ਬਲਾਕ ਬੰਗਾ ਵਿਖੇ 6, ਨਵਾਂਸ਼ਹਿਰ ਵਿਖੇ 6 ਅਤੇ ਬਲਾਚੌਰ ਵਿਖੇ ਲਗਾਏ ਗਏ 4 ਕੈਂਪ
ਨਵਾਂਸ਼ਹਿਰ, 06 ਫਰਵਰੀ :- ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਮੁਹਿੰਮ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਜਿਲ੍ਹੇ ਵਿੱਚ ਕੁੱਲ 16 ਕੈਂਪ ਲਗਾ ਕੇ ਸੁਵਿਧਾਵਾਂ ਮੁਹਈਆ ਕਰਵਾਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਉਹਨਾਂ ਵੱਲੋਂ ਬਲਾਕ ਨਵਾਂਸ਼ਹਿਰ ਦੇ ਪੰਚਾਇਤ ਘਰ ਪੱਲੀ ਝਿੱਕੀ ਵਿਖੇ ਲੋਕ ਸੁਵਿਧਾ ਕੈਂਪ ਦਾ ਉਦਘਾਟਨ ਕੀਤਾ ਗਿਆ ਹੈ| ਕੈਂਪ ਦੇ ਉਦਘਾਟਨ ਦੌਰਾਨ ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਨਾਮ ਸਿੰਘ ਜਲਾਲਪੁਰ, ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਕਤ ਕੈਂਪ ਤੋਂ ਇਲਾਵਾ ਨਵਾਂਸ਼ਹਿਰ ਵਿਖੇ ਪੰਚਾਇਤ ਘਰ ਕੋਟ ਪੱਟੀ ਪੰਚਾਇਤ ਘਰ ਜਬੋਵਾਲ ਅਤੇ ਔੜ ਬਲਾਕ ਦੇ ਪਿੰਡ ਬਹਾਦੁਰਪੁਰ ਦੇ ਪ੍ਰਾਇਮਰੀ ਸਕੂਲ 'ਚ ਤੇ ਦਰਵਾਜਾ ਗਰਚਾ ਵਿਖੇ ਕੈਂਪ ਲਗਾ ਕੇ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਚੌਰ ਵਿਖੇ 4 ਅਤੇ ਬੰਗਾ ਵਿਖੇ 6 ਕੈਂਪ ਲਗਾਏ ਗਏ ਹਨ। ਇੰਨ੍ਹਾਂ ਕੈਂਪਾਂ ਦੇ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਾਗਰ ਸੇਤੀਆ ਵੱਲੋਂ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਬਲਾਚੌਰ ਵਿਖੇ ਐਸ.ਡੀ.ਐਮ. ਬਲਾਚੌਰ ਰਵਿੰਦਰ ਬੰਸਲ ਦੀ ਨਿਗਰਾਨੀ ਹੇਠ ਵੱਖ-ਵੱਖ ਜਗ੍ਹਾਂ 'ਤੇ ਚਾਰ ਕੈਂਪ ਸਰਕਾਰੀ ਪ੍ਰਾਇਮਰੀ ਸਕੂਲ ਰੈਲ ਮਾਜਰਾ, ਸਰਕਾਰੀ ਪ੍ਰਾਇਮਰੀ ਸਕੂਲ ਆਂਸਰੋ, ਪੰਚਾਇਤ ਘਰ ਝੰਡੁਪੁਰ, ਪੰਚਾਇਤ ਘਰ ਸਿੰਘਪੁਰ ਵਿਖੇ ਲਗਾਏ ਗਏ ਹਨ। ਇਹਨਾਂ ਕੈਂਪਾਂ ਦੇ ਵਿੱਚ ਵਿਧਾਇਕ ਬਲਾਚੌਰ ਸੰਤੋਸ਼ ਸੰਤੋਸ਼ ਕਟਾਰੀਆ ਨੇ ਵੀ ਸ਼ਿਰਕਤ ਕੀਤੀ। ਉਹਨਾਂ ਨੇ ਹਲਕਾ ਨਿਵਾਸੀਆਂ ਨੂੰ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ।
ਇਸੇ ਤਰ੍ਹਾਂ ਬੰਗਾ ਵਿਖੇ ਐਸ.ਡੀ.ਐਮ. ਬੰਗਾ ਵਿਕਰਮਜੀਤ ਸਿੰਘ ਪੰਥੇ ਦੀ ਨਿਗਰਾਨੀ ਹੇਠ ਵੱਖ-ਵੱਖ ਥਾਵਾਂ 'ਤੇ 6 ਕੈਂਪ ਸਰਕਾਰੀ ਪ੍ਰਾਇਮਰੀ ਸਕੂਲ ਘੁਮਾਣ, ਪੰਚਾਇਤ ਘਰ ਮੇਹਲਿਆਣਾ, ਮੰਗਤ ਡਿੰਗਰੀਆਂ, ਐਸ.ਸੀ ਧਰਮਸ਼ਾਲਾ ਬਗੋਰਾ, ਨੇੜੇ ਮੇਨ ਗੇਟ ਬਲੋਵਾਲ ਅਤੇ ਸ਼ਹਿਰ ਬੰਗਾ ਦਾ ਕੈਂਪ ਵਾਰਡ ਨੰ:2 ਬਾਬਾ ਸ਼੍ਰੀ ਚੰਦ ਚਬੁਥਾ ਮੁੱਹਲਾ ਬੰਗਾ ਵਿਖੇ ਲੋਕ ਸੁਵਿਧਾ ਕੈਂਪ ਲਗਾਏ ਗਏ। ਇਹਨਾਂ ਕੈਂਪਾਂ ਦੇ ਵਿੱਚ ਹਲਕਾ ਇੰਚਾਰਜ ਬੰਗਾ ਕੁਲਜੀਤ ਸਿੰਘ ਸਰਹਾਲ ਨੇ ਸ਼ਿਰਕਤ ਕੀਤੀ। ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਗਾਯੋਗ ਕਦਮ ਹੈ। ਪਿੰਡ ਵਾਸੀਆਂ ਨੂੰ ਇਸ ਤਰ੍ਹਾਂ ਦੇ ਕੈਂਪਾਂ ਦਾ ਲਾਭ ਲੈਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਲ ਵਿਭਾਗ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਅਤੇ ਔਰਤਾਂ ਅਤੇ ਬੱਚਿਆਂ ਦਾ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ., ਪੇਂਡੂ ਵਿਕਾਸ ਅਤੇ ਪੰਚਾਇਤਾਂ, ਪੁਲਿਸ ਅਤੇ ਹੋਰਾਂ ਸਮੇਤ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਸੇਵਾਵਾਂ ਇਨ੍ਹਾਂ ਕੈਂਪਾਂ ਵਿੱਚ ਮੁਹੱਈਆ ਕਰਵਾਈਆਂ ਗਈਆਂ ਹਨ। ਉਨਾਂ ਨੇ ਸਮੂਹ ਜਿਲਾ ਨਿਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇੱਕ ਮਹੀਨਾ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਚੱਲਣ ਵਾਲੇ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ ।