ਲੋਕਾਂ ਨੂੰ ਘਰ ਬੈਠੇ ਮਿਲਣਗੀਆਂ ਨਾਗਰਿਕ ਸੇਵਾਵਾਂ: ਡਿਪਟੀ ਕਮਿਸ਼ਨਰ

6 ਫਰਵਰੀ ਤੋਂ 5 ਮਾਰਚ ਤੱਕ ਹਰੇਕ ਸਬ ਡਵੀਜਨ ਵਿੱਚ ਲੱਗਣਗੇ ਕੈਂਪ

ਅੰਮ੍ਰਿਤਸਰ, 2 ਫਰਵਰੀ 2024 : ਜ਼ਿਲ੍ਹੇ ਵਿਚ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਨਾਗਰਿਕ ਸੇਵਾਵਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੀਆਂ ਸੇਵਾਵਾਂ ਹਰ ਹਾਲ ਸਮੇਂ ਸਿਰ ਦਿੱਤੀਆਂ ਜਾਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਪੈਂਡਿੰਗ ਸੇਵਾਵਾਂ ਬਾਰੇ ਰੋਜ਼ਾਨਾ ਨੋਡਲ ਅਧਿਕਾਰੀ ਨੂੰ ਸੂਚਨਾ ਭੇਜੀ ਜਾਵੇ।

ਸ੍ਰੀ ਥੋਰੀ ਨੇ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰੇ ਬੈਠੇ 1076 'ਤੇ ਫੋਨ ਕਰਨ ਉਪਰੰਤ ਦਿੱਤੀਆਂ ਜਾ ਰਹੀਆਂ 43 ਨਾਗਰਿਕ ਸੇਵਾਵਾਂ ਅਤੇ 6 ਫਰਵਰੀ ਤੋਂ ਜ਼ਿਲ੍ਹੇ ਵਿਚ 'ਆਪ ਦੀ ਸਰਕਾਰ ਆਪ ਦੇ ਦੁਆਰਪ੍ਰੋਗਰਾਮ ਤਹਿਤ ਲੱਗਣ ਵਾਲੇ ਕੈਂਪਾਂ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਥੋਰੀ ਨੇ ਕਿਹਾ ਕਿ ਨਾਗਰਿਕ ਸੇਵਾਵਾਂ ਲੈਣ ਵਾਲੇ ਲੋਕ ਘਰ  ਬੈਠੇ ਹੀ ਇਹ ਸਹੂਲਤ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਵਿਚ ਲੋਕਾਂ ਨੂੰ 43 ਨਾਗਰਿਕ ਸੇਵਾਵਾਂ ਮੌਕੇ 'ਤੇ ਪ੍ਰਦਾਨ ਕਰਨ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ 'ਆਪ ਦੀ ਸਰਕਾਰ ਆਪ ਦੇ ਦੁਆਰਪ੍ਰੋਗਰਾਮ ਤਹਿਤ ਪ੍ਰਸ਼ਾਸਨਿਕ ਸੁਧਾਰ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕੈਂਪ ਵਿਚ ਮੌਜੂਦ ਰਹਿ ਕੇ ਲੋਕਾਂ ਨੂੰ ਲੋੜੀਂਦੀਆਂ ਸੇਵਾਵਾਂ ਪ੍ਰਦਾਨ ਕਰਨ ਅਤੇ ਉਨ੍ਹਾਂ ਬਾਰੇ ਵਿਸਥਾਰ ਵਿਚ ਜਾਣੂ ਕਰਵਾਉਣਗੇ।

ਡਿਪਟੀ ਕਮਿਸ਼ਨਰ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਾਗਰਿਕ ਸੇਵਾਵਾਂ ਦੀਆਂ ਅਰਜ਼ੀਆਂ ਦੀ ਪੈਂਡੈਂਸੀ ਦੀ ਰੋਜ਼ਾਨਾਂ ਸਮੀਖਿਆ ਕਰਨ ਅਤੇ ਇਸ ਬਾਰੇ ਨੋਡਲ ਅਧਿਕਾਰੀ ਨੂੰ ਜਾਣੂ ਕਰਵਾਉਂਦਿਆਂ ਪੈਂਡਿੰਗ ਸੇਵਾਵਾਂ ਜਲਦ ਤੋਂ ਜਲਦ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਐਸ.ਡੀ.ਐਮਜ਼ ਨੂੰ ਕਿਹਾ ਕਿ ਆਪੋ-ਆਪਣੇ ਖੇਤਰਾਂ ਵਿਚ 'ਆਪ ਦੀ ਸਰਕਾਰ ਆਪ ਦੇ ਦੁਆਰਕੈਂਪਾਂ ਦੀ ਲੋੜੀਂਦੀ ਤਿਆਰੀ ਨੂੰ ਸਮੇਂ ਸਿਰ ਮੁਕੰਮਲ ਕਰਵਾ ਕੇ ਕੈਂਪ ਵਾਲੀ ਨਿਸ਼ਚਿਤ ਥਾਂ ਦੀ ਸੂਚਨਾ ਲੋਕਾਂ ਤੱਕ ਪਹੁੰਚਾਈ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਲਾਭ ਲੈਂਦਿਆਂ ਲੋੜੀਂਦੀਆਂ ਨਾਗਰਿਕ ਸੇਵਾਵਾਂ ਪ੍ਰਾਪਤ ਕਰਨ।

               ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਵਿਵੇਕ ਮੋਦੀ ਆਈ.ਏ.ਐਸ. ਨੇ ਦੱਸਿਆ ਕਿ 'ਆਪ ਦੀ ਸਰਕਾਰ ਆਪ ਦੇ ਦੁਆਰਤਹਿਤ ਲੋਕਾ ਨੂੰ ਸੁਵਿਧਾਵਾਂ ਦੇਣ ਲਈ ਹਰੇਕ ਸਭ ਡਵੀਜਨ ਵਿੱਚ 4 ਕੈਂਪ ਲਗਾਏ ਜਾਣਗੇ ਅਤੇ ਇਕ ਦਿਨ ਵਿੱਚ 24 ਕੈਂਪ ਲੱਗਣਗੇ। ਉਨਾਂ ਦੱਸਿਆ ਕਿ ਇਨਾਂ ਕੈਂਪਾਂ ਵਿੱਚ 43 ਨਾਗਰਿਕ ਸੇਵਾਵਾਂ ਤੋਂ ਇਲਾਵਾ ਕੈਂਪ ਵਿੱਚ ਸਰਪੰਚ ਪਟਵਾਰੀਨੰਬਰਦਾਰਸੀ.ਡੀ.ਪੀ.ਓ.ਪੀ.ਐਸ.ਪੀ.ਸੀ.ਐਲ.ਸਬੰਧਤ ਐਸ.ਐਚ.ਓ.ਜਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਦੇ ਨੁਮਾਇੰਦੇ ਵੀ ਬੈਠਣਗੇ ਅਤੇ ਮੌਕੇ ਤੇ ਹੀ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸੁਣ ਕੇ ਉਸ ਦਾ ਨਿਪਟਾਰਾ ਕਰਨਗੇ। ਉਨਾਂ ਦੱਸਿਆ ਕਿ ਸਭ ਡਵੀਜਨਾਂ ਵਿੱਚ ਲੱਗੇ ਕੈਂਪਾਂ ਦੀ ਅਗਵਾਈ ਐਸ.ਡੀ.ਐਮ. ਵਲੋਂ ਪਿੰਡਾ ਅਤੇ ਵਾਰਡਾਂ ਵਿੱਚ ਲੱਗੇ ਕੈਂਪਾਂ ਦੀ ਅਗਵਾਈ ਸਬੰਧਤ ਤਹਿਸੀਲਦਾਰਨਾਇਬ ਤਹਿਸੀਲਦਾਰਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਹੋਰ ਅਧਿਕਾਰੀ ਕਰਨਗੇ।

ਮੀਟਿੰਗ ਵੀਡਿਓ ਕਾਨਫਰੰਸ ਦੌਰਾਨ ਆਈ.ਏ.ਐਸ. ਸ੍ਰੀ ਵਿਵੇਕ ਮੋਦੀਐਸ.ਡੀ.ਐਮ. ਸ: ਮਨਕੰਵਲ ਸਿੰਘ ਚਾਹਲਸ੍ਰੀ ਨਿਕਾਸ ਕੁਮਾਰਰੀਜਨਲ ਟਰਾਂਸਪੋਰਟ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਕੈਪਸ਼ਨ- ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨਾਗਰਿਕ ਸੇਵਾਵਾਂ ਅਤੇ 'ਆਪ ਦੀ ਸਰਕਾਰ ਆਪ ਦੇ ਦੁਆਰਪ੍ਰੋਗਰਾਮ ਤਹਿਤ ਲੱਗਣ ਵਾਲੇ ਕੈਂਪਾਂ ਬਾਰੇ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸ ਕਰਦੇ ਹੋਏ।

1076 'ਤੇ ਕਾਲ ਕਰਕੇ  ਲਈਆਂ ਜਾ ਸਕਣਗੀਆਂ 43 ਨਾਗਰਿਕ ਸੇਵਾਵਾਂ

               ਜ਼ਿਕਰਯੋਗ ਹੈ ਕਿ 1076 'ਤੇ ਕਾਲ ਕਰਕੇ (ਡੋਰ ਸਟੈੱਪ ਡਲਿਵਰੀ) ਤਹਿਤ 43 ਸੇਵਾਵਾਂ ਦਾ ਲਾਭ ਲਿਆ ਜਾ ਸਕਦਾ ਹੈਜਿਨ੍ਹਾਂ ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾਮੌਤ ਸਰਟੀਫਿਕੇਟ ਦੀਆਂ ਕਾਪੀਆਂਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟਰੇਸ਼ਨਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟਰੇਸ਼ਨਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧਆਮਦਨ ਦਾ ਸਰਟੀਫਿਕੇਟਹਲਫੀਆ ਬਿਆਨ ਤਸਦੀਕ ਕਰਨਾਮਾਲ ਰਿਕਾਰਡ ਦੀ ਜਾਂਚਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ)ਭਾਰ-ਮੁਕਤ ਸਰਟੀਫਿਕੇਟਗਿਰਵੀਨਾਮੇ ਦੀ ਇਕੁਇਟੀ ਐਂਟਰੀਫਰਦ ਤਿਆਰ ਕਰਨਦਸਤਾਵੇਜ਼ਾਂ ਦੇ ਕਾਊਂਟਰ ਸਾਈਨਮੁਆਵਜ਼ੇ ਸਬੰਧੀ ਬਾਂਡਬਾਰਡਰ ਏਰੀਏ ਸਬੰਧੀ ਸਰਟੀਫਿਕੇਟਬੈਕਵਰਡ ਏਰੀਆ ਸਰਟੀਫਿਕੇਟਜ਼ਮੀਨ ਦੀ ਹੱਦਬੰਦੀਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾਉਸਾਰੀ ਕਾਮੇ ਦੀ ਰਜਿਸਟਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟਰੇਸ਼ਨ ਦਾ ਨਵੀਨੀਕਰਨਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ)ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟਜਨਰਲ ਜਾਤੀ ਸਰਟੀਫਿਕੇਟਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.)ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ)ਬਜ਼ੁਰਗਾਂ ਨੂੰ ਪੈਨਸ਼ਨਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨਅਪਾਹਜ ਨਾਗਰਿਕਾਂ ਨੂੰ ਪੈਨਸ਼ਨਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ)ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ)ਵਿਆਹ ਦੀ ਰਜਿਸਟਰੇਸ਼ਨ (ਲਾਜ਼ਮੀ)ਵਿਆਹ (ਆਨੰਦ) (ਘਰ) ਦੀ ਰਜਿਸਟਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਸ਼ਾਮਲ ਹਨ।