ਨਵਾਂਸ਼ਹਿਰ, 07 ਫਰਵਰੀ :-"ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਦੇ ਪ੍ਰਚਾਰ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਤੋਂ ਦੋ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਵੱਖ-ਵੱਖ ਪਿੰਡਾਂ-ਵਾਰਡਾਂ ਵਿੱਚ ਲੱਗਣ ਵਾਲੇ ਕੈਂਪਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ 'ਤੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਵੀ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪ੍ਰਚਾਰ ਵੈਨਾਂ ਜ਼ਿਲ੍ਹੇ ਅੰਦਰ ਰੋਜ਼ਾਨਾ ਲੱਗ ਰਹੇ ਵੱਖ-ਵੱਖ ਕੈਂਪ ਵਿੱਚ ਪਹੁੰਚੇਗੀ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਤੋਂ ਜਾਣੂ ਕਰਵਾਏਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚ ਐਲ.ਈ.ਡੀ. ਲੱਗੀ ਹੈ ਜਿਸ ਵਿੱਚ ਮੁੱਖ ਮੰਤਰੀ ਪੰਜਾਬ ਦਾ ਸੰਦੇਸ਼ ਵੀ ਹੈ। ਉਨ੍ਹਾਂ ਦੱਸਿਆ ਕਿ ਜਿਸ ਪਿੰਡ ਵਿੱਚ ਕੈਂਪ ਲੱਗੇਗਾ, ਉੱਥੇ ਇਹ ਵੈਨ ਪੁੱਜੇਗੀ। ਜਿਸ ਨਾਲ ਉਸ ਪਿੰਡ ਦਾ ਵਿਕਾਸ ਹੋਵੇਗਾ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਵੀ ਪ੍ਰਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਲੱਗ ਰਹੇ ਕੈਂਪ ਦੀ ਬਹੁਤ ਵਧੀਆ ਫੀਡਬੈਕ ਮਿਲ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕੈਂਪ ਰੋਜ਼ਾਨਾ ਜ਼ਿਲ੍ਹੇ ਦੇ ਵੱਖ-ਵੱਖ ਵਿੱਚ ਲਗਾਏ ਜਾ ਰਹੇ ਹਨ। ਜਿਸ ਵਿੱਚ ਸੇਵਾ ਕੇਂਦਰ, ਮਾਲ ਵਿਭਾਗ, ਸਿਹਤ ਵਿਭਾਗ, ਨਗਰ ਨਿਗਮ, ਕਿਰਤ ਵਿਭਾਗ, ਬੈਂਕ ਵਿਭਾਗ, ਬਿਜਲੀ ਵਿਭਾਗ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤ ਵਿਭਾਗ ਅਤੇ ਹੋਰ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ-ਆਪਣੇ ਕਾਊਂਟਰ ਲੱਗਾ ਕੇ ਲੋਕਾਂ ਨੂੰ ਮੌਕੇ 'ਤੇ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੰਨ੍ਹਾਂ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਉਠਾਉਣ।