- ਡਿਪਟੀ ਡਾਇਰੈਕਟਰ ਨੇ ਜ਼ਿਲ੍ਹੇ ਵਿੱਚ ਰਾਸ਼ਟਰੀ ਪਲਸ ਪੋਲੀਓ ਰਾਊਂਡ ਦਾ ਲਿਆ ਜਾਇਜ਼ਾ
- ਕਿਹਾ, ਪਲਸ ਪੋਲੀਓ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾਵੇ
- ਨਵਾਂਸ਼ਹਿਰ ਵਿਖੇ ਸਲੱਮ ਖੇਤਰਾਂ ਵਿੱਚ ਰਹਿੰਦੇ ਬੱਚਿਆਂ ਦੀਆਂ ਉਂਗਲਾਂ 'ਤੇ ਨਿਸ਼ਾਨ ਕੀਤੇ ਚੈੱਕ
ਨਵਾਂਸ਼ਹਿਰ, 3 ਮਾਰਚ 2024 :- ਡਿਪਟੀ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਡਾ. ਪਵਨ ਕੁਮਾਰ ਨੇ ਅੱਜ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਜ਼ੀਰੋ ਤੋੰ ਪੰਜ ਸਾਲ ਤੱਕ ਦੇ ਬੱਚਿਆਂ ਨੂੰ 'ਓਰਲ ਪੋਲੀਓ ਵੈਕਸੀਨ' (ਓ.ਪੀ.ਵੀ.) ਦੀਆਂ ਬੂੰਦਾਂ ਪਿਲਾਊਣ ਲਈ ਤਿੰਨ ਦਿਨਾਂ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦਾ ਰਿਬਨ ਕੱਟ ਕੇ ਆਗਾਜ਼ ਕੀਤਾ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਵੀ ਪਿਲਾਈਆਂ।
ਇਸੇ ਦੌਰਾਨ ਡਿਪਟੀ ਡਾਇਰੈਕਟਰ ਡਾ. ਪਵਨ ਕੁਮਾਰ ਨੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਨਦੀਪ ਕਮਲ ਸਮੇਤ ਹੋਰਨਾਂ ਉੱਚ ਅਧਿਕਾਰੀਆਂ ਨਾਲ ਪਲਸ ਪੋਲੀਓ ਰੀਵਿਊ ਮੀਟਿੰਗ ਕੀਤੀ ਤੇ ਜ਼ਿਲ੍ਹੇ ਵਿੱਚ ਚੱਲ ਰਹੀ ਇਸ ਮੁਹਿੰਮ ਦੇ ਕੰਮਕਾਜ ਦਾ ਜਾਇਜ਼ਾ ਲਿਆ। ਉਨ੍ਹਾਂ ਉੱਚ ਸਿਹਤ ਅਧਿਕਾਰੀਆਂ ਕੋਲੋਂ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਦੀ ਕਾਰਗੁਜ਼ਾਰੀ ਦੀ ਜਾਣਕਾਰੀ ਲਈ ਅਤੇ ਬਾਕੀ ਦਿਨਾਂ ਵਿੱਚ ਜ਼ੀਰੋ ਤੋੰ ਪੰਜ ਸਾਲ ਤੱਕ ਦੇ 100 ਫੀਸਦੀ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਨੂੰ ਪ੍ਰਭਾਵਸਾਲੀ ਢੰਗ ਨਾਲ ਚਲਾਇਆ ਜਾਵੇ। ਉਨ੍ਹਾਂ ਕਿਹਾ ਕਿ ਮੁਹਿੰਮ ਦੌਰਾਨ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ ਤਾਂ ਜੋ ਮਿੱਥੇ ਟੀਚੇ ਨੂੰ ਸਫਲਤਾਪੂਰਵਕ ਹਾਸਿਲ ਕੀਤਾ ਜਾ ਸਕੇ।
ਡਾ. ਕੁਮਾਰ ਨੇ ਕਿਹਾ ਕਿ ਸਿਹਤਮੰਦ ਸਮਾਜ ਦਾ ਉਦੇਸ਼ ਤਾਂ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ ਜੇਕਰ ਸਾਡੇ ਬੱਚੇ ਸਿਹਤਮੰਦ ਹੋਣਗੇ। ਪੋਲੀਓ ਮੁਹਿੰਮ ਦਾ ਉਦੇਸ਼ ਸਾਡੇ ਬੱਚਿਆਂ ਨੂੰ ਪੋਲੀਓ ਵਰਗੀਆਂ ਬਿਮਾਰੀਆਂ ਤੋਂ ਬਚਾਉਣਾ ਹੈ। ਕਿਉਂਕਿ ਸਾਡੇ ਗੁਆਂਢੀ ਦੇਸ਼ ਹਾਲੇ ਵੀ ਪੋਲੀਓ ਮੁਕਤ ਨਹੀਂ ਹਨ, ਇਸ ਲਈ ਸਾਨੂੰ ਚੌਕਸ ਰਹਿਣਾ ਚਾਹੀਦਾ ਹੈ ਅਤੇ ਟੀਕਾਕਰਨ ਪ੍ਰੋਗਰਾਮ ਸਮੇਤ ਅਜਿਹੀਆਂ ਮੁਹਿੰਮਾਂ ਨੂੰ ਹੋਰ ਮਜ਼ਬੂਤੀ ਨਾਲ ਜਾਰੀ ਰੱਖਣਾ ਚਾਹੀਦਾ ਹੈ।
ਇਸੇ ਦੌਰਾਨ ਡਿਪਟੀ ਡਾਇਰੈਕਟਰ ਡਾ. ਪਵਨ ਕੁਮਾਰ ਨੇ ਨਵਾਂਸ਼ਹਿਰ ਵਿਖੇ ਸਲੱਮ ਖੇਤਰਾਂ ਵਿੱਚ ਰਹਿੰਦੇ ਬੱਚਿਆਂ ਦੀਆਂ ਉਂਗਲਾਂ ਉੱਤੇ ਮਾਰਕ ਦੇ ਨਿਸ਼ਾਨਾਂ ਨੂੰ ਚੈੱਕ ਕੀਤਾ।
ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਊਣ ਅਤੇ ਸਿਹਤ ਵਿਭਾਗ ਦੀਆਂ ਘਰ-ਘਰ ਟੀਮਾਂ ਨੂੰ ਸਹਿਯੋਗ ਦੇਣ ਤਾਂ ਜੋ ਇਸ ਬਿਮਾਰੀ ਨੂੰ ਮੁੜ ਸਿਰ ਚੁੱਕਣ ਤੋਂ ਰੋਕਿਆ ਜਾ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ, ਡਾ. ਹਰਪਿੰਦਰ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ ਅਤੇ ਈ ਪੀ ਆਈ ਸਹਾਇਕ ਸੁਸ਼ੀਲ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।