ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਵਿਸ਼ਵ ਕੈਂਸਰ ਦਿਵਸ ਨੂੰ ਸਮਰਪਿਤ ਫਰੀ ਕੈਂਸਰ ਚੈੱਕਅਪ ਕੈਂਪ ਲੱਗਾ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਵਿਸ਼ਵ ਕੈਂਸਰ ਦਿਵਸ ਨੂੰ ਸਮਰਪਿਤ ਫਰੀ ਕੈਂਸਰ ਚੈੱਕਅਪ ਕੈਂਪ ਲੱਗਾ
ਬੰਗਾ 3 ਫਰਵਰੀ ()  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਵਿਸ਼ਵ ਕੈਂਸਰ ਦਿਵਸ ਨੂੰ ਸਮਰਪਿਤ ਵਿਸ਼ੇਸ਼ ਫਰੀ ਕੈਂਸਰ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਮੁੱਖ ਮਹਿਮਾਨ ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ  ਨੇ ਆਪਣੇ ਕਰ ਕਮਲਾਂ ਨਾਲ ਕੀਤਾ । ਉਹਨਾਂ ਦਾ ਸਹਿਯੋਗ ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਜਮੇਰ ਸਿੰਘ ਮਾਨ ਕੈਨੇਡਾ ਸੀਨੀਅਰ ਟਰੱਸਟੀ ਅਤੇ ਸ.ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ ਅਤੇ ਮਾਹਿਰ ਡਾਕਟਰ ਸਾਹਿਬਾਨ ਨੇ ਦਿੱਤਾ।
ਹਸਪਤਾਲ ਢਾਹਾਂ ਕਲੇਰਾਂ ਵਿਖੇ ਲੱਗੇ ਫਰੀ ਕੈਂਸਰ ਚੈੱਕਅਪ ਕੈਂਪ ਵਿੱਚ ਕੈਂਸਰ ਦੀ ਬਿਮਾਰੀ ਦਾ ਇਲਾਜ ਕਰਨ ਦੇ ਮਾਹਿਰ  ਮੈਡੀਕਲ ਅਨਕੋਲੋਜਿਸਟ ਡਾ. ਨਵਦੀਪ ਸਿੰਘ ਐਮ ਡੀ  ਡੀ ਆਰ ਐਨ ਬੀ ਅਤੇ  ਰੇਡੀਏਸ਼ਨ ਅਨਕੋਲੋਜਿਸਟ ਡਾ ਰਾਹੁਲ ਚੌਧਰੀ ਐਮ ਡੀ  ਨੇ ਮਰੀਜ਼ਾਂ ਦਾ ਤਸੱਲੀਬਖਸ਼ ਚੈੱਕਅੱਪ ਕੀਤਾ। ਮਾਹਿਰ ਡਾਕਟਰ ਸਾਹਿਬਾਨ ਨੇ ਮਰੀਜ਼ਾਂ ਨੂੰ ਕੈਂਸਰ ਦੀ ਬਿਮਾਰੀ ਪ੍ਰਤੀ ਜਾਗਰੂਕ ਕੀਤਾ ।  ਉਹਨਾਂ ਦਸਿਆ ਕਿ ਭਾਰਤ ਵਿਚ ਔਰਤਾਂ ਦੀ ਛਾਤੀ ਦਾ ਕੈਂਸਰ ਅਤੇ ਸਰਵਾਈਕਲ ਕੈਂਸਰ ਸਭ ਤੋਂ ਆਮ ਕੈਂਸਰ ਹਨ, ਜਦੋਂ ਕਿ ਮਰਦਾਂ ਵਿੱਚ ਫੇਫੜਿਆਂ ਅਤੇ ਮੂੰਹ ਦਾ ਕੈਂਸਰ ਜ਼ਿਆਦਾ ਪਾਇਆ ਜਾਂਦਾ ਹੈ । ਉਹਨਾਂ ਦੱਸਿਆ ਕਿ ਕੈਂਸਰ ਨੂੰ ਜੀਵਨ ਸ਼ੈਲੀ ਵਿੱਚ ਸਾਰਥਕ ਤਬਦੀਲੀਆਂ ਨਾਲ ਰੋਕਿਆ ਜਾ ਸਕਦਾ ਹੈ। ਕੈਂਸਰ ਦੀ ਬਿਮਾਰੀ ਤੋਂ ਬਚਾਅ ਲਈ 40 ਸਾਲ ਦੀ ਉਮਰ ਤੋਂ ਵੱਧ ਵਾਲੇ ਪੁਰਸ਼ਾਂ ਅਤੇ ਔਰਤਾਂ ਨੂੰ ਹਰ ਦੋ ਸਾਲਾਂ ਬਾਅਦ ਜਾਂਚ ਕਰਵਾਣੀ ਚਾਹੀਦੀ ਹੈ।  ਇਸ ਕੈਂਪ ਵਿਚ ਲੋੜਵੰਦਾਂ ਮਰੀਜ਼ਾਂ ਦਾ ਸ਼ੂਗਰ ਟੈਸਟ ਅਤੇ ਥਾਇਰਾਇਡ ਦਾ ਟੈਸਟ ਵੀ ਮੁਫਤ ਕੀਤਾ ਗਿਆ। ਮਰੀਜ਼ਾਂ ਨੂੰ ਕੈਂਸਰ ਸਕਰੀਨਿੰਗ ਦੇ ਵਿਸ਼ੇਸ਼ ਤਿੰਨ ਟੈਸਟ ਸੀ ਏ 125, ਪੀ.ਐਸ.ਏ., ਸੀ.ਈ.ਏ. ਟੈਸਟਾਂ ਨੂੰ ਕਰਵਾਉਣ 'ਤੇ 50% ਦੀ ਵੱਡੀ ਛੋਟ ਦਿੱਤੀ ਗਈ । ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਦੱਸਿਆ ਕਿ ਇਲਾਕੇ ਦੇ  ਲੋਕਾਂ ਨੂੰ ਕੈਂਸਰ ਦੀ ਬਿਮਾਰੀ ਪ੍ਰਤੀ ਜਾਗਰੂਕ ਕਰਨ ਅਤੇ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਲਈ ਵਿਸ਼ਵ ਕੈਂਸਰ ਦਿਵਸ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਇਹ ਫਰੀ ਕੈਂਸਰ ਚੈੱਕਅੱਪ ਕੈਂਪ ਲਗਾਇਆ ਗਿਆ ਹੈ । ਉਹਨਾਂ ਕਿਹਾ ਕਿ ਹਸਪਤਾਲ ਵੱਲੋਂ ਭਵਿੱਖ ਵਿਚ  ਲੋੜਵੰਦਾਂ ਦੀ ਮਦਦ ਕਰਨ ਲਈ ਵੱਡੇ ਮੈਡੀਕਲ ਕੈਂਪ ਲਗਾਏ ਜਾਣਗੇ। ਇਸ ਕੈਂਪ ਵਿਚ ਮੁੱਖ ਮਹਿਮਾਨ ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਜਮੇਰ ਸਿੰਘ ਮਾਨ ਕੈਨੇਡਾ ਸੀਨੀਅਰ ਟਰੱਸਟੀ, ਸ.ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ, ਸ. ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ,  ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ ਬਲਵਿੰਦਰ ਸਿੰਘ ਡੀ ਐਮ ਐਸ, ਡਾ. ਵਿਵੇਕ ਗੁੰਬਰ, ਡਾ. ਆਰ ਕੇ ਅਮਨਦੀਪ, ਡਾ.ਮੋਨੀਸ਼ਾ ਢਿੱਲੋਂ, ਸਰਬਜੀਤ ਕੌਰ ਡੀ ਐਨ ਐਸ, ਭਾਈ ਜੋਗਾ ਸਿੰਘ ਅਤੇ  ਮੈਡੀਕਲ ਸਟਾਫ ਮੈਂਬਰ ਵੀ ਹਾਜ਼ਰ ਸਨ । ਵਰਨਣਯੋਗ ਹੈ ਕਿ ਕੈਂਸਰ ਦੀ ਬਿਮਾਰੀ ਦਾ ਇਲਾਜ ਕਰਨ ਦੇ ਮਾਹਿਰ  ਮੈਡੀਕਲ ਅਨਕੋਲੋਜਿਸਟ ਡਾ. ਨਵਦੀਪ ਸਿੰਘ ਐਮ ਡੀ  ਡੀ ਆਰ ਐਨ ਬੀ ਨੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਪੁਰਾਣੇ ਵਿਦਿਆਰਥੀ ਹਨ ਅਤੇ ਆਪਣੀ 10+2 ਤੱਕ ਦੀ ਪੜ੍ਹਾਈ ਢਾਹਾਂ ਕਲੇਰਾਂ ਵਿਖੇ ਹੀ ਕੀਤੀ ਹੈ।
ਫ਼ੋਟੋ ਕੈਪਸ਼ਨ :-   ਢਾਹਾਂ ਕਲੇਰਾਂ ਵਿਖੇ ਫਰੀ ਕੈਂਸਰ ਚੈੱਕਅਪ ਕੈਂਪ ਦਾ ਉਦਘਾਟਨ ਕਰਦੇ ਹੋਏ ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਨਾਲ ਹਨ ਹਸਪਤਾਲ ਪ੍ਰਬੰਧਕ, ਡਾਕਟਰ ਸਾਹਿਬਾਨ ਅਤੇ ਹੋਰ ਪਤਵੰਤੇ ਸੱਜਣ