Fwd: 2pn and pics====ਦਿਵਿਆਂਗ ਵੋਟਰਾਂ ਨੂੰ ਜਾਗਰੂਕ ਕਰਨ ਲਈ ਆਯੋਜਿਤ ਕੀਤਾ ਗਿਆ ਕੈਂਡਲ ਮਾਰਚ====ਅੰਮ੍ਰਿਤਸਰ ਵਿੱਚ ਹੋਵੇਗਾ ਭਾਰਤ-ਆਸਟ੍ਰੇਲੀਆ ਯੂਥ ਕੱਪ 2024

ਦਿਵਿਆਂਗ ਵੋਟਰਾਂ ਨੂੰ ਜਾਗਰੂਕ ਕਰਨ ਲਈ ਆਯੋਜਿਤ ਕੀਤਾ ਗਿਆ ਕੈਂਡਲ ਮਾਰਚ

ਅੰਮ੍ਰਿਤਸਰ, 31 ਮਾਰਚ -  ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਦਿਵਿਆਂਗ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸਥਾਨਕ ਹੈਰੀਟੇਜ ਸਟਰੀਟ ਵਿਖੇ ਕੈਂਡਲ ਮਾਰਚ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਜਿਲ੍ਹਾ ਸਵੀਪ ਆਈਕਾਨ ਸ.ਦਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਇਹ ਕੈਂਡਲ ਮਾਰਚ ਹੈਰੀਟੇਜ ਸਟਰੀਟ ਸਥਿਤ ਮਹਾਰਾਜਾ ਰਣਜੀਤ ਮਿੰਘ ਬੁੱਤ ਤੋਂ ਸ਼ੁਰੂ ਹੋ ਕੇ ਡਾ. ਬੀ ਆਰ ਅੰਬੇਡਕਰ ਚੌਕ ਤੋਂ ਹੁੰਦੇ ਹੋਏ ਸ਼ਹੀਦ ਮਦਨ ਲਾਲ ਢੀਂਗਰਾ ਬੁੱਤ (ਨਜ਼ਦੀਕ ਭਰਾਵਾ ਦਾ ਢਾਬਾ) ਤੇ ਪਹੁੰਚ ਕੇ ਸਮਾਪਤ ਹੋਇਆ।ਮਾਰਚ ਦੌਰਾਨ ਲੋਕਾਂ ਨੇ ਆਪਣੇ ਹੱਥਾਂ ਵਿੱਚ ਤਖਤੀਆਂ ਫ਼ੜੀਆਂ ਹੋਈਆਂ ਸਨ,ਜਿਸ ਉੱਤੇ ਵੋਟਰ ਜਾਗਰੂਕਤਾ ਸਬੰਧੀ ਵੱਖ-ਵੱਖ ਸਲੋਗਨ ਲਿਖੇ ਹੋਏ ਸਨ। ਇਸ ਮਾਰਚ ਵਿੱਚ ਮੌਕੇ ਤੇ ਮੌਜੂਦ ਕਈ ਰਾਹਗੀਰ ਇਸ ਨਿਵੇਕਲੀ ਕੋਸ਼ਿਸ਼ ਦਾ ਹਿੱਸਾ ਬਣੇ ਅਤੇ ਦਿਵਿਆਂਗ ਵਲੰਟੀਅਰਾਂ ਨਾਲ ਸੈਲਫ਼ੀਆਂ ਖਿਚਾਉਂਦੇ ਨਜ਼ਰ ਆਏ। ਸਕੂਲ਼ ਆਫ਼ ਐਮੀਨੈਂਸ, ਛੇਹਰਟਾ ਦੇ ਐਨ.ਸੀ.ਸੀ.ਦੇ ਵਿਦਿਆਰਥੀਆਂ ਨੇ ਵਿਸ਼ੇਸ਼ ਪਹਿਲ ਕਰਦਿਆਂ ਹੋਇਆਂ ਇਸ ਕੈਂਡਲ ਮਾਰਚ ਦੌਰਾਨ ਲੋਕਤੰਤਰ ਦੇ ਇਸ ਪਰਵ ਵਿੱਚ ਲੋਕਾਂ ਨੂੰ ਆਪਣਾ ਬਣਦਾ ਯੋਗਦਾਨ ਪਾਉਣ ਲਈ  "ਇਸ ਵਾਰ ਸੱਤਰ ਪਾਰ" ਵੋਟਰ ਨਾਅਰੇ ਲਗਾ ਕੇ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ।ਇਸ ਮੌਕੇ ਆਪਣੇ ਸੁਨੇਹੇ ਵਿੱਚ ਸਵੀਪ ਆਈਕਾਨ ਸ੍ਰੀ ਦਵਿੰਦਰ ਸਿੰਘ ਨੇ ਕਿਹਾ ਕਿ ਚੋਣ ਕਮਿਸ਼ਨ ਵਲੋਂ ਅਗਾਮੀ ਲੋਕਸਭਾ ਚੋਣਾਂ ਵਿੱਚ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਹਰ ਪੋਲਿੰਗ ਬੂਥ ਤੇ ਰੈਂਪ ਦੀ ਸੁਵਿਧਾ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਦੇ ਨਾਲ-ਨਾਲ ਬੂਥ ਪੱਧਰ ਤੇ ਵਲੰਟੀਅਰਾਂ ਦੀ ਟੀਮ ਵੀ ਤੈਨਾਤ ਕੀਤੀ ਜਾਵੇਗੀ ਜੋ ਦਿਵਿਆਂਗ ਵੋਟਰਾਂ ਨੂੰ ਵੋਟ ਪਾਉਣ ਦੀ ਪ੍ਰਕਿਿਰਆ ਦੌਰਾਨ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ।ਉਹਨਾਂ ਦੱਸਿਆ ਕਿ ਸਕਸ਼ਮ ਐਪ ਭਾਰਤ ਚੋਣ ਕਮਿਸ਼ਨ ਵਲੋਂ ਵਿਸ਼ੇਸ਼ ਤੌਰ ਤੇ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਬਣਾਈ ਗਈ ਹੈ,ਜਿਸ ਉੱਪਰ ਹਰ ਦਿਵਿਆਂਗ ਵੋਟਰ ਨੂੰ ਆਪਣੇ ਆਪ ਨੂੰ ਰਜਿਸਟਰ ਕਰਨਾ ਚਾਹੀਦਾ ਹੈ।ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਮੀਨਾ ਦੇਵੀ ਨੇ ਦਿਵਿਆਂਗ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਹਰ ਦਿਵਿਆਂਗ ਵੋਟਰ 1 ਜੂਨ 2024 ਨੂੰ ਹੋਣ ਵਾਲੀਆਂ ਲੋਕਸਭਾ ਚੋਣਾਂ ਦੀ ਪੋਲਿੰਗ ਵਿੱਚ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਜ਼ਰੂਰ ਕਰਨ। ਇਸ ਮੌਕੇ ਪੀ.ਡਬਲਿਯੂ.ਡੀ.ਕੁਆਰਡੀਨੇਟਰ ਧਰਮਿੰਦਰ ਸਿੰਘ, ਸਕੂਲ਼ ਆਫ਼ ਐਮੀਨੈਂਸ, ਛੇਹਰਟਾ ਦੇ ਐਨ.ਸੀ.ਸੀ. ਵਿੰਗ ਇੰਚਾਰਜ ਸ.ਸੁਖਪਾਲ ਸਿੰਘ, ਸਮਾਜ ਸੇਵਕ ਸ.ਹਰਸਿਮਰਨ ਸਿੰਘ, ਜਿਲ੍ਹਾ ਸਵੀਪ ਟੀਮ ਦੇ ਮੈਂਬਰ ਮੁਨੀਸ਼ ਕੁਮਾਰ, ਪੰਕਜ ਸ਼ਰਮਾ, ਆਸ਼ੂ ਧਵਨ ਸੋਸ਼ਲ ਮੀਡੀਆ ਟੀਮ ਮੈਂਬਰ ਚੈਤਨਿਆ ਸਹਿਗਲ, ਅਮਰ ਬਹਾਦੁਰ ਮੋਰੀਆ, ਸੁਖਰਾਜ ਸਿੰਘ,ਅਜੀਤ ਕੁਮਾਰ, ਸੰਤੋਸ਼ ਕੁਮਾਰੀ ਆਦਿ  ਹਾਜ਼ਰ ਸਨ।

Fwd: ਆਮ ਆਦਮੀ ਪਾਰਟੀ ਲੋਕਸਭਾ ਚੋਣਾਂ ਵਿੱਚ 13 ਸੀਟਾਂ ਤੇ ਕਰੇਗੀ ਸ਼ਾਨਦਾਰ ਜਿੱਤ ਹਾਸਿਲ - ਈ.ਟੀ ਓ ਪਿੰਡ ਸਰਜਾ ਹੋਇਆ ਆਪ ਦਾ

ਆਮ ਆਦਮੀ ਪਾਰਟੀ ਲੋਕਸਭਾ ਚੋਣਾਂ ਵਿੱਚ 13 ਸੀਟਾਂ ਤੇ ਕਰੇਗੀ ਸ਼ਾਨਦਾਰ ਜਿੱਤ ਹਾਸਿਲ - ਈ.ਟੀ ਓ  ਪਿੰਡ ਸਰਜਾ ਹੋਇਆ ਆਪ ਦਾ
ਅੰਮ੍ਰਿਤਸਰ 29 ਮਾਰਚ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀਆਂ ਲੋਕ ਭਲਾਈ ਨੀਤੀਆਂ ਤੋਂ ਖੁਸ਼ ਹੋ ਕੇ ਵੱਡੇ ਪੱਧਰ ਤੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਦਿਨੋ ਦਿਨੀ ਆਮ ਆਦਮੀ ਪਾਰਟੀ ਦਾ ਕੁਨਬਾ ਲਗਾਤਾਰ ਵੱਧ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਕਰਦਿਆਂ ਕਿਹਾ ਕਿ ਆਮ ਆਦਮੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿੱਤ ਹੋ ਕੇ ਪਿੰਡ  ਸਰਜਾ ਦੇ ਸਾਰੇ ਲੋਕ  ਵਾਸੀਆਂ ਨੇ ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਸਮੇਂ ਕੀਤਾ। ਉੱਨਾਂ ਦੱਸਿਆ ਕਿ ਇਹ ਸਮੁੱਚਾ ਪਿੰਡ ਇਕ ਪਾਸੇ ਹੋ ਗਏ ਹਨ ਅਤੇ ਹੁਣ ਵਿਰੋਧੀ ਧਿਰ ਨੂੰ ਬੂਥ ਲਗਾਉਣ ਲਈ ਵਰਕਰ ਤੱਕ ਵੀ ਨਹੀਂ ਲੱਭਣੇ।
ਸ: ਈ.ਟੀ.ਓ ਨੇ ਦੱਸਿਆ ਕਿ ਇਨਾਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਨੂੰ ਭਾਰੀ ਬਲ ਮਿੱਲਿਆ ਹੈ। ਉਨਾਂ ਕਿਹਾ ਕਿ ਆਉਂਦੀਆਂ ਲੋਕਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਸੂਬੇ ਦੀਆਂ 13 ਸੀਟਾਂ ਤੇ ਬੇਮਿਸਾਲ ਜਿੱਤ ਹਾਸਿਲ ਕਰੇਗੀ। ਉਨਾਂ ਕਿਹਾ ਕਿ ਸਾਡੀ ਪਾਰਟੀ ਆਮ ਆਦਮੀ ਦੀ ਪਾਰਟੀ ਹੈ ਅਤੇ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਨੂੰ ਛੱਡ ਕੇ ਆਪ ਵਿੱਚ ਸ਼ਾਮਲ ਹੋਏ ਵਰਕਰਾਂ ਨੂੰ ਭਰੋਸਾ ਦਵਾਇਆ ਕਿ ਤੁਹਾਡਾ ਪਾਰਟੀ ਵਿੱਚ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਈ.ਟੀ.ਓ ਨੇ ਦੱਸਿਆ ਦਿ ਪਿੰਡ ਸਰਜਾ ਦੇ ਆਨੰਦ ਸਿੰਘ ਮੌਜੂਦਾ ਮੈਂਬਰ ਪੰਚਾਇਤ, , ਪ੍ਰਗਟ ਸਿੰਘ, ਨਿਸ਼ਾਨ ਸਿੰਘ, ਹਰਜੀਤ ਸਿੰਘ, ਸਤਨਾਮ ਸਿੰਘ, ਗੁਰਬਾਜ ਸਿੰਘ ਹਰਦੀਪ ਸਿੰਘ, ਕਸ਼ਮੀਰ ਸਿੰਘ ਦਵਿੰਦਰ ਸਿੰਘ, ਮਨਜੀਤ ਕੌਰ ਮਨੀ, ਤੋਂ ਇਲਾਵਾ 100 ਤੋ ਵੱਧ ਪਿੰਡ ਵਾਸੀ ਕਾਂਗਰਸੀ ਅਤੇ ਅਕਾਲੀਆਂ ਨੂੰ ਅਲਵਿਦਾ ਆਖ ਕੇ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼ਾਮਲ ਹੋਏ ਹਨ। ਉਨਾਂ ਦੱਸਿਆ ਕਿ ਇਨਾਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਬੱਲ ਮਿਲਿਆ ਹੈ ਅਤੇ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਆਮ ਆਦਮੀ ਪਾਰਟੀ ਵਿੱਚ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ।
ਇਸ ਮੌਕੇ  ਭੁਪਿੰਦਰ ਰਮਾਣਾ ਚੱਕ, ਗੁਰਮੁੱਖ ਸਰਜਾ,  ਤੋਂ ਇਲਾਵਾ ਸਾਰੇ ਪਿੰਡ ਵਾਸੀ ਹਾਜ਼ਰ ਸਨ।
ਕੈਪਸ਼ਨ : ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੇ ਸਵਾਗਤ ਕਰਦੇ ਹੋਏ। 

Fwd: 2PN and pics===ਅੰਤਰਰਾਸ਼ਟਰੀ ਹਵਾਈ ਅੱਡੇ ਬਣਾਈ ਗਈ ਵੋਟਰ ਜਾਗਰੂਕਤਾ ਰੰਗੋਲੀ

ਅੰਤਰਰਾਸ਼ਟਰੀ ਹਵਾਈ ਅੱਡੇ ਬਣਾਈ ਗਈ ਵੋਟਰ ਜਾਗਰੂਕਤਾ ਰੰਗੋਲੀ

ਅੰਮ੍ਰਿਤਸਰ, 30 ਮਾਰਚਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਸਥਾਨਕ ਸ੍ਰੀ ਗੁਰੁ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ, ਰਾਜਾਸਾਂਸੀ ਵਿੱਖੇ ਵੋਟਰ ਜਾਗਰੂਕਤਾ ਰੰਗੋਲੀ ਬਣਾਈ ਗਈਜਿਸ ਦਾ ਥੀਮ 'ਵੋਟ ਕਰ ਅੰਮ੍ਰਿਤਸਰ' ਸੀਖੂਬਸੂਰਤ ਤਰੀਕੇ ਨਾਲ ਤਿਆਰ ਕੀਤੀ ਗਈ ਇਹ ਰੰਗੋਲੀ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਣ ਵਿੱਚ ਕਾਮਯਾਬ ਰਹੀਜਿਕਰਯੋਗ ਹੈ ਕਿ ਸ੍ਰੀ ਗੁਰੁ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਰੋਜਾਨਾ ਕਈ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਨਾਂ ਆਉਂਦੀਆਂ ਅਤੇ ਜਾਂਦੀਆਂ ਹਨ, ਜਿਹਨਾਂ ਵਿੱਚ ਸਂੈਕੜੇ ਮੁਸਾਫ਼ਰ ਸਫ਼ਰ ਕਰਦੇ ਹਨਲੋਕਾਂ ਦੀ ਆਮਦ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਰ ਜਾਗਰੂਕਤਾ ਦੀ ਇਹ ਨਿਵੇਕਲੀ ਕੋਸ਼ਸ਼ ਕੀਤੀ ਗਈ ਹੈਜਿਲ੍ਹਾ ਨੋਡਲ ਅਫ਼ਸਰ (ਸਵੀਪ)-ਕਮ-ਜਿਲ੍ਹਾ ਸਿੱਖਿਆ ਅਫਸਰ (ਸੈ:ਸਿ ਅਤੇ .ਸਿ.) ਸ੍ਰੀ ਰਾਜੇਸ਼ ਕੁਮਾਰ ਨੇ ਹਵਾਈ ਅੱਡੇ ਦਾ ਦੌਰਾ ਕਰਨ ਉਪਰੰਤ ਦੱਸਿਆ ਕਿ ਜਿਲ੍ਹਾ ਚੋਣ ਦਫ਼ਤਰ ਵਲੋਂ ਅਗਾਮੀ ਲੋਕਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡੇ ਪੱਧਰ ਤੇ ਜਾਗਰੂਕਤਾ ਮੁਹਿੰਮ ਆਰੰਭ ਕੀਤੀ ਗਈ ਹੈਉਹਨਾਂ ਦੱਸਿਆ ਕਿ ਇਹ ਰੰਗੋਲੀ ਬਣਾਉਣ ਦਾ ਮੁੱਖ ਮਕੱਸਦ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਪਹੁੰਚਣ ਵਾਲੇ ਆਮ ਲੋਕਾਂ  ਅਤੇ ਬਾਹਰਲੇ ਮੁਲਕਾਂ ਵਿੱਚ ਰਹਿੰਦੇ ਭਾਰਤੀ ਨਾਗਰਿਕਾਂ ਨੂੰ ਲੋਕਸਭਾ ਚੋਣਾਂ-2024 ਬਾਰੇ ਜਾਗਰੂਕ ਕਰਨਾ ਹੈਉਹਨਾਂ ਦੱਸਿਆ ਕਿ ਮੁੱਖ ਚੋਣ ਦਫ਼ਤਰ,ਪੰਜਾਬ ਵਲੋਂ ਵੋਟਰਾਂ ਦੀ ਸਹੂਲਤ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ,ਜਿਸ ਵਿੱਚ ਵੋਟਰ ਹੈਲਪਲਾਈਨ ਐਪ,ਟੋਲ ਫ਼੍ਰੀ ਨੰਬਰ 1950 ਮੁੱਖ ਹੈਉਹਨਾਂ ਦੱਸਿਆ ਕਿ ਦਿਿਵਆਂਗ ਵੋਟਰਾਂ ਲਈ ਵੀ ਚੋਣ ਕਮਿਸ਼ਨ ਵਲੋਂ ਇਸ ਵਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨਉਹਨਾਂ ਕਿਹਾ ਕਿ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੀਆਂਸ੍ਰੀ ਰਾਜੇਸ਼ ਕੁਮਾਰ ਨੇ ਇਸ ਮੌਕੇ ਰੰਗੋਲੀ ਤਿਆਰ ਕਰਨ ਲਈ ਅਧਿਆਪਕ ਸੰਜੇ ਕੁਮਾਰ,ਜਗਦੀਪਕ ਸਿੰਘ,ਚਰਨਜੀਤ ਸਿੰਘ,ਸਰਬਜੀਤ ਸਿੰਘ,ਯੋਗਪਾਲ,ਗੁਰਬਖਸ਼ ਸਿੰਘ,ਜਗਜੀਤ ਸਿੰਘ,ਸੌਰਭ ਖੋਸਲਾ,ਰਾਜਿੰਦਰ ਸਿੰਘ,ਗਾਇਡੈਂਸ ਕਾਉਂਸਲਰ .ਜਸਬੀਰ ਸਿੰਘ ਗਿੱਲ,ਮੁਨੀਸ਼ ਕੁਮਾਰ, ਆਸ਼ੂ ਧਵਨ ਅਤੇ ਏਅਰਪੋਰਟ ਅਥਾਰਟੀ ਦੇ ਅਧਿਕਾਰੀਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ


Fwd: ਪਟਿਆਲਾ ਜ਼ਿਲ੍ਹੇ ‘ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 7 ਅਪ੍ਰੈਲ ਸ਼ਾਮ 5 ਵਜੇ ਤੱਕ ਵਧਾਈ

'ਲੋਕ ਸਭਾ ਚੋਣਾਂ-2024'
ਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 7 ਅਪ੍ਰੈਲ ਸ਼ਾਮ 5 ਵਜੇ ਤੱਕ ਵਧਾਈ
-ਲਾਇਸੈਂਸੀ ਅਸਲਾ ਧਾਰਕ ਆਪਣਾ ਅਸਲਾ ਲਾਜ਼ਮੀ ਜਮ੍ਹਾਂ ਕਰਵਾਉਣ : ਵਧੀਕ ਜ਼ਿਲ੍ਹਾ ਮੈਜਿਸਟਰੇਟ
ਪਟਿਆਲਾ, 30 ਮਾਰਚ:ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਲਈ ਤਰੀਕ 7 ਅਪ੍ਰੈਲ  2024 ਸ਼ਾਮ 5 ਵਜੇ ਤੱਕ ਵਧਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਲਾਇਸੈਂਸੀ ਧਾਰਕ ਆਪਣਾ ਅਸਲਾ ਲੋਕਲ ਥਾਣੇ ਜਾਂ ਸਬੰਧਤ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾਂ ਕਰਵਾਉਣ।
ਏਡੀਸੀ ਨੇ ਕਿਹਾ ਕਿ ਪਹਿਲਾਂ ਅਸਲਾ ਜਮ੍ਹਾਂ ਕਰਵਾਉਣ ਦੀ ਮਿਤੀ 31 ਮਾਰਚ 2024 ਸੀ, ਜਿਸ ਨੂੰ ਹੁਣ ਵਧਾ ਕੇ 7 ਅਪ੍ਰੈਲ ਸ਼ਾਮ 5 ਵਜੇ ਤੱਕ ਕਰ ਦਿੱਤਾ ਗਿਆ ਹੈ।
ਮੈਡਮ ਕੰਚਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਵਿੱਚ ਅਮਨ ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਲੋਕ ਹਿਤ ਵਿੱਚ ਅਸਲਾਧਾਰੀਆਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾ ਕਰਵਾਉਣਾ ਜ਼ਰੂਰੀ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ 'ਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਣਗੇ।

Fwd: ਜ਼ਿਲ੍ਹਾ ਮੈਜਿਸਟਰੇਟ ਨੇ ਪਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਦੇ ਦਾਖਲ ਹੋਣ ‘ਤੇ ਲਗਾਈ ਪਾਬੰਦੀ


ਜ਼ਿਲ੍ਹਾ ਮੈਜਿਸਟਰੇਟ ਨੇ ਪਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਦੇ ਦਾਖਲ ਹੋਣ 'ਤੇ ਲਗਾਈ ਪਾਬੰਦੀ
ਨਵਾਂਸ਼ਹਿਰ, 28 ਮਾਰਚ:-     ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਕਰਵਾਈ ਜਾ ਰਹੀ ਮੈਰੀਟੋਰੀਅਸ ਅਤੇ ਸਕੂਲ ਆਫ ਐਮੀਨੈਂਸ ਵਿੱਚ (ਨੌਵੀਂ ਅਤੇ ਗਿਆਰਵੀਂ ਸ਼੍ਰੇਣੀ) ਦਾਖਲੇ ਲਈ ਪ੍ਰਵੇਸ਼ ਪਰੀਖਿਆ 2024 ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ  30 ਮਾਰਚ, 2024 ਨੂੰ ਸਵੇਰੇ 10:00 ਵਜੇ ਤੋਂ 01:00 ਵਜੇ ਤੱਕ ਹੋ ਰਹੀ ਮੈਰੀਟੋਰੀਅਸ ਅਤੇ ਸਕੂਲ ਆਫ ਐਮੀਨੈਂਸ ਵਿੱਚ (ਨੌਵੀਂ ਅਤੇ ਗਿਆਰਵੀਂ ਸ਼੍ਰੇਣੀ) ਦਾਖਲੇ ਲਈ ਪ੍ਰਵੇਸ਼ ਪਰੀਖਿਆ 2024 ਦੌਰਾਨ ਪਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਰੋਕਣ ਵਾਸਤੇ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਨੂੰ ਦਾਖਲ ਨਾ ਹੋਣ ਦਿੱਤਾ ਜਾਵੇ।

            ਉਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਲੈਫ. ਜਨ. ਬਿਕਰਮ ਸਿੰਘ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦੀਪੁਰ, ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ, ਬਲਾਚੌਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ, ਸਕੂਲ ਆਫ਼ ਐਮੀਨੈਂਸ ਬੰਗਾ, ਬਾਬਾ ਗੋਲਾ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬੰਗਾ, ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਐਸ.ਬੀ.ਐਸ. ਨਗਰ, ਦੋਆਬਾ ਸਿੱਖ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਐਸ.ਬੀ.ਐਸ. ਨਗਰ ਅਤੇ ਜੇ ਐਸ ਐਫ ਐਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਇੰਨ੍ਹਾਂ ਪਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਨੂੰ ਦਾਖਲ ਨਾ ਹੋਣ ਦਿੱਤਾ ਜਾਵੇ। ਇਹਨਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੀਨੀਅਰ ਪੁਲਿਸ ਕਪਤਾਨ, ਸ਼ਹੀਦ ਭਗਤ ਸਿੰਘ ਨਗਰ ਅਤੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਸ਼ਹੀਦ ਭਗਤ ਸਿੰਘ ਨਗਰ ਜਿੰਮੇਵਾਰ ਹੋਣਗੇ।

Fwd: Revised ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਅੰਮ੍ਰਿਤਸਰ ਵਿਦਿਆਰਥੀਆਂ ਨੇ ਬਣਾਈ ਹਿਊਮਨ ਚੇਨ ਅੰਮ੍ਰਿਤਸਰ 29 ਮਾਰਚ 2014:----ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਜਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਕਾਲਜ਼ਾਂ ਵਲੋਂ ਚੋਣ ਟੋਲ ਫ੍ਰੀ ਨੰਬਰ 1950 ਬਾਰੇ ਜਾਗਰੂਕਤਾ ਪੈਦਾ ਕਰਨ ਲਈ ਵਿਦਿਆਰਥੀਆਂ ਵਲੋਂ ਹਿਊਮਨ ਚੇਨ ਬਣਾ



ਵਿਦਿਆਰਥੀਆਂ ਨੇ ਬਣਾਈ ਹਿਊਮਨ ਚੇਨ

 ਅੰਮ੍ਰਿਤਸਰ 29 ਮਾਰਚ ----ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਜਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਕਾਲਜ਼ਾਂ ਵਲੋਂ ਚੋਣ ਟੋਲ ਫ੍ਰੀ ਨੰਬਰ 1950 ਬਾਰੇ ਜਾਗਰੂਕਤਾ ਪੈਦਾ ਕਰਨ ਲਈ ਵਿਦਿਆਰਥੀਆਂ ਵਲੋਂ ਹਿਊਮਨ ਚੇਨ ਬਣਾਈ ਗਈ।    

        ਮੁੱਖ ਚੋਣ ਦਫ਼ਤਰ,ਪੰਜਾਬ ਵਲੋਂ ਵੋਟਰਾਂ ਦੀ ਸਹੂਲੀਅਤ ਲਈ ਟੋਲ ਫ੍ਰੀ ਨੰਬਰ 1950 ਜਾਰੀ ਕੀਤਾ ਗਿਆ ਹੈ,ਜਿਸ ਦਾ ਉਪਯੋਗ ਕਰਕੇ ਆਮ ਵੋਟਰ ਕੋਈ ਵੀ ਜਾਣਕਾਰੀ ਹਾਸਿਲ ਕਰ ਸਕਦਾ ਹੈ।ਜਿਲ੍ਹੇ ਭਰ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਕਾਲਜ਼ਾਂ ਵਿੱਚ ਕਰਵਾਈ ਗਈ ਇਸ ਗਤੀਵਿਧੀ ਦਾ ਮੁੱਖ ਮਕੱਸਦ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਹੋਰ ਵਧਾਉਣਾ ਹੈ।ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪ੍ਰਣ ਲਿਆ ਕਿ ਉਹ ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਦੇ ਹੋਏ ਵੋਟ ਬਣਵਾਉਣ ਅਤੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨਗੇ।ਅਧਿਆਪਕਾਂ ਵਲੋਂ ਕਈ ਸਕੂਲ਼ਾਂ ਵਿੱਚ ਵਿੱਚ ਲੈਕਚਰ ਵੀ ਦਿੱਤੇ ਗਏ,ਜਿਸ ਵਿੱਚ ਸਥਾਪਿਤ ਕੀਤੀ ਗਈ ਵੋਟਰ ਹੈਲਪਲਾਈਨ ਐੱਪ ਅਤੇ 1950 ਟੋਲ ਫ੍ਰੀ ਨੰਬਰ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ।  

Fwd: ਜ਼ਿਲ੍ਹਾ ਹੁਸ਼ਿਆਰਪੁਰ ’ਚ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ -ਕਣਕ ਦੇ ਨਾੜ ਨੂੰ ਅੱਗ ਲਗਾਉਣ ’ਤੇ ਵੀ ਲਗਾਈ ਰੋਕ

ਹੁਸ਼ਿਆਰਪੁਰ, 28 ਮਾਰਚ:ਜ਼ਿਲ੍ਹਾ ਮੈਜਿਸਟਰੇਟ, ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 9 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ 'ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਣਕ ਦੀ ਕਟਾਈ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਹਾਰਵੈਸਟਰ ਕਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਸ ਬਾਰੇ ਇੰਸਪੈਕਸ਼ਨ ਲਾਜ਼ਮੀ ਕਰਵਾਉਣ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਕਣਕ ਦੇ ਨਾੜ ਨੂੰ ਅੱਗ ਲਗਾਉਣ 'ਤੇ ਪਾਬੰਦੀ ਦੇ ਹੁਕਮ ਵੀ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕਣਕ ਨੂੰ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਤਰੇਲ ਪੈਣ ਕਾਰਨ ਗਿੱਲੀ ਹੋਈ ਕਣਕ ਨੂੰ ਕੱਟ ਦਿੰਦੀਆਂ ਹਨ। ਇਸ ਤਰ੍ਹਾਂ ਕਣਕ ਵਿਚ ਨਮੀ ਸਰਕਾਰ ਦੇ ਨਿਰਧਾਰਤ ਮਾਪਦੰਡ ਤੋਂ ਵੱਧਣ ਦੀ ਸੰਭਾਵਨਾ ਹੁੰਦੀ ਹੈ ਅਤੇ ਖਰੀਦ ਏਜੰਸੀਆਂ ਕਣਕ ਨੂੰ ਖਰੀਦਣ ਤੋ ਅਸਮਰੱਥ ਹੁੰਦੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਕਣਕ ਵੇਚਣ ਵਿਚ ਬਿਨਾਂ ਵਜ੍ਹਾ ਮੰਡੀਆਂ ਵਿਚ ਖੱਜਲ-ਖੁਆਰ ਹੋਣਾ ਪੈਂਦਾ ਹੈ।
ਇਸ ਤੋਂ ਇਲਾਵਾ ਇਹ ਵੀ ਵੇਖਣ ਵਿਚ ਆਇਆ ਹੈ ਕਿ ਕਣਕ ਦੇ ਨਾੜ ਨੂੰ ਸਬੰਧਤ ਮਾਲਕਾਂ ਵੱਲੋਂ ਅੱਗ ਲਗਾਉਣ ਦੀ ਪ੍ਰਥਾ ਹੋਣ ਕਰਕੇ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਈ ਜਾਂਦੀ ਹੈ ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਅਤੇ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ। ਪਿੰਡਾਂ ਵਿਚ ਲੜਾਈ-ਝਗੜਾ ਹੋਣ ਦਾ ਡਰ ਰਹਿੰਦਾ ਹੈ ਅਤੇ ਪ੍ਰਦੂਸ਼ਣ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਜਮੀਨ ਦੇ ਉਪਜਾਊ ਜੀਵਕ ਮਾਦਾ ਨੂੰ ਨੁਕਸਾਨ ਕਾਰਨ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਜਾਂਦੀ ਹੈ। ਜ਼ਮੀਨ ਦੀ ਉਪਰਲੀ ਸਤ੍ਹਾ ਵਿਚ ਮੌਜੂਦ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ, ਜਿਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਅਸਿੱਧੇ ਤੌਰ 'ਤੇ ਅਸਰ ਦੇਸ਼ ਦੇ ਉਤਪਾਦਨ 'ਤੇ ਪੈਂਦਾ ਹੈ। ਇਹ ਹੁਕਮ 26 ਮਈ 2024 ਤੱਕ ਲਾਗੂ ਰਹਿਣਗੇ।

Fwd: ਜ਼ਿਲ੍ਹਾ ਮੈਜਿਸਟਰੇਟ ਨੇ ਲਾਇਸੰਸੀ ਅਸਲਾ ਧਾਰਕਾਂ ਨੂੰ 31 ਮਾਰਚ ਤੱਕ ਅਸਲਾ ਜਮ੍ਹਾ ਕਰਵਾਉਣ ਦੇ ਦਿੱਤੇ ਨਿਰਦੇਸ਼


ਜ਼ਿਲ੍ਹਾ ਮੈਜਿਸਟਰੇਟ ਨੇ ਲਾਇਸੰਸੀ ਅਸਲਾ ਧਾਰਕਾਂ ਨੂੰ 31 ਮਾਰਚ ਤੱਕ ਅਸਲਾ ਜਮ੍ਹਾ ਕਰਵਾਉਣ ਦੇ ਦਿੱਤੇ ਨਿਰਦੇਸ਼

ਨਵਾਂਸ਼ਹਿਰ, 28 ਮਾਰਚ:-  ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਇੱਕ ਹੁਕਮ ਜਾਰੀ ਕਰਦੇ ਹੋਏ ਜ਼ਿਲ੍ਹੇ ਦੇ ਲਾਇਸੰਸੀ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਲੋਕਲ ਥਾਣੇ ਵਿੱਚ ਜਾਂ ਲਾਇਸੰਸੀ ਅਸਲਾ ਡੀਲਰਾਂ ਪਾਸ 31 ਮਾਰਚ 2024 ਸ਼ਾਮ 05:00 ਵਜੇ ਤੱਕ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹਨ।


Fwd: ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਪਟਿਆਲਾ, 28 ਮਾਰਚ - ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਬਲਬੇੜਾ, ਜ਼ਿਲ੍ਹਾ ਪਟਿਆਲਾ ਵਿਖੇ ਤਕਨੀਕੀ ਸਹਾਇਕ ਲਾਈਨ ਮੈਨ (ਏਐਲਐਮ) ਵਜੋਂ ਤਾਇਨਾਤ ਚਰਨਜੀਤ ਸਿੰਘ, ਜੋ ਬਤੌਰ ਖ਼ਪਤਕਾਰ ਕਲਰਕ ਵਜੋਂ ਕੰਮ ਕਰ ਰਿਹਾ ਹੈ,  ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਉਕਤ ਮੁਲਜ਼ਮ ਬਿਲਾਸਪੁਰ ਡੇਰੇ, ਬਾਜ਼ੀਗਰ ਬਸਤੀ, ਪਟਿਆਲਾ ਵਿਖੇ ਰਹਿ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹਰਿੰਦਰ ਸਿੰਘ ਵਾਸੀ ਪਿੰਡ ਦੁਲਬਾ, ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੇ ਦਾਦੇ ਦੀ ਮਲਕੀਅਤ ਵਾਲਾ ਟਿਊਬਵੈੱਲ ਬਿਜਲੀ ਕੁਨੈਕਸ਼ਨ ਉਸਦੇ ਨਾਮ 'ਤੇ ਤਬਦੀਲ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕਿ ਉਕਤ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Fwd: 2pbi pn and pics====1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਸਰਕਾਰੀ ਖਰੀਦ-ਡਿਪਟੀ ਕਮਿਸ਼ਨਰ

ਖਰੀਦ ਪ੍ਰਬੰਧਾਂ ਲਈ ਕੀਤੀ ਤਿਆਰੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 27 ਮਾਰਚ - ਕਣਕ ਦੇ ਆ ਰਹੇ ਖਰੀਦ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਮੰਡੀ ਬੋਰਡ ਦੇ ਅਧਿਕਾਰੀਆਂ, ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ, ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੁੱਖ ਸਕੱਤਰ ਪੰਜਾਬ ਨਾਲ ਵੀਡਿਓ ਕਾਨਫਰੰਸਿੰਗ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ ਕਣਕ ਦੇ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸੀਜਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਉਨਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਰਹੀ ਹੈ, ਜੋ ਕਿ 31 ਮਈ 2024 ਤੱਕ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਦੀ ਖਰੀਦ ਦਾ ਮੁੱਲ 2275 ਰੁਪਏ ਪ੍ਰਤੀ ਕੁਇੰਟਲ ਮਿਥਿਆ ਗਿਆ ਹੈ।ਉਨਾਂ ਦੱਸਿਆ ਕਿ ਜਿਲ੍ਹੇ ਅੰਦਰ ਕਣਕ ਦਾ ਕੁੱਲ ਰਕਬਾ 188000 ਹੈਕਟੇਅਰ ਹੈ ਅਤੇ ਅੰਦਾਜਨ 940000 ਮੀਟਿਰਕ ਟਨ ਉਤਪਾਦਨ ਹੋਣ ਦੀ ਉਮੀਦ ਹੈ ਅਤੇ ਸਰਕਾਰ ਵਲੋਂ ਅੰਦਾਜਨ 736011 ਮੀਟਿਰਕ ਟਨ ਖਰੀਦ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਜਿਲ੍ਹੇ ਵਿੱਚ ਕਣਕ ਦੀ ਖਰੀਦ ਲਈ 11 ਸਬ ਯਾਰਡ ਅਤੇ 38 ਮੰਡੀਆਂ ਬਣਾਈਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਏਜੰਸੀ ਪਨਗਰੇਨ ਵਲੋਂ 25.52 ਫੀਸਦੀ, ਮਾਰਕਫੈਡ ਵਲੋਂ 24.12, ਪਨਸਪ ਵਲੋਂ 23.37, ਪੰਜਾਬ ਸਟੇਟ ਵੇਅਰ ਹਾਊਸ ਵਲੋਂ 24.50 ਅਤੇ ਫੂਡ ਕਾਰਪੋਰੇਸ਼ਨ ਇੰਡੀਆ ਵਲੋਂ 12.50 ਫੀਸਦੀ ਅੰਦਾਜਨ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਘੱਟੋ ਘਟ ਸਮਰਥਣ ਮੁੱਲ 2275 ਰੁਪਏ ਪ੍ਰਤਿ ਕੁਇੰਟਲ ਨਿਸ਼ਚਿਤ ਕੀਤਾ ਹੈ। ਉਨਾਂ ਦੱਸਿਆ ਕਿ ਲੇਬਰ ਤੇ ਢੋਆ ਢੁਆਈ ਦੀ ਪਾਲਿਸੀ ਵੀ ਲਾਗੂ ਕਰ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਜਿਲ੍ਹੇ ਵਿੱਚ ਕਣਕ ਦੀ ਸਟੋਰੇਜ ਲਈ ਸਪੇਸ ਵਾਧੂ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਮੰਡੀ ਇੰਸਪੈਕਟਰਾਂ ਨੂੰ ਹਦਾਇਤ ਕਰਦੇ ਕਿਹਾ ਕਿ ਉਹ ਖਰੀਦ ਸੀਜ਼ਨ ਦੌਰਾਨ ਸਕਾਰਤਮਕ ਭੂਮਿਕਾ ਨਿਭਾਉਣ, ਨਾ ਕਿ ਕਿਸਾਨਾਂ ਨੂੰ ਪਰੇਸ਼ਾਨ ਕਰਨ ਵੱਲ ਧਿਆਨ ਦੇਣ। ਸ੍ਰੀ ਥੋਰੀ ਨੇ ਕਿਹਾ ਕਿ ਕਿਸੇ ਵੀ ਤਰਾਂ ਦਾ ਭ੍ਰਿਸ਼ਟਾਚਾਰ ਜਾਂ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸਰਤਾਜ ਸਿੰਘ ਨੂੰ ਹਦਾਇਤ ਕੀਤੀ ਕਿ ਉਹ ਕਣਕ ਦੀ ਚੁਕਾਈ ਦੇ ਪ੍ਰਬੰਧਾਂ ਦਾ ਵਿਸ਼ੇਸ਼ ਧਿਆਨ ਦੇਣ ਤਾਂ ਜੋ ਮੰਡੀਆਂ ਵਿਚ ਕਣਕ ਦੇ ਭੰਡਾਰ ਨਾ ਲੱਗਣ।ਸਾਰੇ ਵਿਭਾਗਾਂ ਤੇ ਖਰੀਦ ਏਜੰਸੀਆਂ ਨੂੰ ਇਸ ਟੀਚੇ ਦੀ ਪ੍ਰਾਪਤੀ ਲਈ ਇਕ ਟੀਮ ਬਣਕੇ ਕੰਮ ਕਰਨ ਦੀ ਹਦਾਇਤ ਕਰਦੇ ਕਿਹਾ ਕਿ ਮੇਰੇ ਸਮੇਤ ਸਾਰੇ ਐਸ ਡੀ ਐਮ ਤੇ ਹੋਰ ਸੀਨੀਅਰ ਅਧਿਕਾਰੀ ਵੀ ਇਸ ਕੰਮ ਵਿਚ ਤੁਹਾਡੇ ਨਾਲ ਹਨ ਅਤੇ ਕਿਸੇ ਵੀ ਲੋੜ ਵੇਲੇ ਤੁਸੀਂ ਸਾਡੀ ਸਹਾਇਤਾ ਲੈ ਸਕਦੇ ਹੋ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਅੰਮ੍ਰਿਤਸਰ ਮਨਕੰਵਲ ਚਾਹਲ, ਐਸ.ਡੀ.ਐਮ. ਅਜਨਾਲਾ ਸ: ਅਰਵਿੰਦਰਪਾਲ ਸਿੰਘ ਇਸ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।


Fwd: Punjabi, Hindi and English Press Note ---ਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

ਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ
ਹੁਸ਼ਿਆਰਪੁਰ, 27 ਮਾਰਚ (ਬਿਊਰੋ ਚੀਫ):ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਤਹਿਸੀਲ ਦਫ਼ਤਰ ਦਸੂਹਾ, ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਪਰਮਵੀਰ ਸਿੰਘ ਨੂੰ 5200 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਪਿਛਲੇ ਇੱਕ ਮਹੀਨੇ ਤੋਂ ਇਸ ਕੇਸ ਵਿੱਚ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਪੰਨਵਾਂ ਦੀ ਵਸਨੀਕ ਮਨਪ੍ਰੀਤ ਕੌਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਨਿਸ਼ਾਨਦੇਹੀ ਲਈ ਉਸ ਤੋਂ 5,200 ਰੁਪਏ ਰਿਸ਼ਵਤ ਲਈ ਸੀ ਅਤੇ ਇਸ ਮੰਤਵ ਬਾਰੇ ਉਸ ਦੀ ਦਰਖਾਸਤ ਨੂੰ ਤਿੰਨ ਮਹੀਨੇ ਤੱਕ ਲਟਕਾ ਕੇ ਰੱਖਿਆ।
ਜ਼ਿਕਰਯੋਗ ਹੈ ਕਿ ਜਾਂਚ ਮੁਕੰਮਲ ਹੋਣ ਤੋਂ ਬਾਅਦ ਪਿਛਲੇ ਮਹੀਨੇ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਪਰ ਮੁਲਜ਼ਮ ਪਟਵਾਰੀ ਉਦੋਂ ਤੋਂ ਹੀ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਲੋਕਾਂ ਦੀ ਸਿਹਤ ਸੁਰੱਖਿਆ ਲਈ ਖਾਧ ਪਦਾਰਥਾਂ ਦੀ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ : ਸਿਵਲ ਸਰਜਨ ਡਾ. ਜਸਪ੍ਰੀਤ ਕੌਰ

 ਸਿਵਲ ਸਰਜਨ ਦਫਤਰ ਵਿਖੇ ਜਾਗਰੂਕਤਾ ਕਮ ਸੈਸੇਟਾਈਜੇਸ਼ਨ ਕੈਂਪ ਆਯੋਜਿਤ

ਨਵਾਂਸ਼ਹਿਰ, 27 ਮਾਰਚ  : ਮਾਣਯੋਗ ਕਮਿਸ਼ਨਰ ਫੂਡ ਐਂਡ ਡਰੱਗਜ਼ ਐਡਮਨਿਸਟ੍ਰੇਸ਼ਨ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜਾਗਰੂਕਤਾ ਕਮ ਸੈਸੇਟਾਈਜੇਸ਼ਨ ਕੈਂਪ ਆਯੋਜਿਤ ਕੀਤਾ ਗਿਆ। ਇਸ ਜਾਗਰੂਕਤਾ ਕੈਂਪ ਵਿਚ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਤੋਂ ਮਠਿਆਈ ਦੀਆਂ ਦੁਕਾਨਾਂ, ਰੈਸਟੋਰੈਂਟਾਂ ਅਤੇ ਹੋਟਲਾਂ ਦੇ ਮਾਲਕਾਂ ਤੇ ਉਨ੍ਹਾਂ ਦੇ ਪ੍ਰਤੀਨਿਧੀਆਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਖਾਧ ਪਦਾਰਥ ਵਿਕਰੇਤਾਵਾਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਲੋਕਾਂ ਦੀ ਸਿਹਤ ਸੁਰੱਖਿਆ ਲਈ ਖਾਧ ਪਦਾਰਥਾਂ ਦੀ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਮੰਤਵ ਭੋਜਨ ਸੁਰੱਖਿਆ ਐਕਟ ਪ੍ਰਤੀ ਜਾਗਰੂਕਤਾ ਫੈਲਾਉਣਾ ਹੈ ਤਾਂ ਜੋ ਆਮ ਲੋਕਾਂ ਨੂੰ ਸਾਫ-ਸੁੱਥਰਾ ਅਤੇ ਮਿਲਾਵਟ ਰਹਿਤ ਭੋਜਨ ਅਤੇ ਖਾਣ-ਪੀਣ ਦਾ ਸਮਾਨ ਮੁਹੱਈਆ ਕਰਵਾਇਆ ਜਾ ਸਕੇ। ਕੈਂਪ ਵਿਚ ਖਾਧ ਪਦਾਰਥ ਤਿਆਰ ਕਰਨ ਲਈ ਇਸਤੇਮਾਲ ਤੇਲ ਨੂੰ ਸਹੀ ਢੰਗ ਨਾਲ ਨਿਪਟਾਉਣ ਬਾਰੇ ਵੀ ਦੱਸਿਆ ਗਿਆ।

ਇਸ ਮੌਕੇ ਫੂਡ ਸੇਫਟੀ ਅਫਸਰ ਸ੍ਰੀਮਤੀ ਸੰਗੀਤਾ ਸਹਿਦੇਵ ਅਤੇ ਬਿਕਰਮਜੀਤ ਸਿੰਘ ਵੱਲੋਂ ਫੂਡ ਸੇਫਟੀ ਐਕਟ ਅਤੇ ਇਸ ਦੀਆਂ ਧਾਰਾਵਾਂ ਬਾਰੇ ਵਿਸਤ੍ਰਰਿਤ ਜਾਣਕਾਰੀ ਦਿੱਤੀ ਗਈ। ਦੁਕਾਨਦਾਰਾਂ ਨੂੰ ਸਹੀ ਢੰਗ ਨਾਲ ਕੱਚਾ ਤੇਲ ਇਸਤੇਮਾਲ ਕਰਨ, ਤਿਆਰ ਸਮਾਨ ਨੂੰ ਸਹੀ ਢੰਗ ਨਾਲ ਸਟੋਰ ਕਰਨ ਅਤੇ ਸਾਫ-ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ ਗਿਆ। 

ਵਿਸ਼ਵ ਟੀਬੀ ਦਿਵਸ: ਟੀ.ਬੀ. ਦੀ ਬਿਮਾਰੀ ਇਲਾਜਯੋਗ, ਜਾਗਰੂਕਤਾ ਤੇ ਲੋਕਾਂ ਦੀ ਭਾਗੀਦਾਰੀ ਨਾਲ ਪਾਈ ਜਾ ਸਕਦੀ ਹੈ ਠੱਲ੍ਹ : ਡਾ ਜਸਪ੍ਰੀਤ ਕੌਰ

- ਸਰਕਾਰੀ ਹਸਪਤਾਲਾਂ ਵਿੱਚ ਟੀ.ਬੀ ਦਾ ਇਲਾਜ ਮੁਫ਼ਤ

ਨਵਾਂਸ਼ਹਿਰ, 22 ਮਾਰਚ 2024:- ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਅੱਜ ਵਿਸ਼ਵ ਤਪਦਿਕ ਦਿਵਸ ਮਨਾਇਆ ਗਿਆ, ਜਿਸ ਦਾ ਥੀਮ 'ਯੈਸ ਵੀ ਕੈਨ ਏੰਡ ਟੀਬੀ' ਹੈ। ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਵਿਸ਼ਵ ਤਪਦਿਕ (ਟੀ.ਬੀ.) ਦਿਵਸ ਮੌਕੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਸਾਲ 2025 ਦੇ ਅੰਤ ਤੱਕ ਦੇਸ਼ ਨੂੰ ਟੀਬੀ ਮੁਕਤ ਬਣਾਉਣ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਟੀ.ਬੀ ਇੱਕ ਲਾਗ ਦੀ ਬਿਮਾਰੀ ਹੈ, ਪਰ ਜੇਕਰ ਸਮੇਂ ਸਿਰ ਇਸ ਦਾ ਪਤਾ ਲੱਗ ਜਾਵੇ ਅਤੇ ਇਲਾਜ ਕੀਤਾ ਜਾਵੇ ਤਾਂ ਇਹ ਪੂਰੀ ਤਰ੍ਹਾਂ ਠੀਕ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਇਹ ਵੱਡਾ ਤੇ ਆਮ ਭੁਲੇਖਾ ਹੈ ਕਿ ਟੀਬੀ ਮੌਤ ਦਾ ਕਾਰਨ ਬਣਦੀ ਹੈ, ਪਰ ਅਸਲ ਵਿੱਚ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਇਹ ਬਿਮਾਰੀ ਅੱਗੇ ਫੈਲਣ ਤੋਂ ਰੁਕ ਜਾਂਦੀ ਹੈ।
ਡਾ. ਜਸਪ੍ਰੀਤ ਕੌਰ ਨੇ ਟੀਬੀ ਨੂੰ ਖਤਮ ਕਰਨ ਲਈ ਸਮੂਹਿਕ ਕਾਰਵਾਈ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਦੱਸਿਆ ਕਿ ਇਸ ਸਾਲ ਟੀ.ਬੀ ਦਿਵਸ ਦੀ ਥੀਮ 'ਯੈਸ ਵੀ ਕੈਨ ਏਂਡ ਟੀਬੀ ਹੈ ਜੋ ਟੀਬੀ ਨੂੰ ਖਤਮ ਕਰਨ ਲਈ ਸਾਡੇ ਸਮੂਹਿਕ ਯਤਨਾਂ ਨੂੰ ਦਰਸਾਉਂਦਾ ਹੈ। ਇੱਕ ਜਨ ਅੰਦੋਲਨ ਦੀ ਲੋੜ ਹੈ, ਜਿਸ ਵਿੱਚ ਆਮ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ।
ਸਿਵਲ ਸਰਜਨ ਨੇ ਕਮਿਊਨਿਟੀ, ਸਿਵਲ ਸੁਸਾਇਟੀ ਸੰਸਥਾਵਾਂ, ਸਿਹਤ ਸੰਭਾਲ ਕਰਮੀਆਂ ਅਤੇ ਹੋਰ ਭਾਗੀਦਾਰਾਂ ਨੂੰ ਟੀਬੀ ਵਿਰੁੱਧ ਇੱਕਜੁੱਟ ਹੋਣ ਅਤੇ 2025 ਤੱਕ ਟੀਬੀ ਦੇ ਖਾਤਮੇ ਲਈ ਅੱਗੇ ਆਉਣ ਦੀ ਅਪੀਲ ਕੀਤੀ।
ਇਸ ਮੌਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ, ਨਵਾਂਸ਼ਹਿਰ ਦੇ ਪ੍ਰਧਾਨ ਮਨਜੀਤ ਸਿੰਘ ਨੇ ਇਸ ਬਿਮਾਰੀ ਸਬੰਧੀ ਸਮਾਜ ਵਿੱਚ ਫੈਲੀ ਦਹਿਸ਼ਤ ਨੂੰ ਖਤਮ ਕਰਨ ਦਾ ਸੱਦਾ ਦਿੱਤਾ ਅਤੇ ਸਾਰਿਆਂ ਨੂੰ ਟੀ.ਬੀ ਦੇ ਮਰੀਜ਼ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਨਾ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਜ਼ਿਲ੍ਹਾ ਟੀਬੀ ਅਫਸਰ ਡਾ. ਸਰਬਰਿੰਦਰ ਸਿੰਘ ਸੇਠੀ ਨੇ ਦੱਸਿਆ ਕਿ ਰਾਸ਼ਟਰੀ ਟੀਬੀ ਖਾਤਮਾ ਪ੍ਰੋਗਰਾਮ ਤਹਿਤ ਸਾਲ 2025 ਤੱਕ ਪੰਜਾਬ ਵਿੱਚੋਂ ਟੀ.ਬੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ।
ਡਾ. ਸੇਠੀ ਨੇ ਸਾਰਿਆਂ ਨੂੰ ਟੀ.ਬੀ ਦੇ ਖਾਤਮੇ ਲਈ ਕਿਸੇ ਵੀ ਪੱਧਰ 'ਤੇ ਯੋਗਦਾਨ ਪਾਉਣ ਦਾ ਅਹਿਦ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਸਿਵਲ ਸਰਜਨ ਡਾ. ਬਲਬੀਰ ਕੁਮਾਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਰੇਨੂੰ ਅਗਰਵਾਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵਿੰਦਰਪਾਲ ਸਿੰਘ, ਡਾ. ਗੁਰਪਾਲ ਕਟਾਰੀਆ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ,   ਇੰਡੀਅਨ ਮੈਡੀਕਲ ਐਸੋਸੀਏਸ਼ਨ, ਨਵਾਂਸ਼ਹਿਰ ਦੇ ਪ੍ਰਧਾਨ ਡਾ. ਮਨਜੀਤ ਸਿੰਘ, ਪ੍ਰਾਈਵੇਟ ਹਸਪਤਾਲਾਂ ਦੇ ਪ੍ਰਤੀਨਿਧੀ ਡਾ. ਸੁੱਖੀ,  ਡਾ. ਜਸਲੀਨ ਕੌਰ ਤੇ ਡਾ. ਨਰੇਸ਼ ਮਿੱਤਲ, ਟੀਬੀ ਵਿੰਗ ਦੇ ਵਿਕਾਸ ਅਗਰਵਾਲ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

ਸਵੀਪ ਗਤੀਵਿਧੀਆਂ ਅਧੀਨ ਭਾਈ ਸੰਗਤ ਸਿੰਘ ਕਾਲਜ਼ ਵਿਖੇ ਜਾਗਰੂਕਤਾ ਸੈਮੀਨਾਰ


ਨਵਾਂਸ਼ਹਿਰ 22 ਮਾਰਚ:- ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ  ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਹੁਕਮਾਂ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਰਾਜੀਵ ਵਰਮਾ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਭਾਈ ਸੰਗਤ ਸਿੰਘ ਖਾਲਸਾ ਕਾਲਜ਼ ਬੰਗਾ ਦੇ ਪ੍ਰਿੰਸੀਪਲ ਡਾ. ਰਣਜੀਤ ਸਿੰਘ ਦੀ ਅਗਵਾਈ  ਹੇਠ ਸਵੀਪ ਗਤੀਵਿਧੀਆਂ ਅਧੀਨ  ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਸਵੀਪ ਦੇ ਨੋਡਲ ਅਫਸਰ ਸਤਨਾਮ ਸਿੰਘ ਦੁਆਰਾ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ, ਯੋਗ ਵਰਤੋਂ ਪ੍ਰਤੀ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਤੁਸੀਂ ਭਾਰਤ ਦੇਸ਼ ਦਾ  ਭਵਿੱਖ ਹੋ ਅਤੇ ਇਸਦੇ ਨਾਗਰਿਕ ਹੋਣ ਦੇ ਨਾਤੇ ਆਪਣੀ ਵੋਟ ਜਰੂਰ ਬਣਵਾਓ, ਆਪਣੇ ਵੋਟ ਅਧਿਕਾਰ ਦਾ ਇਸਤੇਮਾਲ ਕਰੋ ਤਾਂ ਜੋ ਦੇਸ਼ ਦੇ ਲੋਕਤੰਤਰ ਨੂੰ ਬਰਕਰਾਰ ਰੱਖ ਸਕੀਏ।ਉਨ੍ਹਾਂ ਵਿਦਿਆਰਥੀਆਂ ਨੂੰ ਆਨਲਾਈਨ ਤਰੀਕੇ ਦੁਆਰਾ ਵੋਟ ਬਣਾਉਣ ਬਾਰੇ ਵੀ ਦੱਸਿਆ ਅਤੇ ਕਿਹਾ ਕਿ ਤੁਸੀਂ ਹੁਣ ਘਰ ਬੈਠ ਕੇ ਆਪਣੀ ਵੋਟ ਆਪ ਅਪਲਾਈ ਕਰ ਸਕਦੇ ਹੋ। ਸਾਲ ਦੀ ਪਹਿਲੀ ਜਨਵਰੀ, ਪਹਿਲੀ ਅਪ੍ਰੈਲ, ਪਹਿਲੀ ਜੁਲਾਈ ਅਤੇ ਪਹਿਲੀ ਅਕਤੂਬਰ ਨੂੰ ਜਿਹਨ੍ਹਾਂ ਵਿਦਿਆਰਥੀਆਂ ਦੀ ਉਮਰ ਅਠਾਰਾਂ ਸਾਲ ਹੋ ਜਾਂਦੀ ਹੈ ਉਹ ਵਿਦਿਆਰਥੀ ਵੋਟ ਬਣਾਉਣ ਦੇ ਯੋਗ ਹੋ ਜਾਂਦੇ ਹਨ।
ਇਸ ਮੌਕੇ ਸਤਨਾਮ ਸਿੰਘ ਨੇ  ਭਾਰਤ ਚੋਣ ਕਮਿਸ਼ਨ ਦੇ ਸਲੋਗਨ "ਇਸ ਬਾਰ 70 ਪਾਰ" ਦੇ ਤਹਿਤ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਵੋਟਿੰਗ ਟਰਨ ਆਊਟ ਨੂੰ ਪਝੱਤਰ ਦੇ ਪਾਰ ਕਰਨ ਵਿੱਚ ਸਹਿਯੋਗ ਅਤੇ ਹਰ ਇੱਕ ਕੋਸ਼ਿਸ਼ ਕਰਨ ਲਈ ਪ੍ਰੇਰਿਤ ਕੀਤਾ ਅਤੇ 'ਇਸ ਬਾਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪਝੱਤਰ ਪਾਰ' ਦਾ ਨਾਅਰਾ ਬੁਲੰਦ ਕੀਤਾ। ਬੀ. ਐਲ. ਐਮ.ਗਰਲਜ ਕਾਲਜ ਨਵਾਂ ਸ਼ਹਿਰ ਤੋ ਰਾਜਨੀਤੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਹਰਦੀਪ ਕੌਰ ਨੇ ਵਿਿਦਆਰਥੀਆਂ ਨੂੰ ਚੋਣ ਮਨੋਰਥ ਪੱਤਰ ਬਾਰੇ ਦੱਸਿਆ ਅਤੇ ਵਿਦਿਆਰਥੀਆਂ ਨੂੰ ਵੋਟਰ ਪ੍ਰਣ ਦੁਆਇਆ।
ਇਸ ਮੌਕੇ ਸਹਾਇਕ  ਪ੍ਰੋਫੈਸਰ ਗੁਰਸ਼ਾਨ ਸਿੰਘ ਦੁਆਰਾ ਆਏ ਹੋਏ ਮੁੱਖ ਬੁਲਾਰਿਆਂ ਦਾ ਧੰਨਵਾਦ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਹਰ ਇੱਕ ਵੋਟ ਪੋਲ ਕਰਵਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਕੰਪਿਊਟਰ ਫੈਕਲਟੀ ਉਂਕਾਰ ਸਿੰਘ, ਪ੍ਰੋ. ਪ੍ਰੀਆ, ਪ੍ਰੋ. ਦੀਕਸ਼ਾ, ਪ੍ਰੋ. ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।

ਢਾਹਾਂ ਕਲੇਰਾਂ ਨਰਸਿੰਗ ਕਾਲਜ ਦੀ ਬੀ.ਐਸ.ਸੀ. ਨਰਸਿੰਗ ਤੀਜਾ ਸਾਲ ਕਲਾਸ ਦਾ ਸ਼ਾਨਦਾਰ 100% ਨਤੀਜਾ

ਢਾਹਾਂ ਕਲੇਰਾਂ  ਨਰਸਿੰਗ ਕਾਲਜ ਦੀ  ਬੀ.ਐਸ.ਸੀ. ਨਰਸਿੰਗ ਤੀਜਾ ਸਾਲ ਕਲਾਸ ਦਾ ਸ਼ਾਨਦਾਰ ਨਤੀਜਾ
ਬੰਗਾ 27 ਮਾਰਚ : -  ਪੰਜਾਬ ਦੇ ਪ੍ਰਸਿੱਧ ਨਰਸਿੰਗ ਸਿੱਖਿਆ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ ਐਸ ਸੀ ਤੀਜਾ ਸਾਲ ਦਾ 100 ਫੀਸਦੀ ਨਤੀਜਾ ਆਇਆ ਹੈ ।  ਕਾਲਜ ਦੇ ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ ਨੇ ਜਾਣਕਾਰੀ ਦਿੰਦੇ ਦਸਿਆ ਕਿ  ਬੀ.ਐਸ.ਸੀ. ਨਰਸਿੰਗ ਤੀਜਾ ਸਾਲ ਕਲਾਸ ਵਿਚੋਂ ਵਿਦਿਆਰਥੀ ਤਮੰਨਾ ਬੰਗੜ ਪੁੱਤਰੀ ਹੁਸਨ ਲਾਲ - ਸੁਰਜੀਤ ਕੌਰ ਬਹਿਰਾਮ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਕਾਲਜ ਦੀ ਟੌਪਰ ਵਿਦਿਆਰਥੀ ਬਣੀ ਹੈ । ਜਦੋਂ ਕਿ ਦੂਜਾ ਸਥਾਨ ਯਾਦਪ੍ਰੀਤ ਕੌਰ ਪੁੱਤਰੀ ਗੁਰਮੀਤ ਸਿੰਘ - ਜਗਮੀਤ ਕੌਰ ਜ਼ਿਲ੍ਹਾ ਹੁਸ਼ਿਆਰਪੁਰ ਨੇ ਅਤੇ ਤੀਜਾ ਸਥਾਨ  ਪਰਮਿੰਦਰ ਕੌਰ ਪੁੱਤਰੀ ਸੁਰਜੀਤ ਸਿੰਘ - ਲਛਮੀ ਦੇਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ  ਨੇ ਪ੍ਰਾਪਤ ਕੀਤਾ ਹੈ । ਇਸ ਮੌਕੇ ਡਾ. ਕੁਲਵਿੰਦਰ ਸਿੰਘ ਢਾਹਾਂ  ਪ੍ਰਧਾਨ, ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਬੀ.ਐਸ.ਸੀ. ਤੀਜਾ ਸਾਲ ਦੇ ਸਮੂਹ ਵਿਦਿਆਰਥੀਆਂ ਨੂੰ, ਉਹਨਾਂ ਦੇ ਮਾਪਿਆਂ ਅਤੇ ਸਮੂਹ ਅਧਿਆਪਕਾਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈਆਂ ਦਿੱਤੀਆਂ ਹਨ । ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦੇਣ ਵੇਲੇ ਸ. ਅਮਰਜੀਤ ਸਿੰਘ ਕਲੇਰਾਂ ਸਕੱਤਰ,  ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਕਾਲਜ ਆਫ ਨਰਸਿੰਗ, ਵਾਈਸ ਪ੍ਰਿੰਸੀਪਲ ਰਮਨਦੀਪ ਕੌਰ, ਪ੍ਰੌਫੈਸਰ ਸੁਖਮਿੰਦਰ ਕੌਰ, ਐਸੋਸੀਏਟ ਪ੍ਰੌਫੈਸਰ ਨਵਜੋਤ ਕੌਰ ਸਹੋਤਾ, ਐਸੋਸੀਏਟ ਪ੍ਰੌਫੈਸਰ ਰਾਬੀਆ ਹਾਟਾ, ਐਸੋਸੀਏਟ ਪ੍ਰੌਫੈਸਰ ਵੰਦਨਾ ਬਸਰਾ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਤੀਜਾ ਸਾਲ ਵਿੱਚੋਂ ਪਹਿਲੇ,  ਦੂਜੇ ਸਥਾਨ ਅਤੇ ਤੀਜੇ ਸਥਾਨ 'ਤੇ ਆਏ  ਵਿਦਿਆਰਥੀ 

Fwd: ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਫਸਟ ਏਡ ਟੀਮ ਅਤੇ ਐਂਬੂਲੈਂਸ ਵੈਨ ਨੇ ਹੋਲੇ ਮਹੱਲੇ ਮੌਕੇ ਦਿੱਤੀਆਂ ਸੇਵਾਵਾਂ

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਫਸਟ ਏਡ ਟੀਮ ਅਤੇ ਐਂਬੂਲੈਂਸ ਵੈਨ ਨੇ ਹੋਲੇ ਮਹੱਲੇ ਮੌਕੇ ਦਿੱਤੀਆਂ ਸੇਵਾਵਾਂ
ਹੁਸ਼ਿਆਰਪੁਰ, 26 ਮਾਰਚ :  ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮੁਹੱਲੇ ਦੇ ਮੌਕੇ 'ਤੇ ਫਸਟ ਏਡ ਦੀ ਪੋਸਟ ਲਗਾ ਕੇ ਸੰਗਤਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਸ ਦੌਰਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਐਂਬੂਲੈਂਸ ਵੈਨ ਅਤੇ ਫਸਟ ਏਡ ਟੀਮ ਵੱਲੋਂ 24 ਤੋਂ 26 ਮਾਰਚ ਤੱਕ ਤਿੰਨ ਦਿਨ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਮੰਗੇਸ਼ ਸੂਦ ਨੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮੁਹੱਲੇ ਦੇ ਮੌਕੇ 'ਤੇ ਦੇਸ਼-ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ ਨੂੰ ਫਸਟ ਏਡ ਦੀ ਸਹਾਇਤਾ ਮੁਹੱਈਆ ਕਰਨ ਲਈ ਫਸਟ ਏਡ ਦੇ ਮਾਹਿਰਾਂ ਦੀ ਇਕ ਟੀਮ ਭੇਜੀ ਗਈ, ਜਿਸ ਵਿਚ ਬਲਬੀਰ ਸਿੰਘ ਸਰਕਾਰੀ ਹਾਈ ਸਕੂਲ ਜਾਜਾ, ਮਨਜੀਤ ਸਿੰਘ ਸਰਕਾਰੀ ਹਾਈ ਸਕੂਲ ਬਿੰਜੋਂ, ਸੋਹਣ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਬੈਂਸ ਅਵਾਨਾ, ਰਣਜੀਤ ਸਿੰਘ, ਅਮਰਜੀਤ ਸਿੰਘ ਬੰਗੜ, ਹਰਦੀਪ ਸਿੰਘ, ਕਮਲਦੀਪ ਸਿੰਘ ਸ਼ਾਮਿਲ ਸਨ।
ਇਸ ਦੌਰਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਸੰਗਤਾਂ ਦੀ ਸੁਵਿਧਾ ਲਈ ਫਸਟ ਏਡ ਦੇ ਤੌਰ 'ਤੇ ਵਰਤੀਆਂ ਜਾਣ ਵਾਲੀਆਂ ਦਵਾਈਆਂ ਮੁਫ਼ਤ ਮੁਹੱਈਆਂ ਕੀਤੀਆਂ ਗਈਆਂ। ਇਸ ਤੋਂ ਇਲਾਵਾ ਐਂਬੂਲੈਂਸ ਵੈਨ ਵੱਲੋਂ ਰੋਗੀਆਂ ਅਤੇ ਜ਼ਖਮੀਆਂ ਨੂੰ ਦੂਰ-ਨੇੜੇ ਦੇ ਹਸਪਤਾਲਾਂ ਵਿਖੇ ਪਹੁੰਚਾਉਣ ਦੀ ਸੇਵਾ ਵੀ ਕੀਤੀ ਗਈ।

Fwd: ਵੋਟਰ ਹੈਲਪਲਾਈਨ ਐਪ ਰਾਹੀਂ ਘਰ ਬੈਠਿਆਂ ਪ੍ਰਾਪਤ ਕੀਤੇ ਜਾ ਸਕਦੇ ਹਨ ਵੋਟ ਸਬੰਧੀ ਵੇਰਵੇ : ਜ਼ਿਲ੍ਹਾ ਚੋਣ ਅਫ਼ਸਰ

ਵੋਟਰ ਹੈਲਪਲਾਈਨ ਐਪ ਰਾਹੀਂ ਘਰ ਬੈਠਿਆਂ ਪ੍ਰਾਪਤ ਕੀਤੇ ਜਾ ਸਕਦੇ ਹਨ ਵੋਟ ਸਬੰਧੀ ਵੇਰਵੇ : ਜ਼ਿਲ੍ਹਾ ਚੋਣ ਅਫ਼ਸਰ
ਹੁਸ਼ਿਆਰਪੁਰ, 26 ਮਾਰਚ : ਭਾਰਤ ਚੋਣ ਕਮਿਸ਼ਨ ਵੱਲੋਂ ਨਾਗਰਿਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਈਲ ਐਪਸ ਚਲਾਈਆਂ ਗਈਆਂ ਹਨ, ਜਿਨ੍ਹਾਂ ਦੇ ਇਸਤੇਮਾਲ ਨਾਲ ਲੋਕ ਆਪਣੀ ਵੋਟ ਅਤੇ ਇਸ ਨਾਲ ਸਬੰਧਿਤ ਹੋਰ ਵੇਰਵੇ ਹਾਸਲ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ- ਕਮ- ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਚਲਾਈ ਵੋਟਰ ਹੈਲਪਲਾਈਨ ਐਪ ਬੇਹੱਦ ਲਾਹੇਵੰਦ ਸਿੱਧ ਹੋ ਰਹੀ ਹੈ।
ਉਨ੍ਹਾਂ ਦੱਸਿਆ ਕਿ ਵੋਟਰਾਂ ਵੱਲੋਂ ਹੈਲਪਲਾਈਨ ਐਪ ਰਾਹੀਂ ਆਪਣਾ ਨਾਮ ਲੱਭਣ, ਫ਼ਾਰਮ ਆਨਲਾਈਨ ਜਮ੍ਹਾਂ ਕਰਵਾਉਣ, ਆਪਣੇ ਫ਼ਾਰਮਾਂ ਦਾ ਸਟੇਟਸ ਜਾਨਣ ਲਈ, ਚੋਣਾਂ ਸਬੰਧੀ ਅਤੇ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਦੀ ਜਾਣਕਾਰੀ ਲਈ ਇਸ ਐਪ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਲੋਕ ਸਭਾ  ਹਲਕਾ ਹੁਸ਼ਿਆਰਪੁਰ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਹੈਲਪਲਾਈਨ ਐਪ ਆਪਣੇ ਫ਼ੋਨ 'ਤੇ ਡਾਊਨਲੋਡ ਕਰਕੇ ਭਾਰਤ ਚੋਣ ਕਮਿਸ਼ਨ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਉਨ੍ਹਾਂ ਕਿਹਾ ਕਿ ਇਹ ਵੋਟਰ ਹੈਲਪਲਾਈਨ ਐਪ https://www.eci.gov.in/voter-helpline-app  ਅਤੇ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਰੁਝੇਵਿਆਂ ਕਾਰਨ ਲੋਕ ਆਪਣੀ ਵੋਟ ਸਬੰਧੀ ਵੇਰਵਿਆਂ ਤੋਂ ਜਾਣੂ ਨਹੀਂ ਹੁੰਦੇ। ਇਸ ਐਪ ਰਾਹੀਂ ਆਸਾਨੀ ਨਾਲ ਕੋਈ ਵੀ ਵਿਅਕਤੀ ਆਪਣੀ ਵੋਟ ਸਬੰਧੀ ਵੇਰਵੇ, ਪੋਲਿੰਗ ਸਟੇਸ਼ਨ ਨੰਬਰ, ਉਸ ਦੀ ਲੋਕੇਸ਼ਨ ਆਦਿ ਬਾਰੇ ਜਾਣਕਰੀ ਲੈ ਸਕਦਾ ਹੈ। ਨਾਲ ਹੀ ਜੇਕਰ ਕਿਸੇ ਨੇ ਆਪਣੇ ਵੇਰਵਿਆਂ 'ਚ ਕੋਈ ਤਬਦੀਲੀ ਕਰਵਾਉਣੀ ਹੋਵੇ ਤਾਂ ਉਸ ਸਬੰਧੀ ਜਾਣਕਾਰੀ ਵੀ ਇਸ ਵੋਟਰ ਹੈਲਪਲਾਈਨ ਐਪ ਉੱਤੇ ਉਪਲਬੱਧ ਹੈ। ਉਨ੍ਹਾਂ ਕਿਹਾ ਕਿ ਇਸ ਉੱਤੇ ਡਿਜੀਟਲ ਵੋਟਰ ਸਲਿੱਪ ਅਤੇ ਇਸ ਸਬੰਧੀ ਸ਼ਿਕਾਇਤ ਵੀ ਦਰਜ ਕੀਤੀ ਜਾ ਸਕਦੀ ਹੈ। ਇਸ ਐਪ ਰਾਹੀਂ ਚੋਣਾਂ ਸਬੰਧੀ ਹੋਰ ਲੋੜੀਂਦੇ ਵੇਰਵੇ ਜਿਵੇਂ ਕਿ ਪਿਛਲੀਆਂ ਚੋਣਾਂ ਦੇ ਨਤੀਜੇ, ਸਿਆਸੀ ਉਮੀਦਵਾਰਾਂ ਅਤੇ ਪਾਰਟੀਆਂ ਦੇ ਵੇਰਵੇ, ਵੋਟਾਂ ਸਬੰਧੀ ਫਾਰਮ (ਮਤਦਾਤਾ ਅਤੇ ਉਮੀਦਵਾਰਾਂ ਲਈ) ਸਬੰਧੀ ਜਾਣਕਾਰੀ ਵੀ ਆਸਾਨੀ ਨਾਲ ਮਿਲਦੀ ਹੈ।


Fwd: Punjabi, Hindi and English Press Note---ਰਿਆਤ ਬਾਹਰਾ ਕੈਂਪਸ ਹੁਸ਼ਿਆਰਪੁਰ ਵਿਖੇ 'ਵੋਟਰ ਜਾਗਰੂਕਤਾ ਰਾਹੀਂ ਨਾਰੀ ਸਸ਼ਕਤੀਕਰਨ' ਵਿਸ਼ੇ 'ਤੇ ਰਾਸ਼ਟਰੀ ਸੈਮੀਨਾਰ 27 ਨੂੰ

ਰਿਆਤ ਬਾਹਰਾ ਕੈਂਪਸ ਹੁਸ਼ਿਆਰਪੁਰ ਵਿਖੇ 'ਵੋਟਰ ਜਾਗਰੂਕਤਾ ਰਾਹੀਂ ਨਾਰੀ ਸਸ਼ਕਤੀਕਰਨ' ਵਿਸ਼ੇ 'ਤੇ ਰਾਸ਼ਟਰੀ ਸੈਮੀਨਾਰ 27 ਨੂੰ 
ਹੁਸ਼ਿਆਰਪੁਰ, 25 ਮਾਰਚ :ਗੈਰ ਸਰਕਾਰੀ ਸੰਸਥਾ 'ਏ ਫੋਰ ਸੀ' ਦਸੂਹਾ ਦੇ ਪ੍ਰਧਾਨ ਸੰਜੀਵ ਕੁਮਾਰ ਅਤੇ ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟਸ ਹੁਸ਼ਿਆਰਪੁਰ ਦੇ ਕੈਂਪਸ ਡਾਇਰੈਕਟਰ ਡਾ. ਚੰਦਰ ਮੋਹਨ ਨੇ  ਜਾਣਕਾਰੀ ਦਿੰਦਿਆਂ ਦੱਸਿਆ ਕਿ ਗੈਰ ਸਰਕਾਰੀ ਸੰਸਥਾ 'ਏ ਫੋਰ ਸੀ' ਦਸੂਹਾ ਵੱਲੋਂ 'ਗ੍ਰੀਨ ਪਲੈਨਟ ਸੰਸਥਾ ਜਲੰਧਰ' ਅਤੇ ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟਸ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਰਿਆਤ ਬਾਹਰਾ ਕੈਂਪਸ ਹੁਸ਼ਿਆਰਪੁਰ ਵਿਖੇ 'ਵੋਟਰ ਜਾਗਰੂਕਤਾ ਨਾਲ ਨਾਰੀ ਸਸ਼ਕਤੀਕਰਨ' ਵਿਸ਼ੇ ਦੇ ਉੱਤੇ  27 ਮਾਰਚ 2024 ਨੂੰ ਇੱਕ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿਚ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ  ਸਹਾਇਕ ਕਮਿਸ਼ਨਰ ਦਿਵਿਆ ਪੀ. ਆਈ  ਏ ਐਸ ਬਤੌਰ ਗੈਸਟ ਆਫ ਆਨਰ ਸ਼ਾਮਿਲ ਰਹਿਣਗੇ, ਜਦ ਕਿ ਡਾ. ਕਮਲਦੀਪ ਸਿੰਘ ਫਾਊਂਡਰ ਐਂਡ ਚੇਅਰਮੈਨ ਗ੍ਰੀਨ ਪਲੈਨਟ ਸੰਸਥਾ ਜਲੰਧਰ ਬਤੌਰ ਵਿਸ਼ੇਸ਼ ਮਹਿਮਾਨ ਸ਼ਾਮਿਲ ਹੋਣਗੇ।

Fwd: pn --ਰਾਸ਼ਟਰੀ ਕੈਡਿਟ ਕੋਰ ਗਰਲਜ਼ ਵਿੰਗ ਲਈ ਆਰਮੀ ਅਟੈਚਮੈਂਟ ਕੈਂਪ ਦਾ ਆਯੋਜਨ ਮਿਲਟਰੀ ਸਟੇਸ਼ਨ, ਖਾਸਾ ਵਿਖੇ ਹੋਇਆ

ਰਾਸ਼ਟਰੀ ਕੈਡਿਟ ਕੋਰ ਗਰਲਜ਼ ਵਿੰਗ ਲਈ ਆਰਮੀ ਅਟੈਚਮੈਂਟ ਕੈਂਪ ਦਾ ਆਯੋਜਨ ਮਿਲਟਰੀ ਸਟੇਸ਼ਨ, ਖਾਸਾ ਵਿਖੇ ਹੋਇਆ

 ਅੰਮ੍ਰਿਤਸਰ, 24 ਮਾਰਚ 2024 ਨੈਸ਼ਨਲ ਕੈਡਿਟ ਕੋਰ (ਐਨ.ਸੀ.ਸੀ.), ਅੰਮ੍ਰਿਤਸਰ ਦੀ 1 ਪੰਜਾਬ ਗਰਲਜ਼ ਬਟਾਲੀਅਨ, ਆਰਮੀ ਬਟਾਲੀਅਨ ਦੇ ਨਾਲ ਤਾਲਮੇਲ ਵਿੱਚ, ਮਿਲਟਰੀ ਸਟੇਸ਼ਨ, ਖਾਸਾ ਵਿਖੇ ਨੈਸ਼ਨਲ ਕੈਡੇਟ ਕੋਰ ਦੇ ਆਰਮੀ ਅਟੈਚਮੈਂਟ ਕੈਂਪ ਦੇ ਸਫਲ ਸਮਾਪਤੀ ਦਾ ਐਲਾਨ ਕਰਦੇ ਹੋਏ ਮਾਣ ਮਹਿਸੂਸ ਕਰ ਰਹੀ ਹੈ। ਇਸ 12 ਦਿਨਾਂ ਕੈਂਪ ਵਿੱਚ ਮਾਝਾ ਪੱਟੀ ਦੇ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਬਟਾਲਾ, ਧਾਰੀਵਾਲ ਅਤੇ ਦੀਨਾਨਗਰ ਦੇ ਸਰਹੱਦੀ ਖੇਤਰਾਂ ਨਾਲ ਸਬੰਧਤ ਆਰਮੀ, ਏਅਰ ਅਤੇ ਨੇਵਲ ਐਨਸੀਸੀ ਬਟਾਲੀਅਨ ਦੇ 65 ਸੀਨੀਅਰ ਵਿੰਗ ਗਰਲ ਕੈਡਿਟਾਂ ਨੇ ਭਾਗ ਲਿਆ। ਇਸ ਸ਼ਾਨਦਾਰ ਮੌਕੇ ਦਾ ਉਦੇਸ਼ ਚੁਣੀਆਂ ਗਈਆਂ ਐਨਸੀਸੀ ਲੜਕੀਆਂ ਦੇ ਕੈਡਿਟਾਂ ਨੂੰ ਇੱਕ ਨਿਯਮਤ ਆਰਮੀ ਯੂਨਿਟ ਦੇ ਮਾਹੌਲ ਵਿੱਚ ਫੌਜੀ ਸਿਖਲਾਈ ਦੇ ਐਕਸਪੋਜਰ ਵਿੱਚ ਸਿਖਲਾਈ ਅਤੇ ਸ਼ਕਤੀ ਪ੍ਰਦਾਨ ਕਰਨਾ ਹੈ ਤਾਂ ਜੋ ਹਥਿਆਰਬੰਦ ਬਲਾਂ ਵਿੱਚ ਸ਼ਾਮਲ ਹੋਣ ਲਈ ਵਿਸ਼ਵਾਸ, ਪ੍ਰੇਰਣਾ ਅਤੇ ਇੱਕ ਬਿਹਤਰ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਕੀਤੀ ਜਾ ਸਕੇ। ਇਹ ਨੌਜਵਾਨ ਕੈਡਿਟਾਂ ਵਿੱਚ ਦੇਸ਼ ਭਗਤੀ, ਅਗਵਾਈ ਅਤੇ ਅਨੁਸ਼ਾਸਨ ਨੂੰ ਉਤਸ਼ਾਹਿਤ ਕਰਨ ਲਈ ਵੀ ਸ਼ਾਮਲ ਹੈ। ਆਰਮੀ ਅਟੈਚਮੈਂਟ ਕੈਂਪ ਕੈਡਿਟਾਂ ਲਈ ਯੋਗਾ, ਕਰਾਸ ਕੰਟਰੀ, ਰੁਕਾਵਟ ਕੋਰਸ ਨੂੰ ਸ਼ਾਮਲ ਕਰਨ ਲਈ ਸਰੀਰਕ ਤੰਦਰੁਸਤੀ ਸਮੇਤ ਗਤੀਵਿਧੀਆਂ ਦੀ ਇੱਕ ਲੜੀ ਵਿੱਚ ਸ਼ਾਮਲ ਹੋਣ ਲਈ ਇੱਕ ਵਿਲੱਖਣ ਪਲੇਟਫਾਰਮ ਵਜੋਂ ਕੰਮ ਕਰਦਾ ਹੈ; ਹਥਿਆਰਾਂ ਦੀ ਸਿਖਲਾਈ, ਫਾਇਰਿੰਗ, ਯੂਨਿਟਾਂ ਦਾ ਦੌਰਾ, ਟੈਂਕ ਰਾਈਡ, ਖੇਡ ਮੁਕਾਬਲੇ, ਮਹਿਲਾ ਅਫਸਰਾਂ ਨਾਲ ਗੱਲਬਾਤ, ਅਫਸਰਾਂ ਵਜੋਂ ਸੇਵਾ ਕਰ ਰਹੇ ਸਾਬਕਾ ਐਨਸੀਸੀ ਕੈਡਿਟਾਂ ਅਤੇ ਆਰਮੀ ਰਿਕਰੂਟਿੰਗ ਦਫਤਰ, ਅੰਮ੍ਰਿਤਸਰ ਦੁਆਰਾ ਇੱਕ ਆਊਟਰੀਚ ਪ੍ਰੋਗਰਾਮ। ਸਿਖਲਾਈ ਪਾਠਕ੍ਰਮ ਦੇ ਹਿੱਸੇ ਵਜੋਂ ਕਰਵਾਏ ਗਏ ਸਨ। ਉਪਰੋਕਤ ਤੋਂ ਇਲਾਵਾ, ਕੈਡਿਟਾਂ ਨੂੰ ਫੌਜ ਦੇ ਵੱਖ-ਵੱਖ ਅਦਾਰਿਆਂ ਬਾਰੇ ਵੀ ਜਾਣੂ ਕਰਵਾਇਆ ਗਿਆ। ਬੀਐਸਐਫ ਫੋਰਸ ਹੈੱਡਕੁਆਰਟਰ, ਵਾਰ ਮੈਮੋਰੀਅਲ ਅਤੇ ਵਾਹਗਾ ਬਾਰਡਰ ਦਾ ਦੌਰਾ ਵੀ ਕੀਤਾ ਗਿਆ।

ਅੰਮ੍ਰਿਤਸਰ ਗਰੁੱਪ ਦੇ ਗਰੁੱਪ ਕਮਾਂਡਰ ਬ੍ਰਿਗੇਡੀਅਰ ਕੇ.ਐਸ.ਬਾਵਾ ਨੇ ਵੀ 18 ਮਾਰਚ 24 ਨੂੰ ਕੈਂਪ ਸਥਾਨ ਦਾ ਦੌਰਾ ਕੀਤਾ। ਗਰੁੱਪ ਕਮਾਂਡਰ ਨੇ ਕੈਡਿਟਾਂ ਨੂੰ ਸੰਬੋਧਿਤ ਕੀਤਾ ਅਤੇ ਕੈਡਿਟਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ ਦੇਸ਼ ਦੇ ਚੰਗੇ ਨਾਗਰਿਕ ਬਣਨ ਲਈ ਅਡੋਲ ਵਚਨਬੱਧਤਾ ਰੱਖਣ ਲਈ ਪ੍ਰੇਰਿਤ ਕੀਤਾ। ਰਾਸ਼ਟਰ-ਨਿਰਮਾਣ. ਉਨ੍ਹਾਂ ਟ੍ਰੇਨਿੰਗ ਏਰੀਏ, ਲਿਵਿੰਗ ਏਰੀਆ, ਡਾਇਨਿੰਗ ਹਾਲ ਅਤੇ ਕੁੱਕ ਹਾਊਸ ਏਰੀਏ ਦਾ ਦੌਰਾ ਕੀਤਾ ਅਤੇ ਕੈਂਪ ਦੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ।

 ਨੈਸ਼ਨਲ ਕੈਡੇਟ ਕੋਰ ਗਰੁੱਪ, ਅੰਮ੍ਰਿਤਸਰ ਜਨਰਲ ਅਫਸਰ ਕਮਾਂਡਿੰਗ ਪੈਂਥਰ ਡਵੀਜ਼ਨ ਦੀ ਅਗਵਾਈ ਅਤੇ ਆਰਮੀ ਅਟੈਚਮੈਂਟ ਕੈਂਪ ਦੇ ਆਯੋਜਨ ਲਈ ਕਮਾਂਡਰ ਡੋਗਰਾਈ ਬ੍ਰਿਗੇਡ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪ੍ਰਸ਼ਾਸਕੀ ਸਹਾਇਤਾ ਪ੍ਰਦਾਨ ਕਰਨ ਲਈ ਰਿਣੀ ਹੈ, ਜੋ ਕਿ ਇੱਕ ਉੱਚ ਪੱਧਰ 'ਤੇ ਸਮਾਪਤ ਹੋਇਆ ਅਤੇ ਨੌਜਵਾਨ ਐਨਸੀਸੀ ਲੜਕੀਆਂ ਦੇ ਕੈਡਿਟਾਂ ਨੂੰ ਜੀਵਨ ਭਰ ਦਾ ਮੌਕਾ ਪ੍ਰਦਾਨ ਕੀਤਾ। lifetime opportunity to young NCC girls cadets.