-ਮਰੀਜਾਂ ਨੂੰ ਸਰਕਾਰੀ ਹਸਪਤਾਲਾਂ 'ਚ ਮਿਲ ਰਹੀਆਂ ਹਨ ਮੁਫ਼ਤ ਦਵਾਈਆਂ-ਡਾ. ਬਲਬੀਰ ਸਿੰਘ
-ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਸਰਕਾਰੀ ਹਸਪਤਾਲਾਂ 'ਚ ਬਿਹਤਰ
ਸਿਹਤ ਸੇਵਾਵਾਂ ਉਪਲੱਬਧ
ਪਟਿਆਲਾ, 1 ਫਰਵਰੀ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ
ਅੱਜ ਸਵੇਰੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਇੱਥੇ ਪ੍ਰਦਾਨ
ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ
ਤੇ ਮੁਫ਼ਤ ਦਵਾਈਆਂ ਦਾ ਜਾਇਜ਼ਾ ਲਿਆ।
ਸਿਹਤ ਮੰਤਰੀ ਨੇ ਮਰੀਜਾਂ ਨੂੰ ਹਸਪਤਾਲ ਵਿੱਚੋਂ ਮਿਲ ਰਹੀਆਂ ਦਵਾਈਆਂ ਬਾਬਤ ਫੀਡਬੈਕ ਲੈਕੇ
ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਮਰੀਜਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ
ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਡਾ. ਬਲਬੀਰ ਸਿੰਘ ਨੂੰ ਦੱਸਿਆ ਕਿ ਅਜਿਹਾ ਪਹਿਲੀ ਵਾਰ ਹੋ
ਰਿਹਾ ਹੈ ਜਦੋਂ ਉਨ੍ਹਾਂ ਨੂੰ ਬਿਹਤਰ ਸਿਹਤ ਸੇਵਾਵਾਂ ਅਤੇ ਦਵਾਈਆਂ ਵੀ ਸਰਕਾਰੀ ਹਸਪਤਾਲਾਂ
ਵਿੱਚੋਂ ਮੁਫ਼ਤ ਪ੍ਰਦਾਨ ਹੋ ਰਹੀਆਂ ਹਨ।
ਡਾ. ਬਲਬੀਰ ਸਿੰਘ ਨੇ ਹਸਪਤਾਲ ਦੀ ਓਪੀਡੀ, ਐਮਰਜੈਂਸੀ, ਆਈ.ਸੀ.ਯੂ., ਅਲਟਰਾਸਾਊਂਡ ਤੇ
ਵਾਰਡਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਉਨ੍ਹਾਂ ਨੇ ਮਰੀਜਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਸਰਕਾਰੀ ਹਸਪਤਾਲਾਂ ਵਿੱਚ ਜਿੱਥੇ
ਮਰੀਜਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਹੁਣ 291
ਤਰ੍ਹਾਂ ਲੋੜੀਂਦੀਆਂ ਦਵਾਈਆਂ ਵੀ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ
ਹੇਠ ਡੈਸ਼ ਬੋਰਡ ਰਾਹੀਂ ਉਹ ਸੂਬੇ ਦੇ ਸਾਰੇ ਹਸਪਤਾਲਾਂ ਦੀ ਨਿਗਰਾਨੀ ਆਨਲਾਈਨ ਰੱਖਣ ਲਈ
ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀੇ ਗਈ
ਫ਼ਰਿਸ਼ਤੇ ਸਕੀਮ ਸੜਕ ਹਾਦਸਿਆਂ ਦੇ ਪੀੜਤਾਂ ਲਈ ਵਰਦਾਨ ਸਾਬਤ ਹੋਵੇਗੀ।
ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੀਮਤੀ ਜਾਨਾਂ ਬਚਾਉਣ ਲਈ ਪ੍ਰਾਈਵੇਟ ਹਸਪਤਾਲਾਂ ਨੂੰ
ਵੀ ਇਸ ਸਕੀਮ ਨਾਲ ਜੁੜਨ ਦਾ ਸੱਦਾ ਦਿੱਤਾ ਹੈ। ਇਕ ਮੌਕੇ ਕਰਨਲ ਜੇ.ਵੀ ਸਿੰਘ, ਸਿਵਲ ਸਰਜਨ
ਡਾ. ਰਾਮਿੰਦਰ ਕੌਰ, ਮੈਡੀਕਲ ਸੁਪਰਡੈਂਟ ਡਾ. ਜਗਪਾਲਇੱਰ ਸਿੰਘ ਵੀ ਮੌਜੂਦ ਸਨ।