ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵਲੋ ਨਸ਼ਾ ਤਸੱਕਰਾਂ ਖਿਲਾਫ਼ ਵੱਡੀ ਕਾਰਵਾਈ ਕਰਦੇ ਹੋਏ 06 ਕਿਲੋਗ੍ਰਾਮ ਅਫੀਮ ਸਮੇਤ 02 ਦੋਸ਼ੀ ਕਾਬੂ
ਨਵਾਂਸ਼ਹਿਰ 8 ਮਾਰਚ : ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋ ਨਸ਼ਾ ਸਮੱਗਲਰਾਂ ਦਾ ਜੜ੍ਹ ਤੋਂ ਸਫਾਇਆ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਸ੍ਰੀਮਤੀ ਧੰਨਪ੍ਰੀਤ ਕੌਰ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਲੁਧਿਆਣਾ ਰੇਜ਼ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਮਹਿਤਾਬ ਸਿੰਘ ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਨਗਰ ਦੀ ਸੁਪਰਵੀਜਨ ਹੇਠ ਸੀ.ਆਈ.ਏ, ਸ਼ਹੀਦ ਭਗਤ ਸਿੰਘ ਨਗਰ ਦੀ ਪੁਲਿਸ ਪਾਰਟੀ ਵੱਲੋ ਗਸ਼ਤ ਦੋਰਾਨ 02 ਨਸ਼ਾ ਤਸੱਕਰਾਂ ਨੂੰ ਕਾਬੂ ਕਰਕੇ ਉਹਨਾਂ ਪਾਸੋ 06 ਕਿਲੋ 100 ਗ੍ਰਾਮ ਅਫੀਮ ਬ੍ਰਾਮਦ ਕਰਨ ਵਿੱਚ ਭਾਰੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਡਾ. ਮਹਿਤਾਬ ਸਿੰਘ, ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਮਿਤੀ 07-3-2024 ਨੂੰ ਐਸ.ਆਈ ਸੁਰਿੰਦਰ ਸਿੰਘ ਸੀ.ਆਈ.ਏ, ਸ਼ਹੀਦ ਭਗਤ ਸਿੰਘ ਨਗਰ ਦੀ ਪੁਲਿਸ ਪਾਰਟੀ ਵੱਲੋ ਗਸ਼ਤ ਦੋਰਾਨ ਪਿੰਡ ਕ੍ਰਿਸ਼ਨਪੁਰਾ ਤੋ ਸਜਾਵਲਪੁਰ ਦੀ ਵਲੋਂ ਆ ਰਹੇ ਮੋਟਰਸਾਈਕਲ ਸਵਾਰ ਨੋਜਵਾਨਾਂ ਨੂੰ ਕਾਬੂ ਕੀਤਾ, ਜਿਹਨਾਂ ਦੀ ਪਹਿਚਾਣ ਲਵਦੀਪ ਪੁੱਤਰ ਕਸ਼ਮੀਰ ਰਾਮ ਵਾਸੀ ਜੈਨਪੁਰ ਥਾਣਾ ਬਲਾਚੌਰ ਅਤੇ ਅਕਾਸ਼ਦੀਪ ਸਿੰਘ ਗਿੱਲ ਉਰਫ ਜਸਕਰਨ ਪੁੱਤਰ ਗੁਰਦੀਪ ਸਿੰਘ ਗਿੱਲ ਵਾਸੀ ਸਜਾਵਲਪੁਰ ਥਾਣਾ ਸਦਰ ਨਵਾਂਸ਼ਹਿਰ ਵਜੋ ਹੋਈ। ਜਿਹਨਾਂ ਪਾਸੋ 06 ਕਿਲੋ 100 ਗ੍ਰਾਮ ਅਫੀਮ ਬ੍ਰਾਮਦ ਹੋਣ ਤੇ ਇਹਨਾਂ ਦੇ ਖਿਲਾਫ਼ ਮੁਕੱਦਮਾ ਨੰਬਰ 18 ਮਿਤੀ 07-03-2024 ਅ.ਧ. 18 29-61-85 ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਸਦਰ ਨਵਾਂਸ਼ਹਿਰ ਵਿਖੇ ਦਰਜ ਰਜਿਸਟਰ ਕਰਕੇ ਗ੍ਰਿਫਤਾਰ ਕੀਤਾ ਗਿਆ। ਦੋਸ਼ੀਆਂ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਢੁੱਕਵਾਂ ਪੁਲਿਸ ਰਿਮਾਂਡ ਹਾਸਲ ਕਰਕੇ ਇਹਨਾਂ ਤੋਂ ਪੁੱਛਗਿੱਛ ਕਰਕੇ ਅਗੇਲਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾਵੇਗੀ ।