ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਫਾਈਨਲ ਦਾ ਸ਼ਾਨਦਾਰ 100% ਨਤੀਜਾ
ਬੰਗਾ : 6 ਮਾਰਚ () ਪੇਂਡੂ ਇਲਾਕੇ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. (ਫਾਈਨਲ) ਬੈਚ 2019-2023 ਦਾ ਸ਼ਾਨਦਾਰ 100% ਨਤੀਜਾ ਆਇਆ ਹੈ । ਇਸ ਬਾਰੇ ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਨੇ ਦਿੰਦੇ ਜਾਣਕਾਰੀ ਦੱਸਿਆ ਕਿ ਬੀ.ਐਸ.ਸੀ. ਨਰਸਿੰਗ (ਫਾਈਨਲ) ਪ੍ਰੀਖਿਆ ਵਿਚੋਂ ਸਾਰੇ ਵਿਦਿਆਰਥੀ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ । ਬੀ.ਐਸ.ਸੀ. ਨਰਸਿੰਗ (ਫਾਈਨਲ) ਬੈਚ 2019-2023 ਵਿਚੋਂ ਮਨਦੀਪ ਕੌਰ ਪੁੱਤਰੀ ਸ ਮਹਿੰਦਰ ਸਿੰਘ ਪਿੰਡ ਲਾਦੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ । ਕਲਾਸ ਵਿਚੋਂ ਦੂਜਾ ਸਥਾਨ ਸੁਖਪ੍ਰੀਤ ਕੌਰ ਪੁੱਤਰੀ ਸਰਵਣ ਸਿੰਘ ਜ਼ਿਲ੍ਹਾ ਜਲੰਧਰ ਨੇ ਅਤੇ ਤੀਜਾ ਸਥਾਨ ਸਿਮਰਨ ਪਰਮਾਰ ਪੁੱਤਰੀ ਸ ਜ਼ੋਰਾਵਰ ਸਿੰਘ ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਹਾਸਲ ਕੀਤਾ ਹੈ । ਇਸ ਮੌਕੇ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸ਼ਾਨਦਾਰ ਨਤੀਜੇ ਲਈ ਬੀ.ਐਸ.ਸੀ. ਨਰਸਿੰਗ (ਫਾਈਨਲ) ਦੇ ਸਮੂਹ ਵਿਦਿਆਰਥੀਆਂ ਨੂੰ, ਉਹਨਾਂ ਦੇ ਮਾਪਿਆਂ, ਕਲਾਸ ਅਧਿਆਪਕਾਂ ਅਤੇ ਪ੍ਰਿੰਸੀਪਲ ਸਾਹਿਬ ਨੂੰ ਵਧਾਈਆਂ ਦਿੱਤੀਆਂ ਹਨ । ਇਸ ਨਤੀਜੇ ਦੀ ਜਾਣਕਾਰੀ ਦੇਣ ਮੌਕੇ ਸ. ਅਮਰਜੀਤ ਸਿੰਘ ਕਲੇਰਾਂ ਸਕੱਤਰ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਕਾਲਜ ਆਫ ਨਰਸਿੰਗ, ਮੈਡਮ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ, ਮੈਡਮ ਨਵਜੋਤ ਕੌਰ ਸਹੋਤਾ ਕਲਾਸ ਇੰਚਾਰਜ ਤੇ ਵਿਦਿਆਰਥੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਬੀ.ਐਸ.ਸੀ. ਨਰਸਿੰਗ (ਫਾਈਨਲ) ਵਿਚੋਂ ਅਵੱਲ ਰਹੇ ਵਿਦਿਆਰਥੀ: ਪਹਿਲਾ ਸਥਾਨ ਮਨਦੀਪ ਕੌਰ ਪੁੱਤਰੀ ਸ ਮਹਿੰਦਰ ਸਿੰਘ, ਦੂਜਾ ਸਥਾਨ ਦੂਜਾ ਸਥਾਨ ਸੁਖਪ੍ਰੀਤ ਕੌਰ ਪੁੱਤਰੀ ਸਰਵਣ ਸਿੰਘ ਅਤੇ ਤੀਜਾ ਸਥਾਨ ਸਿਮਰਨ ਪਰਮਾਰ ਪੁੱਤਰੀ ਸ ਜ਼ੋਰਾਵਰ ਸਿੰਘ
ਫੋਟੋ ਕੈਪਸ਼ਨ : ਬੀ.ਐਸ.ਸੀ. ਨਰਸਿੰਗ (ਫਾਈਨਲ) ਵਿਚੋਂ ਅਵੱਲ ਰਹੇ ਵਿਦਿਆਰਥੀ: ਪਹਿਲਾ ਸਥਾਨ ਮਨਦੀਪ ਕੌਰ ਪੁੱਤਰੀ ਸ ਮਹਿੰਦਰ ਸਿੰਘ, ਦੂਜਾ ਸਥਾਨ ਦੂਜਾ ਸਥਾਨ ਸੁਖਪ੍ਰੀਤ ਕੌਰ ਪੁੱਤਰੀ ਸਰਵਣ ਸਿੰਘ ਅਤੇ ਤੀਜਾ ਸਥਾਨ ਸਿਮਰਨ ਪਰਮਾਰ ਪੁੱਤਰੀ ਸ ਜ਼ੋਰਾਵਰ ਸਿੰਘ