ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਫਰੈਸ਼ਰ ਪਾਰਟੀ-2024

ਗੁਰੂ ਨਾਨਕ ਕਾਲਜ  ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਫਰੈਸ਼ਰ ਪਾਰਟੀ-2024  
ਮਿਸ ਫਰੈਸ਼ਰ ਬਲਵਿੰਦਰ ਕੌਰ ਅਤੇ ਮਿਸਟਰ ਫਰੈਸ਼ਰ ਅਰਮਾਨ ਸਿੰਘ ਚੁਣੇ ਗਏ

ਬੰਗਾ 17 ਫਰਵਰੀ () ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਜੀ.ਐਨ.ਐਮ. ਨਰਸਿੰਗ, ਬੀ.ਐਸ.ਸੀ. ਨਰਸਿੰਗ ਅਤੇ ਬੀ.ਐਸ.ਸੀ. ਪੋਸਟ ਬੇਸਿਕ ਨਰਸਿੰਗ ਕੋਰਸਾਂ ਵਿਚ ਦਾਖਲ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ਸੀਨੀਅਰ ਨਰਸਿੰਗ ਵਿਦਿਆਰਥੀਆਂ ਅਤੇ ਕਾਲਜ ਵੱਲੋਂ ਫਰੈਸ਼ਰ ਪਾਰਟੀ-2024 ਦਾ ਆਯੋਜਿਨ ਕੀਤਾ ਗਿਆ । ਇਸ ਦੇ ਮੁੱਖ ਮਹਿਮਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਅਤੇ ਸ. ਜੋਗਿੰਦਰ ਸਿੰਘ ਸਾਧੜਾ ਸੀਨੀਅਰ ਮੀਤ ਪ੍ਰਧਾਨ ਸਨ । ਫਰੈਸ਼ਰ ਪਾਰਟੀ ਦਾ ਸ਼ੁਭ ਆਰੰਭ ਮਹਿਮਾਨਾਂ ਵੱਲੋਂ ਸ਼ਮਾਂ ਰੌਸ਼ਨ ਕਰਨ ਉਪਰੰਤ ਹੋਇਆ ।  ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਨੇ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਦੇ ਕਿਹਾ ਕਿ ਨਰਸਿੰਗ ਦਾ ਕਿੱਤਾ ਉਹ ਪ੍ਰੌਫੈਸ਼ਨਲ ਸਰਵਿਸ ਹੈ ਜਿਸ ਵਿਚ ਸੇਵਾ ਵੀ ਹੁੰਦੀ ਹੈ ਅਤੇ ਸਤਿਕਾਰ ਵਾਲਾ ਵਧੀਆ  ਰੁਜ਼ਗਾਰ ਵੀ ਬਣਦਾ ਹੈ । ਉਹਨਾਂ ਨੇ  ਵਿਦਿਆਰਥੀਆਂ ਨੂੰ ਪੂਰੇ ਅਨੁਸ਼ਾਸ਼ਨ ਨਾਲ ਪੜ੍ਹਾਈ ਕਰਕੇ ਆਪਣਾ, ਆਪਣੇ ਮਾਪਿਆਂ ਅਤੇ ਆਪਣੇ ਨਰਸਿੰਗ ਕਾਲਜ ਦਾ ਨਾਮ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ ।    ਇਸ ਮੌਕੇ  ਪ੍ਰਿੰਸੀਪਲ ਡਾ ਸੁਰਿੰਦਰ ਜਸਪਾਲ ਨੇ  ਮਹਿਮਾਨਾਂ ਅਤੇ ਸਮੂਹ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ ਅਤੇ ਕਾਲਜ ਬਾਰੇ ਜਾਣਕਾਰੀ ਦਿੱਤੀ ।
ਫਰੈਸ਼ਰ ਪਾਰਟੀ 2024 ਵਿਚ  ਨਵੇਂ ਦਾਖਲ ਨਰਸਿੰਗ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਕੈਟ ਵਾਕ ਕੀਤੀ ਗਈ ਅਤੇ ਸਭਿਆਚਾਰਕ ਕੋਰੀਉਗਰਾਫੀ ਪੇਸ਼ ਕਰਕੇ ਖ਼ੂਬ ਰੰਗ ਬੰਨ੍ਹਿਆ । ਵਿਦਿਆਰਥੀਆਂ ਦੇ ਲੋਕ ਨਾਚਾਂ ਭੰਗੜੇ ਅਤੇ ਗਿੱਧਾ ਦੀ ਪੇਸ਼ਕਾਰੀ ਨੇ ਸਰੋਤਿਆ ਦਾ ਮਨ ਮੋਹ ਲਿਆ । ਨਰਸਿੰਗ ਕਾਲਜ ਦੇ ਕੈਂਪਸ ਵਿਚ ਹੋਈ ਫਰੈਸ਼ਰ ਪਾਰਟੀ ਦੇ ਸਖਤ ਮੁਕਾਬਲੇ ਵਿਚੋਂ ਮਿਸ ਫਰੈਸ਼ਰ 2024 ਬਲਵਿੰਦਰ ਕੌਰ ਜੀ.ਐਨ.ਐਮ ਨਰਸਿੰਗ ਪਹਿਲਾ ਸਾਲ ਅਤੇ ਮਿਸਟਰ ਫਰੈਸ਼ਰ 2024 ਅਰਮਾਨ ਸਿੰਘ ਬੀ.ਐਸ.ਸੀ. ਨਰਸਿੰਗ ਪਹਿਲਾ ਸਾਲ ਨੂੰ  ਚੁਣਿਆ ਗਿਆ ।  ਲੜਕੀਆਂ ਵਿਚੋ ਫਸਟ ਰਨਰ ਅੱਪ ਗੁਰਸ਼ੀਲ ਕੌਰ ਜੀ.ਐਨ.ਐਮ. ਨਰਸਿੰਗ ਪਹਿਲਾ ਸਾਲ ਅਤੇ ਹਰਜੋਤ ਕੌਰ  ਜੀ.ਐਨ.ਐਮ. ਨਰਸਿੰਗ ਪਹਿਲਾ ਸਾਲ ਸੈਕਿੰਡ ਰਨਰ ਅੱਪ ਰਹੇ । ਜਦ ਕਿ ਲੜਕਿਆਂ ਵਿਚ ਫਸਟ ਰਨਰ ਅੱਪ ਪਰਨੀਤ ਸਿੰਘ  ਬੀ.ਐਸ.ਸੀ. ਨਰਸਿੰਗ ਪਹਿਲਾ ਸਾਲ ਅਤੇ ਸੈਕਿੰਡ ਰਨਰਅਪ  ਹਰਦੀਪ ਸੈਣੀ ਬੀ.ਐਸ. ਸੀ. ਨਰਸਿੰਗ ਪਹਿਲਾ ਸਾਲ ਰਹੇ । ਮਿਸ ਕੈਟ ਵਾਕ ਲਈ ਮਨਜੋਤ ਕਲੇਰ ਬੀ.ਐਸ.ਸੀ. ਨਰਸਿੰਗ ਪਹਿਲਾ ਸਾਲ, ਮਿਸ ਬਿਊਟੀਫੁਲ ਸਮਾਈਲ ਲਈ  ਲਵਲੀ  ਬੀ.ਐਸ.ਸੀ. ਨਰਸਿੰਗ ਪਹਿਲਾ ਸਾਲ  ਅਤੇ ਬੈਸਟ ਕਾਸਟਿਊਮ ਲਈ ਜੈਸਿਕਾ ਜੀ ਐਨ ਐਮ ਨਰਸਿੰਗ ਪਹਿਲਾ ਸਾਲ ਨੂੰ ਚੁਣਿਆ ਗਿਆ । ਇਸ ਮੌਕੇ ਹੋਏ ਵੱਖ ਵੱਖ ਮੁਕਾਬਲਿਆਂ ਲਈ ਜੱਜਾਂ ਦੀ ਅਹਿਮ ਜ਼ਿੰਮੇਦਾਰੀ  ਮੈਡਮ ਸੰਦੀਪ ਸੂਦਨ, ਮੈਡਮ ਸ਼ਿਵਾਨੀ ਭਰਦਵਾਜ ਅਤੇ ਮੈਡਮ ਰਾਜਵਿੰਦਰ ਕੌਰ ਨੇ ਬਾਖੂਬੀ ਨਿਭਾਈ।  ਮੁੱਖ ਮਹਿਮਾਨਾਂ ਨੇ ਜੇਤੂ ਵਿਦਿਆਰਥੀਆਂ ਨੂੰ ਆਪਣੇ ਕਰ ਕਮਲਾਂ ਨਾਲ ਸਨਮਾਨਿਤ ਕੀਤਾ ।  ਇਸ ਫਰੈਸ਼ਰ ਪਾਰਟੀ ਵਿਚ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਲਈ ਸ. ਬਰਜਿੰਦਰ ਸਿੰਘ ਢਾਹਾਂ ਮੀਤ ਪ੍ਰਧਾਨ, ਸ. ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਮੈਡਮ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ,  ਸਮੂਹ ਨਰਸਿੰਗ ਅਧਿਆਪਕ ਤੇ ਵਿਦਿਆਰਥੀ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਨਰਸਿੰਗ ਢਾਹਾਂ ਕਲੇਰਾਂ ਵਿਖੇ ਫਰੈਸ਼ਰ ਪਾਰਟੀ 2024 ਵਿਚ ਮਿਸ ਫਰੈਸ਼ਰ ਅਤੇ ਮਿਸਟਰ ਫਰੈਸ਼ਰ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਯਾਦਗਾਰੀ ਤਸਵੀਰ