ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕੀਤੀ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ - ਸੜਕ ਹਾਦਸਿਆਂ ਨੂੰ ਰੋਕਣ ਲਈ ਯੋਗ ਉਪਰਾਲੇ ਕੀਤੇ ਜਾਣ
ਨਵਾਂਸ਼ਹਿਰ, 26 ਫਰਵਰੀ - ਸੜਕ ਸੁਰੱਖਿਆ ਕਮੇਟੀ ਦੀ ਮਹੀਨਾਵਾਰ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਹੋਈ। ਇਸ ਮੀਟਿੰਗ ਵਿੱਚ ਐਸ.ਡੀ.ਐਮ. ਬੰਗਾ ਵਿਕਰਮਜੀਤ ਸਿੰਘ ਪੰਥੇ, ਐਸ.ਡੀ.ਐਮ. ਬਲਾਚੌਰ ਰਵਿੰਦਰ ਬਾਂਸਲ ਅਤੇ ਵੱਖ-ਵੱਖ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਕੂਲੀ ਵਾਹਨਾਂ ਦੀ ਚੈਂਕਿੰਗ ਨੂੰ ਯਕੀਨੀ ਬਣਾਉਣ ਅਤੇ ਸਕੂਲੀ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ। ਇਸ ਤੋਂ ਇਲਾਵਾਂ ਟ੍ਰੈਫਿਕ ਪੁਲਿਸ ਕਰਮਚਾਰੀ ਨੂੰ ਕਿਹਾ ਕਿ ਉਹ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਦੇ ਵੱਧ ਤੋਂ ਵੱਧ ਚਲਾਨ ਕੱਟਣ ਤਾਂ ਜੋ ਉਹ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨਾ ਕਰਨ। ਮੀਟਿੰਗ ਵਿੱਚ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ 15 ਜਨਵਰੀ ਤੋਂ 14 ਫਰਵਰੀ ਤੱਕ ਨੈਸ਼ਨਲ ਰੋਡ ਸੇਫਟੀ ਮਹੀਨਾ ਮਨਾਇਆ ਗਿਆ ਹੈ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਗੱਤੀ-ਵਿਧੀਆਂ ਕੀਤੀ ਗਈਆਂ ਹਨ।
ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਜਿਨ੍ਹਾ ਸੜਕਾਂ ਤੇ ਸੜਕ ਹਾਦਸਿਆ ਵਿੱਚ ਮੌਤਾਂ ਜਿਆਦਾ ਹੁੰਦੀਆਂ ਹਨ, ਉਨ੍ਹਾਂ ਥਾਵਾਂ ਦੀ ਪਛਾਨ (Black Spots) ਕਰਕੇ, ਉਸ ਦੇ ਹੱਲ ਲਈ ਯੋਗ ਉਪਰਾਲੇ ਕੀਤੇ ਜਾਣ ਤਾਂ ਕਿ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਤੇ ਠੱਲ ਪਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਸੜਕ ਸੁਰੱਖਿਆ ਮਹੀਨੇ ਦੌਰਾਨ ਅੱਖਾਂ ਦੀ ਜਾਂਚ, ਮੁਫ਼ਤ ਪ੍ਰਦੂਸ਼ਣ ਚੈੱਕਅਪ ਕੈਂਪ, ਸੈਮੀਨਾਰ ਆਦਿ ਗਤੀ ਵਿਧੀਆਂ ਕਰਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ ਹੈ।