ਹੁਸ਼ਿਆਰਪੁਰ, 21 ਫਰਵਰੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮਾਨ 24 ਫਰਵਰੀ ਨੂੰ ਮੁਕੇਰੀਆਂ ਵਿਖੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਪਾਰੀਆਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਤਰਫੋਂ ਉਹ ਸੂਬੇ ਭਰ ਦੇ ਕਾਰੋਬਾਰੀਆਂ ਨੂੰ ਮਿਲ ਰਹੇ ਹਨ, ਜਿਸ ਦੀ ਸ਼ੁਰੂਆਤ ਉਨ੍ਹਾਂ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਕੀਤੀ ਹੈ। ਅੱਜ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਮੂਹ ਵਪਾਰ ਮੰਡਲਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸੁਝਾਅ ਲਏ | ਇਸ ਦੌਰਾਨ ਉਨ੍ਹਾਂ ਦੇ ਨਾਲ ਐਸ.ਐਸ.ਪੀ ਸੁਰਿੰਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐਸ.ਪੀ ਮਨੋਜ ਠਾਕੁਰ, ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਬੈਂਸ, ਐਸ.ਡੀ.ਐਮ ਮੁਕੇਰੀਆਂ ਅਸ਼ੋਕ ਕੁਮਾਰ, ਐਸ.ਡੀ.ਐਮ ਟਾਂਡਾ ਵਿਓਮ ਭਾਰਦਵਾਜ ਹਾਜ਼ਰ ਸਨ। ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਪੰਜਾਬ ਵਪਾਰੀਆਂ ਨੂੰ ਮਿਲਣ ਲਈ ਜ਼ਿਲ੍ਹੇ ਵਿੱਚ ਆ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪ੍ਰੋਗਰਾਮ ਦੀ ਸਫ਼ਲਤਾ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ ਅਤੇ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ। ਇਸ ਦੌਰਾਨ ਐਸਐਸਪੀ ਸੁਰਿੰਦਰ ਲਾਂਬਾ ਨੇ ਪੁਲੀਸ ਅਧਿਕਾਰੀਆਂ ਨੂੰ ਸੁਰੱਖਿਆ ਅਤੇ ਸੁਚਾਰੂ ਟਰੈਫਿਕ ਪ੍ਰਬੰਧਾਂ ਸਬੰਧੀ ਹਦਾਇਤਾਂ ਦਿੱਤੀਆਂ।