ਕੈਬਨਿਟ ਮੰਤਰੀ ਈ.ਟੀ.ਓ. ਨੇ ਵੱਖ ਵੱਖ ਕੰਪਨੀਆਂ ਵਿੱਚ ਨਿਯੁਕਤ ਹੋਏ ਨੌਜਵਾਨਾਂ ਨੂੰ ਵੰਡੇ ਨਿਯੁੱਕਤੀ ਪੱਤਰ

ਆਪ ਸਰਕਾਰ ਨੇ 22 ਮਹੀਨੇ ਦੌਰਾਨ 42 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ 


ਅੰਮ੍ਰਿਤਸਰ 5 ਫਰਵਰੀ -   ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਹੀ ਲੋਕਾਂ ਨੂੰ ਵੱਡੇ ਪੱਧਰ ਤੇ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਸਰਕਾਰ ਨੇ ਆਪਣੇ 22 ਮਹੀਨੇ ਦੇ ਕਾਰਜਕਾਲ ਦੌਰਾਨ ਹੀ 42 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਮੁਹੱਈਆ ਕਰਵਾਈਆਂ ਹਨ।

               ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਵਿਖੇ ਆਪਣੇ ਦਫ਼ਤਰ ਵਿਖੇ ਲਗਾਏ ਗਏ ਰੋਜ਼ਗਾਰ ਕੈਂਪ ਦੌਰਾਨ ਵੱਖ ਵੱਖ ਕੰਪਨੀਆਂ ਵਿੱਚ ਨਿਯੁਕਤ ਹੋਏ ਨੌਜਵਾਨਾਂ ਨੂੰ ਨਿਯੁੱਕਤੀ ਪੱਤਰ ਵੰਡਣ ਸਮੇਂ ਕੀਤਾ।  ਸ: ਈ.ਟੀ.ਓ. ਨੇ ਦੱਸਿਆ ਕਿ ਅੱਜ ਦੇ ਇਸ ਪਲੇਸਮੈਂਟ ਕੈਂਪ ਵਿੱਚ 257 ਨੌਜਵਾਨਾਂ ਵਲੋਂ ਭਾਗ ਲਿਆ ਗਿਆ ਸੀ ਅਤੇ ਇਨਾਂ ਨੌਜਵਾਨਾਂ ਵਿਚੋਂ ਵੱਖ-ਵੱਖ ਕੰਪਨੀਆਂ ਨੇ ਮੌਕੇ ਤੇ ਹੀ 71 ਨੌਜਵਾਨਾਂ ਦੀ ਚੋਣ ਕਰਕੇ ਰੋਜ਼ਗਾਰ ਮੁਹੱਈਆ ਕਰਵਾਇਆ ਹੈ। ਉਨਾਂ ਦੱਸਿਆ ਕਿ 118 ਨੌਜਵਾਨਾਂ ਨੂੰ ਕੰਪਨੀਆਂ ਵਲੋਂ ਸ਼ਾਰਟ ਲਿਸਟ ਕੀਤਾ ਗਿਆ ਹੈ ਅਤੇ ਇਨਾਂ ਨੂੰ ਵੀ ਜਲਦੀ ਹੀ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਸ: ਈ.ਟੀ.ਓ ਨੇ ਦੱਸਿਆ ਕਿ ਇਸ ਕੈਂਪ ਵਿੱਚ ਐਸ.ਸੀ. ਕਾਰਪੋਰੇਸ਼ਨਜਿਲ੍ਹਾ ਉਦਯੋਗ ਕੇਂਦਰ ਪੰਜਾਬ ਸਕਿਲ ਡਿਵਲਪਮੈਂਟ ਮਿਸ਼ਨਰਪੇਂਡੂ ਸਵੈ ਰੋਜ਼ਗਾਰ ਤਕਨੀਕੀ ਸੰਸਥਾਅਤੇ ਪੰਜਾਬ ਰਾਜ ਪੇਂਡੂ ਯੂਵਿਕਾ ਮਿਸ਼ਨ ਵਿਭਾਗਾਂ ਵਲੋਂ ਵੀ ਭਾਗ ਲਿਆ ਗਿਆ ਸੀ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਵੱਖ ਵੱਖ ਕੰਪਨੀਆਂ ਜਿਵੇਂਂ ਕਿ ਐਸ.ਬੀ.ਆਈ. ਕ੍ਰੈਡਿਟ ਕਾਰਡਫਲਿਪ ਕਾਰਡਸਵਿਫਟ ਸਕਿਓਰਿਟੀਸਤਿਆ ਮਾਕਰੋ ਕੈਪੀਟਲਮੈਕਸੀਕਸ ਆਦਿ ਕੰਪੀਆਂ ਨੇ ਵੀ ਭਾਗ ਲੈ ਕੇ ਬੱਚਿਆਂ ਦੀ ਚੋਣ ਕੀਤੀ ਹੈ।

ਸ: ਈ.ਟੀ.ਓ ਨੇ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਅੰਮ੍ਰਿਤਸਰ 'ਬੇਟੀ ਬਚਾਓ ਬੇਟੀ ਪੜ੍ਹਾਓਸਕੀਮ ਅਧੀਨ ਲੜਕੀਆਂ ਨੂੰ ਸਰਕਾਰੀ ਨੌਕਰੀ ਦੀਆਂ ਪਤਿਯੋਗ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਵੀ ਦਿੱਤੀ ਜਾ ਰਹੀ ਹੈ। ਉਨਾਂ ਬੱਚਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਅੰਮ੍ਰਿਤਸਰ ਵਿੱਚ ਆਪਣਾ ਨਾਮ ਦਰਜ਼ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ।

               ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸੂਬੇ ਵਿੱਚ ਹੀ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ ਤਾਂ ਜੋ ਬੱਚੇ ਵਿਦੇਸ਼ਾਂ ਨੂੰ ਨਾਲ ਜਾਣ ਅਤੇ ਸੂਬੇ ਵਿੱਚ ਵਿੱਚ ਹੀ ਰਹਿ ਕਿ ਕੰਮ ਕਰਨ। ਉਨਾਂ ਦੱਸਿਆ ਕਿ ਸਾਡੀ ਸਰਕਾਰ ਰੋਜ਼ਗਾਰ ਮਿਸ਼ਨ ਅਧੀਨ ਰੋਜ਼ਾਨਾ ਹੀ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਰਹੀ ਹੈ। ਉਨਾਂ ਪਿਛਲੀਆਂ ਸਰਕਾਰਾਂ ਤੇ ਤੰਜ ਕਸਦਿਆਂ ਕਿਹਾ ਕਿ ਉਨਾਂ ਨੇ ਆਪਣੀਆਂ ਸਰਕਾਰਾਂ ਸਮੇਂ ਨੌਜਵਾਨਾਂ ਨੂੰ ਕੇਵਲ ਲਾਰੇ ਹੀ ਲਾਏਰੋਜ਼ਗਾਰ ਮੁਹੱਈਆ ਨਹੀਂ ਕਰਵਾਇਆ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਨੂੰ ਲਗਾਤਾਰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ ਨਾਲ ਕੱਚੇ ਕਰਮਚਾਰੀਆਂ ਨੂੰ ਪੱਕੇ ਵੀ ਕਰ ਰਹੀ ਹੈ। ਸ: ਈ.ਟੀ.ਓ. ਨੇ ਕਿਹਾ ਕਿ ਕਿਸੇ ਵੀ ਸਰਕਾਰੀ ਵਿਭਾਗ ਵਿੱਚ ਖਾਲੀ ਆਸਾਮੀਆਂ ਨਹੀਂ ਰਹਿਣ ਦਿੱਤੀਆਂ ਜਾਣਗੀਆਂ। ਉਨਾਂ ਕਿਹਾ ਕਿ ਸਾਡੀ ਸਰਕਾਰ ਯੋਗ ਕਰਮਚਾਰੀਆਂ ਦੀ ਭਰਤੀ ਕਰ ਰਹੀ ਹੈ ਨਾ ਕਿ ਪਿਛਲੀਆਂ ਸਰਕਾਰਾਂ ਵਾਂਗ ਭਾਈ -ਭਤੀਜਾਵਾਦ ਨੂੰ ਅਪਣਾ ਰਹੀ ਹੈ।  ਉਨਾਂ ਕਿਹਾ ਕਿ ਅਸੀਂ ਜੀਰੋ ਟਾਲਰੈਂਸ ਦੀ ਨੀਤੀ ਤੇ ਕੰਮ ਕਰ ਰਹੇ ਹਾਂ ਅਤੇ ਕਿਸੇ ਵੀ ਵਿਭਾਗ ਵਿੱਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

               ਇਸ ਮੌਕੇ ਪੰਜਾਬ ਸੁਬੋਰਡੀਨੇਟ ਸਟਾਫ ਸਿਲੈਕਸ਼ਨ ਬੋਰਡ ਦੇ ਮੈਂਬਰ ਸ੍ਰੀ ਨਰੇਸ਼ ਪਾਠਕਡਿਪਟੀ ਡਾਇਰੈਕਟਰ ਰੋਜ਼ਗਾਰ ਸ੍ਰੀਮਤੀ ਨੀਲਮ ਮਹੇਡਿਪਟੀ ਸੀ.ਈ.ਓ. ਸ੍ਰੀ ਤੀਰਥਪਾਲ ਸਿੰਘਸੂਬੇਦਾਰ ਛਨਾਖ ਸਿੰਘਮੈਡਮ ਸੁਨੈਨਾ ਰੰਧਾਵਾਸ: ਸਰਬਜੀਤ ਸਿੰਘਸ: ਸਤਿੰਦਰ ਸਿੰਘਸ: ਸੁਖਵਿੰਦਰ ਸਿੰਘ ਸੋਨੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।