-ਡਿਪਟੀ ਕਮਿਸ਼ਨਰ ਨੇ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਹੁਸ਼ਿਆਰਪੁਰ, 5 ਫਰਵਰੀ:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਡੋਰ ਸਟੈਪ 'ਤੇ ਜਾ ਕੇ ਕਰਨ ਲਈ 'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ 6 ਫਰਵਰੀ ਤੋਂ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕੈਂਪਾਂ ਦੇ ਅਗੇਤੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਦੌਰਾਨ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਉਦੇਸ਼ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਅਤੇ ਇਕ ਛੱਤ ਥੱਲੇ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਦਾ ਲਾਭ ਪਹੁੰਚਾਉਣਾ, ਲੋਕਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਉਨ੍ਹਾਂ ਦਾ ਮੌਕੇ 'ਤੇ ਹੱਲ ਕਰਨਾ ਹੈ। ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲਗਾਏ ਜਾਣ ਵਾਲੇ ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੈਂਪਾਂ ਦੀ ਸਫਲਤਾ ਲਈ ਕੋਈ ਕਮੀ ਨਾ ਛੱਡੀ ਜਾਵੇ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਵੱਧ ਤੋਂ ਵੱਧ ਨਿਪਟਾਰਾ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਲਗਾਏ ਜਾਣ ਵਾਲੇ ਕੈਂਪਾਂ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਦੇ ਪੰਜ ਉਪ ਮੰਡਲਾਂ ਹੁਸ਼ਿਆਰਪੁਰ, ਗੜ੍ਹਸ਼ੰਕਰ, ਟਾਂਡਾ, ਦਸੂਹਾ, ਮੁਕੇਰੀਆਂ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਰੋਜ਼ਾਨਾ ਕਰੀਬ 30 ਕੈਂਪ ਲਗਾਏ ਜਾਣਗੇ। ਉਨ੍ਹਾਂ ਨੇ ਦੱਸਿਆ ਕਿ 6 ਫਰਵਰੀ ਨੂੰ ਦਸੂਹਾ ਉਪ ਮੰਡਲ ਦੇ ਪਿੰਡ ਥਿੰਦ, ਜੀਆ ਸਹੋਤਾ ਕਲਾਂ, ਦੁਲਮੀਵਾਲ, ਵਾਰਡ ਨੰਬਰ-2 ਦਸੂਹਾ, ਹਮਜਾ, ਬਹਲਾਂ, ਵਾਰਡ ਨੰਬਰ 2 ਗੜ੍ਹਦੀਵਾਲਾ, ਉਪ ਮੰਡਲ ਗੜ੍ਹਸ਼ੰਕਰ ਵਿਚ ਪਿੰਡ ਘਾਗੋ ਰੋਡਵਾਲੀ, ਡੁਗਰੀ, ਕੁਨੈਲ, ਵਾਰਡ ਨੰਬਰ 1 ਗੜ੍ਹਸ਼ੰਕਰ, ਚੱਕ ਰੌਂਤਾ, ਬਹਿਮੀਆਂ, ਹੁਸ਼ਿਆਰਪੁਰ ਉਪ ਮੰਡਲ ਵਿਚ ਅੱਜੋਵਾਲ, ਰਵਿਦਾਸ ਨਗਰ ਆਦਮਵਾਲ, ਹਰੀਪੁਰ, ਚੱਗਰਾਂ, ਵਾਰਡ ਨੰਬਰ 3 ਹੁਸ਼ਿਆਰਪੁਰ, ਵਾਰਡ ਨੰਬਰ 2 ਹੁਸ਼ਿਆਰਪੁਰ, ਵਾਰਡ ਨੰਬਰ 1 ਸ਼ਾਮ ਚੁਰਾਸੀ, ਆਮਦਵਾਲ ਗੜੀ ਅਤੇ ਆਭੋਵਾਲ, ਉਪ ਮੰਡਲ ਮੁਕੇਰੀਆਂ ਵਿਚ ਸਹੋਡਾ ਡਡਿਆਲ, ਲੁਧਿਆਡੀ, ਚੱਕ ਰਿਆਲ, ਗੋਰਾ ਬਾਬਾ ਈਸ਼ਾ ਅਤੇ ਉਪ ਮੰਡਲ ਟਾਂਡਾ ਵਿਚ ਸ਼ਾਹਪੁਰ, ਚਨੌਤਾ, ਕੰਗ, ਕਥਾਨਾ ਵਿਚ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੱਲ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਵੱਖ-ਵੱਖ 43 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਨ੍ਹਾਂ ਵਿਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਸਕਾਲਰਸ਼ਿਪ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗਜਨ ਅਤੇ ਆਸ਼ਰਿਤ ਪੈਨਸ਼ਨ, ਲੇਬਰ ਕਾਰਡ, ਜਨਮ ਸਰਟੀਫਿਕੇਟ ਵਿਚ ਨਾਮ ਵਿਚ ਬਦਲਾਅ, ਬਿਜਲੀ ਬਿਲਾਂ ਦੇ ਭੁਗਤਾਨ, ਮਾਲ ਵਿਭਾਗ ਨਾਲ ਸਬੰਧਤ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐਨ.ਆਰ.ਆਈ ਦੇ ਸਰਟੀਫਿਕੇਟ ਦੇ ਕਾਊਂਟਰ ਸਾਈਨ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਖਤ, ਮੌਤ ਸਰਟੀਫਿਕੇਟ ਵਿਚ ਦਬਦੀਲੀ ਆਦਿ ਸ਼ਾਮਿਲ ਹੈ।
ਇਸ ਮੌਕੇ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਐਸ.ਡੀ.ਐਮ ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਬੈਂਸ ਅਤੇ ਐਸ.ਡੀ.ਐਮ ਮੁਕੇਰੀਆਂ ਅਸ਼ੋਕ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।