Fwd: ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਰਾਜਿੰਦਰਾ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਜਾਇਜ਼ਾ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਸਰਕਾਰੀ ਹਸਪਤਾਲਾਂ 'ਚ ਕਈ ਹੋਰ ਅਹਿਮ ਸੇਵਾਵਾਂ ਹੋਣਗੀਆਂ ਸ਼ੁਰੂ
ਪਟਿਆਲਾ, 3 ਫਰਵਰੀ:ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਇੱਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਮੁਫ਼ਤ ਦਵਾਈਆਂ ਦਾ ਜਾਇਜ਼ਾ ਲਿਆ। ਉਨ੍ਹਾਂ ਹਦਾਇਤ ਕੀਤੀ ਕਿ ਜੇਕਰ ਕਿਸੇ ਮਰੀਜ ਦੀ ਪਰਚੀ ਦਵਾਈ ਲੈਣ ਲਈ ਹਸਪਤਾਲ ਤੋਂ ਬਾਹਰ ਗਈ ਤਾਂ ਸਬੰਧਤ ਡਾਕਟਰ ਜਿੰਮੇਵਾਰ ਹੋਵੇਗਾ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਮਰੀਜਾਂ ਨੂੰ ਵਾਰਡ ਵਿੱਚੋਂ ਐਕਸਰੇ, ਐਮ.ਆਰ.ਆਈ. ਤੇ ਸੀਟੀ ਸਕੈਨ ਆਦਿ ਕਰਨ ਲਈ ਸਟਰੈਚਰ ਉਤੇ ਲਿਜਾਣ ਦੀ ਬਜਾਇ ਗੋਲਫ ਕਾਰਟ ਉਤੇ ਲਿਜਾਇਆ ਜਾਵੇਗਾ ਇਸ ਲਈ ਅਜਿਹੀਆਂ ਦੋ ਗੋਲਫ ਕਾਰਟ ਖਰੀਦ ਲਈਆਂ ਗਈਆਂ ਹਨ। ਉਨ੍ਹਾਂ ਨੇ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਅਤੇ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨੂੰ ਹਦਾਇਤ ਕੀਤੀ ਕਿ ਇਹ ਗੱਡੀਆਂ ਤੁਰੰਤ ਚਲਾਈਆਂ ਜਾਣ ਤਾਂ ਕਿ ਗੰਭੀਰ ਮਰੀਜਾਂ ਨੂੰ ਸਟਰੈਚਰ ਉਪਰ ਨਾ ਲਿਜਾਣਾ ਪਵੇ।
ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਸੀ ਕਿ 26 ਜਨਵਰੀ ਤੋਂ ਦਵਾਈਆਂ ਹਸਪਤਾਲਾਂ ਦੇ ਅੰਦਰੋਂ ਮਿਲਣਗੀਆਂ ਅਤੇ ਟੈਸਟ ਵੀ ਹਸਪਤਾਲਾਂ ਦੇ ਅੰਦਰੋਂ ਹੀ ਕਰਵਾਏ ਜਾਣਗੇ ਜਾਂ ਅਜਿਹੇ ਪ੍ਰਬੰਧ ਕੀਤੇ ਜਾਣਗੇ ਤਾਂ ਕਿ ਮਰੀਜਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਪ੍ਰਬੰਧਾਂ ਵਿੱਚ ਜਿੱਥੇ ਕਿਤੇ ਕੋਈ ਘਾਟ ਹੈ, ਉਸਨੂੰ ਦੂਰ ਕਰਨ ਲਈ ਉਹ ਸਰਕਾਰੀ ਹਸਪਤਾਲਾਂ ਦਾ ਦੌਰਾ ਕਰਕੇ ਜਾਇਜ਼ਾ ਲੈ ਰਹੇ ਹਨ ਤੇ ਕੋਈ ਵੀ ਕਮੀ ਆਦਿ ਜਲਦ ਦੂਰ ਕਰ ਦਿੱਤੀ ਜਾਵੇਗੀ।
ਸਿਹਤ ਮੰਤਰੀ ਨੇ ਦੱਸਿਆ ਕਿ ਮਰੀਜਾਂ ਦੀ ਜਾਨ ਬਚਾਉਣ ਲਈ ਲੋੜੀਂਦੀਆਂ ਜਰੂਰੀ ਦਵਾਈਆਂ ਸਰਕਾਰ ਆਪਣੇ ਵੇਅਰਹਾਊਸ ਵਿੱਚੋਂ ਸਪਲਾਈ ਕਰ ਰਹੀ ਹੈ ਅਤੇ ਜਿਹੜੀਆਂ ਦਵਾਈਆਂ ਅਜੇ ਉਪਲਬਧ ਨਹੀਂ, ਉਨ੍ਹਾਂ ਦੀ ਪਾਰਦਰਸ਼ੀ ਢੰਗ ਨਾਲ ਖਰੀਦ ਕਰਨ ਲਈ ਸਰਕਾਰੀ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ ਤੇ ਹਸਪਤਾਲਾਂ ਦੇ ਮੈਡੀਕਲ ਸੁਪਰਡੈਂਟਾਂ ਨੂੰ ਫੰਡਜ਼ ਤੇ ਅਧਿਕਾਰ ਦਿੱਤੇ ਜਾ ਰਹੇ ਹਨ ਤੇ ਕਮੇਟੀਆਂ ਬਣਾਉਣ ਲਈ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਐਕਸਰੇ ਤੇ ਅਲਟਰਾਸਾਊਂਡ ਮਸ਼ੀਨਾਂ ਦੀ ਖਰੀਦ ਕੀਤੀ ਗਈ ਹੈ ਤੇ ਇਹ ਵੀ ਇੰਸਟਾਲ ਹੋ ਰਹੀਆਂ ਹਨ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮਰੀਜਾਂ ਨੂੰ ਸਰਕਾਰੀ ਹਸਪਤਾਲ ਵਿੱਚ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਠੋਸ ਉਪਰਾਲੇ ਕਰ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤਹਿਤ ਨਵੀਂਆਂ sਵੀ ਸ਼ੁਰੂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਮਰੀਜਾਂ ਦੇ ਹਿੱਤਾਂ ਨੂੰ ਦੇਖਦਿਆਂ ਨਵੀਆਂ ਸਕੀਮਾਂ ਕ੍ਰਿਟੀਕਲ ਕੇਅਰ ਬਲਾਕ, ਜੈਰੀਏਟਿਵ ਕੇਅਰ ਬਜ਼ੁਰਗਾਂ ਦੀ ਸੰਭਾਲ, ਪੈਲੀਏਟਿਵ ਕੇਅਰ ਕੈਂਸਰ ਦੇ ਮਰੀਜਾਂ ਦੀ ਸੰਭਾਲ, ਪਰਮੀਨਿਲਰੀ ਸਿਕ ਮਰੀਜਾਂ ਲਈ ਡੋਮੀਸਿਲਰੀ ਕੇਅਰ, ਸਕਿਲ ਡਿਵੈਲਪਮੈਂਟ ਕੋਰਸ ਆਦਿ ਵੀ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਆਯੂਸ਼ਮਾਨ ਕਾਰਡ ਤਹਿਤ ਪੰਜਾਬ ਵੱਲੋਂ 44 ਲੱਖ ਪਰਿਵਾਰਾਂ ਵਿੱਚੋਂ ਕਰੀਬ 28 ਲੱਖ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 5 ਲੱਖ ਰੁਪਏ ਤੱਕ ਇਲਾਜ ਕਵਰ ਕੀਤਾ ਜਾ ਰਿਹਾ ਹੈ।
ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨੇ ਰਾਜਿੰਦਰਾ ਹਸਪਤਾਲ 'ਚ ਮਰੀਜਾਂ ਨਾਲ ਗੱਲਬਾਤ ਕਰਦਿਆਂ ਇੱਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਅੰਦਰੋਂ ਮਿਲ ਰਹੀਆਂ ਦਵਾਈਆਂ ਬਾਬਤ ਫੀਡਬੈਕ ਲੈਕੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਕ ਮੌਕੇ ਕਰਨਲ ਜੇ.ਵੀ ਸਿੰਘ, ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਡਾ. ਰਾਜਾ ਪਰਮਜੀਤ ਸਿੰਘ, ਡਿਪਟੀ ਮੈਡੀਕਲ ਸੁਪਰਡੈਂਟ ਡਾ. ਵਿਨੋਦ ਡੰਗਵਾਲ, ਡਾ. ਦਿਪਾਲੀ, ਡਾ. ਗਿਰੀਸ਼ ਸਾਹਨੀ ਵੀ ਮੌਜੂਦ ਸਨ।