ਗੜ੍ਹਦੀਵਾਲਾ ਤੇ ਦਸੂਹਾ ’ਚ ਵਿਧਾਇਕ ਰਾਜਾ ਅਤੇ ਘੁੰਮਣ ਨੇ ਪੰਜਾਬ ਦੇ ਇਤਿਹਾਸ ਤੇ ਵਿਰਾਸਤ ਨੂੰ ਰੁਪਮਾਨ

-ਕਿਹਾ, ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਲਈ ਲਾਭਦਾਇਕ ਸਾਬਤ ਹੋਵੇਗਾ
ਇਹ ਸ਼ਾਨਦਾਰ ਉਪਰਾਲਾ
ਦਸੂਹਾ/ਹੁਸ਼ਿਆਰਪੁਰ, 9 ਫਰਵਰੀ: ਦੇਸ਼ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦਾ ਅਹਿਮ
ਯੋਗਦਾਨ 'ਨਾਰੀ ਸ਼ਕਤੀ' ਅਤੇ ਪੰਜਾਬ ਦੀ ਅਮੀਰ ਵਿਰਾਸਤ ਨੂੰ ਰੁਪਮਾਨ ਕਰਦੀਆਂ ਝਾਕੀਆਂ
ਦਾ ਅੱਜ ਗੜ੍ਹਦੀਵਾਲਾ ਤੇ ਦਸੂਹਾ ਪਹੁੰਚਣ 'ਤੇ
ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਦੀ ਅਗਵਾਈ ਵਿਚ
ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਬੈਂਸ,
ਡੀ.ਐਸ.ਪੀ ਜਗਦੀਸ਼ ਰਾਜ ਅੱਤਰੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਤੌਰ 'ਤੇ ਤਿਆਰ ਕਰਵਾਈਆਂ ਇਨ੍ਹਾਂ ਝਾਕੀਆਂ ਵਿਚ ਜਲਿ੍ਹਆਂਵਾਲਾ
ਬਾਗ ਦੀ ਘਟਨਾ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਉਧਮ
ਸਿੰਘ, ਬਾਬਾ ਸੋਹਨ ਸਿੰਘ ਭਕਨਾ, ਲਾਲਾ ਲਾਜਪਤਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸਰਦਾਰ
ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ ਵਰਗੀਆਂ
ਮਹਾਨ ਸ਼ਖਸੀਅਤਾਂ ਦੀ ਕੁਰਬਾਨੀ ਅਤੇ ਕਾਮਾਗਾਟਾ ਮਾਰੂ ਦੀਆਂ ਘਟਨਾਵਾਂ ਨੂੰ ਦਿਖਾਇਆ ਗਿਆ ਹੈ।
ਇਸੇ ਤਰ੍ਹਾਂ ਦੂਜੀ ਝਾਕੀ ਵਿਚ ਨਾਰੀ ਸਸ਼ਕਤੀਕਰਨ (ਮਾਈ ਭਾਗੋ ਦੀ ਸੁਰਵੀਰਤਾ) ਅਤੇ ਮਾਈ ਭਾਗੋ
ਆਰਮਡ ਫੋਰਸਜ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੁਆਰਾ ਵੱਖ-ਵੱਖ ਖੇਤਰਾਂ ਵਿੱਚ ਨਾਮ ਰੌਸ਼ਨ
ਕਰਨ ਵਾਲੀਆਂ ਮਹਿਲਾਵਾਂ ਨੂੰ ਦਰਸਾਇਆ ਗਿਆ ਹੈ। ਇਸੇ ਤਰ੍ਹਾਂ ਤੀਜੀ ਝਾਕੀ ਦੇ ਰਾਹੀਂ ਪੰਜਾਬ
ਦੀ ਅਮੀਰ ਵਿਰਾਸਤ ਅਤੇ ਸਭਿਆਚਾਰ ਦੀ ਇਕ ਝਲਕ ਪੇਸ਼ ਕੀਤੀ ਗਈ ਹੈ।
ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਕਿਹਾ ਕਿ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਮਾਣਮੱਤੇ ਇਤਿਹਾਸ ਅਤੇ ਵਿਰਸੇ ਨੂੰ
ਦਰਸਾਉਂਦੀਆਂ ਇਨ੍ਹਾਂ ਝਾਕੀਆਂ ਨੂੰ ਪੰਜਾਬ ਵਾਸੀਆਂ ਦੇ ਰੁਬਰੂ ਕੀਤਾ ਗਿਆ ਇਹ ਉਪਰਾਲਾ ਬੇਹੱਦ
ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਅਤੇ ਸੱਭਿਆਚਾਰ ਬੇਮਿਸਾਲ ਹੈ ਅਤੇ ਇਸ
ਨੂੰ ਕੋਈ ਵੀ ਘਟਾ ਕੇ ਨਹੀਂ ਦੇਖ ਸਕਦਾ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੌਮੀ ਗਣਤੰਤਰ ਦਿਵਸ
ਲਈ ਤਿਆਰ ਕੀਤੀਆਂ ਇਹ ਸ਼ਾਨਦਾਰ ਝਾਕੀਆਂ, ਜਿਨ੍ਹਾਂ ਨੂੰ ਉਥੇ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ ਨਹੀਂ
ਦਿੱਤੀ ਗਈ, ਨੂੰ ਪੰਜਾਬ ਦੇ ਲੋਕਾਂ ਨੂੰ ਦਿਖਾਉਣ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ
ਕਿਹਾ ਕਿ ਇਨ੍ਹਾਂ ਝਾਕੀਆਂ ਰਾਹੀਂ ਦਰਸਾਇਆ ਜਾ ਰਿਹਾ ਮਹਾਨ ਇਤਿਹਾਸ ਅਤੇ ਅਮੀਰ ਸੱਭਿਆਚਾਰ,
ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਲਈ ਲਾਹੇਵੰਦ ਹੋਵੇਗਾ। ਇਸ ਮੌਕੇ ਵੱਡੀ
ਗਿਣਤੀ ਵਿਚ ਲੋਕਾਂ ਨੇ ਝਾਕੀਆਂ ਨਾਲ ਤਸਵੀਰਾਂ ਅਤੇ ਸੈਲਫੀਆਂ ਖਿਚਵਾਈਆਂ ਅਤੇ ਆਪਣੀ ਸਦੀਵੀ
ਯਾਦ ਦਾ ਹਿੱਸਾ ਬਣਾਇਆ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਨ੍ਹਾਂ ਝਾਕੀਆਂ ਨੂੰ
ਸੂਬੇ ਦੇ ਕੋਨੇ-ਕੋਨੇ ਵਿੱਚ ਦਿਖਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਤਹਿਤ ਇਹ ਝਾਕੀਆਂ
ਪਟਿਆਲਾ ਅਤੇ ਲੁਧਿਆਣਾ ਵਿਖੇ ਹੋਏ ਗਣਤੰਤਰ ਦਿਵਸ ਸਮਾਗਮਾਂ ਵਿਚ ਪ੍ਰਦਰਸ਼ਿਤ ਕਰਨ ਉਪਰੰਤ
ਵੱਖ-ਵੱਖ ਜ਼ਿਲਿ੍ਹਆਂ ਵਿਚੋਂ ਹੁੰਦੀਆਂ ਹੋਈਆਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਤੋਂ 6 ਫਰਵਰੀ
ਦੇਰ ਸ਼ਾਮ ਗੜ੍ਹਸ਼ੰਕਰ ਰਾਹੀਂ ਹੁਸ਼ਿਆਰਪੁਰ ਜਿਲੇ ਦੀ ਹੱਦ ਵਿਚ ਦਾਖਲ ਹੋਈਆਂ, ਜਿਥੇ ਗੜ੍ਹਸ਼ੰਕਰ
ਵਿਖੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਵਿਚ ਇਨ੍ਹਾਂ ਦਾ ਸ਼ਾਨਦਾਰ ਸਵਾਗਤ
ਕੀਤਾ ਗਿਆ। ਉਪਰੰਤ ਇਹ ਸੈਲਾ ਖੁਰਦ, ਮਾਹਿਲਪੁਰ ਤੇ ਚੱਬੇਵਾਲ ਹੁੰਦੀਆਂ ਹੋਈਆਂ ਹੁਸ਼ਿਆਰਪੁਰ
ਸ਼ਹਿਰ ਵਿਚ ਦਾਖ਼ਲ ਹੋਈਆਂ। ਹੁਸ਼ਿਆਰਪੁਰ ਸ਼ਹਿਰ ਵਿਚ ਸ਼ਹੀਦ ਭਗਤ ਸਿੰਘ ਚੌਕ ਪਹੁੰਚੀ, ਜਿਥੇ
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਝਾਕੀਆਂ ਦਾ ਜ਼ੋਰਦਾਰ ਸਵਾਗਤ
ਕੀਤਾ ਗਿਆ। ਇਸ ਉਪਰੰਤ ਇਹ ਝਾਕੀਆਂ ਸਰਕਾਰੀ ਕਾਲਜ ਚੌਕ, ਪ੍ਰਭਾਤ ਚੌਕ, ਟਾਂਡਾ ਬਾਈਪਾਸ ਅਤੇ
ਨਲੋਈਆਂ ਚੌਕ ਤੋਂ ਹੁੰਦੇ ਹੋਏ ਰਾਤ ਹਰਿਆਣਾ ਵਿਖੇ ਸਟੇਅ ਉਪਰੰਤ ਅੱਜ ਸਵੇਰੇ ਇਹ ਹਰਿਆਣਾ,
ਭੂੰਗਾ, ਗੜ੍ਹਦੀਵਾਲਾ, ਦਸੂਹਾ, ਉਚੀ ਬੱਸੀ ਤੋਂ ਹੁੰਦੀ ਹੋਈ ਮੁਕੇਰੀਆਂ ਲਈ ਰਵਾਨਾ ਹੋਈ। ਇਸ
ਉਪਰੰਤ ਗੁਰਦਾਸਪੁਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰੇਗੀ।