ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕੀਤੀ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਦੀ ਅਚਨਚੇਤ ਚੈਕਿੰਗ

ਕਿਹਾ, ਮਰੀਜ਼ਾਂ ਨੂੰ ਹਸਪਤਾਲ 'ਚ ਹੀ ਸਾਰੀਆਂ ਦਵਾਈਆਂ ਕਰਵਾਈਆਂ ਜਾ ਰਹੀਆਂ ਹਨ ਉਪਲਬੱਧ
-ਐਕਸਰੇ ਤੇ ਅਲਟ੍ਰਾਸਾਊਂਡ ਸਕੈਨ ਦੀ ਸੁਵਿਧਾ ਵੀ ਹੋਵੇਗੀ ਮੁਫ਼ਤ ਉਪਲਬੱਧ
ਹੁਸ਼ਿਆਰਪੁਰ, 1 ਫਰਵਰੀ:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਸੂਬੇ ਸਰਕਾਰੀ
ਹਸਪਤਾਲਾਂ ਵਿਚ ਲੋਕਾਂ ਨੂੰ
ਬਿਹਤਰ ਸਿਹਤ ਸੁਵਿਧਾਵਾਂ ਅਤੇ ਦਵਾਈਆਂ ਉਪਲਬੱਧ ਕਰਵਾਉਣ ਸਬੰਧੀ ਦਿੱਤੇ ਨਿਰਦੇਸ਼ਾਂ ਦੀ ਪਾਲਣਾ
ਦੀ ਜਾਂਚ ਸਬੰਧੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਰਕਾਰੀ ਹਸਪਤਾਲ ਦਾ ਅਚਨਚੇਤ ਨਿਰੀਖਣ
ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਰਕਾਰੀ ਹਸਪਤਾਲ ਵਿਚ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ
ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲ ਵਿਚ ਮਰੀਜ਼ਾਂ ਨੂੰ ਦਿੱਤੀਆਂ ਜਾਣ
ਵਾਲੀਆਂ ਸਿਹਤ ਸੁਵਿਧਾਵਾਂ ਤਸੱਲੀਬਖਸ਼ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾ.
ਬਲਵਿੰਦਰ ਕੁਮਾਰ ਡੁਮਾਣਾ ਅਤੇ ਐਸ.ਐਮ.ਓ ਡਾ. ਸਵਾਤੀ ਸ਼ੀਮਾਰ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ 'ਤੇ ਸਰਕਾਰੀ ਹਸਪਤਾਲ ਵਿੱਚ
ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਹਸਪਤਾਲ ਵਿਚ ਹੀ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ ਅਤੇ ਡਾਕਟਰ
ਵੱਲੋਂ ਲਿਖੀ ਦਵਾਈ ਲਈ ਉਨ੍ਹਾਂ ਨੂੰ ਬਾਹਰ ਨਹੀਂ ਜਾਣਾ ਪੈ ਰਿਹਾ। ਉਨ੍ਹਾਂ ਕਿਹਾ ਕਿ ਹਸਪਤਾਲ
ਵਿਚ ਐਕਸਰੇ ਅਤੇ ਅਲਟ੍ਰਾਸਾਊਂਡ ਦੀ ਸੁਵਿਧਾ ਵੀ ਲੋਕਾਂ ਨੂੰ ਮੁਫ਼ਤ ਉਪਲਬੱਧ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਪ੍ਰਦਾਨ ਕਰਨਾ ਸੂਬਾ ਸਰਕਾਰ ਦਾ
ਮੁੱਖ ਉਦੇਸ਼ ਹੈ, ਜਿਸ ਤਹਿਤ ਬੜੀ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ
ਨੂੰ ਬਿਹਤਰ ਸਿਹਤ ਸੁਵਿਧਾਵਾਂ ਦੇਣ ਲਈ ਪੰਜਾਬ ਸਰਕਾਰ ਕੋਈ ਕਮੀ ਨਹੀਂ ਛੱਡ ਰਹੀ ਹੈ।