ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ 12 ਵਿਦਿਆਰਥੀਆਂ ਨੂੰ 3 ਲੱਖ 60 ਹਜ਼ਾਰ ਰੁਪਏ ਦੀਆਂ ਬਰਸਰੀਜ਼ ਪ੍ਰਦਾਨ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ 12 ਵਿਦਿਆਰਥੀਆਂ ਨੂੰ 3 ਲੱਖ 60 ਹਜ਼ਾਰ ਰੁਪਏ ਦੀਆਂ ਬਰਸਰੀਜ਼ ਪ੍ਰਦਾਨ

ਬੰਗਾ  16 ਫਰਵਰੀ () ਪੰਜਾਬ ਦੇ ਪ੍ਰਸਿੱਧ ਨਰਸਿੰਗ ਅਦਾਰੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਪੜ੍ਹਦੇ ਜੀ.ਐਨ.ਐਮ. ਅਤੇ ਬੀ.ਐਸ.ਸੀ. ਨਰਸਿੰਗ ਕੋਰਸਾਂ ਦੇ ਹੁਸ਼ਿਆਰ ਲੋੜਵੰਦ ਵਿਦਿਆਰਥੀਆਂ ਨੂੰ ਪੜ੍ਹਾਈ ਵਾਸਤੇ ਮਾਇਕ ਸਹਿਯੋਗ ਦੇਣ ਲਈ ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਦੇ ਮੀਤ ਪ੍ਰਧਾਨ ਸ.ਬਰਜਿੰਦਰ ਸਿੰਘ ਢਾਹਾਂ ਦੇ ਉੱਦਮਾਂ ਸਦਕਾ ਅਤੇ ਕੈਨੇਡਾ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਨਵੀਂ ਇਤਿਹਾਸਕ ਸ਼ੁਰੂਆਤ ਕਰਦੇ ਹੋਏ ਕਾਲਜ ਦੇ 12 ਵਿਦਿਆਰਥੀਆਂ ਨੂੰ 3 ਲੱਖ 60 ਹਜ਼ਾਰ ਰੁਪਏ ਦੀਆਂ ਬਰਸਰੀਜ਼ ਪ੍ਰਦਾਨ ਕੀਤੀਆਂ ਗਈਆਂ । ਇਹ ਬਰਸਰੀਜ਼ ਸ. ਬਰਜਿੰਦਰ ਸਿੰਘ ਢਾਹਾਂ  ਅਤੇ ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਆਪਣੇ ਕਰ ਕਮਲਾਂ ਨਾਲ ਭੇਟ ਕੀਤੀਆਂ

          ਇਸ ਤੋਂ ਪਹਿਲਾਂ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਅਤੇ ਮਹਿਮਾਨਾਂ ਨੇ ਸ਼ਮਾਂ ਰੋਸ਼ਨ ਕਰਕੇ ਸਮਾਗਮ ਦੀ ਆਰਭੰਤਾ ਕੀਤੀ ।  ਉਹਨਾਂ ਨੇ ਟਰੱਸਟ ਮੈਂਬਰਾਂ ਵੱਲੋਂ ਬਰਸਰੀਜ਼ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿਤੀ । ਸ. ਕੁਲਵਿੰਦਰ ਸਿੰਘ ਢਾਹਾਂ ਨੇ ਅੱਗੇ ਕਿਹਾ ਕਿ, " ਨਰਸਿੰਗ ਕਾਲਜ ਢਾਹਾਂ ਕਲੇਰਾਂ ਵਿਚ ਹੁਣ ਤੱਕ 2400 ਤੋਂ ਵੱਧ ਵਿਦਿਆਰਥੀ, ਨਰਸਿੰਗ ਡਿਗਰੀਆਂ ਪ੍ਰਾਪਤ ਕਰਕੇ ਦੇਸ਼ ਅਤੇ ਵਿਦੇਸ਼ਾਂ ਵਿਚ ਨਰਸਿੰਗ ਤੇ ਹੈਲਥ ਕੇਅਰ ਸੇਵਾਵਾਂ ਵਿਚ ਸ਼ਾਨਦਾਰ ਕੰਮ ਕਰ ਰਹੇ ਹਨ ਜਿਹਨਾਂ ਵਿਚ ਬਹੁਤ ਵਿਦਿਆਰਥੀ ਪ੍ਰਿੰਸੀਪਲ ਅਤੇ ਹੋਰ ਉੱਚ ਅਹੁਦਿਆਂ ਤੇ ਕੰਮ ਕਰਦੇ ਹੋਏ ਆਪਣਾ,  ਆਪਣੇ ਮਾਪਿਆਂ ਅਤੇ ਆਪਣੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦਾ ਨਾਮ ਉੱਚਾ ਕਰ ਰਹੇ ਹਨ "

         ਸ. ਬਰਜਿੰਦਰ ਸਿੰਘ ਢਾਹਾਂ ਨੇ ਦੱਸਿਆ ਕਿ  ਢਾਹਾਂ ਕਲੇਰਾਂ ਵਿਖੇ ਨਰਸਿੰਗ ਕਾਲਜ  ਸਾਲ 1998 ਵਿੱਚ ਸਥਾਪਿਤ ਹੋਇਆ ਸੀ ਜੋ ਪੰਜਾਬ ਦਾ ਤੀਜਾ ਕਾਲਜ ਸੀ ਇਸ ਨਰਸਿੰਗ ਕਾਲਜ ਨੇ 26 ਸਾਲਾਂ ਦੇ ਸਮੇਂ ਦੌਰਾਨ ਬਹੁਤ ਸ਼ਾਨਾਮੱਤੀ ਪ੍ਰਾਪਤੀਆਂ ਕੀਤੀਆਂ ਜਿਹਨਾਂ ਵਿੱਚ ਕਾਲਜ ਦੇ 22 ਵਿਦਿਆਰਥੀਆਂ ਦਾ ਬਾਬਾ ਫਰੀਦ ਯੂਨੀਵਰਸਿਟੀ ਵਿਚੋਂ ਪਹਿਲਾ ਦਰਜਾ ਮੈਰਿਟ ਪੁਜ਼ੀਸਨ ਪ੍ਰਾਪਤ ਕਰਨਾਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ ਵੈਨਕੂਵਰ ਕੈਨੇਡਾ ਨਾਲ ਵਿੱਦਿਅਕ ਸਾਂਝ ਤੋਂ ਬਾਅਦ ਕਾਰਲਟਨ ਯੂਨੀਵਰਸਟੀ ਉਟਾਵਾ ਨਾਲ ਵਿਦਿਅਕ ਸਾਂਝ ਪ੍ਰਮੁੱਖ ਹਨ . ਢਾਹਾਂ ਨੇ ਕਿਹਾ ਹੁਣ ਭਵਿੱਖ ਲਈ ਵੀ ਕਾਲਜ ਵਾਸਤੇ ਵਿਸ਼ੇਸ਼ ਪ੍ਰੋਗਰਾਮ ਬਣਾਏ ਜਾ ਰਹੇ ਹਨ, ਜਿਹਨਾਂ ਨਾਲ ਨਰਸਿੰਗ ਵਿਦਿਆਰਥੀ  ਦੇਸ਼ ਅਤੇ ਵਿਦੇਸ਼ ਵਿਚ ਹੈਲਥ ਕੇਅਰ ਸਿਸਟਮ ਦੇ ਭਵਿੱਖ ਦੇ ਲੀਡਰ ਬਣਨਗੇ ਉਹਨਾਂ ਦੱਸਿਆ ਕਿ ਕੈਨੇਡਾ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ 12 ਵਿਦਿਆਰਥੀਆਂ ਨੂੰ  ਬਰਸਰੀਜ਼ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਨਰਸਿੰਗ ਕੋਰਸਾਂ ਦੇ ਨਤੀਜੇ ਆਉਣ ਉਪਰੰਤ ਕਾਲਜ ਦੇ ਟੌਪਰ ਵਿਦਿਆਰਥੀਆਂ ਨੂੰ ਲੱਖਾਂ ਰੁਪਏ ਦੀਆਂ ਸਕਾਲਰਸ਼ਿਪ ਵੀ ਪ੍ਰਦਾਨ ਕੀਤੀਆਂ ਜਾਣਗੀਆਂ ਸ ਬਰਜਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਨਰਸਿੰਗ ਵਿਦਿਆਰਥੀਆਂ ਨੂੰ ਸਕਾਲਰਸ਼ਿਪਾਂ ਅਤੇ ਬਰਸਰੀਜ਼ ਪ੍ਰਾਪਤ ਹੋਣ ਨਾਲ ਜਿੱਥੇ ਵਿੱਚ ਉਹਨਾਂ ਦਾ ਪੜ੍ਹਾਈ ਪ੍ਰਤੀ ਉਤਸ਼ਾਹ ਵਧੇਗਾ, ਉੱਥੇ ਟਰੱਸਟ ਪ੍ਰਬੰਧਕਾਂ ਵੱਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਨਰਸਿੰਗ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਨਾ ਇਕ ਇਤਿਹਾਸਿਕ ਮੀਲ ਪੱਥਰ ਸਾਬਤ ਹੋਵੇਗਾ ।

           ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ ਨੇ ਵਿਦਿਆਰਥੀਆਂ ਨੂੰ ਬਰਸਰੀਜ਼ ਦੇਣ ਲਈ ਸਮੂਹ ਕਾਲਜ ਪ੍ਰਬੰਧਕਾਂ ਦਾ ਹਾਰਦਿਕ ਧੰਨਵਾਦ ਕੀਤਾ । ਵਾਈਸ ਪ੍ਰਿੰਸੀਪਲ ਰਮਨਦੀਪ ਕੌਰ ਨੇ ਸਮੂਹ ਨਰਸਿੰਗ ਵਿਦਿਆਰਥੀਆਂ ਨੂੰ  ਦਿੱਤੀਆਂ ਜਾਣ ਵਾਲੀਆਂ ਸਕਾਲਰਸ਼ਿੱਪ ਅਤੇ ਬਰਸਰੀਜ਼ ਬਾਰੇ ਵਿਸਥਾਰ ਨਾਲ  ਜਾਣਕਾਰੀ ਦਿੱਤੀ । ਇਸ ਮੌਕੇ ਨਰਸਿੰਗ ਵਿਦਿਆਰਥੀਆਂ ਵੱਲੋਂ ਪੇਸ਼ ਸਭਿਆਚਾਰਕ ਪੇਸ਼ਕਾਰੀਆਂ ਨੇ ਸਰੋਤਿਆ ਦਾ ਮਨ ਮੋਹ ਲਿਆ

ਫੋਟੋ ਕੈਪਸ਼ਨ : ਨਰਸਿੰਗ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੂੰ ਬਰਸਰੀਜ਼ ਪ੍ਰਦਾਨ ਕਰਨ ਉਪਰੰਤ  ਸ. ਬਰਜਿੰਦਰ ਸਿੰਘ ਢਾਹਾਂ ਮੀਤ ਪ੍ਰਧਾਨ ਅਤੇ  ਪ੍ਰਿੰਸੀਪਲ ਡਾ, ਸੁਰਿੰਦਰ ਜਸਪਾਲ ਨਾਲ ਯਾਦਗਾਰੀ ਤਸਵੀਰ