ਬਾਬਾ ਨਿਧਾਨ ਸਿੰਘ ਜੀ ਹਜ਼ੂਰ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਅਤੇ ਫਰੀ ਮੈਡੀਕਲ ਚੈੱਕ ਕੈਂਪ ਲੱਗਾ
ਬੰਗਾ 6 ਫਰਵਰੀ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਬਾਬਾ ਨਿਧਾਨ ਸਿੰਘ ਜੀ ਹਜ਼ੂਰ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਫਰੀ ਮੈਡੀਕਲ ਚੈੱਕਅੱਪ ਅਤੇ ਸਵੈ-ਇੱਛੁਕ ਖੂਨਦਾਨ ਕੈਂਪ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਜਨਮ ਸਥਾਨ ਬਾਬਾ ਨਿਧਾਨ ਸਿੰਘ ਜੀ ਪਿੰਡ ਨਡਾਲੋਂ ਵਿਚ ਲਗਾਇਆ ਗਿਆ । ਇਸ ਮੌਕੇ ਸੰਤ ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲਿਆਂ ਨੇ ਇਹਨਾਂ ਕੈਂਪਾਂ ਵਿਚ ਮਰੀਜ਼ਾਂ ਦੀ ਤੰਦਰੁਸਤੀ, ਖੂਨਦਾਨੀਆਂ ਦੀ ਅਤੇ ਸਮੂਹ ਸੰਗਤਾਂ ਦੀ ਚੜ੍ਹਦੀਕਲ੍ਹਾ ਲਈ ਅਰਦਾਸ ਬੇਨਤੀ ਕੀਤੀ। ਉਹਨਾਂ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਪ੍ਰਬੰਧਕਾਂ (ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ) ਵੱਲੋਂ ਮਾਨਵਤਾ ਦੀ ਸੇਵਾ ਲਈ ਫਰੀ ਮੈਡੀਕਲ ਕੈਂਪ ਅਤੇ ਖੂਨਦਾਨ ਕੈਂਪ ਲਗਾਉਣ ਦੇ ਕਾਰਜ ਦੀ ਸ਼ਲਾਘਾ ਕੀਤੀ । ਇਸ ਮੌਕੇ ਡਾ. ਕੁਲਦੀਪ ਸਿੰਘ ਮੈਡੀਕਲ ਅਫਸਰ ਦੀ ਅਗਵਾਈ ਵਿਚ ਮੈਡੀਕਲ ਕੈਂਪ ਅਤੇ ਡਾ. ਰਾਹੁਲ ਚੰਦਰੇਸ਼ ਗੋਇਲ ਬੀ ਟੀ ਉ ਦੀ ਨਿਗਰਾਨੀ ਹੇਠ ਸਵੈਇੱਛੁਕ ਖੂਨਦਾਨ ਕੈਂਪ ਲਗਾਇਆ ਗਿਆ। ਬਾਬਾ ਜੀ ਨੇ ਖੂਨਦਾਨੀਆਂ ਨੂੰ ਯਾਦਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ। ਫਰੀ ਮੈਡੀਕਲ ਕੈਂਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮਾਹਿਰ ਡਾਕਟਰ ਸਾਹਿਬਾਨ ਵੱਲੋਂ ਮਰੀਜ਼ਾਂ ਦਾ ਮੁਫਤ ਮੈਡੀਕਲ ਚੈੱਕਐੱਪ ਕੀਤਾ ਗਿਆ ਅਤੇ ਮਰੀਜ਼ਾਂ ਨੂੰ ਫਰੀ ਦਵਾਈਆਂ ਪ੍ਰਦਾਨ ਕੀਤੀਆਂ । ਇਸ ਮੌਕੇ ਮਰੀਜਾਂ ਦਾ ਸ਼ੂਗਰ ਟੈਸਟ ਵੀ ਫਰੀ ਕੀਤਾ ਗਿਆ । ਬਾਬਾ ਨਿਧਾਨ ਸਿੰਘ ਜੀ ਹਜ਼ੂਰ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਅਤੇ ਫਰੀ ਮੈਡੀਕਲ ਕੈਂਪ ਵਿਚ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਅਨੰਦਪੁਰ ਸਾਹਿਬ, ਜਥੇਦਾਰ ਬਾਬਾ ਗੁਰਮੀਤ ਸਿੰਘ, ਜਥੇਦਾਰ ਇਕਬਾਲ ਸਿੰਘ ਖੇੜਾ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਦਰਸ਼ਨ ਸਿੰਘ ਮਾਹਿਲ ਕੈਨੇਡਾ ਪ੍ਰਬੰਧਕ ਮੈਂਬਰ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ, ਜਸਵੀਰ ਸਿੰਘ ਭੱਟੀ, ਜਰਨੈਲ ਸਿੰਘ, ਬੂਟਾ ਸਿੰਘ ਕੋਟ, ਅਮਰਜੀਤ ਸਿੰਘ ਜਾਂਗੜੀਵਾਲ, ਡਾ. ਨਵਦੀਪ ਕੌਰ, ਮਨਜੀਤ ਸਿੰਘ ਬੇਦੀ ਇੰਚਾਰਜ ਬਲੱਡ ਬੈਂਕ, ਸੁਰਜੀਤ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਤਸਵੀਰ : ਪਿੰਡ ਨਡਾਲੋਂ ਵਿਖੇ ਬਾਬਾ ਨਿਧਾਨ ਸਿੰਘ ਜੀ ਹਜ਼ੂਰ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਫਰੀ ਖੂਨਦਾਨ ਕੈਂਪ ਵਿਚ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਸੰਤ ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲਿਆਂ ਨਾਲ ਹਨ ਹੋਰ ਸੰਤ ਮਹਾਂਪੁਰਸ਼ ਅਤੇ ਪਤਵੰਤੇ ਸੱਜਣ