ਬੰਗਾ 29 ਫਰਵਰੀ :- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ 2 ਮਾਰਚ ਨੂੰ ਬੰਗਾ (ਨੇੜੇ ਪਿੰਡ ਪੁੰਨੀਆਂ) ਵਿਖੇ ਖੋਲ੍ਹੇ ਜਾ ਰਹੇ ਆਮ ਆਦਮੀ ਕਲੀਨਿਕ ਦੇ ਉਦਘਾਟਨ ਸੰਬੰਧੀ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਲੀਨਿਕ ਦਾ ਦੌਰਾ ਕੀਤਾ। ਇਸ ਮੌਕੇ 'ਤੇ ਉਨ੍ਹਾਂ ਨਾਲ ਹਲਕਾ ਇੰਚਾਰਜ ਬੰਗਾ ਕੁਲਜੀਤ ਸਰਹਾਲ, ਸਿਵਲ ਸਰਜਨ ਜਸਪ੍ਰੀਤ ਕੌਰ ਵੀ ਮੌਜੂਦ ਸਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਰਵਾਏ ਜਾਣ ਵਾਲੇ ਸਮਾਗਮ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਸਟੇਜ ਦੇ ਨਿਰਮਾਣ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ, ਟ੍ਰੈਫਿਕ ਵਿਵਸਥਾ ਦੀ ਯੋਜਨਾ ਇਸ ਢੰਗ ਨਾਲ ਬਣਾਈ ਜਾਵੇ ਕਿ ਕਿਸੇ ਨੂੰ ਆਉਣ-ਜਾਉਣ ਦੀ ਸਮੱਸਿਆ ਨਾਲ ਹੋਵੇ। ਉਨ੍ਹਾਂ ਨੇ ਲਗਾਏ ਜਾਣ ਵਾਲੇ ਪੰਡਾਲ, ਮੀਡੀਆ ਦੇ ਪ੍ਰਬੰਧ, ਕੁਰਸੀਆਂ, ਸਕਿਊਰਿਟੀ ਸਮੇਤ ਵੱਖ-ਵੱਖ ਪ੍ਰਬੰਧਾਂ ਸਬੰਧੀ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।\