ਕੈਬਨਿਟ ਮੰਤਰੀ ਜਿੰਪਾ ਨੇ ’ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹੁਸ਼ਿਆਰਪੁਰ ਤੋਂ ਬੱਸ ਨੂੰ ਦਿਖਾਈ ਹਰੀ ਝੰਡੀ

-ਹੁਸ਼ਿਆਰਪੁਰ ਤੋਂ ਸ੍ਰੀ ਤਲਵੰਡੀ ਸਾਬੋ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਦਰਸ਼ਨਾਂ
ਲਈ ਸ਼ਰਧਾਲੂਆਂ ਦੀ ਏ.ਸੀ ਵਾਲਵੋ ਬੱਸ ਨੂੰ ਕੀਤਾ ਰਵਾਨਾ
ਹੁਸ਼ਿਆਰਪੁਰ, 18 ਫਰਵਰੀ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ
ਪੰਜਾਬ ਸਰਕਾਰ ਵਲੋਂ
ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਅੱਜ ਕੈਬਨਿਟ ਮੰਤਰੀ ਬ੍ਰਮ ਸ਼ੰਕਰ
ਜਿੰਪਾ ਨੇ ਗੁਰਦੁਆਰਾ ਸ਼੍ਰੀ ਮਿੱਠਾ ਟਿਵਾਣਾ ਤੋਂ ਸ੍ਰੀ ਤਲਵੰਡੀ ਸਾਬੋ ਅਤੇ ਸ੍ਰੀ ਅੰਮ੍ਰਿਤਸਰ
ਸਾਹਿਬ ਜੀ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸਭ ਤੋਂ
ਪਹਿਲਾਂ ਉਹ ਗੁਰਦੁਆਰਾ ਸਾਹਿਬ ਵਿਚ ਨਤਮਸਤਕ ਹੋਏ ਅਤੇ ਇਸ ਦੌਰਾਨ ਉਨ੍ਹਾਂ ਨੇ ਸੰਤ
ਮਹਾਪੁਰਸ਼ਾਂ ਦਾ ਅਸ਼ੀਰਵਾਦ ਵੀ ਲਿਆ।
ਹੁਸ਼ਿਆਰਪੁਰ ਤੋਂ ਸ੍ਰੀ ਤਲਵੰਡੀ ਸਾਬੋ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੀ
ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ
ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿਚ ਵੱਖ-ਵੱਖ ਤੀਰਥ ਸਥਾਨਾਂ ਦੇ
ਦਰਸ਼ਨਾਂ ਲਈ ਜਾਣ ਲਈ ਸਫ਼ਰ ਵੀ ਸੁਵਿਧਾ ਮੁਫ਼ਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ
ਯਾਤਰਾਂ 'ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰੇਗੀ, ਜਿਸ ਵਿਚ ਉਨ੍ਹਾਂ ਦੇ
ਆਣ-ਜਾਣ, ਠਹਿਰਣ ਅਤੇ ਖਾਣ-ਪੀਣ ਦਾ ਸਾਰਾ ਖਰਚਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ
ਭਗਵੰਤ ਸਿੰਘ ਮਾਨ ਨੇ ਸੂਬੇ ਦੇ ਆਮ ਲੋਕਾਂ ਦੀ ਹਰ ਛੋਟੀ ਤੋਂ ਵੱਡੀ ਜ਼ਰੂਰਤ ਦਾ ਧਿਆਨ ਰੱਖਿਆ
ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਲੋਕਾਂ ਨੂੰ ਵੱਖ-ਵੱਖ ਤੀਰਥ
ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਯੋਜਨਾ ਅਨੁਸਾਰ
ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀਆਂ ਬੱਸਾਂ ਲਗਾਤਾਰ ਰਵਾਨਾ ਹੁੰਦੀਆਂ
ਰਹਿਣਗੀਆਂ। ਉਨ੍ਹਾਂ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਵੱਧ ਉਮਰ ਅਤੇ
ਆਰਥਿਕ ਤੰਗੀ ਕਾਰਨ ਪੰਜਾਬ ਅਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੋਂ ਵੰਚਿਤ
ਲੋਕਾਂ ਲਈ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਵਰਦਾਨ ਸਿੱਧ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ
ਸੂਬਾ ਸਰਕਾਰ ਦੀ ਇਸ ਵਿਸ਼ੇਸ਼ ਯੋਜਨਾ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜ਼ਟ
ਰੱਖਿਆ ਗਿਆ ਹੈ।
ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਕਮਿਸ਼ਨਰ
ਨਗਰ ਨਿਗਮ ਜਿਯੋਤੀ ਬਾਲਾ ਮੱਟੂ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਆਗਿਆਪਾਲ ਸਿੰਘ
ਸਾਹਨੀ, ਪ੍ਰੋ: ਬਹਾਦੁਰ ਸਿੰਘ ਸੁਨੇਤ, ਧੀਰਜ ਸ਼ਰਮਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।