ਸਾਂਝ ਕੇਂਦਰ ਸ਼ਹੀਦ ਭਗਤ ਸਿੰਘ ਨਗਰ ਵਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਤਹਿਤ ਈ-ਸੁਰੱਖਿਆ ਅਤੇ ਸਿਹਤ/ਸਫਾਈ ਵਿਸ਼ਿਆਂ ‘ਤੇ ਸੈਮੀਨਾਰ ਲਗਾਏ ਗਏ


ਨਵਾਂਸ਼ਹਿਰ, 19 ਫਰਵਰੀ - ਪੰਜਾਬ ਸਰਕਾਰ ਦੁਆਰਾ ਲਾਂਚ ਕੀਤੇ ਗਏ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਤਹਿਤ ਮਾਣਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ, ਕਮਿਊਨਿਟੀ ਅਫੇਰਜ ਡਵੀਜਨ ਪੰਜਾਬ ਜੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਡਾ. ਮਹਿਤਾਬ ਸਿੰਘ,  ਐਸ.ਐਸ.ਪੀ. ਸ਼ਹੀਦ ਭਗਤ ਸਿੰਘ ਨਗਰ ਅਤੇ ਡਾ. ਮੁਕੇਸ਼ ਕੁਮਾਰ, ਕਪਤਾਨ ਪੁਲਿਸ (ਜਾਂਚ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਦੇ ਸਾਂਝ ਕੇਂਦਰ ਦੁਆਰਾ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਅਧੀਨ ਚੁਣੇ ਗਏ 10 ਸਕੂਲਾਂ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਰੀਹਾ, ਬੰਗਾ ਅਤੇ ਸਰਕਾਰੀ ਹਾਈ ਸਕੂਲ ਮਹਾਲੋਂ ਦੇ ਅੱਠਵੀਂ ਕਲਾਸ ਦੇ ਬੱਚਿਆਂ ਨੂੰ ਈ-ਸੁਰੱਖਿਆ ਅਤੇ ਸਿਹਤ / ਸਾਫ-ਸਫਾਈ ਵਿਸ਼ਿਆਂ 'ਤੇ ਸੈਮੀਨਾਰ ਆਯੋਜਿਤ ਕੀਤਾ ਗਿਆ । ਇਸ ਸੈਮੀਨਾਰ ਵਿੱਚ ਸਕੂਲੀ ਬੱਚਿਆਂ ਨੂੰ ਈ-ਸੁਰੱਖਿਆ, ਸਿਹਤ ਅਤੇ ਸਫ਼ਾਈ ਸਬੰਧੀ ਜਾਗਰੂਕ ਕੀਤਾ ਗਿਆ। ਸੈਮੀਨਾਰ ਵਿੱਚ ਕੁਲਦੀਪ ਰਾਜ, ਪਰਮਿੰਦਰ ਸਿੰਘ, ਡਾ. ਕਸ਼ਮੀਰ ਸਿੰਘ ਢਿੱਲੋਂ ਅਤੇ ਗੁਰਦੀਪ ਸਿੰਘ ਗਹੂਣ ਵਲੋਂ ਬੱਚਿਆਂ ਨਾਲ ਉਪਰੋਕਤ ਵਿਸ਼ਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਸੌਂਹ ਵੀ ਚੁਕਾਈ ਗਈ।