ਅਧਿਕਾਰੀਆਂ ਨੂੰ ਮਿਥੇ ਟੀਚੇ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
ਨਵਾਂਸ਼ਹਿਰ, 13 ਫਰਵਰੀ :- ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਅੰਦਰ ਚਲਾਈਆਂ ਜਾ ਰਹੀਆਂ ਵਿਕਾਸ ਕਾਰਜਾਂ ਸਬੰਧੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਆਯੋਜਿਤ ਕੀਤੀ। ਇਸ ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਾਗਰ ਸੇਤੀਆ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਉਪ ਆਰਥਿਕ ਅਤੇ ਅੰਕੜਾ ਸਲਾਹਕਾਰ ਤੋਂ ਜ਼ਿਲ੍ਹੇ ਅੰਦਰ ਵੱਖ-ਵੱਖ ਸਕੀਮਾਂ ਤਹਿਤ ਜਾਰੀ ਕੀਤੇ ਫੰਡਜ਼ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜਾਰੀ ਕੀਤੇ ਫੰਡਜ਼ ਦੀ ਵਰਤੋਂ ਕਰਕੇ ਮਿਥੇ ਸਮੇਂ ਵਿੱਚ ਮਿਆਰੀ ਕੰਮਾਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਨੂੰ ਨੇਪਰੇ ਚੜ੍ਹਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੁਕੰਮਲ ਕੀਤੇ ਗਏ ਕੰਮਾਂ ਦੇ ਵਰਤੋਂ ਸਰਟੀਫਿਕੇਟ ਜਲਦੀ ਤੋਂ ਜਲਦੀ ਜਮ੍ਹਾਂ ਕਰਵਾਉਣ ਤਾਂ ਜੋ ਨਵੇਂ ਕੰਮਾਂ ਲਈ ਹੋਰ ਫੰਡਜ਼ ਜਾਰੀ ਕੀਤੇ ਜਾ ਸਕਣ।
ਉਪ ਆਰਥਿਕ ਅਤੇ ਅੰਕੜਾ ਸਲਾਹਕਾਰ ਨੇ ਮੀਟਿੰਗ ਵਿੱਚ ਦੱਸਿਆ ਕਿ ਪੀ.ਐਮ.–10 ਸਟੇਟ ਲੈਵਲ ਇਨੀਸ਼ੀਏਟਿਵ (ਪੰਜਾਬ ਨਿਰਮਾਣ ਪ੍ਰੋਗਰਾਮ) ਅਧੀਨ ਸਾਲ 2023—24 ਦੌਰਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ "ਸਰਕਾਰ ਤੁਹਾਡੇ ਦੁਆਰ" ਮੁਹਿੰਮ ਤਹਿਤ ਲੋਕਾਂ ਦੀਆਂ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਨਾਲ ਵੱਖ-ਵੱਖ ਕੰਮਾਂ ਸਬੰਧੀ ਸ਼ਿਕਾਇਤਾਂ ਦੇ ਲਈ ਐਲੋਕੇਸ਼ਨ ਭੇਜੀ ਗਈ ਹੈ। ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮਿਥੇ ਟੀਚਿਆਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ।