Fwd: Punjabi and Hindi PN---ਡਿਪਟੀ ਸਪੀਕਰ ਰੌੜੀ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਕੈਂਪਾਂ ਦਾ ਲਿਆ ਜਾਇਜ਼ਾ

-ਲੋਕਾਂ ਨੂੰ ਵੱਧ ਤੋਂ ਵੱਧ ਇਨ੍ਹਾਂ ਕੈਂਪਾਂ ਦਾ ਲਾਭ ਉਠਾਉਣ ਦੀ ਕੀਤੀ ਅਪੀਲ
ਗੜ੍ਹਸ਼ੰਕਰ/ਹੁਸ਼ਿਆਰਪੁਰ, 6 ਫਰਵਰੀ :ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕਿਸ਼ਨ ਸਿੰਘ ਰੌੜੀ ਨੇ ਅੱਜ ਗੜ੍ਹਸ਼ੰਕਰ ਵਿਖੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ-ਵੱਖ ਥਾਵਾਂ 'ਤੇ ਲਗਾਏ ਗਏ ਕੈਂਪਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਉਦੇਸ਼ ਲੋਕਾਂ ਦੇ ਘਰਾਂ ਨੇੜੇ ਉਨ੍ਹਾਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਜਿਸ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਯਤਨਸ਼ੀਲ ਹੈ। ਉਨ੍ਹਾਂ ਇਸ ਦੌਰਾਨ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਤੋਂ ਵੀ ਜਾਣੂ ਕਰਵਾਇਆ।
ਗੜ੍ਹਸ਼ੰਕਰ ਦੇ ਵਾਰਡ ਨੰਬਰ 1 ਅਤੇ ਪਿੰਡ ਬਹਮਿਆਂ ਵਿਚ ਲੱਗੇ ਕੈਂਪਾਂ ਵਿਚ ਪਹੁੰਚ ਕੇ ਡਿਪਟੀ ਸਪੀਕਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਪ੍ਰਤੀ ਲੋਕਾਂ ਕਾਫ਼ੀ ਉਤਸ਼ਾਹ ਹੈ ਅਤੇ ਉਹ ਵੱਧ-ਚੜ੍ਹ ਕੇ ਇਨ੍ਹਾਂ ਕੈਂਪਾਂ ਵਿਚ ਆ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਕੈਂਪਾਂ ਵਿਚ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਬੜੇ ਹੀ ਧਿਆਨ ਨਾਲ ਸੁਣ ਕੇ ਉਨ੍ਹਾਂ ਦਾ ਯੋਗ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਨ ਦੇ ਉਦੇਸ਼ ਨਾਲ 6 ਫਰਵਰੀ ਤੋਂ ਰੋਜ਼ਾਨਾ ਇਹ ਕੈਂਪ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ 'ਤੇ ਅਤੇ ਇਕ ਛੱਤ ਥੱਲੇ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਕੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਗੜ੍ਹਸ਼ੰਕਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਹ ਕੈਂਪ ਵੱਖ-ਵੱਖ ਥਾਵਾਂ 'ਤੇ ਰੋਜ਼ਾਨਾ ਲੱਗਣਗੇ ਅਤੇ ਲੋਕ ਵੱਧ ਤੋਂ ਵੱਧ ਇਨ੍ਹਾਂ ਕੈਂਪਾਂ ਦਾ ਲਾਭ ਉਠਾਉਣ। ਇਸ ਮੌਕੇ ਉਨ੍ਹਾਂ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।