕਰਕੇ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਰੇਤਾਂ ਲਿਆ ਜਾ ਸਕਦਾ ਹੈ ਅਤੇ ਰੇਤਾ ਦੀ ਢੋਆ-ਢੁਆਈ ਦਾ ਪ੍ਰਬੰਧ ਆਪਣੇ ਪੱਧਰ 'ਤੇ ਕੀਤਾ ਜਾਵੇਗਾ।
  ਉਨ੍ਹਾਂ ਨੇ ਕਿਹਾ ਕਿ ਆਮ ਲੋਕਾਂ ਵੱਲੋਂ ਜਨਤਕ ਰੇਤ ਖੱਡਾਂ ਖੋਲ੍ਹਣ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ ਅਤੇ ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੁੱਲ 60 ਜਨਤਕ ਖੱਡਾਂ ਚਲ ਰਹੀਆਂ ਹਨ। ਆਮ ਲੋਕਾਂ ਨੂੰ ਹੁਣ ਤੱਕ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ 15.90 ਲੱਖ ਮੀਟ੍ਰਿਕ ਟਨ ਰੇਤ ਪ੍ਰਦਾਨ ਕੀਤੀ ਜਾ ਚੁੱਕੀ ਹੈ, ਜੋ ਇਸ ਪਹਿਲਕਦਮੀ ਦੀ ਸ਼ਾਨਦਾਰ ਸਫ਼ਲਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਇਸ ਵੱਕਾਰੀ ਉਪਰਾਲੇ ਦਾ ਉਦੇਸ਼ ਲੋਕਾਂ ਨੂੰ ਕਿਫ਼ਾਇਤੀ ਦਰਾਂ 'ਤੇ ਰੇਤ ਮੁਹੱਈਆ ਕਰਵਾਉਣਾ ਹੈ। ਖਣਨ ਅਤੇ ਭੂ-ਵਿਗਿਆਨ ਵਿਭਾਗ ਵੱਲੋਂ ਸ਼ਨਾਖ਼ਤ ਕੀਤੀਆਂ ਗਈਆਂ ਨਵੀਆਂ ਜਨਤਕ ਰੇਤ ਖੱਡਾਂ ਦੇ ਉਦਘਾਟਨ ਨਾਲ ਇਨ੍ਹਾਂ ਖੱਡਾਂ ਦੀ ਕੁੱਲ ਗਿਣਤੀ 72 ਹੋ ਜਾਵੇਗੀ, ਜਿਸ ਨਾਲ ਆਮ ਲੋਕਾਂ ਨੂੰ ਵਧੇਰੇ ਲਾਭ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਜਨਤਕ ਰੇਤ ਖੱਡਾਂ ਦੀ ਮਦਦ ਨਾਲ ਵੱਡੀ ਪੱਧਰ 'ਤੇ ਆਮ ਲੋਕ ਖ਼ੁਦ ਰੇਤ ਦੀ ਖੁਦਾਈ ਕਰਕੇ ਵੇਚ ਸਕਦੇ ਹਨ, ਜਿਸ ਨਾਲ ਬਾਜ਼ਾਰ ਵਿੱਚ ਰੇਤ ਦੀ ਸਪਲਾਈ ਵਧੇਗੀ ਅਤੇ ਰੇਤ ਦੇ ਮਾਰਕੀਟ ਰੇਟ ਵੀ ਘਟਣਗੇ।

Fwd: PN PBI, ENG & HINDI ਪੰਜਾਬ ਦੇ ਰਾਜਪਾਲ ਵਲੋਂ ਐਮ.ਪੀ. ਵਿਕਰਮਜੀਤ ਸਿੰਘ ਸਾਹਨੀ ਨੂੰ ਡਾਕਟਰੇਟ ਦੀ ਆਨਰੇਰੀ ਡਿਗਰੀ ਪ੍ਰਦਾਨ


ਪਟਿਆਲਾ, 28 ਫਰਵਰੀ: ਪੰਜਾਬ ਤੋਂ ਰਾਜ ਸਭਾ ਮੈਂਬਰ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ 40ਵੀਂ ਕਨਵੋਕੇਸ਼ਨ ਮੌਕੇ ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਡਾਕਟਰੇਟ ਦੀ ਡਿਗਰੀ ਪ੍ਰਦਾਨ ਕੀਤੀ।
ਇਸ ਮੌਕੇ ਆਪਣਾ ਧੰਨਵਾਦ ਪ੍ਰਗਟ ਕਰਦਿਆਂ ਸ਼੍ਰੀ ਸਾਹਨੀ ਨੇ ਕਿਹਾ ਕਿ, "ਮੇਰੇ ਲਈ ਇਹ ਬਹੁਤ ਹੀ ਭਾਵਨਾਤਮਕ ਪਲ ਹੈ ਕਿ ਮੈਂ ਉਸੇ ਸੰਸਥਾ ਤੋਂ ਇੰਨਾ ਵੱਕਾਰੀ ਸਨਮਾਨ ਪ੍ਰਾਪਤ ਕੀਤਾ ਹੈ, ਜਿੱਥੋਂ ਮੈਂ ਸਿੱਖਿਆ ਪ੍ਰਾਪਤ ਕੀਤੀ ਸੀ।"
ਆਪਣੇ ਸੰਬੋਧਨ ਵਿੱਚ, ਰਾਜਪਾਲ ਨੇ ਸ਼੍ਰੀ ਸਾਹਨੀ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦਿੱਤੀ ਜਿਸ ਲਈ ਉਨ੍ਹਾਂ ਨੂੰ ਭਾਰਤ ਦੇ ਰਾਸ਼ਟਰਪਤੀ ਨੇ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਸੀ।
ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਪ੍ਰੋ. ਅਰਵਿੰਦ ਨੇ ਸ੍ਰੀ ਸਾਹਨੀ ਦੇ ਸਮਾਜਿਕ ਉੱਦਮ, ਹੁਨਰ ਵਿਕਾਸ ਅਤੇ ਰੁਜ਼ਗਾਰ, ਨੌਜਵਾਨਾਂ ਅਤੇ ਔਰਤਾਂ ਦੇ ਸਸ਼ਕਤੀਕਰਨ ਦੇ ਨਾਲ-ਨਾਲ ਅਫਗਾਨ ਸ਼ਰਨਾਰਥੀਆਂ ਦੇ ਬਚਾਅ ਅਤੇ ਮੁੜ ਵਸੇਬੇ ਸਮੇਤ ਕੋਰੋਨਾ ਯੋਧੇ ਹੋਣ ਦੇ ਨਾਲ-ਨਾਲ ਉਨ੍ਹਾਂ ਦੇ ਸਮਾਜ ਭਲਾਈ ਲਈ ਯਤਨਾਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਪਾਏ ਸ਼ਾਨਦਾਰ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰਾਜ ਸਭਾ ਮੈਂਬਰ ਨੇ ਮਨੁੱਖੀ ਤਸਕਰੀ ਨੂੰ ਰੋਕਣ ਲਈ ਅਹਿਮ ਭੂਮਿਕਾ ਨਿਭਾਈ ਹੈ। ਜਿਕਰਯੋਗ ਹੈ ਕਿ ਸ੍ਰੀ ਵਿਕਰਮਜੀਤ ਸਿੰਘ ਸਾਹਨੀ ਦੇ ਅਣਥੱਕ ਸਮਰਪਣ ਅਤੇ ਬੇਮਿਸਾਲ ਪ੍ਰਾਪਤੀਆਂ ਨੇ ਨਾ ਸਿਰਫ਼ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਯਤਨ ਕੀਤਾ ਹੈ, ਸਗੋਂ ਦੇਸ਼ ਭਰ 'ਚ ਉਹ ਪ੍ਰੇਰਨਾ ਸਰੋਤ ਵਜੋਂ ਵੀ ਕੰਮ ਕਰ ਰਹੇ ਹਨ।ਆਪਸੀ ਭਾਈਚਾਰੇ ਨੂੰ ਪ੍ਰਫੁਲਤ ਕਰਨ ਤੇ ਸਕਾਰਾਤਮਕ ਤਬਦੀਲੀ ਨੂੰ ਉਤਸ਼ਾਹਿਤ ਕਰਨ ਲਈ ਉਹਨਾਂ ਦੀ ਵਚਨਬੱਧਤਾ ਨਿਰੰਤਰ ਜਾਰੀ ਹੈ।

Fwd: ਪੰਜਾਬੀ ਯੂਨੀਵਰਸਿਟੀ ਦੀ 40ਵੀਂ ਕਨਵੋਕੇਸ਼ਨ ਮੌਕੇ ਵਿਦਿਆਰਥੀਆਂ ਨੂੰ ਡਿਗਰੀਆਂ ਤੇ ਮੈਡਲ ਪ੍ਰਦਾਨ

ਸਿੱਖਿਆ ਪ੍ਰਾਪਤੀ ਦਾ ਮੁੱਖ ਮਕਸਦ ਚੰਗੇ ਚਰਿੱਤਰ ਦਾ ਨਿਰਮਾਣ ਕਰਨਾ: ਰਾਜਪਾਲ ਬਨਵਾਰੀ ਲਾਲ ਪੁਰੋਹਿਤ
ਪਟਿਆਲਾ, 28 ਫਰਵਰੀ - ''ਸਿੱਖਿਆ ਪ੍ਰਾਪਤੀ ਦਾ ਮੁੱਖ ਮਕਸਦ ਇੱਕ ਚੰਗੇ ਚਰਿੱਤਰ ਦਾ ਨਿਰਮਾਣ ਕਰਨਾ ਹੈ। ਅਜਿਹਾ ਚਰਿੱਤਰ ਜੋ ਇਮਾਨਦਾਰੀ ਅਤੇ ਲਗਨ ਦੇ ਬਲਬੂਤੇ ਆਪਣੀ ਸ਼ਖ਼ਸੀਅਤ ਨੂੰ ਚਮਕਾਵੇ ਅਤੇ ਸਮਾਜ ਅਤੇ ਦੇਸ਼ ਦੇ ਨਿਰਮਾਣ ਵਿੱਚ ਵੀ ਆਪਣਾ ਭਰਪੂਰ ਪਾਵੇ।'' ਇਹ ਵਿਚਾਰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬੀ ਯੂਨੀਵਰਸਿਟੀ ਦੀ 40ਵੀਂ ਕਨਵੋਕੇਸ਼ਨ ਮੌਕੇ ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਪ੍ਰਗਟ ਕੀਤੇ। ਉਨ੍ਹਾਂ ਪੀ-ਐੱਚ.ਡੀ. ਡਿਗਰੀਆਂ ਅਤੇ ਮੈਡਲ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਚੰਗਾ ਚਰਿੱਤਰ ਹੀ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਵਾ ਸਕਦਾ ਹੈ। ਇਸ ਕਰਕੇ ਉਨ੍ਹਾਂ ਨੂੰ ਇਸ ਦੇ ਨਿਰਮਾਣ ਵਾਸਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਪੰਜਾਬੀ ਯੂਨੀਵਰਸਿਟੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨੇ ਆਪਣੀ ਸਥਾਪਨਾ ਦੇ ਮੰਤਵ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦੇ ਪਾਸਾਰ ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਦਮਿਕ ਅਤੇ ਚਿੰਤਨ ਪੱਖੋ ਪੰਜਾਬੀ ਯੂਨੀਵਰਸਿਟੀ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਰਾਸ਼ਟਰਪਤੀ ਅਬਦੁਲ ਕਲਾਮ ਦੇ ਜੀਵਨ ਅਤੇ ਦਰਸ਼ਨ ਦੇ ਹਵਾਲਿਆਂ ਨਾਲ ਸਾਦੀ ਅਤੇ ਇਮਾਨਦਾਰੀ ਭਰਪੂਰ ਜੀਵਨ ਸ਼ੈਲੀ ਅਪਨਾਉਣ ਦੀ ਲੋੜ ਉੱਤੇ ਜ਼ੋਰ ਦਿੱਤਾ।
ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਹੁਣ ਨਿਰੰਤਰ ਮੰਜ਼ਲਾਂ ਸਰ ਕਰਦੀ ਹੋਈ ਅੱਗੇ ਵੱਲ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਕਨਵੋਕੇਸ਼ਨ ਛੇ ਸਾਲ ਦੇ ਵਕਫ਼ੇ ਉਪਰੰਤ ਹੋਈ ਸੀ ਪਰ ਹੁਣ ਯੂਨੀਵਰਸਿਟੀ ਨੇ ਬੈਕਲੌਗ ਕੰਮ ਛੱਡਣ ਦੀ ਪਿਰਤ ਨੂੰ ਹੀ ਹੌਲੀ ਹੌਲੀ ਖਤਮ ਕਰ ਦਿੱਤਾ ਹੈ। ਪੰਜਾਬੀ ਯੂਨੀਵਰਸਿਟੀ ਦੀਆਂ ਆਰਥਿਕ ਹਾਲਤਾਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਯੂਨੀਵਰਸਿਟੀ ਦੀ ਗ੍ਰਾਂਟ 9.5 ਕਰੋੜ ਪ੍ਰਤੀ ਮਹੀਨਾ ਤੋਂ ਵਧਾ ਕੇ 30 ਕਰੋੜ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ। ਇਸ ਨਾਲ ਯੂਨੀਵਰਸਿਟੀ ਦੀ ਵਿੱਤੀ ਹਾਲਤ ਸੁਧਾਰ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਅਕਤੂਬਰ ਵਿੱਚ ਯੂਨੀਵਰਸਿਟੀ ਨੂੰ ਨੈਕ ਏ ਪਲੱਸ ਗਰੇਡ ਹਾਸਿਲ ਹੋਣ ਉਪਰੰਤ ਯੂਨੀਵਰਸਿਟੀ ਨੂੰ 'ਪੀ. ਐੱਮ. ਊਸ਼ਾ' ਅਭਿਆਨ ਹੇਠ ਵੀਹ ਕਰੋੜ ਰੁਪਏ ਦੀ ਗ੍ਰਾਂਟ ਪ੍ਰਾਪਤ ਹੋਈ ਹੈ। ਇਹ ਗ੍ਰਾਂਟ ਹਾਸਲ ਕਰਨ ਵਾਲੀ ਪੰਜਾਬੀ ਯੂਨੀਵਰਸਿਟੀ ਸੂਬੇ ਦੀ ਇਕਲੌਤੀ ਯੂਨੀਵਰਸਿਟੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਯੂਨੀਵਰਸਿਟੀ ਦਾਖਲਿਆਂ ਵਿੱਚ ਵੀ ਵਾਧਾ ਹੋਇਆ ਹੈ ਜਿਸ ਕਰਕੇ ਇੰਜਨੀਅਰਿੰਗ ਖੇਤਰ ਦੇ ਕੁੱਝ ਕੋਰਸਾਂ ਵਿੱਚ ਸੀਟਾਂ ਦੀ ਗਿਣਤੀ ਵਿੱਚ ਵਾਧਾ ਵੀ ਕਰਨਾ ਪਿਆ ਹੈ। ਬਹੁ-ਅਨੁਸ਼ਾਸਨੀ ਪਹੁੰਚ ਵਾਲੇ ਪੰਜ ਸਾਲਾ ਕੋਰਸਾਂ ਬਾਰੇ ਬੋਲਦਿਆਂ ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇਸ਼ ਵਿੱਚ ਇਕਲੌਤੀ ਯੂਨੀਵਰਸਿਟੀ ਹੈ ਜੋ ਇਨ੍ਹਾਂ ਵਿਲੱਖਣ ਕੋਰਸਾਂ ਨੂੰ ਏਨੇ ਵੱਡੇ ਪੱਧਰ ਉੱਤੇ ਚਲਾ ਰਹੀ ਹੈ। ਇਨ੍ਹਾਂ ਕੋਰਸਾਂ ਦਾ ਪਹਿਲਾ ਗਰੈਜੂਏਟ ਬੈਚ ਇਸ ਵਾਰ ਨਿੱਕਲੇਗਾ ਜਿਸ ਤੋਂ ਚੰਗੀਆਂ ਉਮੀਦਾਂ ਹਨ।
ਕਾਨਵੋਕੇਸ਼ਨ ਦੌਰਾਨ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਖਾਂ ਦੇ ਮਾਹਿਰ ਡਾਕਟਰ ਪਦਮਸ਼੍ਰੀ ਪ੍ਰੋ. ਅਮੋਦ ਗੁਪਤਾ ਅਤੇ ਉੱਘੇ ਸਮਾਜ ਸੇਵੀ ਪਦਮਸ਼੍ਰੀ ਵਿਕਰਮਜੀਤ ਸਾਹਨੀ ਨੂੰ ਡੀ-ਲਿਟ ਦੀ ਆਨਰੇਰੀ ਡਿਗਰੀ ਨਾਲ਼ ਸਨਮਾਨਿਤ ਕੀਤਾ। ਭੌਤਿਕ ਵਿਗਿਆਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਵਿਜੇਤਾ ਪ੍ਰੋ. ਸੈਮੁਅਲ ਸੀ. ਸੀ. ਟਿੰਗ ਅਤੇ ਪੰਜਾਬੀ ਸਾਹਿਤ ਜਗਤ ਦੇ ਪ੍ਰੋ. ਜੇ. ਪੀ. ਐੱਸ ਉਬਰਾਏ ਨੂੰ ਡੀ-ਲਿਟ ਦੀ ਆਨਰੇਰੀ ਡਿਗਰੀ ਬਾਅਦ ਵਿੱਚ ਪਹੁੰਚਦੀ ਕੀਤੀ ਜਾਣੀ ਹੈ। ਅਕਾਦਮਿਕ ਖੇਤਰ ਦਾ ਚਾਂਸਲਰ ਮੈਡਲ ਬਿੰਦਿਆ ਗਰਗ ਨੂੰ ਅਤੇ ਖੇਡ ਖੇਤਰ ਦਾ ਚਾਂਸਲਰ ਮੈਡਲ ਵਿਸ਼ਵਜੀਤ ਸਿੰਘ ਨੂੰ ਪ੍ਰਦਾਨ ਕੀਤਾ ਗਿਆ।
ਇਸ ਉਪਰੰਤ 492 ਖੋਜਾਰਥੀਆਂ ਨੂੰ ਪੀਐੱਚ.ਡੀ. ਦੀ ਡਿਗਰੀ ਪ੍ਰਦਾਨ ਕੀਤੀ ਗਈ ਅਤੇ ਮੈਰਿਟ ਵਿੱਚ ਆਉਣ ਵਾਲੇ 143 ਪੋਸਟ ਗਰੈਜੂਏਟਾਂ ਅਤੇ ਗਰੈਜੂਏਟਾਂ ਨੂੰ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਇਸ ਦੌਰਾਨ 10 ਡੋਨੇਟਡ ਮੈਡਲ ਵੀ ਪ੍ਰਦਾਨ ਕੀਤੇ ਗਏ।
ਕਨਵੋਕੇਸ਼ਨ ਦੀ ਰਵਾਇਤ ਅਨੁਸਾਰ ਇਸ ਮੌਕੇ ਵੱਡੀ ਗਿਣਤੀ ਵਿੱਚ ਸਿੰਡੀਕੇਟ ਅਤੇ ਸੈਨੇਟ ਮੈਂਬਰ ਵੀ ਮੰਚ ਉੱਤੇ ਹਾਜ਼ਰ ਰਹੇ। ਡੀਨ ਅਕਾਦਮਿਕ ਮਾਮਲੇ ਪ੍ਰੋ. ਅਸ਼ੋਕ ਤਿਵਾੜੀ, ਰਜਿਸਟਰਾਰ ਨਵਜੋਤ ਕੌਰ, ਕੰਟਰੋਲਰ ਪ੍ਰੀਖਿਆਵਾਂ ਪ੍ਰੋ. ਵਿਸ਼ਾਲ ਗੋਇਲ, ਡੀਨ ਖੋਜ ਡਾ. ਮਨਜੀਤ ਪਾਤਰ, ਵੱਖ-ਵੱਖ ਫੈਕਲਟੀਆਂ ਦੇ ਡੀਨ ਅਤੇ ਸਮੂਹ ਅਧਿਕਾਰੀ ਇਸ ਮੌਕੇ ਹਾਜ਼ਰ ਰਹੇ।


Fwd: ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲੱਗ ਰਹੇ ਕੈਂਪਾ ਨਾਲ ਲੋਕਾਂ ਨੂੰ ਮਿਲ ਰਿਹਾ ਵੱਡਾ ਫਾਇਦਾ - ਜੱਸੀ ਸੋਹੀਆਂ ਵਾਲਾ


'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲੱਗ ਰਹੇ ਕੈਂਪਾ ਨਾਲ ਲੋਕਾਂ ਨੂੰ ਮਿਲ ਰਿਹਾ ਵੱਡਾ ਫਾਇਦਾ - ਜੱਸੀ ਸੋਹੀਆਂ ਵਾਲਾ 
 ਪਟਿਆਲਾ, 28 ਫਰਵਰੀ: ਅੱਜ ਪਟਿਆਲਾ ਦਿਹਾਤੀ ਹਲਕੇ ਵਿੱਚ ਪੰਜਾਬ ਸਰਕਾਰ ਦੁਆਰਾ ਆਮ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ਮੁਹਿੰਮ 'ਆਪ ਦੀ ਸਰਕਾਰ ਆਪ ਦੇ ਦੁਆਰ' ਦੇ ਤਹਿਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਵਾਰਡ 2, 3, 4 ਦਾ ਵਿਸ਼ੇਸ਼ ਕੈਂਪ ਸਿੱਧੂ ਕਲੋਨੀ ਗੁਰੂਦੁਆਰਾ ਸਾਹਿਬ ਵਿਖੇ ਲਗਾਇਆ ਗਿਆ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਲੋਕਾਂ ਨੂੰ 44 ਤਰ੍ਹਾਂ ਦੀਆਂ ਸੇਵਾਵਾਂ ਮੌਕੇ 'ਤੇ ਹੀ ਪ੍ਰਦਾਨ ਕੀਤੀਆਂ ਗਈਆ।
 ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਫਤਰ ਇੰਚਾਰਜ ਜਸਬੀਰ ਸਿੰਘ ਗਾਂਧੀ ਨੇ ਵਿਸ਼ੇਸ਼ ਤੌਰ 'ਤੇ ਪੁੱਜਕੇ ਕੈੰਪ ਦਾ ਨਿਰੀਖਣ ਕੀਤਾ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਇਸ ਮੌਕੇ ਗੱਲਬਾਤ ਕਰਦਿਆ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲੱਗ ਰਹੇ ਵਿਸ਼ੇਸ਼ ਕੈਂਪਾਂ ਨਾਲ ਲੋਕਾਂ ਨੂੰ ਵੱਡਾ ਫਾਇਦਾ ਮਿਲ ਰਿਹਾ ਹੈ।
 ਉਨਾਂ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਰੋਜ਼ਾਨਾ ਹਰ ਹਲਕੇ ਵਿੱਚ ਲੱਗ ਰਹੇ ਇਹ ਜਨ ਸੁਵਿਧਾ ਕੈਂਪ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ ਕਿਉਂਕਿ ਇੱਕ ਛੱਤ ਹੇਠਾਂ ਲੋਕਾਂ ਨੂੰ ਸਾਰੀਆਂ ਸੇਵਾਵਾਂ ਆਸਾਨੀ ਨਾਲ ਮਿਲ ਰਹੀਆ ਹਨ।
 ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰੀਕ ਸਿੰਘ ਬਾਂਗੜ, ਸੁਖਦੇਵ ਸਿੰਘ ਔਲਖ, ਬਲਾਕ ਪ੍ਰਧਾਨ ਮਨਦੀਪ ਸਿੰਘ ਵਿਰਦੀ, ਕੁਲਵਿੰਦਰ ਸਿੰਘ ਵਾਰਡ ਸੇਵਾਦਾਰ, ਰਾਕੇਸ਼ ਕੁਮਾਰ, ਰੁਪਿੰਦਰ ਸਿੰਘ ਟੂਰਨਾ, ਦਵਿੰਦਰ ਕੌਰ, ਜਸਪ੍ਰੀਤ ਸਿੰਘ ਮੰਨਵੀਂ, ਅਨਾਇਤ ਅਲੀ, ਚਰਨਜੀਤ ਸਿੰਘ, ਮੋਹਿਤ ਕੁਮਾਰ, ਲਾਲ ਸਿੰਘ, ਗੌਰਵ ਅਰੋੜਾ ਅਤੇ ਹੋਰ ਸਾਥੀ ਮੌਜੂਦ ਸਨ।

Fwd: ਵਾਰਾਣਸੀ 'ਚ ਗੁਰੂ ਰਵਿਦਾਸ ਜੀ ਦੀ ਨਵੀਂ ਮੂਰਤੀ ਦਾ ਉਦਘਾਟਨ 'ਤੇ ਅਜਾਇਬ ਘਰ ਦਾ ਭੂਮੀ ਪੂਜਨ ਕਰਨ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਦਲਿਤ ਨੇਤਾ ਪਰਮਜੀਤ ਸਿੰਘ ਕੈਂਥ ਨੇ ਕੀਤਾ ਧੰਨਵਾਦ

ਵਾਰਾਣਸੀ 'ਚ ਗੁਰੂ ਰਵਿਦਾਸ ਜੀ ਦੀ ਨਵੀਂ ਮੂਰਤੀ ਦਾ ਉਦਘਾਟਨ 'ਤੇ ਅਜਾਇਬ ਘਰ ਦਾ ਭੂਮੀ ਪੂਜਨ ਕਰਨ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਦਲਿਤ ਨੇਤਾ ਪਰਮਜੀਤ ਸਿੰਘ ਕੈਂਥ ਨੇ ਕੀਤਾ ਧੰਨਵਾਦ 
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਲਿਤ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ :- ਕੈਂਥ
ਪਟਿਆਲਾ, 24 ਫਰਵਰੀ : ਭਾਰਤੀ ਜਨਤਾ ਪਾਰਟੀ ਦੇ ਐਸ.ਸੀ ਮੋਰਚੇ ਵੱਲੋਂ "ਬਸਤੀ ਸੰਪਰਕ ਅਭਿਆਨ" ਅਤੇ "ਗਾਓ ਚਲੋ ਅਭਿਆਨ" ਪ੍ਰੋਗਰਾਮ ਤਹਿਤ ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਯਾਦ ਵਿੱਚ ਪਿੰਡ ਮਰਦਾਂਹੇੜੀ, ਭਟੇੜੀ ਕਲਾਂ ਅਤੇ ਫੈਕਟਰੀ ਏਰੀਆ ਪਟਿਆਲਾ ਵਿਖੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਹਨਾਂ ਦੇ 647ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਕਰਵਾਏ ਗਏ ਪ੍ਰੋਗਰਾਮਾਂ ਵਿੱਚ ਭਾਰਤੀਆ ਜਨਤਾ ਪਾਰਟੀ ਪੰਜਾਬ ਦੇ ਐਸ.ਸੀ ਮੋਰਚਾ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਆਪਣੀ ਟੀਮ ਸਮੇਤ ਸ਼ਿਰਕਤ ਕੀਤੀ ਅਤੇ ਮਰਦਾਨਹੇੜੀ, ਭਟੇੜੀ ਕਲਾਂ ਅਤੇ ਫੈਕਟਰੀ ਏਰੀਆ ਪਟਿਆਲਾ ਵਿੱਚ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਿਰ ਵਿੱਚ ਨਤਮਸਤਕ ਹੋਏ। ਉਨ੍ਹਾ ਟੀਮ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਤੇ ਸਨਮਾਨਿਤ ਕੀਤਾ ਗਿਆ। ਮੋਰਚਾ ਦੇ ਮੀਤ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਉਹ ਗੁਰੂ ਰਵਿਦਾਸ ਦੇ 647ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਵਾਰਾਣਸੀ 'ਚ ਗੁਰੂ ਰਵਿਦਾਸ ਜੀ ਦੀ ਨਵੀਂ ਮੂਰਤੀ ਦਾ ਉਦਘਾਟਨ 'ਤੇ ਅਜਾਇਬ ਘਰ ਦਾ ਭੂਮੀ ਪੂਜਨ ਕਰਨ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਧੰਨਵਾਦ ਕਰਦੇ ਹਾਂ। ਦੇਸ਼ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੇ ਜਨਮ ਅਸਥਾਨ ਨਾਲ ਸਬੰਧਤ 96.36 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਸਰਦਾਰ ਕੈਂਥ ਨੇ ਕਿਹਾ ਕਿ ਸੱਭਿਆਚਾਰਕ ਸੰਭਾਲ ਪ੍ਰਤੀ ਭਾਜਪਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਇਹ ਸਮਾਗਮ ਖੇਤਰ ਦੀ ਤਰੱਕੀ ਵਿੱਚ ਇੱਕ ਅਹਿਮ ਮੀਲ ਪੱਥਰ ਸਾਬਤ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਦਲਿਤ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਨਵੀਆਂ ਸਕੀਮਾਂ ਅਤੇ ਨੀਤੀਆਂ ਇਸ ਦੀ ਇੱਕ ਮਿਸਾਲ ਹਨ।ਇਸ ਮੌਕੇ ਯੂਥ ਆਗੂ ਕਮਲ ਰੱਖੜਾ, ਬਲਵਿੰਦਰ ਸਿੰਘ, ਚਰਨ ਸਿੰਘ ਭਟੇੜੀ ਕਲਾਂ, ਜੀਤ ਸਿੰਘ, ਚੰਨਾ ਸਿੰਘ ਮਰਦਾਂਹੇੜੀ ਅਤੇ ਗੁਰਪ੍ਰੀਤ ਸਿੰਘ ਗੁਰੀ ਨੇ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ ਅਤੇ ਪਿੰਡ ਵਾਸੀਆਂ ਨੇ "ਬਸਤੀ ਸੰਪਰਕ ਅਭਿਆਨ" ਅਤੇ "ਗਾਓ ਚਲੋ ਅਭਿਆਨ" ਪ੍ਰੋਗਰਾਮਾਂ ਦਾ ਸਮਰਥਨ ਕਰਨ ਦਾ ਭਰੋਸਾ ਦਿੱਤਾ।

Fwd: ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕੀਤੀ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ


ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕੀਤੀ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ - ਸੜਕ ਹਾਦਸਿਆਂ ਨੂੰ ਰੋਕਣ ਲਈ ਯੋਗ ਉਪਰਾਲੇ ਕੀਤੇ ਜਾਣ
ਨਵਾਂਸ਼ਹਿਰ, 26 ਫਰਵਰੀ -   ਸੜਕ ਸੁਰੱਖਿਆ ਕਮੇਟੀ ਦੀ ਮਹੀਨਾਵਾਰ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਹੋਈ। ਇਸ ਮੀਟਿੰਗ ਵਿੱਚ ਐਸ.ਡੀ.ਐਮ. ਬੰਗਾ ਵਿਕਰਮਜੀਤ ਸਿੰਘ ਪੰਥੇ, ਐਸ.ਡੀ.ਐਮ. ਬਲਾਚੌਰ ਰਵਿੰਦਰ ਬਾਂਸਲ ਅਤੇ ਵੱਖ-ਵੱਖ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।
  ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਕੂਲੀ ਵਾਹਨਾਂ ਦੀ ਚੈਂਕਿੰਗ ਨੂੰ ਯਕੀਨੀ ਬਣਾਉਣ ਅਤੇ ਸਕੂਲੀ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ। ਇਸ ਤੋਂ ਇਲਾਵਾਂ ਟ੍ਰੈਫਿਕ ਪੁਲਿਸ ਕਰਮਚਾਰੀ ਨੂੰ ਕਿਹਾ ਕਿ ਉਹ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਦੇ ਵੱਧ ਤੋਂ ਵੱਧ ਚਲਾਨ ਕੱਟਣ ਤਾਂ ਜੋ ਉਹ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨਾ ਕਰਨ। ਮੀਟਿੰਗ ਵਿੱਚ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ 15 ਜਨਵਰੀ ਤੋਂ 14 ਫਰਵਰੀ ਤੱਕ ਨੈਸ਼ਨਲ ਰੋਡ ਸੇਫਟੀ ਮਹੀਨਾ ਮਨਾਇਆ ਗਿਆ ਹੈ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਗੱਤੀ-ਵਿਧੀਆਂ ਕੀਤੀ ਗਈਆਂ ਹਨ।
  ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਜਿਨ੍ਹਾ ਸੜਕਾਂ ਤੇ ਸੜਕ ਹਾਦਸਿਆ ਵਿੱਚ ਮੌਤਾਂ ਜਿਆਦਾ ਹੁੰਦੀਆਂ ਹਨ, ਉਨ੍ਹਾਂ ਥਾਵਾਂ ਦੀ ਪਛਾਨ (Black Spots) ਕਰਕੇ, ਉਸ ਦੇ ਹੱਲ ਲਈ ਯੋਗ ਉਪਰਾਲੇ ਕੀਤੇ ਜਾਣ ਤਾਂ ਕਿ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਤੇ ਠੱਲ ਪਾਈ ਜਾ ਸਕੇ।  ਉਨ੍ਹਾਂ ਦੱਸਿਆ ਕਿ ਸੜਕ ਸੁਰੱਖਿਆ ਮਹੀਨੇ ਦੌਰਾਨ ਅੱਖਾਂ ਦੀ ਜਾਂਚ, ਮੁਫ਼ਤ ਪ੍ਰਦੂਸ਼ਣ ਚੈੱਕਅਪ ਕੈਂਪ, ਸੈਮੀਨਾਰ ਆਦਿ ਗਤੀ ਵਿਧੀਆਂ ਕਰਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ ਹੈ।

Fwd: Punjabi Press Note----ਮੁੱਖ ਮੰਤਰੀ ਨੇ ਮੁਕੇਰੀਆਂ ਤੋਂ ਆਪਣੀ ਕਿਸਮ ਦੀ ਪਹਿਲੀ ਸਰਕਾਰ-ਵਪਾਰ ਮਿਲਣੀ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਨੇ ਮੁਕੇਰੀਆਂ ਤੋਂ ਆਪਣੀ ਕਿਸਮ ਦੀ ਪਹਿਲੀ ਸਰਕਾਰ-ਵਪਾਰ ਮਿਲਣੀ ਦੀ ਕੀਤੀ ਸ਼ੁਰੂਆਤ

* ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਬਰਾਬਰ ਦੇ ਹਿੱਸੇਦਾਰ ਬਣਾਉਣ ਦੇ ਉਦੇਸ਼ ਨਾਲ ਕੀਤੀ ਪਹਿਲਕਦਮੀ

* ਪੰਜਾਬ ਦੇ ਨਿਗਰਾਨ ਵਜੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹਾਂਃ ਮੁੱਖ ਮੰਤਰੀ

* ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ

* ਮੌਜੂਦਾ ਇਕ ਕਰੋੜ ਰੁਪਏ ਦੇ ਮੁਕਾਬਲੇ ਦੋ ਕਰੋੜ ਰੁਪਏ ਦੇ ਸਾਲਾਨਾ ਟਰਨਓਵਰ ਵਾਲੇ ਵਪਾਰੀਆਂ ਨੂੰ ਸਿਹਤ ਸੁਰੱਖਿਆ ਮੁਹੱਈਆ ਕਰਨ ਦਾ ਐਲਾਨ

* ਕੈਬਨਿਟ ਰੈਂਕ ਵਾਲੇ ਚੇਅਰਮੈਨ ਦੀ ਅਗਵਾਈ ਹੇਠ ਉਦਯੋਗ ਸਲਾਹਕਾਰ ਕਮਿਸ਼ਨ ਦੀ ਸਥਾਪਨਾ ਹੋਵੇਗੀ

ਮੁਕੇਰੀਆਂ (ਹੁਸ਼ਿਆਰਪੁਰ), 24 ਫਰਵਰੀ- ਸਮਾਜ ਦੇ ਹਰੇਕ ਵਰਗ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਸ਼ਨਿੱਚਰਵਾਰ ਨੂੰ ਸੂਬੇ ਦੇ ਕਾਰੋਬਾਰੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਆਪਣੀ ਕਿਸਮ ਦੀ ਪਹਿਲੀ 'ਸਰਕਾਰ-ਵਪਾਰ ਮਿਲਣੀ' ਦੀ ਸ਼ੁਰੂਆਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਕਿਸਮ ਦੀ ਇਸ ਪਲੇਠੀ ਪਹਿਲਕਦਮੀ ਦਾ ਮੰਤਵ ਵਪਾਰੀ ਭਾਈਚਾਰੇ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਵੱਲ ਇਹ ਇਕ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗ ਅਤੇ ਵਪਾਰ ਹਰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਸ ਕਾਰਨ ਇਸ ਨੂੰ ਜ਼ਰੂਰ ਹੁਲਾਰਾ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਾਲੀਆ ਅਤੇ ਰੋਜ਼ਗਾਰ ਸਿਰਜਣ ਇੱਕ ਅਜਿਹਾ ਚੱਕਰ ਹੈ, ਜੋ ਸੂਬੇ ਦੇ ਵਿਕਾਸ ਲਈ ਮਹੱਤਵਪੂਰਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਮੁੰਬਈ, ਚੇਨਈ ਅਤੇ ਕਈ ਹੋਰ ਵੱਡੇ ਸ਼ਹਿਰਾਂ ਦਾ ਦੌਰਾ ਕਰਕੇ ਸਨਅਤਕਾਰਾਂ ਨੂੰ ਆਪਣੇ ਉੱਦਮ ਸਥਾਪਤ ਕਰਨ ਲਈ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਗਏ, ਜਦੋਂ ਸੱਤਾ 'ਚ ਬੈਠੇ ਲੋਕ ਪ੍ਰਾਜੈਕਟਾਂ 'ਚ ਹਿੱਸਾ ਮੰਗਦੇ ਸਨ ਕਿਉਂਕਿ ਹੁਣ ਸਾਰਾ ਧਿਆਨ ਸੂਬੇ ਦੇ ਵਿਕਾਸ ਉਤੇ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਪ੍ਰਮੁੱਖ ਕੰਪਨੀਆਂ ਨੇ ਸੂਬੇ ਵਿੱਚ 70,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸੂਬਾ ਸਰਕਾਰ ਸਥਾਨਕ ਉਦਯੋਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਉਹ ਪੰਜਾਬ ਦੇ ਅਸਲ ਬ੍ਰਾਂਡ ਅੰਬੈਸਡਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਇਹ ਕੰਪਨੀਆਂ ਪੰਜਾਬ ਵਿੱਚ ਆਪਣੇ ਕਾਰੋਬਾਰ ਦਾ ਵਿਸਥਾਰ ਕਰਨ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚੋਂ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਸਭ ਤੋਂ ਵਧੀਆ ਹੈ, ਜਿਸ ਕਾਰਨ ਉਦਯੋਗ ਵੱਡੀ ਪੱਧਰ 'ਤੇ ਪੰਜਾਬ ਆ ਰਹੇ ਹਨ, ਜਦੋਂ ਕਿ ਪਿਛਲੀਆਂ ਸਰਕਾਰਾਂ ਦੌਰਾਨ ਆਗੂ ਉੱਦਮਾਂ ਵਿੱਚ ਹਿੱਸੇਦਾਰੀ ਮੰਗਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਕਾਰੋਬਾਰਾਂ ਲਈ ਸਮਝੌਤੇ ਸੱਤਾ ਵਿੱਚ ਬੈਠੇ ਸਿਆਸੀ ਪਰਿਵਾਰਾਂ ਨਾਲ ਕੀਤੇ ਜਾਂਦੇ ਸਨ ਪਰ ਹੁਣ ਇਹ ਸਮਝੌਤੇ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੇ ਜਾਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬੀਆਂ ਦੇ ਹੱਕਾਂ ਅਤੇ ਹਿੱਤਾਂ ਦੇ ਰਾਖੇ ਹਨ, ਜਿਸ ਕਾਰਨ ਉਨ੍ਹਾਂ ਦਾ ਹਰ ਕਾਰਜ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਜਿਹੜੇ ਆਗੂ ਸੂਬੇ ਦੀ ਸੱਤਾ 'ਤੇ ਕਾਬਜ਼ ਰਹੇ, ਉਨ੍ਹਾਂ ਨੇ ਪਹਿਲਾਂ ਸੂਬੇ ਨੂੰ ਬਰਬਾਦ ਕਰਕੇ ਵੱਡੀ ਜਾਇਦਾਦ ਇਕੱਠੀ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੀ ਟਰਾਂਸਪੋਰਟ, ਸਿੱਖਿਆ, ਸਿਹਤ ਅਤੇ ਹੋਰ ਖੇਤਰਾਂ ਵਿੱਚ ਦਿਲਚਸਪੀ ਸੀ, ਜਿਸ ਕਾਰਨ ਇਨ੍ਹਾਂ ਨੇ ਲੋਕਾਂ ਦੀ ਭਲਾਈ ਨੂੰ ਨਜ਼ਰਅੰਦਾਜ਼ ਕੀਤਾ ਅਤੇ ਇਨ੍ਹਾਂ ਆਗੂਆਂ ਨੇ ਆਪਣੇ ਸਵਾਰਥਾਂ ਨੂੰ ਪਹਿਲ ਦਿੱਤੀ।

ਮੁੱਖ ਮੰਤਰੀ ਨੇ ਵਪਾਰੀਆਂ ਨੂੰ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਤਨ-ਮਨ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਵਪਾਰੀਆਂ ਅਤੇ ਸਨਅਤਕਾਰਾਂ ਨੂੰ ਸੂਬੇ ਦੀ ਆਰਥਿਕ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਚੱਲ ਰਹੀ ਕ੍ਰਾਂਤੀ ਵਿੱਚ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਫੋਕਲ ਪੁਆਇੰਟਾਂ ਅਤੇ ਵਿਸ਼ੇਸ਼ ਆਰਥਿਕ ਖਿੱਤਿਆਂ (ਐਸ.ਈ.ਜ਼ੈੱਡਜ਼) ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੇ ਨਾਲ-ਨਾਲ ਸਨਅਤੀ ਖੇਤਰਾਂ ਵਿੱਚ ਵਿਸ਼ੇਸ਼ ਪੁਲਿਸ ਚੌਕੀਆਂ ਸਥਾਪਤ ਕਰਕੇ ਸੁਰੱਖਿਆ ਯਕੀਨੀ ਬਣਾਉਣ ਦਾ ਖਾਕਾ ਤਿਆਰ ਕਰ ਲਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਾਂ ਅਤੇ ਵਪਾਰੀਆਂ ਨੂੰ ਪ੍ਰੇਸ਼ਾਨ ਕਰਨ ਦਾ ਯੁੱਗ ਖ਼ਤਮ ਹੋ ਗਿਆ ਹੈ ਅਤੇ ਸੂਬਾ ਸਰਕਾਰ ਹੁਣ ਉਨ੍ਹਾਂ ਦੀ ਸਹੂਲਤ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਪਿਛਲੇ ਦੌਰ ਦੇ ਉਲਟ ਹੁਣ ਕੋਈ ਵੀ ਉਦਯੋਗਪਤੀਆਂ ਨੂੰ ਤੰਗ ਨਹੀਂ ਕਰੇਗਾ, ਸਗੋਂ ਸੂਬਾ ਸਰਕਾਰ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਖੇਤਰ ਦਾ ਵਿਆਪਕ ਵਿਕਾਸ ਯਕੀਨੀ ਬਣਾਉਣ ਲਈ ਇਸ ਨੂੰ ਜੋਸ਼ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਮੌਜੂਦਾ ਉਦਯੋਗਿਕ ਇਕਾਈਆਂ ਦੀ ਸੁਰੱਖਿਆ ਅਤੇ ਵਿਸਤਾਰ ਲਈ ਠੋਸ ਉਪਰਾਲੇ ਕਰੇਗੀ। ਉਨ੍ਹਾਂ ਕਿਹਾ ਕਿ ਸਨਅਤਕਾਰਾਂ ਨੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਉਦਯੋਗਾਂ ਨੇ ਵਿਸ਼ਵ ਭਰ ਵਿੱਚ ਆਪਣੇ ਲਈ ਅਹਿਮ ਮੁਕਾਮ ਬਣਾਇਆ ਹੈ ਅਤੇ ਸੂਬਾ ਸਰਕਾਰ ਇਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਰੰਗਾਂ ਵਾਲੇ ਸਟੈਂਪ ਪੇਪਰ ਲਿਆਂਦੇ ਹਨ, ਜੋ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵੱਲ ਇਕ ਕਦਮ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅਜਿਹਾ ਪਹਿਲਾ ਸੂਬਾ ਹੈ, ਜਿਸ ਨੇ ਉੱਦਮੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਲਈ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ ਹਨ, ਜਿਸ ਨਾਲ ਸੂਬੇ ਦੇ ਸਨਅਤੀ ਵਿਕਾਸ ਨੂੰ ਲੋੜੀਂਦਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਸ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ, ਜਿਸ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਵਿੱਚ ਸੌਖ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕੋਈ ਸਿਆਸੀ ਰੈਲੀ ਨਹੀਂ ਹੈ, ਸਗੋਂ ਇਹ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਸਰਕਾਰ ਸਨਅਤਕਾਰ ਮਿਲਣੀ' ਦਾ ਅਗਲਾ ਪੜਾਅ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਸੂਬੇ ਵਿੱਚ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ ਅਤੇ ਸੂਬਾ ਸਰਕਾਰ ਵੱਲੋਂ ਲਏ ਜਾ ਰਹੇ ਵੱਖ-ਵੱਖ ਫੈਸਲਿਆਂ ਦਾ ਵਪਾਰੀਆਂ ਨੂੰ ਬਹੁਤ ਫਾਇਦਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੌਮੀ ਮਾਰਗ ਉੱਤੇ ਹੋਣ ਕਰ ਕੇ ਮੁਕੇਰੀਆਂ ਦੇ ਸਿਵਲ ਹਸਪਤਾਲ ਨੂੰ ਟਰੌਮਾ ਸੈਂਟਰ ਅਤੇ ਹੋਰ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਤੋਂ 1080 ਕਰੋੜ ਰੁਪਏ ਦੀ ਲਾਗਤ ਨਾਲ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਸਫਲਤਾ ਦੀ ਇੱਕ ਨਵੀਂ ਕਹਾਣੀ ਲਿਖੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਇਹ ਉਲਟਫੇਰ ਦੇਖਣ ਨੂੰ ਮਿਲਿਆ ਹੈ ਕਿਉਂਕਿ ਸੂਬਾ ਸਰਕਾਰ ਨੇ ਇੱਕ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਸੂਬੇ ਦੀਆਂ ਜਾਇਦਾਦਾਂ ਆਪਣੇ ਚਹੇਤਿਆਂ ਨੂੰ ਬਹੁਤ ਘੱਟ ਕੀਮਤ 'ਤੇ ਵੇਚ ਦਿੱਤੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿਸੇ ਵੀ ਸਰਕਾਰੀ/ਪ੍ਰਾਈਵੇਟ ਕੰਪਨੀ ਵੱਲੋਂ ਸਭ ਤੋਂ ਸਸਤੇ ਵਿੱਚ ਖਰੀਦਿਆ ਗਿਆ ਪਾਵਰ ਪਲਾਂਟ ਹੈ ਕਿਉਂਕਿ 600 ਮੈਗਾਵਾਟ ਦੀ ਸਮਰੱਥਾ ਵਾਲੇ ਕੋਰਬਾ ਵੈਸਟ, ਝਾਬੂਆ ਪਾਵਰ ਅਤੇ ਲੈਂਕੋ ਅਮਰਕੰਟਕ ਵਰਗੇ ਹੋਰ ਪਾਵਰ ਪਲਾਂਟ ਕ੍ਰਮਵਾਰ 1804 ਕਰੋੜ ਰੁਪਏ, 1910 ਕਰੋੜ ਰੁਪਏ ਅਤੇ 1818 ਕਰੋੜ ਰੁਪਏ ਵਿੱਚ ਖਰੀਦੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ 540 ਮੈਗਾਵਾਟ ਪਾਵਰ ਪਲਾਂਟ 2 ਕਰੋੜ ਰੁਪਏ ਪ੍ਰਤੀ ਮੈਗਾਵਾਟ ਦੇ ਹਿਸਾਬ ਨਾਲ ਖਰੀਦਿਆ ਹੈ ਅਤੇ ਇਸ ਪਾਵਰ ਪਲਾਂਟ ਦਾ ਨਾਂ ਤੀਜੇ ਸਿੱਖ ਗੁਰੂ ਸਾਹਿਬਾਨ ਦੇ ਨਾਂ 'ਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਲਾਟ ਕੀਤੀ ਗਈ ਪਛਵਾੜਾ ਕੋਲਾ ਖਾਣ ਵਿੱਚੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਿਰਫ਼ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ, ਇਸ ਲਈ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਦੀ ਵਰਤੋਂ ਸੂਬੇ ਦੇ ਹਰ ਸੈਕਟਰ ਨੂੰ ਬਿਜਲੀ ਪੈਦਾ ਕਰਨ ਲਈ ਕੀਤੀ ਜਾ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖਰੀਦ ਨਾਲ ਸਮੁੱਚੀ ਟੈਰਿਫ ਵਿੱਚ 1 ਰੁਪਏ ਪ੍ਰਤੀ ਯੂਨਿਟ ਦੀ ਕਮੀ ਲਿਆਉਣ ਵਿੱਚ ਮਦਦ ਮਿਲੇਗੀ ਜਿਸ ਸਦਕਾ ਬਿਜਲੀ ਦੀ ਖਰੀਦ 'ਤੇ 300-350 ਕਰੋੜ ਰੁਪਏ ਦੀ ਬਚਤ ਹੋਵੇਗੀ ਜੋ ਸੂਬੇ ਦੇ ਖਪਤਕਾਰਾਂ ਲਈ ਕਾਫ਼ੀ ਲਾਭਦਾਇਕ ਸਿੱਧ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਦਮ ਨਾਲ ਆਉਣ ਵਾਲੇ ਸਮੇਂ ਵਿੱਚ ਸਨਅਤਕਾਰ ਅਤੇ ਵਪਾਰਕ ਖੇਤਰ ਨੂੰ ਵੀ ਸਸਤੀ ਬਿਜਲੀ ਦੇਣ ਦਾ ਰਾਹ ਪੱਧਰਾ ਹੋ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਕੇ ਸੂਬੇ ਦੀ ਆਰਥਿਕ ਖੁਸ਼ਹਾਲੀ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ।
ਮੁੱਖ ਮੰਤਰੀ ਨੇ ਆਰ.ਡੀ.ਐਫ. ਅਤੇ ਐਨ.ਐਚ.ਐਮ. ਤਹਿਤ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਜਿਸ ਨਾਲ ਸੂਬੇ ਦੇ ਵਿਕਾਸ ਨੂੰ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 8000 ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਗਲਤ ਤਰੀਕੇ ਨਾਲ ਰੋਕ ਦਿੱਤਾ ਗਿਆ ਹੈ, ਜੋ ਕਿ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਅਗਾਮੀ ਲੋਕ ਸਭਾ ਚੋਣਾਂ ਵਿੱਚ ਹਰਾ ਕੇ ਉਨ੍ਹਾਂ ਨੂੰ ਚੰਗਾ ਸਬਕ ਸਿਖਾਉਣਾ ਚਾਹੀਦਾ ਹੈ।
ਗੁਰਬਾਣੀ ਦੀ ਤੁਕ 'ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ' ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਨੇ ਹਵਾ (ਪਵਨ) ਨੂੰ ਗੁਰੂ ਦਾ, ਪਾਣੀ ਨੂੰ ਪਿਤਾ ਦਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਇਸ ਮੰਤਵ ਲਈ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਹੁਣ ਕਰੀਬ 2 ਕਰੋੜ ਰੁਪਏ ਦੀ ਟਰਨਓਵਰ ਵਾਲੇ ਵਪਾਰੀ ਸਿਹਤ ਬੀਮਾ ਕਵਰ ਲਈ ਯੋਗ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਬੀ.ਬੀ.ਐਮ.ਬੀ. ਹਸਪਤਾਲ ਨੂੰ ਅਪਗ੍ਰੇਡ ਕਰਨ ਦਾ ਮੁੱਦਾ ਵੀ ਅਧਿਕਾਰੀਆਂ ਕੋਲ ਉਠਾਇਆ ਜਾਵੇਗਾ ਅਤੇ ਲੋਕਾਂ ਲਈ ਮਿਆਰੀ ਇਲਾਜ ਯਕੀਨੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੀਆਂ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਤਕਨੀਕਾਂ ਦੇ ਆਧਾਰ 'ਤੇ ਅੱਪਗ੍ਰੇਡ ਕਰਨ ਦਾ ਐਲਾਨ ਵੀ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਵਪਾਰੀਆਂ ਅਤੇ ਉਦਯੋਗਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਕੈਬਨਿਟ ਰੈਂਕ ਦੇ ਚੇਅਰਮੈਨ ਅਧੀਨ ਉਦਯੋਗ ਸਲਾਹਕਾਰ ਕਮਿਸ਼ਨ ਦੀ ਸਥਾਪਨਾ ਕੀਤੀ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਮਿਸ਼ਨ ਵਿੱਚ ਵੱਖ-ਵੱਖ ਸੈਕਟਰਾਂ ਅਤੇ ਉਦਯੋਗਾਂ ਦੇ ਮੈਂਬਰ ਹੋਣਗੇ ਤਾਂ ਜੋ ਉਦਯੋਗਾਂ ਸਬੰਧੀ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਦਯੋਗਾਂ ਅਤੇ ਵਪਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਸੁਚਾਰੂ ਨਿਪਟਾਰਾ ਯਕੀਨੀ ਬਣਾਉਣ ਵਿੱਚ ਕਾਫ਼ੀ ਮਦਦ ਮਿਲੇਗੀ।
ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ।
ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਈ-ਮੇਲ punjabconsultation@gmail.com ਅਤੇ ਹੈਲਪਲਾਈਨ ਨੰਬਰ 8194891948 ਜਾਰੀ ਕੀਤਾ ਗਿਆ ਹੈ, ਜਿਸ ਦੀ ਮਦਦ ਨਾਲ ਵਪਾਰੀ ਆਪਣੇ ਮਸਲੇ ਰੱਖ ਸਕਦੇ ਹਨ।
 

ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ’ਤੇ ਹੋਵੇਗੀ ਕਾਰਵਾਈ-ਜ਼ਿਲ੍ਹਾ ਮੈਜਿਸਟ੍ਰੇਟ

ਨਵਾਂਸ਼ਹਿਰ, 26 ਫਰਵਰੀ :-  ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਗਾਵਾਂ/ਪਸ਼ੂਆਂ ਨੂੰ ਬੇਸਹਾਰਾ ਛੱਡਣ 'ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

           ਉਨ੍ਹਾਂ ਕਿਹਾ ਕਿ ਗਊਵੰਸ਼ ਦਾ ਕੁਝ ਧਰਮਾਂ ਵਿਚ ਬਹੁਤ ਜ਼ਿਆਦਾ ਸਤਿਕਾਰ ਹੋਣ ਕਾਰਨ ਗਊਵੰਸ਼ ਨੂੰ ਇਸ ਤਰ੍ਹਾਂ ਬੇਸਹਾਰਾ ਛੱਡਣ ਕਾਰਨ ਉਨ੍ਹਾਂ ਨੂੰ ਪੁੱਜਣ ਵਾਲੇ ਜਾਨੀ ਨੁਕਸਾਨ ਨਾਲ ਜਿਥੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ, ਉਥੇ ਅਮਨ ਅਤੇ ਕਾਨੂੰਨ ਦੀ ਸਮੱਸਿਆ ਵੀ ਪੈਦਾ ਹੋ ਸਕਦੀ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਪੁਲਿਸ ਵਿਭਾਗ, ਪਸ਼ੂ ਪਾਲਣ ਵਿਭਾਗ, ਬੀ.ਡੀ.ਪੀ.ਓਜ਼, ਕਾਰਜ ਸਾਧਕ ਅਫਸ਼ਰ ਜ਼ਿੰਮੇਵਾਰ ਹੋਣਗੇ ਅਤੇ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਕੋਈ ਬੇਸਹਾਰਾ ਪਸ਼ੂ ਛੱਡਣ ਦੀ ਘਟਨਾ ਆਉਂਦੀ ਹੈ ਤਾਂ ਤੁਰੰਤ ਅਜਿਹੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਸ ਤੋਂ ਇਲਾਵਾ ਪਸ਼ੂਆਂ ਨੂੰ ਬੇਸਹਾਰਾ ਛੱਡਣ ਨਾਲ ਇਹ ਸੜਕਾਂ 'ਤੇ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ। ਇਹ ਹੁਕਮ 29 ਫਰਵਰੀ ਤੋਂ 28 ਅਪ੍ਰੈਲ 2024 ਤੱਕ ਲਾਗੂ ਰਹੇਗਾ।

ਜ਼ਿਲ੍ਹੇ ‘ਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ: ਜ਼ਿਲ੍ਹਾ ਮੈਜਿਸਟਰੇਟ

ਨਵਾਂਸ਼ਹਿਰ, 26 ਫਰਵਰੀ   :-     ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ–2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਦੋ-ਪਹੀਆਂ ਵਾਹਨ ਚਲਾਉਂਦੇ ਹੋਏ ਮੂੰਹ ਢੱਕ ਕੇ/ਮੂੰਹ ਬੰਨ ਕੇ ਡਰਾਈਵਿੰਗ ਕਰਨ 'ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਉਨ੍ਹਾਂ ਵਿਅਕਤੀਆਂ 'ਤੇ ਲਾਗੂ ਨਹੀਂ ਹੋਵੇਗੀ, ਜਿਨ੍ਹਾਂ ਨੇ ਕਿਸੇ ਬਿਮਾਰੀ ਜਾਂ ਅਲੱਰਜੀ ਦੀ ਵਜਾਹ ਕਾਰਨ ਮੈਡੀਕਲ ਸੁਪਰਵਿਜਨ ਦੇ ਹੇਠਾਂ ਮਾਸਕ ਜਾਂ ਕੋਈ ਹੋਰ ਚੀਜ ਪਹਿਨੀ ਹੋਵੇ।
  ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮ ਵਿੱਚ ਦੱਸਿਆ ਹੈ ਕਿ ਬਜਾਰਾਂ ਵਿੱਚ ਆਮ ਤੌਰ ਤੇ ਮੂੰਹ ਢੱਕ ਕੇ ਵਹੀਕਲ ਚਾਲਕਾਂ (ਖਾਸ ਤੌਰ 'ਤੇ ਦੋ-ਪਹੀਆਂ ਵਹੀਕਲ ਚਾਲਕਾਂ) ਵੱਲੋਂ ਲੁਟਾਂ–ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ, ਮੂੰਹ ਢੱਕਣ ਨਾਲ ਅਪਰਾਧ ਕਰਨ ਵਾਲਿਆਂ ਦੀ ਪਹਿਚਾਣ ਕਰਨ ਵਿੱਚ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਜ਼ਿਲ੍ਹੇ ਅੰਦਰ ਮੂੰਹ ਢੱਕ ਕੇ ਅਪਰਾਧਕ ਵਾਰਦਾਤਾਂ ਨੂੰ ਰੋਕਣ ਲਈ ਉਕਤ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 25 ਅਪ੍ਰੈਲ, 2024 ਤੱਕ ਲਾਗੂ ਰਹਿਣਗੇ।

ਸ. ਕੁਲਵਿੰਦਰ ਸਿੰਘ ਢਾਹਾਂ ਨੂੰ ਡਾਕਟਰ ਦੀ ਉਪਾਧੀ ਨਾਲ ਨਿਵਾਜਿਆ, ਅਮਰੀਕਾ ਦੀ ਯੂਨੀਵਰਸਿਟੀ ਨੇ ਦਿੱਲੀ 'ਚ ਦਿੱਤਾ ਇਹ ਮਾਣ

ਸ. ਕੁਲਵਿੰਦਰ ਸਿੰਘ ਢਾਹਾਂ ਨੂੰ ਡਾਕਟਰ ਦੀ ਉਪਾਧੀ ਨਾਲ ਨਿਵਾਜਿਆ
ਅਮਰੀਕਾ ਦੀ ਯੂਨੀਵਰਸਿਟੀ ਨੇ ਦਿੱਲੀ 'ਚ ਦਿੱਤਾ ਇਹ ਮਾਣ


ਬੰਗਾ  26 ਫਰਵਰੀ () ਸਮਾਜਿਕ ਖੇਤਰ ਲਈ ਇਹ ਖੁਸ਼ਖ਼ਬਰੀ ਬਹੁਤ ਮਾਣਮਈ ਹੈ ਕਿ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੂੰ ਡਾਕਟਰ ਆਫ਼ ਫਿਲਾਸਫੀ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ । ਇਹ ਮਾਣ ਅਮਰੀਕਾ ਦੀ ਮੇਰੀਲੈਂਡ ਯੂਨੀਵਰਸਿਟੀ ਵੱਲੋਂ ਉਹਨਾਂ ਦੀ ਅਗਵਾਈ 'ਚ ਸਿੱਖਿਆ ਖੇਤਰ ਦੀਆਂ ਸ਼ਾਨਦਾਰ ਸੇਵਾਵਾਂ ਲਈ ਪ੍ਰਦਾਨ ਕੀਤਾ ਗਿਆ । ਇਸ ਸਬੰਧੀ ਅੱਜ ਨਵੀਂ ਦਿੱਲੀ ਦੇ ਸੰਵਿਧਾਨ ਕਲੱਬ ਆਫ਼ ਇੰਡੀਆ ਵਿਖੇ ਹੋਈ ਕੈਨਵੋਕੇਸ਼ਨ ਦੌਰਾਨ ਇਹ ਸਨਮਾਨ ਹਾਸਲ ਹੋਇਆ ।
    ਯੂਨੀਵਰਸਿਟੀ ਦੇ ਰਜਿਸਟਰਾਰ ਚਾਰਲਜ ਏ ਵੋਨ ਜੋਆਇਜ਼ ਨੇ ਇਹ ਡਿਗਰੀ ਪ੍ਰਦਾਨ ਕਰਨ ਸਮੇਂ ਕਿਹਾ ਕਿ ਸਮਾਜ ਅੰਦਰ ਪ੍ਰੀਵਰਤਨ ਮਾਹੌਲ ਸਿਰਜਣ ਲਈ ਅਜਿਹੀਆਂ ਉਪਾਧੀਆਂ ਸਬੰਧਤ ਦੀਆਂ ਸੇਵਾਵਾਂ ਨੂੰ ਸਹੀ ਤਸਦੀਕ ਕਰਦੀਆਂ ਹਨ।
        ਇਸ ਉਪਰੰਤ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਲਈ ਜ਼ਮੀਨੀ ਪੱਧਰ 'ਤੇ ਚਾਲੀ ਸਾਲ ਦੇ ਸਫ਼ਰ ਦਾ ਨਤੀਜਾ ਇਸ ਕਦਰ ਰੰਗ ਲਿਆਇਆ ਕਿ ਅੱਜ ਇਸ ਕਾਰਜ ਲਈ ਇਹ ਡਾਕਟਰੇਟ ਦੀ ਡਿਗਰੀ ਹਾਸਲ ਕਰਨ ਦਾ ਮਾਣ ਮਿਲਿਆ ਹੈ।  ਉਹਨਾਂ ਕਿਹਾ ਇਸ ਮਿਸ਼ਨ ਤਹਿਤ ਭਵਿੱਖ ਵਿੱਚ ਚੌਗੁਣੇ  ਉਤਸਾਹ ਨਾਲ ਕਾਰਜ ਕੀਤੇ ਜਾਣਗੇ ।  ਉਹਨਾਂ ਧੰਨਵਾਦ ਕਰਦੇ ਕਿਹਾ ਕਿ ਇਹ ਮਾਣ ਢਾਹਾਂ ਕਲੇਰਾਂ ਦੀ ਧਰਤੀ 'ਤੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਦੀਆਂ ਸੇਵਾਵਾਂ ਨੂੰ ਸਮਰਪਿਤ ਹੈ ।  ਇਸ ਦੇ ਨਾਲ ਹੀ ਪ੍ਰਬੰਧਕੀ ਟਰੱਸਟ ਦੇ ਸਮੂਹ ਨੁਮਾਇੰਦੇ, ਢਾਹਾਂ ਕਲੇਰਾਂ ਦੇ ਮਿਸ਼ਨਰੀ ਅਦਾਰਿਆਂ ਦੇ ਸਮੂਹ ਕਰਮਚਾਰੀ ਅਤੇ ਸਿੱਖਿਆ ਤੇ ਸਿਹਤ  ਸੇਵਾਵਾਂ ਦੀ ਇਸ ਸੰਸਥਾ ਨਾਲ ਜੁੜੇ ਸਮੂਹ ਸ਼ੁੱਭ ਚਿੰਤਕ ਬਰਾਬਰ ਵਧਾਈ ਦੇ ਪਾਤਰ ਹਨ ।
       ਇਸ ਵੱਡਮੁਲੇ ਸਨਮਾਨ ਬਾਰੇ ਪਤਾ ਚੱਲਦਿਆਂ ਹੀ ਦੇਸ-ਵਿਦੇਸ਼ ਸਮਾਜਿਕ, ਸਿੱਖਿਆ/ਸਿਹਤ, ਧਾਰਮਿਕ ਅਤੇ ਸਿਆਸੀ ਖੇਤਰ ਦੀਆਂ ਸੰਸਥਾਵਾਂ/ਸਭਾਵਾਂ ਵਲੋਂ ਸ਼ੁੱਭ ਕਾਮਨਾਵਾਂ ਮਿਲ ਰਹੀਆਂ ਹਨ।
ਕੈਪਸਨ  :- ਡਾਕਟਰੇਟ ਦੀ ਡਿਗਰੀ ਹਾਸਲ ਕਰਨ ਸਮੇਂ ਡਾ. ਕੁਲਵਿੰਦਰ ਸਿੰਘ ਢਾਹਾਂ । 

Fwd: ਭਾਸ਼ਾ ਵਿਭਾਗ ਵਲੋਂ ਕੌਮਾਂਤਰੀ ਮਾਂ ਬੋਲੀ ਦਿਹਾੜੇ ’ਤੇ ਨਾਟਕ ‘ਰਾਹਾਂ ਵਿਚ ਅੰਗਿਆਰ ਬੜੇ ਸੀ’ ਦੀ ਸਫਲ ਪੇਸ਼ਕਾਰੀ

ਹੁਸ਼ਿਆਰਪੁਰ, 22 ਫਰਵਰੀ:ਮੱੁਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵੱਲੋਂ ਸਵਾਮੀ ਸਰਵਾਨੰਦ ਗਿਰੀ ਖੇਤਰੀ ਕੇਂਦਰ, ਪੰਜਾਬ ਯੂਨੀਵਰਸਿਟੀ, ਹੁਸ਼ਿਆਰਪੁਰ ਦੇ ਸਹਿਯੋਗ ਨਾਲ ਖਚਾ-ਖਚ ਭਰੇ ਹੋਏ ਆਡੀਟੋਰੀਅਮ ਵਿਚ ਕੌਮਾਂਤਰੀ ਮਾਂ ਬੋਲੀ ਦਿਹਾੜੇ 'ਤੇ ਸਫਲ ਪ੍ਰੋਗਰਾਮ ਦਾ ਆਯੋਜਨ ਹੋਇਆ। ਸਮਾਗਮ ਉਦੋਂ ਕੌਮਾਂਤਰੀ ਹੋ ਨਿਬੜਿਆਂ ਜਦੋਂ ਮਨਮੋਹਨ ਪੂੰਨੀ ਇੰਡੋ ਅਮੈਰੀਕਨ ਹੈਰੀਟੇਜ ਫਾਊਂਡੇਸ਼ਨ ਨਿਊਯਾਰਕ ਆਪਣੀ ਪਤਨੀ ਗੁਰਿੰਦਰ ਕੌਰ ਪੂੰਨੀ ਸਮੇਤ ਹਾਜ਼ਰੀ ਭਰਨ ਆਏ। ਜੀ ਆਇਆਂ ਸ਼ਬਦ ਡਾਇਰੈਕਟਰ ਖੇਤਰੀ ਕੇਂਦਰ ਡਾ. ਐੱਚ. ਐੱਸ. ਬੈਂਸ ਨੇ ਆਖੇ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਸਵੰਤ ਰਾਏ ਨੇ ਕੌਮਾਂਤਰੀ ਮਾਂ ਬੋਲੀ ਦਿਹਾੜੇ ਦੇ ਇਤਿਹਾਸ, ਪੰਜਾਬੀ ਮਾਂ ਬੋਲੀ ਅਤੇ ਭਾਸ਼ਾ ਵਿਭਾਗ ਦੀਆਂ ਗਤੀ ਵਿਧੀਆਂ ਹਾਜ਼ਰਿਨ ਨਾਲ ਸਾਂਝੀਆਂ ਕੀਤੀਆਂ। ਇਸ ਉਪਰੰਤ ਮਸ਼ਹੂਰ ਨਿਰਦੇਸ਼ਕ ਰਾਜਵਿੰਦਰ ਸਮਰਾਲਾ ਵਲੋਂ ਨਿਰਦੇਸ਼ਿਤ ਅਤੇ ਅਦਾਕਾਰਾ ਕਮਲਜੀਤ ਨੀਰੂ ਦੀ ਅਦਾਕਾਰੀ ਨਾਲ ਲਬਰੇਜ਼ ਉਘੀ ਪੰਜਾਬੀ ਕਵਿਤਰੀ ਸੁਖਵਿੰਦਰ ਅੰਮ੍ਰਿਤ ਦੇ ਜੀਵਨ ਅਤੇ ਲਿਖਤਾਂ 'ਤੇ ਅਧਾਰਿਤ ਨਾਟਕ 'ਰਾਹਾਂ ਵਿਚ ਅੰਗਿਆਰ ਬੜੇ ਸੀ' ਦੀ ਸਫ਼ਲ ਪੇਸ਼ਕਾਰੀ ਕੀਤੀ ਗਈ। ਪੌਣੇ ਦੋ ਘੰਟੇ ਦੇ ਇੱਕ ਪਾਤਰੀ ਨਾਟਕ ਰਾਹੀਂ ਕਮਲਜੀਤ ਨੀਰੂ ਨੇ ਆਪਣੀ ਅਦਾਕਾਰੀ ਰਾਹੀਂ ਦਰਸ਼ਕਾਂ ਨੂੰ ਕੀਲ਼ ਸੁੱਟਿਆ। ਭਾਰਤੀ ਸਮਾਜ ਵਿੱਚ ਔਰਤ ਦੀ ਹੋਂਦ ਅਤੇ ਹੋਣੀ ਨੂੰ ਬਿਆਨ ਕਰਦੇ ਇਸ ਨਾਟਕ ਨੇ ਸਮਾਜ ਦੇ ਅਜਿਹੇ ਘਿਨਾਉਣੇ ਦ੍ਰਿਸ਼ਾਂ ਦੀ ਪੇਸ਼ਕਾਰੀ ਕੀਤੀ ਕਿ ਦਰਸ਼ਕਾਂ ਦੀਆਂ ਵਾਰ-ਵਾਰ ਅੱਖਾਂ ਸਿੱਲੀਆਂ ਹੁੰਦੀਆਂ ਰਹੀਆਂ। ਆਡੀਟੋਰੀਅਮ ਵਿਚ ਬੈਠੀਆਂ ਲਾਅ ਅਤੇ ਇੰਜੀਨੀਅਰਿੰਗ ਦੀਆਂ ਵਿਦਿਆਰਥਣਾਂ ਨੇ ਕਿਹਾ ਕਿ ਆਪਣੇ ਹਿੱਸੇ ਦਾ ਅੰਬਰ ਮੱਲਣ ਲਈ ਪ੍ਰੇਰਣਾ ਦੇਣ ਵਾਲੇ ਇਹੋ ਜਿਹੇ ਸਮਾਗਮ ਸਾਡੇ ਸਮਾਜ ਵਿੱਚ ਹੋਣੇ ਬਹੁਤ ਜ਼ਰੂਰੀ ਹਨ। ਜਦ ਤੱਕ ਕੁੜੀਆਂ ਅੱਖਰਾਂ ਦਾ ਜਾਮਾ ਨਹੀਂ ਪਹਿਨਣਗੀਆਂ ਉਦੋਂ ਤੱਕ ਮਰਦ ਪ੍ਰਧਾਨ ਸਸਮਾਜ ਦੀ ਬਰਾਬਰੀ ਕਰਨੀ ਸੰਭਵ ਨਹੀਂ।
ਨਾਟਕ ਉਪਰੰਤ ਭਾਸ਼ਾ ਵਿਭਾਗ ਵੱਲੋਂ ਆਏ ਹੋਏ ਮਹਿਮਾਨਾਂ, ਵਿਦਵਾਨਾਂ, ਸਾਹਿਤਕਾਰਾਂ ਅਤੇ ਕਲਾਕਾਰਾਂ ਦਾ ਮਹਾਨ ਕੋਸ਼, ਲੋਈਆਂ ਅਤੇ ਮੋਮੈਟੋਆਂ ਨਾਲ ਸਨਮਾਨ ਕੀਤਾ ਗਿਆ। ਇਸ ਸਮੇਂ ਸਾਹਿਤਕਾਰ ਤ੍ਰਿਪਤਾ ਕੇ ਸਿੰਘ, ਜਸਬੀਰ ਸਿੰਘ ਧੀਮਾਨ, ਸੁਰਿੰਦਰ ਕੰਗਵੀ, ਪ੍ਰੋ. ਬ੍ਰਾਜੇਸ਼ ਸ਼ਰਮਾ, ਪ੍ਰੋ. ਸਵਿਤਾ ਗਰੋਵਰ, ਡਾ. ਕਾਮਿਆ, ਪ੍ਰੋ. ਗੁਰਦੀਪ ਕੌਰ, ਡਾ. ਬਲਵਿੰਦਰ ਕੁਮਾਰ, ਪ੍ਰੋ. ਨਿਮਰਤਾ, ਡਾ. ਦੀਪ ਚੰਦ, ਡਾ. ਵਿਨੈ ਅਰੋੜਾ, ਪ੍ਰੋ. ਮੀਨਾ, ਡਾ. ਹਰਪ੍ਰੀਤ ਸਿੰਘ, ਡਾ. ਦਰਸ਼ਨ ਸਿੰਘ, ਡਾ. ਅਜੀਤ ਸਿੰਘ ਜੱਬਲ, ਪ੍ਰੋ. ਵਿਕਰਮ, ਐਡਵੋਕੇਟ ਬ੍ਰਿਜ ਮੋਹਨ, ਐਡਵੋਕੇਟ ਭਗਵੰਤ ਸਿੰਗ, ਲਵਪ੍ਰੀਤ, ਲਾਲ ਸਿੰਘ ਵਿਦਿਆਰਥੀ, ਸਾਹਿਤਕਾਰ, ਸਾਹਿਤ ਪ੍ਰੇਮੀ ਅਤੇ ਸਟਾਫ਼ ਹਾਜ਼ਰ ਸੀ। ਸਮਾਗਮ ਦੌਰਾਨ ਸਟੇਜ ਦੀ ਕਾਰਵਾਈ  ਪ੍ਰੋ. ਸਵਿਤਾ ਗਰੋਵਰ ਨੇ ਬਾਖ਼ੂਬੀ ਨਿਭਾਈ।


ਡਾ. ਸੁੱਖੀ, ਚੰਦੂਮਾਜਰਾ ਅਤੇ ਸ਼ੁਕਾਰ ਅੱਜ ਢਾਹਾਂ ਕਲੇਰਾਂ ਵਿਖੇ ਸ. ਕੁਲਵਿੰਦਰ ਸਿੰਘ ਢਾਹਾਂ ਨੂੰ ਪ੍ਰਧਾਨ ਬਣਨ 'ਤੇ ਵਧਾਈ ਦੇਣ ਪੁੱਜੇ

ਡਾ. ਸੁੱਖੀ, ਚੰਦੂਮਾਜਰਾ ਅਤੇ ਸ਼ੁਕਾਰ ਅੱਜ ਢਾਹਾਂ ਕਲੇਰਾਂ ਵਿਖੇ ਸ. ਕੁਲਵਿੰਦਰ ਸਿੰਘ ਢਾਹਾਂ ਨੂੰ ਪ੍ਰਧਾਨ ਬਣਨ 'ਤੇ ਵਧਾਈ ਦੇਣ ਪੁੱਜੇ
ਢਾਹਾਂ ਕਲੇਰਾਂ ਦੇ ਮਿਸ਼ਨਰੀ ਅਦਾਰਿਆਂ ਦੀ ਭਰਪੂਰ ਸ਼ਲਾਘਾ  
ਬੰਗਾ  22 ਫ਼ਰਵਰੀ () ਢਾਹਾਂ ਕਲੇਰਾਂ ਵਿਖੇ ਸਥਾਪਿਤ ਸੇਵਾ ਦੀ ਸਿਰਮੌਰ ਸੰਸਥਾ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਦੇ ਪ੍ਰਧਾਨ ਚੁਣੇ ਜਾਣ 'ਤੇ ਸ. ਕੁਲਵਿੰਦਰ ਸਿੰਘ ਢਾਹਾਂ ਨੂੰ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਵਧਾਈ ਦੇਣ ਪੁੱਜ ਰਹੇ ਹਨ । ਅੱਜ ਵਿਧਾਨ ਸਭਾ ਹਲਕਾ ਬੰਗਾ ਦੇ ਵਿਧਾਇਕ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ, ਸ.ਹਰਿੰਦਰਪਾਲ ਸਿੰਘ ਚੰਦੂਮਾਜਰਾ ਸਾਬਕਾ ਵਿਧਾਇਕ ਸਨੌਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਸ. ਸੁਖਦੀਪ ਸਿੰਘ ਸ਼ੁਕਾਰ ਆਪਣੇ ਸਾਥੀਆਂ ਸਮੇਤ ਢਾਹਾਂ ਕਲੇਰਾਂ ਪੁੱਜੇ । ਉਹਨਾਂ ਨੇ ਸ. ਕੁਲਵਿੰਦਰ ਸਿੰਘ ਢਾਹਾਂ ਨੂੰ ਪ੍ਰਧਾਨ ਬਣਨ 'ਤੇ ਵਧਾਈ ਦਿੰਦਿਆ ਕਿਹਾ ਕਿ ਜਿਨ੍ਹਾਂ ਅਦਾਰਿਆਂ ਨੂੰ ਯੋਗ ਅਤੇ ਊਸਾਰੂ ਅਗਵਾਈ ਮਿਲਦੀ ਹੈ ਉਹ ਅਦਾਰੇ ਹਮੇਸ਼ਾਂ ਚੜ੍ਹਦੀ ਕਲਾ ਵਿੱਚ ਰਹਿੰਦੇ ਹਨ । ਇਸ ਮੌਕੇ ਉਹਨਾਂ ਨੇ ਟਰੱਸਟ ਦੇ ਬਾਨੀ ਪ੍ਰਧਾਨ ਸਵਰਗੀ ਬਾਬਾ ਬੁੱਧ ਸਿੰਘ ਢਾਹਾਂ ਜੀ ਦੀਆਂ ਸੇਵਾਵਾਂ ਨੂੰ ਵੀ ਯਾਦ ਕੀਤਾ। ਉਨਾਂ ਟਰੱਸਟ ਵੱਲੋਂ ਸਥਾਪਿਤ ਵੱਖ-ਵੱਖ ਅਦਾਰਿਆਂ  ਵਿੱਚ ਪਾਏ ਯੋਗਦਾਨ ਲਈ  ਦਾਨੀ ਪਤਵੰਤਿਆਂ ਦੀ ਵੀ ਸ਼ਲਾਘਾ ਕੀਤੀ । ਇਸ ਮੌਕੇ ਆਗੂਆਂ ਨੇ ਟਰੱਸਟ ਦੀ ਹਰ ਸੰਭਵ ਮੱਦਦ ਕਰਨ ਦਾ ਭਰੋਸਾ ਦਿੱਤਾ । ਟਰੱਸਟ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਉਕਤ ਆਗੂਆਂ ਦੀਆਂ ਸ਼ੁੱਭ ਕਾਮਨਾਵਾਂ ਲਈ ਧੰਨਵਾਦ ਕੀਤਾ ਅਤੇ ਢਾਹਾਂ ਕਲੇਰਾਂ ਦੇ ਮਿਸ਼ਨਰੀ ਅਦਾਰਿਆਂ ਦੀ ਚੜ੍ਹਦੀ ਕਲਾ ਲਈ ਪਹਿਲਾਂ ਵਾਂਗ ਸੰਗਤ ਤੋਂ ਭਰਵੇਂ ਸਹਿਯੋਗ ਦੀ ਅਪੀਲ ਕੀਤੀ । ਇਸ ਮੌਕੇ ਉਹਨਾਂ ਨਾਲ ਜਥੇਦਾਰ ਸਤਨਾਮ ਸਿੰਘ ਲਾਦੀਆਂ ਪ੍ਰਧਾਨ ਕਿਸਾਨ ਵਿੰਗ, ਸ. ਜਸਵਿੰਦਰ ਸਿੰਘ ਮਾਨ ਸਰਕਲ ਪ੍ਰਧਾਨ ਬੰਗਾ ਸ਼ਹਿਰੀ, ਸ. ਦਵਿੰਦਰ ਸਿੰਘ ਮਾਨ ਖਮਾਚੋਂ ਕੈਨੇਡਾ,  ਸ. ਮਨਜੀਤ ਸਿੰਘ ਬੱਬਲ. ਸ. ਗੁਰਪਾਲ ਸਿੰਘ ਕਲੇਰਾਂ ਸਾਬਕਾ ਮਨੈਜਰ ਪੰਜਾਬ ਐਂਡ ਸਿੰਧ ਬੈੰਕ, ਸ. ਸ਼ਿੰਦਾ ਸਿੰਘ ਚੇਤਾ, ਸ. ਤਲਵਿੰਦਰ ਸਿੰਘ ਕਟਾਰੀਆਂ, ਭਾਈ ਜੋਗਾ ਸਿੰਘ, ਸ. ਮਹਿੰਦਰਪਾਲ ਸਿੰਘ ਸੁਪਰਡੈਂਟ ਵੀ ਹਾਜ਼ਰ ਸਨ। ਇਸ ਮੌਕੇ ਪਤਵੰਤੇ ਸੱਜਣਾਂ ਨੇ ਸ. ਕੁਲਵਿੰਦਰ ਸਿੰਘ ਢਾਹਾਂ ਦਾ ਸਨਮਾਨ ਵੀ ਕੀਤਾ ।
ਫੋਟੋ ਕੈਪਸ਼ਨ  : ਸ. ਕੁਲਵਿੰਦਰ ਸਿੰਘ ਢਾਹਾਂ ਦਾ ਢਾਹਾਂ ਕਲੇਰਾਂ ਪ੍ਰਧਾਨ ਬਣਨ 'ਤੇ ਸਨਮਾਨ ਕਰਦੇ ਹੋਏ ਡਾ. ਸੁਖਵਿੰਦਰ ਕੁਮਾਰ ਸੁੱਖੀ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ. ਸੁਖਦੀਪ ਸਿੰਘ ਸ਼ੁਕਾਰ ਅਤੇ ਪਤਵੰਤੇ ਸੱਜਣ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 24 ਤਰੀਕ ਨੂੰ ਮੁਕੇਰੀਆਂ ਵਿਖੇ ਜ਼ਿਲ੍ਹੇ ਦੇ ਵਪਾਰੀਆਂ ਨਾਲ ਕਰਨਗੇ ਮੀਟਿੰਗ


ਹੁਸ਼ਿਆਰਪੁਰ, 21 ਫਰਵਰੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮਾਨ 24 ਫਰਵਰੀ ਨੂੰ ਮੁਕੇਰੀਆਂ ਵਿਖੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਪਾਰੀਆਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਤਰਫੋਂ ਉਹ ਸੂਬੇ ਭਰ ਦੇ ਕਾਰੋਬਾਰੀਆਂ ਨੂੰ ਮਿਲ ਰਹੇ ਹਨ, ਜਿਸ ਦੀ ਸ਼ੁਰੂਆਤ ਉਨ੍ਹਾਂ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਕੀਤੀ ਹੈ। ਅੱਜ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਮੂਹ ਵਪਾਰ ਮੰਡਲਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸੁਝਾਅ ਲਏ | ਇਸ ਦੌਰਾਨ ਉਨ੍ਹਾਂ ਦੇ ਨਾਲ ਐਸ.ਐਸ.ਪੀ ਸੁਰਿੰਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐਸ.ਪੀ ਮਨੋਜ ਠਾਕੁਰ, ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਬੈਂਸ, ਐਸ.ਡੀ.ਐਮ ਮੁਕੇਰੀਆਂ ਅਸ਼ੋਕ ਕੁਮਾਰ, ਐਸ.ਡੀ.ਐਮ ਟਾਂਡਾ ਵਿਓਮ ਭਾਰਦਵਾਜ ਹਾਜ਼ਰ ਸਨ। ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਪੰਜਾਬ ਵਪਾਰੀਆਂ ਨੂੰ ਮਿਲਣ ਲਈ ਜ਼ਿਲ੍ਹੇ ਵਿੱਚ ਆ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪ੍ਰੋਗਰਾਮ ਦੀ ਸਫ਼ਲਤਾ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ ਅਤੇ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ। ਇਸ ਦੌਰਾਨ ਐਸਐਸਪੀ ਸੁਰਿੰਦਰ ਲਾਂਬਾ ਨੇ ਪੁਲੀਸ ਅਧਿਕਾਰੀਆਂ ਨੂੰ ਸੁਰੱਖਿਆ ਅਤੇ ਸੁਚਾਰੂ ਟਰੈਫਿਕ ਪ੍ਰਬੰਧਾਂ ਸਬੰਧੀ ਹਦਾਇਤਾਂ ਦਿੱਤੀਆਂ।

ਪੰਜਾਬੀ ਨੂੰ ਪੂਰਨ ਰੂਪ ਵਿੱਚ ਲਾਗੂ ਕਰਨ ਲਈ ਹਦਾਇਤਾਂ ਦੀ ਪਾਲਣਾ ਲਾਜ਼ਮੀ

ਪਟਿਆਲਾ, 21 ਫਰਵਰੀ: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਰਾਜ ਭਾਸ਼ਾ ਪੰਜਾਬੀ ਨੂੰ ਪੂਰਨ ਰੂਪ ਵਿੱਚ ਲਾਗੂ ਕਰਨ ਦੀਆਂ ਹਦਾਇਤਾਂ ਪਹਿਲਾਂ ਤੋਂ ਹੀ ਜਾਰੀ ਹਨ। ਸਮੂਹ ਸਰਕਾਰੀ, ਅਰਧ ਸਰਕਾਰੀ ਵਿਭਾਗਾਂ, ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗੈਰ ਸਰਕਾਰੀ ਸੰਸਥਾਵਾਂ, ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ ਦੇ ਨਾਮ ਅਤੇ ਸੜਕਾਂ ਦੇ ਨਾਮ/ਨਾਮ ਪੱਟੀਆਂ/ਮੀਲ ਪੱਥਰ/ਸੰਕੇਤ ਬੋਰਡ ਪੰਜਾਬੀ ਭਾਸ਼ਾ (ਗੁਰਮੁੱਖੀ ਲਿਪੀ) ਵਿਚ ਲਿਖੇ ਜਾਣ।
ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਰਕਾਰੀ, ਅਰਧ ਸਰਕਾਰੀ ਵਿਭਾਗਾਂ, ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗੈਰ ਸਰਕਾਰੀ ਸੰਸਥਾਵਾਂ, ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ ਦੀ ਚੈਕਿੰਗ ਕਰਕੇ ਨਾਮ ਪੱਟੀਆਂ/ਮੀਲ ਪੱਥਰ/ਸੰਕੇਤ ਬੋਰਡ ਪੰਜਾਬੀ ਭਾਸ਼ਾ (ਗੁਰਮੁੱਖੀ ਲਿਪੀ) ਵਿਚ ਲਿਖਣ ਸਬੰਧੀ ਰਿਪੋਰਟ ਭੇਜਣ ਦੀ ਹਦਾਇਤ ਕੀਤੀ।
ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜਿੰਦਰ ਸਿੰਘ ਨੇ ਕਿਹਾ ਕਿ ਪੰਜਾਬੀ ਨੂੰ ਪ੍ਰਫੂਲਿਤ ਕਰਨ ਲਈ ਗੰਭੀਰ ਯਤਨ ਕੀਤੇ ਜਾ ਰਹੇ ਹਨ ਅਤੇ ਇਹਨਾਂ ਯਤਨ ਨੂੰ ਸਫ਼ਲ ਬਣਾਉਣ ਲਈ ਸਮੂਹ ਪੰਜਾਬ ਵਾਸੀ ਇਸ ਵਿਚ ਸਹਿਯੋਗ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਰਾਜ ਭਾਸ਼ਾ ਨੂੰ ਮਾਣ-ਸਤਿਕਾਰ ਦੇਣਾ ਸਾਡੀ ਸਭ ਦੀ ਜ਼ਿੰਮੇਵਾਰੀ ਹੈ ਤੇ ਇਸ ਨੂੰ ਪ੍ਰਮੁੱਖਤਾ ਦਿੱਤੀ ਜਾਣੀ ਲਾਜ਼ਮੀ ਹੈ।

Fwd: ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਬਲਤੇਜ ਪੰਨੂ ਨੇ ਆਰ.ਬੀ.ਐਲ ਬੈਂਕ ਵੱਲੋਂ 'ਉਮੀਦ 1000' ਤਹਿਤ ਵਿਦਿਆਰਥਣਾਂ ਨੂੰ ਸਾਈਕਲ ਤੇ ਸਕੂਲ-ਕਿੱਟਾਂ ਵੰਡੀਆਂ


-ਸਿੱਖਿਆ, ਸਿਹਤ ਤੇ ਰੋਜ਼ਗਾਰ ਪੰਜਾਬ ਸਰਕਾਰ ਦੀਆਂ ਮੁੱਢਲੀਆਂ ਤਰਜੀਹਾਂ-ਡਾ. ਬਲਬੀਰ ਸਿੰਘ
ਪਟਿਆਲਾ, 21 ਫਰਵਰੀ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਆਰਬੀਐਲ ਬੈਂਕ ਵੱਲੋਂ ਲੜਕੀਆਂ ਦੀ ਸਿੱਖਿਆ ਨੂੰ ਉਤਸ਼ਾਹਤ ਕਰਨ ਵਾਲੀ ਸੀਐਸਆਰ ਪਹਿਲ ਉਮੀਦ 1000 ਤਹਿਤ 700 ਵਿਦਿਆਰਥਣਾਂ ਨੂੰ ਇੱਥੇ ਪੋਲੋ ਗਰਾਊਂਡ ਵਿਖੇ ਸਾਈਕਲ ਅਤੇ ਸਕੂਲ ਕਿੱਟਾਂ ਤਕਸੀਮ ਕੀਤੀਆਂ। ਉਨ੍ਹਾਂ ਦੇ ਨਾਲ ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ ਤੇ ਆਰਬੀਐਲ ਬੈਂਕ ਦੇ ਐਮਡੀ ਤੇ ਸੀਈਓ ਆਰ ਸੁਬਰਾਮਣਿਆਕੁਮਾਰ ਵੀ ਮੌਜੂਦ ਸਨ।
ਇਸ ਮੌਕੇ ਵਿਦਿਆਰਥਣਾਂ ਨੂੰ ਅੱਗੇ ਵੱਧਣ ਲਈ ਪ੍ਰੇਰਤ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣੇ ਨੌਜਵਾਨਾਂ ਨੂੰ ਖੰਭ ਲਗਾਏ ਹਨ, ਇਸ ਲਈ ਸਾਡੇ ਵਿਦਿਆਰਥੀ ਖੁੱਲ੍ਹੇ ਅਸਮਾਨ ਵਿੱਚ ਆਜ਼ਾਦੀ ਨਾਲ ਉਡਾਰੀਆਂ ਮਾਰਨ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿੱਖਿਆ, ਸਿਹਤ ਤੇ ਰੋਜ਼ਗਾਰ ਪੰਜਾਬ ਸਰਕਾਰ ਦੀਆਂ ਮੁੱਢਲੀਆਂ ਤਰਜੀਹਾਂ ਹਨ ਅਤੇ ਸਰਕਾਰ ਨੇ ਸਰਕਾਰੀ ਸਕੂਲਾਂ ਤੇ ਹਸਪਤਾਲਾਂ ਨੂੰ ਨਿਜੀ ਖੇਤਰ ਤੋਂ ਵੀ ਵਧੀਆ ਬਣਾਉਣ ਦਾ ਟੀਚਾ ਮਿੱਥਿਆ ਹੈ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੁਣ ਇਲਾਜ ਲਈ ਨਿਜੀ ਹਸਪਤਾਲਾਂ ਵੱਲ ਤੇ ਸਰਕਾਰ ਵੱਲੋਂ ਸਕਿੱਲ ਅਧਾਰਤ ਸਿੱਖਿਆ ਦੇਣ ਦੀ ਸ਼ੁਰੂਆਤ ਤਹਿਤ ਨੌਜਵਾਨਾਂ ਨੂੰ ਸਿੱਖਿਆ ਤੇ ਰੋਜ਼ਗਾਰ ਲਈ ਵਿਦੇਸ਼ਾਂ ਵੱਲ ਭੱਜਣ ਦੀ ਲੋੜ ਨਹੀਂ ਪਵੇਗੀ। 
ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ ਨੇ ਆਰਬੀਐਲ ਬੈਂਕ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਪੜ੍ਹ-ਲਿਖਕੇ ਜਿੰਦਗੀ ਵਿੱਚ ਹੋਰ ਅੱਗੇ ਵੱਧਣ ਲਈ ਪ੍ਰੇਰਤ ਕੀਤਾ।
ਆਰਬੀਐਲ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਤੇ ਸੀਈਓ, ਆਰ ਸੁਬਰਾਮਣਿਆਕੁਮਾਰ ਨੇ ਕਿਹਾ, "'ਕਮਿਊਨਿਟੀ ਐਜ਼ ਦ ਕਾਜ਼' ਦੇ ਮਿਸ਼ਨ ਤੇ ਉਮੀਦ 1000' ਦੇ ਤਹਿਤ ਉਨ੍ਹਾਂ ਦੀ ਬੈਂਕ ਨਿਰੰਤਰ ਸਹਾਇਤਾ ਰਾਹੀਂ ਲੜਕੀਆਂ ਦੇ ਜੀਵਨ ਵਿੱਚ ਇੱਕ ਸਾਰਥਕ ਬਦਲਾਅ ਲਿਆਉਣ ਤੇ ਇੱਕ  ਬਰਾਬਰੀ ਵਾਲੇ ਸਮਾਜ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।"
ਸਮਾਗਮ ਮੌਕੇ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਆਪ ਦੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਜੱਗਾ, ਕਰਨਲ ਜੇਵੀ ਸਿੰਘ, ਜਸਬੀਰ ਸਿੰਘ ਗਾਂਧੀ, ਲਾਲ ਸਿੰਘ ਤੇ ਮਨਦੀਪ ਸਿੰਘ ਵਿਰਦੀ ਸਮੇਤ ਹੋਰ ਪਤਵੰਤੇ, ਸਕੂਲੀ ਵਿਦਿਆਰਥਣਾਂ ਤੇ ਅਧਿਆਪਕ ਮੌਜੂਦ ਸਨ।

ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਸਾਂਝਾ ਹੰਭਲਾ ਮਾਰਨ ਦਾ ਸੱਦਾ

ਸੁਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਐਲਿਟੀ ਟੂ ਐਨੀਮਲਜ਼ ਸਬੰਧੀ ਮੀਟਿੰਗ
ਪਟਿਆਲਾ, 21 ਫਰਵਰੀ:  ਸੁਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਐਲਿਟੀ ਟੂ ਐਨੀਮਲਜ਼ ਦੀ ਮੀਟਿੰਗ ਮੁੱਖ ਮੰਤਰੀ ਫੀਲਡ ਅਫ਼ਸਰ ਗੋਪਾਲ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ, ਜਿਸ ਵਿੱਚ ਸੋਸਾਇਟੀ ਦੇ ਮੈਂਬਰਾਂ ਵੱਲੋਂ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਮੁੱਖ ਮੰਤਰੀ ਫੀਲਡ ਅਫ਼ਸਰ ਗੋਪਾਲ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬੇਸਹਾਰਾ ਪਸ਼ੂਆਂ ਦੀ ਸੰਭਾਲ ਲਈ ਵਚਨਬੱਧ ਹੈ।
  ਇਸ ਮੌਕੇ ਉਨ੍ਹਾਂ ਬੇਸਹਾਰਾ ਪਸ਼ੂਆਂ ਦੀ ਸੰਭਾਲ ਲਈ ਸਮਾਜ ਸੇਵੀ ਜਥੇਬੰਦੀਆਂ ਅਤੇ ਆਮ ਲੋਕਾਂ ਨੂੰ ਵੀ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਐਸ.ਪੀ.ਸੀ.ਏ ਦਾ ਉਦੇਸ਼ ਪਸ਼ੂਆਂ ਦੀ ਭਲਾਈ ਤੇ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਜਾਨਵਰਾਂ ਪ੍ਰਤੀ ਹਮਦਰਦੀ ਤੇ ਭਲਾਈ ਨੂੰ ਉਤਸ਼ਾਹਤ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਉਣ ਦੀ ਜ਼ਰੂਰਤ ਹੈ।  
ਮੀਟਿੰਗ ਦੌਰਾਨ ਉਨ੍ਹਾਂ ਬਿਮਾਰ ਅਤੇ ਜ਼ਖਮੀ ਜਾਨਵਰਾਂ ਦੀ ਸਾਂਭ ਸੰਭਾਲ ਲਈ ਸਬੰਧਤ ਵਿਭਾਗ ਨੂੰ ਐਂਬੂਲੈਂਸ ਖਰੀਦਣ ਲਈ ਕਾਰਵਾਈ ਅਰੰਭਣ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਐਨੀਮਲ ਬਰਥ ਕੰਟਰੋਲ (ਏ. ਬੀ. ਸੀ.) ਪ੍ਰੋਗਰਾਮ ਤਹਿਤ ਮਿਊਂਸਪਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਇਸ ਪ੍ਰੋਗਰਾਮ ਦਾ ਰੀਵਿਊ ਕਰਨ ਲਈ ਕਿਹਾ।
ਉਹਨਾਂ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਹੋਰ ਲੋਕਾਂ ਨੂੰ ਵੀ ਸੁਸਾਇਟੀ ਦੇ ਮੈਂਬਰ ਬਣਾਉਣ ਲਈ ਕਾਰਵਾਈ ਜਲਦੀ ਨੇਪਰੇ ਚਾੜ੍ਹੀ ਜਾਵੇ। ਮੀਟਿੰਗ ਦੌਰਾਨ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਜੇ.ਡੀ. ਨੇ ਕਿਹਾ ਕਿ ਵਿਭਾਗ ਵੱਲੋਂ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਸਮੇਂ ਸਮੇਂ 'ਤੇ ਟੀਕਾਕਰਨ ਮੁਹਿੰਮ ਚਲਾਈ ਜਾਂਦੀ ਹੈ, ਪਰ ਪਸ਼ੂ ਪਾਲਕ ਕਈ ਵਾਰ ਟੀਕਾਕਰਨ ਕਰਵਾਉਣ ਤੋਂ ਇਨਕਾਰ ਕਰ ਦਿੰਦੇ ਹਨ, ਜਿਸ ਕਾਰਨ ਬਿਮਾਰੀ ਫੈਲਣ ਦਾ ਖਦਸ਼ਾ ਰਹਿੰਦਾ ਹੈ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਟੀਕਾਕਰਨ ਮੁਹਿੰਮ ਸਮੇਂ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਦੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਵੀ ਮੌਜੂਦ ਸਨ।

23 ਫਰਵਰੀ ਨੂੰ ਜ਼ਿਲ੍ਹੇ ਦੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ ਤੇ ਵਿਦਿਅਕ ਸੰਸਥਾਵਾਂ 'ਚ ਹੋਵੇਗੀ ਅੱਧੇ ਦੀ ਛੁੱਟੀ

ਨਵਾਂਸ਼ਹਿਰ, 21 ਫਰਵਰੀ:- ਜਿਲ੍ਹਾ ਮੈਜਿਸਟਰੇਟ, ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ, ਆਈ.ਏ.ਐਸ. ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਅਧਿਆਪਕਾਂ/ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸਤਿਗੁਰੂ ਰਵੀਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ 23 ਫਰਵਰੀ 2024 (ਦਿਨ ਸ਼ੁਕਰਵਾਰ) ਨੂੰ ਕੱਢੇ ਜਾਣ ਵਾਲੇ ਨਗਰ ਕੀਰਤਨ ਵਿੱਚ ਸ਼ਾਮਿਲ ਹੋਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਵਿੱਚ ਮਿਤੀ 23.02.2024 ਨੂੰ ਅੱਧੇ ਦੀ ਛੁੱਟੀ ਘੋਸ਼ਿਤ ਕੀਤੀ ਹੈ।ਜਿਲਾ ਸਿੱਖਿਆ ਅਫਸਰ (ਸੈਕੰਡਰੀ ਅਤੇ ਐਲੀਮੈਂਟਰੀ), ਸ਼ਹੀਦ ਭਗਤ ਸਿੰਘ ਨਗਰ ਜਿਲ੍ਹੇ ਦੇ ਸਕੂਲਾਂ/ਕਾਲਜਾਂ ਵਿਚ ਇਹ ਹੁਕਮ ਤੁਰੰਤ ਲਾਗੂ ਕਰਵਾਉਣ ਲਈ ਜਿੰਮੇਵਾਰ ਹੋਣਗੇ।

Fwd: ਨਹਿਰੂ ਯੁਵਾ ਕੇਂਦਰ ਤੇ ਬਾਬਾ ਜੀਵਨ ਸਿੰਘ ਜੀ ਕਲੱਬ ਨੇ ਐਸ.ਐਨ.ਕਾਲਜ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਚਲਾਈ


ਨਹਿਰੂ ਯੁਵਾ ਕੇਂਦਰ ਤੇ ਬਾਬਾ ਜੀਵਨ ਸਿੰਘ ਜੀ ਕਲੱਬ ਨੇ ਐਸ.ਐਨ.ਕਾਲਜ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਚਲਾਈ
ਨਵਾਂਸ਼ਹਿਰ, 21 ਫਰਵਰੀ -     ਭਾਰਤ ਸਰਕਾਰ ਦੇ ਯੁੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਯੁੁਵਾ ਅਫ਼ਸਰ ਵੰਦਨਾ ਦੀ ਅਗਵਾਈ ਹੇਠ ਨਹਿਰੂ ਯੁਵਾ ਕੇਂਦਰ ਐੱਸ.ਬੀ.ਐੱਸ.ਨਗਰ ਅਤੇ ਬਾਬਾ ਜੀਵਨ ਸਿੰਘ ਜੀ ਵੈਲਫੇਅਰ ਯੂਥ ਕਲੱਬ ਵੱਲੋਂ ਐੱਸ.ਐੱਨ.ਕਾਲਜ ਬੰਗਾ ਵਿਖੇ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੌਕੇ ਕਾਲਜ ਪਿ੍ੰਸੀਪਲ ਤਰਸੇਮ ਸਿੰਘ ਭਿੰਡਰ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਚੰਗੇ ਨਾਗਰਿਕ ਹੋਣ ਦੇ ਨਾਤੇ ਸਾਨੂੰ ਆਪਣੀ ਵੋਟ ਦੀ ਸੁੁਚੱਜੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਸਾਨੂੰ ਆਪਣੇ ਦੇਸ਼ ਨੂੰ ਅੱਗੇ ਲੈ ਕੇ ਜਾਣਾ ਚਾਹੀਦਾ ਹੈ । ਜ਼ਿਲ੍ਹਾ ਚੋਣ ਦਫ਼ਤਰ ਤੋਂ ਆਏ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸਤਨਾਮ ਸਿੰਘ ਅਤੇ ਗੁਰਮੀਤ ਸਿੰਘ ਬੀ.ਐਲ.ਓ ਨੇ ਵਿਦਿਆਰਥੀਆਂ ਨੂੰ ਵੋਟ ਰਜਿਸਟ੍ਰੇਸ਼ਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦਾ ਮੁੱਖ ਮੰਤਵ ਨੌਜਵਾਨਾਂ ਵਿੱਚ ਵੋਟਰਾਂ ਪ੍ਰਤੀ ਜਾਗਰੂਕਤਾ ਫੈਲਾਉਣਾ ਅਤੇ ਉਨ੍ਹਾਂ ਨੂੰ ਜਾਗਰੂਕ ਕਰਨਾ । ਇਸ ਮੌਕੇ ਕੀਰਤੀ ਕਾਂਤ ਕਲਿਆਣ ਵੱਲੋਂ ਵੋਟਰ ਮਹੱਤਤਾ ਦੀ ਸੋਹ ਚੁੱਕਾਈ ਗਈ ਤਾਂ ਜੋ ਅਸੀਂ ਆਪਣੀ ਵੋਟ ਦਾ ਸਹੀ ਇਸਤੇਮਾਲ ਕਰ ਸਕੀਏ। ਪ੍ਰੋਗਰਾਮ ਦੌਰਾਨ ਕਾਲਜ ਦੇ ਪਿ੍ੰਸੀਪਲ ਦੁੁਆਰਾ ਹਸਤਾਕਸ਼ਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਅਤੇ  ਸਟਾਫ਼ ਅਤੇ ਸਮੂਹ ਵਿਦਿਆਰਥੀਆਂ ਨੇ ਆਪਣੇ ਦਸਤਖ਼ਤ ਕਰਨ ਚ ਵੱਧ ਚੜ ਕੇ ਹਿੱਸਾ ਲਿਆ ਅਤੇ ਵੋਟਰ ਜਾਗਰੂਕਤਾ ਸਬੰਧੀ ਕਰਵਾਏ ਗਏ ਡਰਾਇੰਗ ਮੁਕਾਬਲੇ 'ਚ ਆਪਣੇ ਜੌਹਰ ਦਿਖਾਏ ਪ੍ਰੋਗਰਾਮ ਦੇ ਅੰਤ 'ਚ ਸਾਰੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ | ਇਸ ਮੌਕੇ ਰੋਜ਼ਾ ਸ਼ਰੀਫ਼ ਮੰਡਾਲੀ ਦੇ ਸੇਵਾਦਾਰ ਅਤੇ ਸਮਾਜਸੇਵੀ ਕੀਰਤੀ ਕਾਂਤ ਕਲਿਆਣ, ਸਾਹਿਲ ਵਲੇਚਾ (ਲੇਖਾ ਅਤੇ ਪ੍ਰੋਗਰਾਮ ਸਹਾਇਕ), ਗੋਬਿੰਦਾ ਅਧਿਕਾਰੀ (ਐਮ.ਟੀ.ਐਸ),  ਨਵਦੀਪ ਸਿੰਘ (ਵਲੰਟੀਅਰ ਬੰਗਾ ਬਲਾਕ), ਪ੍ਰੋ: ਵਿਪਨ (ਕੰਪਿਊਟਰ ਸਾਇੰਸ ਵਿਭਾਗ), ਪ੍ਰੋ: ਗੁਰਪ੍ਰੀਤ ਸਿੰਘ (ਪੰਜਾਬੀ ਵਿਭਾਗ), ਡਾ.ਨਿਰਮਲਜੀਤ ਕੌਰ, (ਪੰਜਾਬੀ ਵਿਭਾਗ) ਅਤੇ (ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ), ਪ੍ਰੋ:ਕਿਸ਼ੋਰ ਕੁਮਾਰ (ਰੈੱਡ ਰਿਬਨ ਕਲੱਬ ਇੰਚਾਰਜ), ਪ੍ਰੋ: ਜੋਤੀ ਪ੍ਰਕਾਸ਼, ਪ੍ਰੋ:ਮਨਮੀਤ ਸਿੰਘ, ਪ੍ਰੋ: ਓਮਕਾਰ ਸਿੰਘ,ਲਾਵਿਸ਼ ਕੁਮਾਰ, ਪ੍ਰਭਦੀਪ ਹਾਜ਼ਰ ਸਨ |

Fwd: ਪੰਜਾਬ ਸਰਕਾਰ ਦੀ ਨੀਅਤ ਤੇ ਨੀਤੀ ਮਾਂ ਬੋਲੀ ਪੰਜਾਬੀ ਪੱਖੀ-ਡਾ. ਬਲਬੀਰ ਸਿੰਘ -ਕਿਹਾ, ਲੋਕ ਘਰਾਂ ਦੀਆਂ ਨਾਮ ਪੱਟੀਆਂ ਤੇ ਦੁਕਾਨਾਂ ਦੇ ਬੋਰਡਾਂ ਉੱਪਰ ਸਭ ਤੋਂ ਪਹਿਲਾਂ ਪੰਜਾਬੀ ਭਾਸ਼ਾ ਨੂੰ ਤਰਜੀਹ ਦੇਣ


ਪੰਜਾਬ ਸਰਕਾਰ ਦੀ ਨੀਅਤ ਤੇ ਨੀਤੀ ਮਾਂ ਬੋਲੀ ਪੰਜਾਬੀ ਪੱਖੀ-ਡਾ. ਬਲਬੀਰ ਸਿੰਘ
-ਕਿਹਾ, ਲੋਕ ਘਰਾਂ ਦੀਆਂ ਨਾਮ ਪੱਟੀਆਂ ਤੇ ਦੁਕਾਨਾਂ ਦੇ ਬੋਰਡਾਂ ਉੱਪਰ ਸਭ ਤੋਂ ਪਹਿਲਾਂ ਪੰਜਾਬੀ ਭਾਸ਼ਾ ਨੂੰ ਤਰਜੀਹ ਦੇਣ
-ਸਿਹਤ ਮੰਤਰੀ ਨੇ ਭਾਸ਼ਾ ਵਿਭਾਗ ਪੰਜਾਬ ਵਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਕਰਵਾਏ ਸਮਾਗਮ ਚ ‌ਸ਼ਿਰਕਤ ਕੀਤੀ
ਪਟਿਆਲਾ, 21 ਫਰਵਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਨੀਤੀ ਅਤੇ ਨੀਅਤ ਮਾਂ ਬੋਲੀ ਪੰਜਾਬੀ ਪੱਖੀ ਹੈ।ਸਿਹਤ ਮੰਤਰੀ ਅੱਜ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਭਾਸ਼ਾ ਵਿਭਾਗ ਵੱਲੋਂ ਕਰਵਾਏ ਸਮਾਗਮ ਦੀ ਅਗਵਾਈ ਕਰ ਰਹੇ ਸਨ। 
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਨੂੰ ਹੋਰਨਾਂ ਭਾਸ਼ਾਵਾਂ ਨੂੰ ਵੀ ਸਿੱਖਣਾ ਚਾਹੀਦਾ ਹੈ ਪਰੰਤੂ ਸਾਡੀ ਮਾਂ ਬੋਲੀ ਉਤੇ ਵੀ ਪਕੜ ਲਾਜਮੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਵਿਸ਼ਵ ਵਿੱਚ ਭਾਵੇਂ ਕਿਤੇ ਵੀ ਗਏ, ਉਥੇ ਹੀ ਉਨ੍ਹਾਂ ਨੇ ਨਵਾਂ ਪੰਜਾਬ ਵਸਾ ਲਿਆ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਪੰਜਾਬੀ ਦੇ ਲੇਖਕਾਂ ਤੇ ਪੰਜਾਬੀ ਨੂੰ ਬਣਦਾ ਮਾਣ-ਸਨਮਾਨ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਲਈ ਸੰਜੀਦਾ ਹੈ। ਡਾ. ਬਲਬੀਰ ਸਿੰਘ ਨੇ ਸਮੁੱਚੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੀਆਂ ਨਾਮ ਪੱਟੀਆਂ ਅਤੇ ਦੁਕਾਨਾਂ ਦੇ ਬੋਰਡਾਂ ਉੱਪਰ ਸਭ ਤੋਂ ਪਹਿਲਾਂ ਪੰਜਾਬੀ ਭਾਸ਼ਾ ਨੂੰ ਤਰਜੀਹ ਦੇਣ। 
ਸਮਾਗਮ ਮੌਕੇ ਸ਼੍ਰੋਮਣੀ ਪੰਜਾਬੀ ਗਿਆਨ ਸਾਹਿਤਕਾਰ ਡਾ.ਵਿਦਵਾਨ ਸਿੰਘ ਸੋਨੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਸਮਾਗਮ ਦੀ ਪ੍ਰਧਾਨਗੀ ਉੱਘੇ ਚਿੰਤਕ ਡਾ. ਅਮਰਜੀਤ ਸਿੰਘ ਗਰੇਵਾਲ ਤੇ ਉੱਘੇ ਕਵੀ ਡਾ. ਸਵਰਨਜੀਤ ਸਿੰਘ ਸਵੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਡਾ. ਰਾਜਿੰਦਰਪਾਲ ਸਿੰਘ ਬਰਾੜ ਨੇ "ਪੰਜਾਬੀ ਭਾਸ਼ਾ ਨੂੰ ਦਰਪੇਸ਼ ਚੁਣੌਤੀਆਂ ਅਤੇ ਹੱਲ" ਵਿਸ਼ੇ ਤੇ ਕੁੰਜੀਵਤ ਭਾਸ਼ਣ ਦਿੱਤਾ।
ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਹਰਪ੍ਰੀਤ ਕੌਰ ਨੇ ਸਵਾਗਤ ਕਰਦਿਆਂ ਮਾਤ ਭਾਸ਼ਾ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਤੇ ਵਿਭਾਗ ਦੀਆਂ ਮਹੱਤਵਪੂਰਨ ਸਕੀਮਾਂ ਬਾਰੇ ਜਾਣੂ ਕਰਵਾਇਆ।ਸਮਾਗਮ ਸ਼ੁਰੂ ਹੋਣ ਤੋਂ ਪਹਿਲਾਂ ਭਾਸ਼ਾ ਵਿਭਾਗ ਵਲੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਪਟਿਆਲਾ ਰਾਹੀਂ ਆਮ ਜਨਤਾ ਨੂੰ ਘਰਾਂ ਅਤੇ ਦੁਕਾਨਾਂ ਦੇ ਬੋਰਡ ਪੰਜਾਬੀ ਭਾਸ਼ਾ ਵਿਚ ਲਿਖਣ ਲਈ "ਪੰਜਾਬੀ ਚੇਤਨਾ ਰੈਲੀ" ਕੱਢੀ ਗਈ। ਇਸ ਰੈਲੀ ਵਿਚ ਸਕੂਲ, ਪੰਜਾਬੀ ਟਾਈਪ/ਸ਼ਾਰਟਹੈਂਡ ਅਤੇ ਸਰਕਾਰੀ ਆਈ.ਟੀ.ਆਈ ਲੜਕੀਆਂ ਦੇ ਵਿਦਿਆਰਥੀ ਵੱਡੀ ਗਿਣਤੀ ਵਿਚ ਸ਼ਾਮਲ ਹੋਏ। ਇਸ ਰੈਲੀ ਨੂੰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਵਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਸਮਾਗਮ ਦੇ ਦੂਜੇ ਦੌਰ ਵਿਚ ਪੰਜਾਬੀ ਥੀਏਟਰ ਮੰਚ ਦੇ ਡਾਇਰੈਕਟਰ, ਗੁਲਜਾਰ ਪਟਿਆਲਵੀ ਨੇ ਪੰਜਾਬੀ ਸੂਫ਼ੀ ਗਾਇਕੀ ਦੀ ਪੇਸ਼ਕਾਰੀ ਕੀਤੀ। ਸਮਾਗਮ ਵਿਚ ਕਰਨਲ ਜੇਵੀ ਸਿੰਘ, ਜਸਬੀਰ ਸਿੰਘ ਗਾਂਧੀ, ਲਾਲ ਸਿੰਘ ਤੇ ਮਨਦੀਪ ਸਿੰਘ ਵਿਰਦੀ ਡਿਪਟੀ ਡਾਇਰੈਕਟਰ ਹਰਭਜਨ ਕੌਰ, ਚੰਦਨਦੀਪ ਕੌਰ, ਸਹਾਇਕ ਡਾਇਰੈਕਟਰ ਅਮਰਿੰਦਰ ਸਿੰਘ, ਜਸਪ੍ਰੀਤ ਕੌਰ, ਸੁਰਿੰਦਰ ਕੌਰ ਹਾਜਰ ਹੋਏ। ਮੰਚ ਸੰਚਾਲਨ ਦਾ ਕਾਰਜ ਵਿਭਾਗ ਦੇ ਅਧਿਕਾਰੀ ਗੁਰਮੇਲ ਸਿੰਘ ਵਿਰਕ ਨੇ ਕੀਤਾ।

Fwd: 5 press note 2 english 2 hindi ==-----===ਰੰਗਲੇ ਪੰਜਾਬ ਦੇ ਜਸ਼ਨਾਂ ਵਿਚ ਅੰਮ੍ਰਿਤਸਰ ਦੀਆਂ ਕੰਧਾਂ ਉਤੇ ਹੋ ਰਹੀ ਹੈ ਪੰਜਾਬੀ ਵਿਰਸੇ ਦੀ ਚਿਤਰਕਾਰੀ


ਅੰਮ੍ਰਿਤਸਰ ਕਾਰਪੋਰੇਸ਼ਨ ਦੇ ਰਹੀ ਹੈ ਸ਼ਹਿਰ ਨੂੰ ਵਿਰਾਸਤੀ ਦਿੱਖ
ਅੰਮ੍ਰਿਤਸਰ, 21 ਫਰਵਰੀ - ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਦੀ ਧਰਤੀ ਨੂੰ 'ਰੰਗਲਾ ਪੰਜਾਬ' ਮੇਲੇ ਲਈ ਚੁਣੇ ਜਾਣ ਮਗਰੋਂ ਅੰਮ੍ਰਿਤਸਰ ਕਾਰਪੋਰੇਸ਼ਨ ਵੀ ਮੇਲੀਆਂ ਦੀ ਮਹਿਮਾਨ ਨਿਵਾਜ਼ੀ ਲਈ ਪੱਬਾਂ ਭਾਰ ਨਜ਼ਰ ਆ ਰਹੀ ਹੈ। ਸ਼ਹਿਰ ਦੀ ਸਾਫ-ਸਫਾਈ ਦੇ ਨਾਲ-ਨਾਲ ਕਾਰਪੋਰੇਸ਼ਨ ਵੱਲੋਂ ਸ਼ਹਿਰ ਦੀਆਂ ਕੰਧਾਂ ਉਤੇ ਪੰਜਾਬੀ ਵਿਰਸੇ ਦੀ ਚਿਤਰਕਾਰੀ ਵੱਡੇ ਪੱਧਰ ਉਤੇ ਕਰਵਾਈ ਜਾ ਰਹੀ ਹੈ। ਜਿਸ ਵਿਚ ਪੰਜਾਬੀ ਬੋਲੀਆਂ ਨੂੰ ਵੀ ਚੰਗੀ ਥਾਂ ਦਿੱਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਜੀ-20 ਸੰਮੇਲਨ ਵੇਲੇ ਵੀ ਸ਼ਹਿਰ ਦੀਆਂ ਕੰਧਾਂ ਉਤੇ ਸੰਮੇਲਨ ਦੇ ਥੀਮ ਨੂੰ ਲੈ ਕੇ ਕੰਧ ਚਿਤਰ ਬਣਾਏ ਗਏ ਸਨ, ਜਿਸ ਨੂੰ ਸ਼ਹਿਰ ਵਾਸੀਆਂ ਦੇ ਨਾਲ-ਨਾਲ ਵੱਖ-ਵੱਖ ਦੇਸ਼ਾਂ ਤੋਂ ਆਏ ਮਹਿਮਾਨਾਂ ਨੇ ਰਜ਼ ਕੇ ਸਲਾਹਿਆ ਸੀ।
 ਰੰਗਲੇ ਪੰਜਾਬ ਲਈ ਕਰਵਾਈ ਜਾ ਰਹੀ ਚਿਤਰਕਲਾ ਬਾਰੇ ਜਾਣਕਾਰੀ ਦਿੰਦੇ ਕਮਿਸ਼ਨਰ ਕਾਰਪੋਰੇਸ਼ਨ ਸ੍ਰੀ  ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਲੀਕੇ ਮੇਲੇ ਨੂੰ ਕਾਮਯਾਬ ਕਰਨ ਲਈ ਕਾਰਪੋਰੇਸ਼ਨ ਅਧਿਕਾਰੀ ਲਗਾਤਾਰ ਸਰਗਰਮ ਹਨ। ਉਨਾਂ ਕਿਹਾ ਕਿ ਕੰਧ ਚਿਤਰ ਵੀ ਪੰਜਾਬੀ ਵਿਰਸੇ ਦੀ ਪੁਰਤਾਨ ਕਲਾ ਹੈ, ਪੁਰਾਣੇ ਪੰਜਾਬ ਵਿਚ ਜਦੋਂ ਵੀ ਘਰ ਵਿਚ ਵਿਆਹ ਜਾਂ ਕੋਈ ਹੋਰ ਖੁਸ਼ੀ ਦਾ ਸਮਾਗਮ ਹੁੰਦਾ ਸੀ ਤਾਂ ਘਰਾਂ ਦੀਆਂ ਕੰਧਾਂ ਨੂੰ ਵੰਨ-ਸੁਵੰਨੇ ਚਿਤਰਾਂ ਨਾਲ ਸਜਾਇਆ ਜਾਂਦਾ ਸੀ ਅਤੇ ਇਸੇ ਰਵਾਇਤ ਨੂੰ ਅਸੀਂ ਹੁਣ ਦੀਆਂ ਪੀੜ੍ਹੀਆਂ ਨਾਲ ਸਾਂਝਾ ਕੀਤਾ ਹੈ।
      ਕਾਰਪੋਰੇਸ਼ਨ ਦੇ ਵਧੀਕ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਜਿੰਨਾ ਦੀ ਅਗਵਾਈ ਹੇਠ ਇਹ ਕੰਧ ਚਿਤਰ ਉਕਰਨ ਵਾਲੀ ਟੀਮ ਕੰਮ ਕਰ ਰਹੀ ਹੈ, ਨੇ ਦੱਸਿਆ ਕਿ ਅਸੀਂ ਇਸ ਕਲਾ ਵਿਚ ਪੰਜਾਬੀ ਵਿਰਸੇ ਦੇ ਨਾਲ-ਨਾਲ ਪੰਜਾਬੀ ਸਾਜਾਂ, ਪੰਜਾਬੀ ਬੋਲੀਆਂ, ਫੁੱਲਾਂ ਦੇ ਨਾਲ-ਨਾਲ ਪੰਜਾਬੀ ਸਭਿਆਚਾਰ ਦੇ ਹੋਰ ਅੰਗਾਂ ਨੂੰ ਛੂਹਿਆ ਹੈ। ਉਨਾਂ ਦੱਸਿਆ ਕਿ ਇਸ ਲਈ ਅਸੀਂ ਪੇਸ਼ੇਵਰ ਕਲਾਕਾਰਾਂ ਦੀਆਂ ਸੇਵਾਵਾਂ ਲਈਆਂ ਹਨ, ਜੋ ਕਿ ਦਿਨ-ਰਾਤ ਕੰਮ ਕਰ ਰਹੇ ਹਨ। ਸ੍ਰੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਤੌਰ ਉਤੇ ਇਸ ਚਿਤਰ ਕਲਾ ਲਈ ਸਰਕਾਰੀ ਇਮਾਰਤਾਂ ਦੀਆਂ ਸੜਕ ਨਾਲ ਲੱਗਦੀਆਂ ਕੰਧਾਂ ਨੂੰ ਚੁਣਿਆ ਗਿਆ ਹੈ ਅਤੇ ਇਸ ਨੂੰ ਪੰਜਾਬੀ ਰੰਗਾਂ ਵਿਚ ਰੰਗਿਆ ਜਾ ਰਿਹਾ ਹੈ।

  

Fwd: PR: ਭਾਰਤ ਵਿੱਚ ਸਟ੍ਰੋਕ ਇੱਕ ਨਵੀਂ ਮਹਾਂਮਾਰੀ ਵਜੋਂ ਉੱਭਰ ਰਿਹਾ ਹੈ: ਡਾ ਯਨੀਸ਼ ਭਨੋਟ


ਭਾਰਤ ਵਿੱਚ ਸਟ੍ਰੋਕ ਇੱਕ ਨਵੀਂ ਮਹਾਂਮਾਰੀ ਵਜੋਂ ਉੱਭਰ ਰਿਹਾ ਹੈ: ਡਾ ਯਨੀਸ਼ ਭਨੋਟ

ਹੁਸ਼ਿਆਰਪੁਰ: ਭਾਰਤ ਵਿੱਚ ਸਟ੍ਰੋਕ ਇੱਕ ਨਵੀਂ ਮਹਾਂਮਾਰੀ ਵਜੋਂ ਉੱਭਰ ਰਿਹਾ ਹੈ ਅਤੇ ਹਰ ਸਾਲ ਵਿਸ਼ਵ ਭਰ ਵਿੱਚ 1.5 ਤੋਂ 2.0 ਮਿਲੀਅਨ ਨਵੇਂ ਸਟ੍ਰੋਕ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਸਲ ਗਿਣਤੀ ਯਕੀਨੀ ਤੌਰ 'ਤੇ ਵੱਧ ਹੋਵੇਗੀ, ਕਿਉਂਕਿ ਇਨ੍ਹਾਂ ਵਿੱਚੋਂ ਬਹੁਤ ਸਾਰੇ ਮਰੀਜ਼ ਕਦੇ ਵੀ ਸਿਹਤ ਸੰਭਾਲ ਸਹੂਲਤਾਂ ਤੱਕ ਨਹੀਂ ਪਹੁੰਚਦੇ।

ਸੀਨੀਅਰ ਕੰਸਲਟੈਂਟ ਨਿਊਰੋ ਸਰਜਰੀ ਆਈ.ਵੀ.ਵਾਈ ਹਸਪਤਾਲ ,ਡਾ ਯਨੀਸ਼ ਭਨੋਟ ਨੇ ਕਿਹਾ, " ਭਾਰਤ ਵਿੱਚ ਹਰ ਰੋਜ਼ ਲਗਭਗ 3000-4000 ਸਟ੍ਰੋਕ ਹੁੰਦੇ ਹਨ ਅਤੇ 2-3% ਤੋਂ ਵੱਧ ਦਾ ਇਲਾਜ ਨਹੀਂ ਹੁੰਦਾ। ਵਿਸ਼ਵ ਭਰ ਵਿੱਚ ਸਟ੍ਰੋਕ ਦੀ ਦਰ ਪ੍ਰਤੀ ਸਾਲ ਪ੍ਰਤੀ 100,000 ਆਬਾਦੀ ਵਿੱਚ 60-100 ਕੇਸ ਹਨ, ਜਦੋਂ ਕਿ ਭਾਰਤ ਵਿੱਚ ਇਹ ਪ੍ਰਤੀ 100,000 ਪ੍ਰਤੀ ਸਾਲ 145-145 ਕੇਸਾਂ ਦੇ ਨੇੜੇ ਹੈ। ਵਿਸ਼ਵ ਪੱਧਰ 'ਤੇ ਸਾਰੇ ਸਟ੍ਰੋਕ ਮਰੀਜ਼ਾਂ ਦਾ 60% ਭਾਰਤ ਦਾ ਹੈ।"
ਕੰਸਲਟੈਂਟ ਨਿਊਰੋਲੋਜੀ ਡਾ ਸਰਬਜੀਤ ਸਿੰਘ ਨੇ ਦੱਸਿਆ ਕਿ ਹੁਣ ਆਈ.ਵੀ.ਵਾਈ ਹਸਪਤਾਲ ਅੰਮ੍ਰਿਤਸਰ ਵਿਖੇ ਮਕੈਨੀਕਲ ਥ੍ਰੋਮਬੈਕਟੋਮੀ ਨਾਮਕ ਨਵੀਂ ਤਕਨੀਕ ਨਾਲ ਇਹਨਾਂ ਮਰੀਜਾਂ ਦਾ 24 ਘੰਟੇ ਤੱਕ ਚੋਣਵੇਂ ਕੇਸਾਂ ਵਿੱਚ ਇਲਾਜ ਕੀਤਾ ਜਾ ਸਕਦਾ ਹੈ। ਇਸ ਤਕਨੀਕ ਵਿੱਚ ਦਿਮਾਗ਼ ਨੂੰ ਖੋਲ੍ਹੇ ਬਿਨਾਂ, ਸਟੈਂਟ ਦੀ ਮਦਦ ਨਾਲ ਗਤਲੇ ਨੂੰ ਜਾਂ ਤਾਂ ਦਿਮਾਗ਼ ਤੋਂ ਬਾਹਰ ਕੱਢ ਲਿਆ ਜਾਂਦਾ ਹੈ।
ਕੰਸਲਟੈਂਟ ਨਿਊਰੋਲੋਜੀ ਡਾ ਜਗਬੀਰ ਸਿੰਘ ਨੇ ਕਿਹਾ, "ਭਾਰਤ ਵਰਗੇ ਵਿਕਾਸਸ਼ੀਲ ਦੇਸ਼ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੇ ਦੋਹਰੇ ਬੋਝ ਦਾ ਸਾਹਮਣਾ ਕਰ ਰਹੇ ਹਨ। ਸਟ੍ਰੋਕ ਭਾਰਤ ਵਿੱਚ ਮੌਤ ਅਤੇ ਅਪੰਗਤਾ ਦੇ ਪ੍ਰਮੁੱਖ ਕਾਰਨਾਂ ਵਿੱਚੋਂ ਇੱਕ ਹੈ। 

 

Fwd: ਡਾ. ਬਲਬੀਰ ਸਿੰਘ ਨੇ ਨੌਜਵਾਨ ਕਿਸਾਨ ਦੀ ਮੌਤ 'ਤੇ ਦੁੱਖ ਪ੍ਰਗਟਾਇਆ -ਸਿਹਤ ਮੰਤਰੀ ਰਾਜਿੰਦਰਾ ਹਸਪਤਾਲ ਪੁੱਜੇ, ਦਾਖਲ ਜਖ਼ਮੀ ਕਿਸਾਨਾਂ ਦਾ ਹਾਲ-ਚਾਲ ਜਾਣਿਆ


ਡਾ. ਬਲਬੀਰ ਸਿੰਘ ਨੇ ਨੌਜਵਾਨ ਕਿਸਾਨ ਦੀ ਮੌਤ 'ਤੇ ਦੁੱਖ ਪ੍ਰਗਟਾਇਆ
-ਸਿਹਤ ਮੰਤਰੀ ਰਾਜਿੰਦਰਾ ਹਸਪਤਾਲ ਪੁੱਜੇ, ਦਾਖਲ ਜਖ਼ਮੀ ਕਿਸਾਨਾਂ ਦਾ ਹਾਲ-ਚਾਲ ਜਾਣਿਆ
-ਸ਼ਾਂਤਮਈ ਕਿਸਾਨਾਂ 'ਤੇ ਗੋਲੀਆਂ ਤੇ ਅੱਥਰੂ ਗੈਸ ਦੇ ਗੋਲੇ ਦਾਗਣੇ ਲੋਕਤੰਤਰ ਦਾ ਕਤਲ
-ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ
ਪਟਿਆਲਾ, 21 ਫਰਵਰੀ:ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਖਨੌਰੀ ਬਾਰਡਰ 'ਤੇ ਅੱਜ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਹੋਈ ਮੌਤ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦੀ ਤਰਫ਼ੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ 'ਚ ਪੰਜਾਬ ਸਰਕਾਰ ਕਿਸਾਨਾਂ ਦੇ ਦੁੱਖ 'ਚ ਸ਼ਰੀਕ ਹੈ। ਸਿਹਤ ਮੰਤਰੀ ਅੱਜ ਸ਼ਾਮ ਇੱਥੇ ਸਰਕਾਰੀ ਰਾਜਿੰਦਰਾ ਹਸਪਤਾਲ ਪੁੱਜੇ ਅਤੇ ਖਨੌਰੀ ਬਾਰਡਰ 'ਤੇ ਜਖ਼ਮੀ ਹੋਣ ਮਗਰੋਂ ਇਲਾਜ ਲਈ ਇੱਥੇ ਦਾਖਲ ਕਰਵਾਏ ਕਿਸਾਨਾਂ ਦਾ ਹਾਲ-ਚਾਲ ਜਾਣਿਆ।
ਸਿਹਤ ਮੰਤਰੀ ਨੇ ਕਿਹਾ ਕਿ ਸਾਡਾ ਦੇਸ਼ ਇੱਕ ਹੈ ਪਰੰਤੂ ਕੇਂਦਰ ਸਰਕਾਰ ਵੱਲੋਂ ਉਤਰ-ਪੂਰਬੀ ਰਾਜਾਂ ਵਰਗੇ ਹਾਲਾਤ ਬਣਾਏ ਜਾ ਰਹੇ ਹਨ ਅਤੇ ਅੰਤਰਰਾਜੀ ਸਰਹੱਦ ਨੂੰ ਕੌਮਾਂਤਰੀ ਸਰਹੱਦ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਨੈਸ਼ਨਲ ਹਾਈਵੇਅ ਵਰਤਕੇ ਅੱਗੇ ਜਾਣ ਵਾਲੇ ਅਤੇ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਗੋਲੀਆਂ ਤੇ ਅੱਥਰੂ ਗੈਸ ਦੇ ਗੋਲੇ ਦਾਗਣੇ ਲੋਕਤੰਤਰ ਦਾ ਕਤਲ ਹੈ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੇ ਨਾਲ ਹੈ ਅਤੇ ਜਖ਼ਮੀ ਕਿਸਾਨਾਂ ਦਾ ਮੁਫ਼ਤ ਇਲਾਜ ਅਤੇ ਜਖ਼ਮੀਆਂ ਦੀ ਸੰਭਾਲ ਕਰਕੇ ਉਨ੍ਹਾਂ ਨੂੰ ਹਸਪਤਾਲ ਲਿਆਉਣ ਲਈ ਐਂਬੂਲੈਂਸਾਂ ਤਾਇਨਾਤ ਕੀਤੀਆਂ ਹੋਈਆਂ ਹਨ।
ਉਨ੍ਹਾਂ ਦੱਸਿਆ ਕਿ ਹਰਿਆਣਾ ਨਾਲ ਲੱਗਦੇ ਜ਼ਿਲ੍ਹਿਆਂ ਮੋਹਾਲੀ, ਪਟਿਆਲਾ, ਸੰਗਰੂਰ, ਬਰਨਾਲਾ, ਮਾਨਸਾ, ਬਠਿੰਡਾ ਤੇ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲਾਂ ਵਿਖੇ ਜਖ਼ਮੀ ਕਿਸਾਨਾਂ ਦੇ ਇਲਾਜ ਲਈ ਪੂਰੀ ਤਿਆਰੀ ਹੈ ਜਦਕਿ ਬੈਕਅਪ ਸਹਾਇਤਾ ਵਜੋਂ ਫਤਿਹਗੜ੍ਹ ਸਾਹਿਬ ਤੇ ਲੁਧਿਆਣਾ ਦੇ ਹਸਪਤਾਲਾਂ ਤੇ ਐਂਬੂਲੈਂਸਾਂ ਨੂੰ ਵੀ ਤਿਆਰ ਰੱਖਿਆ ਗਿਆ ਹੈ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੇਂਦਰ ਦੇ ਮੰਤਰੀਆਂ ਨੂੰ ਬੁਲਾਕੇ ਕਿਸਾਨਾਂ ਨਾਲ ਗੱਲਬਾਤ ਕਰਵਾ ਰਹੇ ਹਨ ਜਦਕਿ ਹਰਿਆਣਾ ਦੇ ਮੁੱਖ ਮੰਤਰੀ ਵੀ ਅਜਿਹਾ ਕਰ ਸਕਦੇ ਸਨ ਕਿਉਂਕਿ ਇਹ ਮਸਲਾ ਗੱਲਬਾਤ ਨਾਲ ਵੀ ਹੱਲ ਹੋ ਸਕਦਾ ਹੈ। ਇਕ ਮੌਕੇ ਕਰਨਲ ਜੇ.ਵੀ ਸਿੰਘ, ਮੈਡੀਕਲ ਸੁਪਰਡੈਂਟ ਡਾ. ਐਚ.ਐਸ ਰੇਖੀ ਵੀ ਮੌਜੂਦ ਸਨ।


"ਬਸਤੀ ਸੰਪਰਕ ਅਭਿਆਨ" ਪ੍ਰੋਗਰਾਮ ਤਹਿਤ ਪਿੰਡ ਅਤਾਲਾਂ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਭਾਜਪਾ ਸਰਕਾਰ ਦੀਆਂ ਵੱਖੋ-ਵੱਖ ਸਕੀਮਾਂ ਤੋਂ ਜਾਣੂ ਕਰਵਾ ਕੇ ਜ਼ਮੀਨੀ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਕਰਨਾ :- ਕੈਂਥ

ਭਗਵੰਤ ਮਾਨ ਸਰਕਾਰ ਪੰਜਾਬ 'ਚ ਕੇਂਦਰ ਸਰਕਾਰ ਦੀ ਗਰੀਬ ਪਰਿਵਾਰਾਂ ਤੱਕ ਮੁਫ਼ਤ ਅਨਾਜ ਸਕੀਮ,ਉੱਜਵਲਾ ਯੋਜਨਾ, ਸਵੱਛ ਭਾਰਤ ਸਕੀਮ, ਪ੍ਰਧਾਨ ਮੰਤਰੀ ਆਵਾਸ ਯੋਜਨਾ ਪਿੰਡ ਵਾਸੀਆਂ ਤੱਕ ਪਹੁੰਚਾਉਣ ਵਿੱਚ ਅਸਫਲ

ਘੱਗਾ/ ਪਟਿਆਲਾ, 20 ਫ਼ਰਵਰੀ ਭਾਰਤੀਆ ਜਨਤਾ ਪਾਰਟੀ ਐਸ.ਸੀ. ਮੋਰਚਾ ਪੰਜਾਬ ਵੱਲੋਂ ਭਾਰਤ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਦੇਸ਼ ਦੇ ਉੱਘੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਕੁਸ਼ਲ ਅਤੇ ਅਗਾਂਹਵਧੂ ਅਗਵਾਈ ਹੇਠ "ਬਸਤੀ ਸੰਪਰਕਅਭਿਆਨ" ਪ੍ਰੋਗਰਾਮ ਤਹਿਤ 19 ਫਰਵਰੀ ਨੂੰ ਪਿੰਡ ਅਤਾਲਾਂ (ਘੱਗਾ) ਪਟਿਆਲਾ ਵਿਖੇ ਮੋਰਚਾ ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਆਪਣੇ ਟੀਮ ਨਾਲ ਪਿੰਡ ਦੇ ਭਲਾਈ ਸਕੀਮਾਂ ਤੋ ਵਾਂਝੇ ਔਰਤਾਂ ਅਤੇ ਮਰਦਾਂ ਨੂੰ ਦੇ ਮਸਲਿਆਂ ਨੂੰ ਉਜਾਗਰ ਕਰਨ ਲਈ ਪ੍ਰੋਗਰਾਮ ਚਲਾਇਆ ਗਿਆ। ਉਨਾਂ ਦੱਸਿਆ ਕਿ ਇਸ ਦਾ ਉਦੇਸ਼ ਆਗਾਮੀ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਯਕੀਨੀ ਬਣਾਉਣਾ ਹੈ, ਨਾਲ ਹੀ ਅਨੁਸੂਚਿਤ ਜਾਤੀ ਭਾਈਚਾਰੇ ਦੀ ਭਲਾਈ ਅਤੇ ਕੇਂਦਰ ਦੀ ਭਾਜਪਾ ਸਰਕਾਰ ਅਧੀਨ ਇਸ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ।

ਸ੍ਰ ਕੈਂਥ ਨੇ ਅੱਗੇ ਕਿਹਾ ਕਿ ਦੇਸ਼ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਪੰਜਾਬ ਭਾਜਪਾ ਲੋੜਵੰਦ ਗਰੀਬ ਪਰਿਵਾਰਾਂ ਨੂੰ ਵੱਖੋ-ਵੱਖ ਸਕੀਮਾਂ ਤੋਂ ਜਾਣੂ ਕਰਵਾ ਕੇ ਜ਼ਮੀਨੀ ਪੱਧਰ 'ਤੇ ਮੀਲ ਪੱਥਰ ਸਾਬਿਤ ਹੋਵੇਗਾ। ਸਮਾਜਿਕ ਅਤੇ ਆਰਥਿਕ ਸਮਾਨਤਾ ਨੂੰ ਯਕੀਨੀ ਬਣਾ ਕੇ ਇੱਕ ਮਜ਼ਬੂਤ, ਸਵੈ-ਨਿਰਭਰ ਅਤੇ ਖੁਸ਼ਹਾਲ ਸਮਾਜ ਦਾ ਨਿਰਮਾਣ ਕਰਨਾ ਸਮੇਂ ਦੀ ਲੋੜ ਹੈ। ਇਸ ਪ੍ਰੋਗਰਾਮ ਵਿੱਚ ਯੂਥ ਆਗੂ ਕੰਵਲ ਰੱਖੜਾ, ਕਸ਼ਮੀਰ ਸਿੰਘ,ਰਾਜਪਾਲ ਰਾਜੀ ਅਤੇ ਗੁਰਪ੍ਰੀਤ ਸਿੰਘ ਗੂਰੀ ਆਦ ਨੇ ਵੀ ਹਿੱਸਾ ਲਿਆ। ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਵੱਖ-ਵੱਖ ਸਕੀਮਾਂ ਨੂੰ ਗਰੀਬ ਪਰਿਵਾਰਾਂ ਤੱਕ ਮੁਫ਼ਤ ਅਨਾਜ ਸਕੀਮ,ਉੱਜਵਲਾ ਯੋਜਨਾ,ਸਵੱਛ ਭਾਰਤ ਸਕੀਮ, ਪ੍ਰਧਾਨ ਮੰਤਰੀ ਆਵਾਸ ਯੋਜਨਾ ਤੋ ਪਿੰਡ ਵਾਸੀਆਨ ਨੇ ਦਲਿਤ ਨੇਤਾ ਪਰਮਜੀਤ ਸਿੰਘ ਕੈਂਥ ਨੂੰ ਦੱਸਿਆ ਸਾਨੂੰ ਵਾਂਝਿਆ ਰੱਖਿਆ ਹੋਇਆ ਹੈ ਅਤੇ ਮਨਰੇਗਾ ਵਰਕਰਾਂ ਨੂੰ ਪੇਮੈਂਟ ਭੁਗਤਾਨ ਵਿੱਚ ਟਾਲ- ਮੋਟਲ ਵਾਲੀ ਨੀਤੀ ਰਾਂਹੀ ਖੱਜਲ ਖੁਆਰ ਕੀਤਾ ਜਾਂਦਾ ਹੈ।ਸ੍ਰ ਕੈਂਥ ਨੇ ਭਰੋਸਾ ਦਿਵਾਇਆ ਕਿ ਤੁਹਾਡੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।ਪਿੰਡ ਵਾਸੀਆਂ ਨੂੰ ਨਮੋ ਐਪ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ ਗਿਆ। ਅਤੇ ਕਿਹਾ ਕਿ ਅਪਣੀ ਕੋਈ ਵੀ ਸ਼ਿਕਾਇਤ ਇਸ ਪੋਟਲ ਤੇ ਅਪਲੋਡ ਕਰ ਸਕਦੇ ਹੋ ਇਸ ਦਾ ਤੁਰੰਤ ਕਾਰਵਾਈ ਹੋਵੇਗੀ। ਉਨ੍ਹਾ ਦੱਸਿਆ ਕਿ ਅਜਿਹੇ ਪ੍ਰੋਗਰਾਮਾਂ ਦਾ ਸਿਲਸ਼ਿਲਾ ਭਾਰਤੀਆ ਜਨਤਾ ਪਾਰਟੀ ਦੇ ਐਸ ਸੀ ਮੋਰਚਾ ਵੱਲੋ ਚਲਾਉਣ ਲਈ ਵਿਸ਼ੇਸ਼ ਮੁਹਿੰਮ ਤਹਿਤ ਸੰਪਰਕ ਕੀਤਾ ਜਾ ਰਿਹਾ ਹੈ।ਪਿੰਡ ਦੀਆਂ ਵੱਡੀ ਗਿਣਤੀ ਵਿੱਚ ਔਰਤ-ਮਰਦਾਂ ਅਤੇ ਨੌਜਵਾਨਾਂ ਨੇ "ਬਸਤੀ ਸੰਪਰਕ ਅਭਿਆਨ " ਪ੍ਰੋਗਰਾਮ ਦਾ ਨਿੱਘਾ ਸਵਾਗਤ ਕੀਤਾ ਅਤੇ ਪ੍ਰੋਗਰਾਮ ਵਿਚ ਸਮੂਲੀਅਤ ਕੀਤੀ।

ਡਾ. ਜਸਵੰਤ ਰਾਏ ਦੀ ਹਿੰਦੀ ਪੁਸਤਕ ਦਿੱਲੀ ਵਿਖੇ ਵਰਲਡ ਪੁਸਤਕ ਮੇਲੇ ’ਚ ਲੋਕ ਅਰਪਣ

ਹੁਸ਼ਿਆਰਪੁਰ, 20 ਫਰਵਰੀ: ਭਾਸ਼ਾ ਵਿਭਾਗ ਪੰਜਾਬ ਵਿਚ ਖੋਜ ਅਫ਼ਸਰ ਕਮ-ਜ਼ਿਲ੍ਹਾ ਭਾਸ਼ਾ ਅਫ਼ਸਰ, ਦਫ਼ਤਰ ਭਾਸ਼ਾ ਵਿਭਾਗ ਹੁਸ਼ਿਆਰਪੁਰ ਵਿਚ ਕਾਰਜ ਕਰਦਿਆਂ ਹਰਫ਼ਾਂ ਨਾਲ ਜੁੜੇ ਡਾ. ਜਸਵੰਤ ਰਾਏ ਦੀ ਹਿੰਦੀ ਪੁਸਤਕ 'ਬਾਬੂ ਮੰਗੂ ਰਾਮ ਮੁਗੋਵਾਲੀਆ-ਗ਼ਦਰੀ ਯੋਧਾ ਅਤੇ ਆਦਿ ਧਰਮ ਦੇ ਸੰਸਥਾਪਕ' 'ਤੇ ਪ੍ਰਗਤੀ ਮੈਦਾਨ ਦਿੱਲੀ ਵਿਖੇ ਵਰਲਡ ਪੁਸਤਕ ਮੇਲੇ 'ਤੇ ਸਮਾਗਮ ਕਰਵਾਇਆ ਗਿਆ। ਪਬਲਿਸ਼ਰ ਗੌਤਮ ਬੱੁਕ ਸੈਂਟਰ ਦੇ ਸਟਾਲ 'ਤੇ ਇਕੱਤਰ ਹੋਏ ਜੇ.ਐੱਨ.ਯੂ ਦੇ ਹਿੰਦੀ ਦੇ ਪ੍ਰੋਫੈਸਰ ਡਾ. ਰਾਜੇਸ਼ ਪਾਸਵਾਨ, ਡਾ. ਵਿਕਰਮ, ਡਾ. ਵਿਵੇਕ, ਲਾਲ ਸਿੰਘ, ਡਾ. ਰਜੇਸ਼ ਕੁਮਾਰ ਪ੍ਰੈਜੀਡੈਂਟ ਆਲ ਇੰਡੀਆ ਡਾਕਟਰ ਐਸੋਸੀਐਸ਼ਨ, ਜੇ.ਐਨ.ਯੂ ਦੇ ਸਕਾਲਰ ਇੰਦਰਜੀਤ, ਭੋਮਾ ਰਾਮ ਰਾਜਸਥਾਨ ਅਤੇ ਪਬਲਿਸ਼ਰ ਅਨੁਜ ਨੇ ਪੁਸਤਕ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ 'ਤੇ ਚੱਲੇ ਆਦਿ ਧਰਮ ਅੰਦੋਲਨ ਦੀ ਤਸਵੀਰ ਨੂੰ ਗੂਹੜੇ ਰੂਪ ਪੇਸ਼ ਕਰਦੀ ਇਸ ਕਿਤਾਬ ਦੀ ਹਿੰਦੀ ਹਲਕਿਆਂ ਵਿਚ ਬਹੁਤ ਲੋੜ ਮਹਿਸੂਸ ਹੋ ਰਹੀ ਸੀ, ਜਿਹੜੀ ਡਾ. ਜਸਵੰਤ ਰਾਏ ਦੀ ਮਿਹਨਤ ਕਾਰਨ ਹੁਣ ਪੂਰੀ ਹੋ ਗਈ ਹੈ। ਬਾਬੂ ਮੰਗੂ ਰਾਮ ਮੁਗੋਵਾਲੀਆ ਨੇ ਸਿਰਫ਼ ਆਦਿ ਧਰਮ ਲਹਿਰ ਵਿਚ ਹੀ ਹਾਸ਼ੀਆਗਤ ਲੋਕਾਂ ਲਈ ਕੰਮ ਨਹੀਂ ਕੀਤਾ ਸਗੋਂ ਦੇਸ਼ ਦੀ ਅਜ਼ਾਦੀ ਲਈ ਚੱਲੀ ਗ਼ਦਰ ਲਹਿਰ ਵਿੱਚ ਵੀ ਲਾਸਾਨੀ ਭੂਮਿਕਾ ਨਿਭਾਈ ਹੈ। ਇਤਿਹਾਸ ਦੇ ਪੰਨਿਆਂ 'ਤੇ ਜਦੋਂ ਗਹਿਰੀ ਨਜ਼ਰ ਮਾਰੀ ਜਾਂਦੀ ਹੈ, ਤਾਂ ਬਾਬੂ ਮੰਗੂ ਰਾਮ ਮੁਗੋਵਾਲੀਆ ਵਰਗੇ ਬਹੁਤ ਸਾਰੇ ਵੱਡੇ ਜਾਂਬਾਜ਼ ਯੋਧਿਆਂ ਦੀ ਗਾਥਾ ਉਲੀਕੀ ਕਿਧਰੇ ਨਜ਼ਰ ਨਹੀਂ ਆਉਂਦੀ। ਡਾ. ਜਸਵੰਤ ਰਾਏ ਨੇ ਅਣਗੌਲੇੇ ਯੋਧੇ ਦੇ ਸੰਘਰਸ਼ ਦੀ ਕਹਾਣੀ ਨੂੰ ਸ਼ਬਦਾਂ ਦਾ ਜਾਮਾ ਪਹਿਨਾ ਕੇ ਪੰਜਾਬੀ ਤੋਂ ਬਾਅਦ ਹੁਣ ਹਿੰਦੀ ਵਿਚ ਪੇਸ਼ ਕਰਕੇ ਇਕ ਮਾਰਮਿਕ ਕੰਮ ਕੀਤਾ ਹੈ। ਹਿੰਦੀ ਖੇਤਰ ਦੇ ਪਾਠਕਾਂ ਦਾ ਇਸ ਪੁਸਤਕ ਨੇ ਗੰਭੀਰਤਾ ਨਾਲ ਧਿਆਨ ਖਿੱਚਿਆ ਹੈ। ਬਾਅਦ ਵਿਚ ਇਨ੍ਹਾਂ ਸਕਾਲਰਾਂ, ਚਿੰਤਕਾਂ ਅਤੇ ਪ੍ਰੋਫੈਸਰਾਂ ਨੇ ਇਸ ਕਿਤਾਬ ਦਾ ਲੋਕ ਅਰਪਣ ਵੀ ਕੀਤਾ।


ਜਿਲ੍ਹਾ ਪ੍ਰਸ਼ਾਸ਼ਨ, ਅਮ੍ਰਿਤਸਰ ਵੱਲੋਂ ਛੋਟੇ/ਲਘੂ ਫੂਡ ਪ੍ਰੋਸੈਸਿੰਗ ਉਦਮੀਆਂ ਲਈ ਪੀ.ਐੱਮ. ਐੱਫ.ਐੱਮ.ਈ.ਸਕੀਮਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ

ਅਮ੍ਰਿਤਸਰ, 20 ਫਰਵਰੀ, 2024: ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਅਮ੍ਰਿਤਸਰ ਨੇ ਦੱਸਿਆ ਕਿ ਉਹ ਕੇਂਦਰੀ ਸਪਾਂਸਰ ਸਕੀਮ ਪ੍ਰਧਾਨ ਮੰਤਰੀ ਫਾਰਮਾਲਾਈਜ਼ੇਸ਼ਨ ਆਫ਼ ਮਾਈਕਰੋ ਫੂਡ ਪ੍ਰੋਸੈਸਿੰਗ ਐਂਟਰਪ੍ਰਾਈਜਿਜ਼ ਸਕੀਮ (ਪੀ.ਐੱਮ. ਐੱਫ.ਐੱਮ.ਈ.) ਤਹਿਤ  22 ਫਰਵਰੀ, 2024 ਨੂੰ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਪ੍ਰਇਮਰੀ ਪ੍ਰੋਸੈਸਿੰਗ ਸੈਂਟਰ, (ਪੀਪੀਸੀ), ਨੈਸ਼ਨਲ ਹਾਈਵੇਅ ਬਾਈਪਾਸ ਨੇੜੇ ਵੇਰਕਾ ਚੌਂਕ, ਅਮ੍ਰਿਤਸਰ ਵਿਖੇ ਇੱਕ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਹਨਾਂ ਇਹ ਵੀ ਦੱਸਿਆ ਕਿ ਇਹ ਸਕੀਮ ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਦੁਆਰਾ ਜੂਨ 2020 ਵਿੱਚ ਸ਼ੁਰੂ ਕੀਤੀ ਗਈ ਸੀ ਜਿਸਦਦਾ 5 ਸਾਲਾਂ (2020-2025) ਦਾ ਬਜ਼ਟ 10,000 ਕਰੋੜ ਰੁਪਏ ਸੀ। ਸਕੀਮ ਦਾ ਉਦੇਸ਼ ਲਘੂ ਅਤੇ ਛੋਟੇ ਫੂਡ ਪ੍ਰੋਸੈਸਿੰਗ ਉੱਦਮੀਆਂ ਦੀ ਯੋਗਤਾ/ਸਮਰੱਥਾ ਨੂੰ ਵਧਾਉਣਾ ਅਤੇ ਪ੍ਰਫੂਲਿਤ ਕਰਨਾ ਹੈ। ਸਕੀਮ ਤਹਿਤ ਵਿਅਕਤੀਗਤ ਇਕਾਈਆਂ ਅਤੇ FPOs/SHGs, ਉਤਪਾਦਕ ਸਹਿਕਾਰੀ ਸੰਸਥਾਵਾਂ ਅਤੇ ਸਰਕਾਰੀ ਏਜੰਸੀਆਂ ਨੂੰ ਪ੍ਰੋਜੈਕਟ ਦੀ ਕੁੱਲ ਯੋਗ ਲਾਗਤ ਦਾ 35% ਕ੍ਰੇਡਿਟ ਲਿੰਕਡ ਕੈਪੀਟਲ ਸਬਸਿਡੀ ਵੱਧ ਤੋਂ ਵੱਧ 10 ਲੱਖ ਰੁਪਏ ਜਾਂ 3 ਕਰੋੜ ਰੁਪਏ ਕ੍ਰਮਵਾਰ ਬੁਨਿਆਦਿ ਢਾਂਚਾ ਆਦਿ ਸਥਾਪਿਤ ਕਰਨ ਲਈ ਪ੍ਰਦਾਨ ਕੀਤੀ ਜਾਂਦੀ ਹੈ। ।

ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ (PAIC) ਇਸ ਸਕੀਮ ਦੀ ਨੋਡਲ ਏਜੰਸੀ ਹੈ। 2,000 ਤੋਂ ਵੱਧ ਮਾਈਕਰੋ ਫੂਡ ਪ੍ਰੋਸੈਸਿੰਗ ਉੱਦਮੀਆਂ (ਮੌਜੂਦਾ ਅਤੇ ਨਵੇਂ ਦੋਵੇਂ) ਨੂੰ ਹੁਣ ਤੱਕ 171 ਕਰੋੜ ਰੁਪਏ ਦੀ ਸਬਸਿਡੀ ਮਨਜ਼ੂਰ ਕੀਤੀਜਾ ਚੁੱਕੀ ਹੈ।ਇਛੁੱਕ ਉੱਦਮੀਆਂ, ਨੌਜਵਾਨਾਂ ਆਦਿ ਨੂੰ ਸਕੀਮ, ਇਸ ਦੇ ਲਾਭ ਆਦਿ ਬਾਰੇ ਜਾਗਰੂਕ ਕਰਨ ਲਈ,  22 ਫਰਵਰੀ ਨੂੰ ਉਪਰੋਕਤ ਸਥਾਨ ਤੇ ਇੱਕ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ । ਇਸ ਲਈ, ਫੂਡ ਪ੍ਰੋਸੈਸਿੰਗ ਉਦਯੋਗਾਂ/ਕਿਸਾਨਾਂ/ਨੌਜਵਾਨਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਇਸ ਸਕੀਮ ਦਾ ਲਾਭ ਲੈਣ ਲਈ ਅੱਗੇ ਆਉਣ ਅਤੇ ਆਪਣੇ ਖੁਦ ਦੇ ਕਾਰੋਬਾਰ ਉੱਦਮ ਸਥਾਪਤ ਕਰਨ ਜਾਂ ਆਪਣੀਆਂ ਮੌਜੂਦਾ ਇਕਾਈਆਂ ਨੂੰ ਅਪਗ੍ਰੇਡ ਕਰਨ।