ਚੈਕਿੰਗ ਦੌਰਾਨ ਸਾਰੇ ਕਰਮਚਾਰੀ ਹਾਜ਼ਰ ਪਾਏ ਗਏ, ਨਵੇਂ ਬਣ ਰਹੇ ਕੋਰਟ ਕੰਪਲੈਕਸ ਦੀ ਇਮਾਰਤ ਦਾ ਵੀ ਕੀਤਾ ਨਿਰੀਖਣ
ਨਵਾਂਸ਼ਹਿਰ, 29 ਫਰਵਰੀ :- ਲੋਕ ਨਿਰਮਾਣ ਤੇ ਊਰਜਾ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ ਨੇ ਵੀਰਵਾਰ ਨੂੰ ਸਰਕਲ ਆਫਿਸ ਨਵਾਂਸ਼ਹਿਰ ਦੇ ਦਫ਼ਤਰ ਵਿਖੇ ਅਚਨਚੇਤ ਚੈਂਕਿੰਗ ਕੀਤੀ ਅਤੇ ਇਸ ਦੌਰਾਨ ਸਾਰੇ ਕਰਮਚਾਰੀ ਹਾਜ਼ਰ ਪਾਏ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਚੰਡੀਗੜ੍ਹ ਰੋਡ ਸਥਿਤੀ ਨਵੇਂ ਬਣ ਰਹੇ ਕੋਰਟ ਕੰਪਲੈਕਸ ਦੀ ਇਮਾਰਤ ਦਾ ਨਿਰੀਖਣ ਵੀ ਕੀਤਾ ਅਤੇ ਕੰਮ ਦੀ ਕੁਆਲਿਟੀ ਵੀ ਚੈਕ ਕੀਤੀ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ 31 ਮਾਰਚ ਤੱਕ ਸਾਰਾ ਕੰਮ ਮੁਕੰਮਲ ਹੋ ਜਾਵੇਗਾ।
ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਰਕਲ ਆਫਿਸ ਨਵਾਂਸ਼ਹਿਰ ਵਿਖੇ ਜਨਰਲ ਵਿਜਿਟ ਕੀਤੀ ਗਈ ਹੈ। ਸਰਕਾਰ ਵੱਲੋਂ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸੇ ਵੀ ਖਪਤਕਾਰ ਨੂੰ ਬਿਜਲੀ ਸਪਲਾਈ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆਵੇ। ਇਸ ਦੇ ਲਈ ਜਿੱਥੇ ਗਰੀਡ ਦੀ ਨਵੀਂ ਉਸਾਰੀ ਦੀ ਜ਼ਰੂਰਤ ਹੋਵੇ ਜਾਂ ਓਵਰਲੋਡ ਗਰੀਡਾਂ ਦਾ ਨਵੀਨੀਕਰਨ ਕਰਨਾ ਹੋਵੇ ਨੂੰ ਨਿਰਵਿਘਨ ਸਪਲਾਈ ਦੇ ਲਈ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲ੍ਹਿਆਂ ਦੇ ਵਿੱਚ ਸਥਿਤ ਬਿਜਲੀ ਵਿਭਾਗ ਦੇ ਦਫ਼ਤਰਾਂ ਵਿੱਚ ਆਮ ਜਨਤਾ ਦੀ ਸਹਾਇਤਾ ਲਈ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਨਿਮਰਤਾ ਨਾਲ ਬਿਜਲੀ ਖਪਤਕਾਰਾਂ ਦੀ ਸਮੱਸਿਆਵਾਂ ਸੁਣਨ ਅਤੇ ਇੰਨ੍ਹਾਂ ਨੂੰ ਜਿੰਨੀ ਜਲਦੀ ਹੋ ਸਕੇ ਹੱਲ ਕਰਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦਾ ਸਪੱਸ਼ਟ ਵਿਜਨ ਹੈ ਕਿ ਪੰਜਾਬ ਦਾ ਕੋਈ ਵੀ ਘਰ ਬਿਜਲੀ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਹ ਵੀ ਬਹੁਤ ਖੁਸ਼ੀ ਦੀ ਗੱਲ ਹੈ ਕਿ ਇਸ ਸਰਕਲ ਅਧੀਨ 95 ਫੀਸਦੀ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ ਅਤੇ ਬਿਜਲੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਮੇਜਰ ਸਮੱਸਿਆ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਚੈਕਿੰਗ ਦੌਰਾਨ ਵੀ ਸਾਰੇ ਮੁਲਾਜਮ ਹਾਜਰ ਪਾਏ ਗਏ ਹਨ ਅਤੇ ਕੋਈ ਵੀ ਮੁਲਾਜ਼ਮ ਗੈਰ ਹਾਜਰ ਨਹੀਂ ਪਾਇਆ ਗਿਆ ਹੈ। ਉਨ੍ਹਾਂ ਨੇ ਇਸ ਸਰਕਲ ਅਧੀਨ ਕੰਮ ਕਰਦੇ ਸਾਰੇ ਕਰਮਚਾਰੀਆਂ ਦਾ ਆਪਣੇ ਕੰਮ ਪ੍ਰਤੀ ਇਮਾਨਦਾਰੀ ਦੇ ਲਈ ਕੰਮ ਕਰਨ ਲਈ ਸ਼ਲਾਘਾ ਕੀਤੀ।