’ਆਪ ਦੀ ਸਰਕਾਰ ਆਪ ਦੇ ਦੁਆਰਾ’ -ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਪਿੱਪਲਾਂਵਾਲਾ ’ਚ ਲੱਗੇ ਕੈਂਪ ਦਾ ਲਿਆ ਜਾਇਜ਼ਾ

ਕਿਹਾ, ਪੰਜਾਬ ਸਰਕਾਰ ਵਲੋਂ ਲੋਕ ਭਲਾਈ ਸਕੀਮਾਂ ਲੋਕਾਂ ਦੇ ਘਰਾਂ ਨਜ਼ਦੀਕ ਪਹੁੰਚਾਈਆਂ ਗਈਆਂ
ਹੁਸ਼ਿਆਰਪੁਰ, 17 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ
ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ
ਪ੍ਰਸ਼ਾਸਨ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ , ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਜਾ ਕੇ
ਨਿਪਟਾਉਣ ਦੇ ਉਪਰਾਲਿਆਂ ਤਹਿਤ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਜ਼ਿਲ੍ਹੇ ਦੇ ਪਿੰਡਾਂ ਅਤੇ
ਸ਼ਹਿਰਾਂ ਦੇ ਵਾਰਡਾਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸੇ ਕੜੀ ਤਹਿਤ ਸ਼ਨੀਵਾਰ
ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਕਰਮਜੀਤ ਕੌਰ ਨੇ ਪਿੱਪਲਾਂਵਾਲਾ ਵਿਖੇ ਲੱਗੇ ਕੈਂਪ ਦਾ
ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਹੁਣ ਲੋਕਾਂ ਨੂੰ
ਸੇਵਾਵਾਂ ਉਨ੍ਹਾਂ ਦੇ ਘਰਾਂ ਨੇੜੇ ਦਿੱਤੀਆਂ ਜਾ ਰਹੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ
ਦੀ ਲਗਾਤਾਰ ਮੋਨੀਟਰਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਖੁਦ ਕੀਤੀ ਜਾ ਰਹੀ ਹੈ।
ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ
ਕੀਤੀ ਕਿ ਉਹ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕਰਨ, ਤਾਂ ਜੋ ਲੋਕਾਂ ਨੂੰ ਕਿਸੇ
ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੇ ਆਯੋਜਨ ਦਾ
ਮੁੱਖ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਇਕ ਛੱਤ ਹੇਠਾਂ ਪੰਜਾਬ ਸਰਕਾਰ ਵਲੋਂ
ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ
ਨੂੰ ਸੁਣ ਕੇ ਜਲਦ ਉਨ੍ਹਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣਾ ਹੈ।