ਜਰਨੈਲ ਸ਼ਾਮ ਸਿੰਘ ਅਟਾਰੀ ਦੇ ਪਿੰਡ ਦਾ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ਵਿਕਾਸ- ਧਾਲੀਵਾਲ

ਅਟਾਰੀ ਪਿੰਡ ਨੂੰ 15 ਲੱਖ ਰੁਪਏ ਦੇਣ ਦਾ ਕੀਤਾ ਐਲਾਨ, 178ਵੇਂ ਸ਼ਹੀਦੀ ਦਿਵਸ ਮੌਕੇ
ਹੋਇਆ ਰਾਜ ਪੱਧਰੀ ਸਮਾਗਮ
ਅੰਮ੍ਰਿਤਸਰ/ ਅਟਾਰੀ, 10 ਫਰਵਰੀ 2024 -ਰਾਜਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ
ਸ਼ਾਮ ਸਿੰਘ ਅਟਾਰੀ ਵਾਲਾ ਦਾ 178ਵਾਂ ਸ਼ਹੀਦੀ ਦਿਹਾੜਾ ਅੱਜ ਇੰਡੀਆ ਗੇਟ ਅਤੇ ਅਟਾਰੀ
ਸਮਾਧ 'ਤੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਰਾਜ ਪੱਧਰੀਸ਼ਹੀਦੀ ਸਮਾਗਮ ਮੌਕੇ
ਪੰਜਾਬ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਮੁੱਖ ਮਹਿਮਾਨ ਅਤੇਸ: ਜਸਵਿੰਦਰ
ਸਿੰਘ ਰਮਦਾਸ ਹਲਕਾ ਵਿਧਾਇਕ ਅਟਾਰੀ ਸ਼ਾਮਲ ਹੋਏ। ਇਸ ਮੌਕੇ ਇੰਡੀਆ ਗੇਟ ਵਿਖੇ ਬਣਾਏ ਗਏ
ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦੇ ਸਮਾਰਕ 'ਤੇ ਕੈਬਨਿਟ ਮੰਤਰੀ ਸ. ਕੁਲਦੀਪ
ਸਿੰਘ ਧਾਲੀਵਾਲ, ਵਿਧਾਇਕ ਸ: ਜਸਵਿੰਦਰ ਸਿੰਘ ਰਮਦਾਸ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ
ਥੋਰੀ, ਕਰਨਲ ਕੁਲਦੀਪ ਸਿੰਘ ਸਿੱਧੂ, ਕਰਨਲ ਹਰਿੰਦਰ ਸਿੰਘ ਅਟਾਰੀ ਨੇ ਸ਼ਹੀਦ ਸ਼ਾਮ ਸਿੰਘ
ਅਟਾਰੀਵਾਲਾਦੇ ਸਮਾਰਕ 'ਤੇ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸਮੌਕੇ ਪੰਜਾਬ ਪੁਲਿਸ ਦੇ
ਜਵਾਨਾਂ ਵਲੋਂ ਮਹਾਨ ਜਰਨੈਲਸ਼ਾਮ ਸਿੰਘ ਅਟਾਰੀਵਾਲਾ ਨੂੰ ਹਥਿਆਰ ਉਲਟੇ ਕਰਕੇ ਸਾਲਾਮੀ
ਵੀ ਦਿੱਤੀ ਗਈ।
ਇਸ ਉਪਰੰਤ ਅਟਾਰੀ ਵਿਖੇ ਕਰਵਾਏ ਗਏ ਸਮਾਗਮ ਮੌਕੇ ਜਰਨੈਲ ਸ਼ਾਮ ਸਿੰਘ
ਅਟਾਰੀਵਾਲਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮਹਿਮਾਨ ਕੈਬਨਿਟਮੰਤਰੀ ਸ. ਧਾਲੀਵਾਲ
ਨੇ ਐਲਾਨ ਕੀਤਾ ਕਿ ਮਹਾਨ ਜਰਨੈਲ ਸ: ਸ਼ਾਮ ਸਿੰਘ ਅਟਾਰੀਵਾਲਾ ਦੇ ਪਿੰਡ ਦਾਪਹਿਲ ਦੇ
ਆਧਾਰ ਤੇ ਵਿਕਾਸ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਹ ਧਰਤੀ ਮਹਾਨ ਜਰਨੈਲ ਦੀ ਧਰਤੀ
ਹੈਅਤੇ ਇਥੇ ਬਣੇ ਮਿਊਜ਼ਿਅਮ ਨੂੰ ਹੋਰ ਵੱਡਾ ਬਣਾਇਆ ਜਾਵੇਗਾ ਅਤੇ ਇਸ ਮਿਊਜ਼ਿਅਮ ਵਿੱਚ
ਸਿੱਖ ਇਤਿਹਾਸਦੇ ਮਹਾਨ ਜਰਨੈਲਾਂ ਦੀਆਂ ਤਸਵੀਰਾਂ ਵੀ ਲਗਾਈਆਂ ਜਾਣਗੀਆਂ। ਉਨਾਂ ਕਿਹਾ
ਕਿ ਅੱਜ ਸਮੇਂ ਦੀ ਲੋੜ ਹੈਕਿ ਅਸੀਂ ਆਪਣੇ ਬੱਚਿਆਂ ਨੂੰ ਇਨਾਂ ਜਰਨੈਲਾਂ ਬਾਰੇ ਦੱਸੀਏ
ਜਿਨਾਂ ਸਦਕਾਂ ਅਸੀਂ ਅੱਜ ਆਜ਼ਾਦੀ ਦਾਸਾਹ ਲੈ ਰਹੇ ਹਾਂ।
ਸ: ਧਾਲੀਵਾਲ ਨੇ ਆਪਣੇ ਅਖਤਿਆਰੀ ਫੰਡਜ਼ ਵਿਚੋ ਪਿੰਡ ਨੂੰ 15ਲੱਖ ਰੁਪਏ ਦੇਣ
ਦਾ ਐਲਾਨ ਵੀ ਕੀਤਾ। ਉਨਾਂ ਕਿਹਾ ਕਿ ਸ. ਸ਼ਾਮ ਸਿੰਘ ਅਟਾਰੀਵਾਲਾ ਸਿੱਖ ਕੌਮ ਦੇਮਹਾਨ
ਜਰਨੈਲ ਹੋਏ ਹਨ ਜਿਨ੍ਹਾਂ ਦੀ ਸ਼ਹਾਦਤ ਆਉਣ ਨਵੀਂ ਪੀੜ੍ਹੀ ਲਈ ਚਾਨਣ ਮੁਨਾਰਾ ਰਹੇਗੀ।
ਉਨ੍ਹਾਂਕਿਹਾ ਕਿ ਸ਼ਹੀਦ ਇਕ ਪਰਿਵਾਰ ਨਾਲ ਸਬੰਧਤ ਨਹੀਂ ਹੁੰਦੇ ਉਹ ਕੌਮ ਦਾ ਸਰਮਾਇਆ
ਹੁੁੰਦੇ ਹਨ। ਉਨ੍ਹਾਂਕਿਹਾ ਕਿ ਸ. ਸ਼ਾਮ ਸਿੰਘ ਅਟਾਰੀਵਾਲਾ ਨੇ 10 ਫਰਵਰੀ 1846 ਨੂੰ
ਸਭਰਾਵਾਂ ਦੀ ਜੰਗ ਵਿਚ ਜਿਸ ਬਹਾਦਰੀ ਨਾਲ ਅੰਗਰੇਜ਼ੀਫੌਜਾਂ ਦਾ ਮੁਕਾਬਲਾ ਕਰਕੇ ਸ਼ਹਾਦਤ
ਦਾ ਜਾਮ ਪੀਤਾ ਉਹ ਆਪਣੇ ਆਪ ਵਿਚ ਮਿਸਾਲ ਹੈ। ਸ. ਧਾਲੀਵਾਲ ਨੇ ਅੱਗੇ ਕਿਹਾ ਕਿ ਪੰਜਾਬ
ਸਰਕਾਰ ਇਸ ਮਹਾਨ ਸ਼ਹੀਦ ਦੀ ਸ਼ਹਾਦਤ ਨੂੰ ਸਿਜਦਾ ਕਰਦੀ ਹੈ ਜਿਨ੍ਹਾਂ ਨੇਆਪਣੀ ਜਾਨ ਨੂੰ
ਦੇਸ਼- ਕੌਮ ਲਈ ਕੁਰਬਾਨ ਕਰ ਦਿੱਤਾ।
ਅਟਾਰੀ ਵਿਖੇ ਸਮਾਗਮ ਨੂੰ ਸੰਬੋਧਨਕਰਦਿਆਂ ਸ: ਧਾਲੀਵਾਲ ਨੇ ਕਿਹਾ ਕਿ
ਉਨ੍ਹਾਂ ਨੇ ਅਣਖ ਦੀ ਖਾਤਿਰ ਸ਼ਹਾਦਤ ਦਿੱਤੀ, ਜਿਸ ਦੀ ਪ੍ਰਸੰਸਾ ਅੰਗਰੇਜ਼ਾਂ ਨੇ ਵੀ
ਕੀਤੀ। ਉਨ੍ਹਾਂ ਕਿਹਾ ਕਿਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਦੀ ਸ਼ਹਾਦਤ ਆਉਣ ਵਾਲੀਆਂ
ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਬਣੀ, ਜਿਨ੍ਹਾਂ ਨੇ ਅੰਗਰੇਜ਼ ਹਕੂਮਤ ਨੂੰ ਦੇਸ਼ ਵਿਚੋਂ
ਕੱਢ ਕੇ ਹੀ ਸਾਹਲਿਆ। ਉਨਾਂ ਕਿਹਾ ਕਿ ਅਟਾਰੀ ਪਿੰਡ ਨੂੰ ਨਵਾਂ ਰੂਪ ਦਿੱਤਾ ਜਾਵੇਗਾ
ਤਾਂ ਜੋ ਰੀਟਰੀਟ ਦੇਖਣ ਆਉਣਵਾਲੇ ਯਾਤਰੂ ਅਟਾਰੀਵਾਲਾ ਦੀ ਸਮਾਧ ਤੇ ਆਉਣ ਅਤੇ ਆਪਣੇ
ਬੱਚਿਆਂ ਨੂੰ ਉਨਾਂ ਦੀ ਸ਼ਹਾਦਤ ਬਾਰੇਦੱਸਣ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿਉਹ ਇਸ ਤਰ੍ਹਾਂ ਦੇ ਸਮਾਗਮਾਂ
ਵਿੱਚ ਵੱਧ ਚੜ੍ਹ ਕੇ ਭਾਗ ਲੈਣ ਅਤੇ ਆਪਣੇ ਬੱਚਿਆਂ ਨੂੰ ਵੀ ਇਤਿਹਾਸਤੋਂ ਜਾਣੂੰ ਕਰਾਉਣ।
ਇਸੇ ਦੌਰਾਨ ਢਾਡੀ ਜੱਥਿਆਂ ਵੱਲੋਂ ਸ਼ਹੀਦ ਦੀ ਯਾਦ ਵਿੱਚ ਵਾਰਾਂ ਵੀ ਗਾਈਆਂ।
ਅਟਾਰੀ ਸਮਾਧ ਵਿਖੇ ਕਰਵਾਏ ਗਏਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ
ਕੇ ਧਾਰਮਿਕ ਦੀਵਾਨ ਸਜਾਏ ਗਏ। ਕੀਰਤਨੀ ਸਿੰਘਾਂ ਨੇ ਗੁਰੂ ਜਸਗਾਇਨ ਕੀਤਾ ਅਤੇ ਢਾਡੀ
ਜਥਿਆਂ ਨੇ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦੇ ਜੀਵਨ ਅਤੇ ਉਨ੍ਹਾਂ ਦੀਸ਼ਹਾਦਤ ਦਾ
ਬਿਰਤਾਂਤ ਸੰਗਤਾਂ ਨਾਲ ਸਾਂਝਾ ਕੀਤਾ। ਵੱਡੀ ਗਿਣਤੀ 'ਚ ਲੋਕਾਂ ਨੇ ਅਟਾਰੀ ਵਿਖੇ ਪਹੁੰਚ
ਕੇ ਮਹਾਨ ਜਰਨੈਲ ਸ਼ਾਮ ਸਿੰਘਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸ: ਧਾਲੀਵਾਲ
ਵੱਲੋਂ ਉਥੇ ਸਥਿਤ ਅਜਾਇਬ ਘਰ ਦਾ ਦੌਰਾਕੀਤਾ। ਇਸ ਮੌਕੇ ਉਨ੍ਹਾਂ ਸ. ਸ਼ਾਮ ਸਿੰਘ
ਅਟਾਰੀਵਾਲਾ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀਕੀਤਾ।
ਕੈਬਨਿਟ ਮੰਤਰੀ ਧਾਲੀਵਾਲ ਨੇਕਿਹਾ ਕਿ ਸ: ਭਗਵੰਤ ਮਾਨ ਮੁੱਖ ਮੰਤਰੀ
ਪੰਜਾਬ ਦੀ ਸਰਕਾਰ ਹਰ ਸਾਲ ਇਸ ਦਿਹਾੜੇ ਨੂੰ ਰਾਜ ਪੱਧਰੀਤੌਰ ਤੇ ਮਨਾਵੇਗੀ।
ਇਸ ਮੌਕੇ ਅਟਾਰੀ ਵਾਲਾ ਪਰਿਵਾਰ ਦੇ ਮੈਂਬਰ ਸ: ਬਰਿੰਦਰ ਸਿੰਘ,ਜਨਰਲ
ਸਕੱਤਰਸ੍ਰੀ ਹਰਪੀ੍ਰਤ ਸਿੰਘ ਸਿੱਧੂ, ਬੀਬਾ ਅਮਿਤੇਸ਼ਵਰ ਕੌਰ, ਬੀਬਾਜਸਪ੍ਰੀਤ ਕੌਰ,
ਬੀਬਾ ਸੰਦੀਪ ਕੌਰ, ਸ੍ਰੀ ਦਿਨੇਸ਼ ਸਿੰਘ ਸਿੱਧੂ, ਇੰਦਰਜਸਬੀਰ ਸਿੰਘ ਸੰਧੂ ਲੋਪੋਕੇ,
ਕੈਪਟਨ ਗੁਰਮਿੰਦਰ ਸਿੰਘ, ਕੰਵਰ ਕਰਵਿੰਦਰਪਾਲ ਸਿੰਘ ਅਤੇ ਚੇਅਰਮੈਨ ਸ੍ਰੀ ਅਸੋਕ ਤਲਵਾੜ,
ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ, ਐਸ.ਡੀ.ਐਮ ਸ: ਅਰਵਿੰਦਰਪਾਲ ਸਿੰਘ ,
ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ, ਸਟੇਜ਼ ਸਕੱਤਰ ਸ੍ਰੀ
ਇੰਦਰਜੀਤ ਸਿੰਘ ਕਾਹਲੋਂ ਤੋਂ ਇਲਾਵਾ ਸਰਪੰਚ ਸ: ਮਨਜੀਤ ਸਿੰਘ, ਸ: ਪੂਰਨ ਸਿੰਘ ਸੰਧੂ
ਰਣੀਕੇ, ਕੈਮੀ ਢਿਲੋਂ, ਸ੍ਰੀਵਿਕਰਮਜੀਤ ਸਿੰਘ ਵਿੱਕੀ, ਵੱਡੀ ਗਿਣਤੀ ਵਿੱਚ ਪਿੰਡਵਾਸੀ
ਹਾਜਰ ਸਨ।