- ਸਰਕਾਰੀ ਹਸਪਤਾਲਾਂ ਵਿੱਚ ਟੀ.ਬੀ ਦਾ ਇਲਾਜ ਮੁਫ਼ਤ
ਨਵਾਂਸ਼ਹਿਰ, 22 ਮਾਰਚ 2024:- ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਅੱਜ ਵਿਸ਼ਵ ਤਪਦਿਕ ਦਿਵਸ ਮਨਾਇਆ ਗਿਆ, ਜਿਸ ਦਾ ਥੀਮ 'ਯੈਸ ਵੀ ਕੈਨ ਏੰਡ ਟੀਬੀ' ਹੈ। ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਵਿਸ਼ਵ ਤਪਦਿਕ (ਟੀ.ਬੀ.) ਦਿਵਸ ਮੌਕੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਸਾਲ 2025 ਦੇ ਅੰਤ ਤੱਕ ਦੇਸ਼ ਨੂੰ ਟੀਬੀ ਮੁਕਤ ਬਣਾਉਣ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਟੀ.ਬੀ ਇੱਕ ਲਾਗ ਦੀ ਬਿਮਾਰੀ ਹੈ, ਪਰ ਜੇਕਰ ਸਮੇਂ ਸਿਰ ਇਸ ਦਾ ਪਤਾ ਲੱਗ ਜਾਵੇ ਅਤੇ ਇਲਾਜ ਕੀਤਾ ਜਾਵੇ ਤਾਂ ਇਹ ਪੂਰੀ ਤਰ੍ਹਾਂ ਠੀਕ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਇਹ ਵੱਡਾ ਤੇ ਆਮ ਭੁਲੇਖਾ ਹੈ ਕਿ ਟੀਬੀ ਮੌਤ ਦਾ ਕਾਰਨ ਬਣਦੀ ਹੈ, ਪਰ ਅਸਲ ਵਿੱਚ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਇਹ ਬਿਮਾਰੀ ਅੱਗੇ ਫੈਲਣ ਤੋਂ ਰੁਕ ਜਾਂਦੀ ਹੈ।
ਡਾ. ਜਸਪ੍ਰੀਤ ਕੌਰ ਨੇ ਟੀਬੀ ਨੂੰ ਖਤਮ ਕਰਨ ਲਈ ਸਮੂਹਿਕ ਕਾਰਵਾਈ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਦੱਸਿਆ ਕਿ ਇਸ ਸਾਲ ਟੀ.ਬੀ ਦਿਵਸ ਦੀ ਥੀਮ 'ਯੈਸ ਵੀ ਕੈਨ ਏਂਡ ਟੀਬੀ ਹੈ ਜੋ ਟੀਬੀ ਨੂੰ ਖਤਮ ਕਰਨ ਲਈ ਸਾਡੇ ਸਮੂਹਿਕ ਯਤਨਾਂ ਨੂੰ ਦਰਸਾਉਂਦਾ ਹੈ। ਇੱਕ ਜਨ ਅੰਦੋਲਨ ਦੀ ਲੋੜ ਹੈ, ਜਿਸ ਵਿੱਚ ਆਮ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ।
ਸਿਵਲ ਸਰਜਨ ਨੇ ਕਮਿਊਨਿਟੀ, ਸਿਵਲ ਸੁਸਾਇਟੀ ਸੰਸਥਾਵਾਂ, ਸਿਹਤ ਸੰਭਾਲ ਕਰਮੀਆਂ ਅਤੇ ਹੋਰ ਭਾਗੀਦਾਰਾਂ ਨੂੰ ਟੀਬੀ ਵਿਰੁੱਧ ਇੱਕਜੁੱਟ ਹੋਣ ਅਤੇ 2025 ਤੱਕ ਟੀਬੀ ਦੇ ਖਾਤਮੇ ਲਈ ਅੱਗੇ ਆਉਣ ਦੀ ਅਪੀਲ ਕੀਤੀ।
ਇਸ ਮੌਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ, ਨਵਾਂਸ਼ਹਿਰ ਦੇ ਪ੍ਰਧਾਨ ਮਨਜੀਤ ਸਿੰਘ ਨੇ ਇਸ ਬਿਮਾਰੀ ਸਬੰਧੀ ਸਮਾਜ ਵਿੱਚ ਫੈਲੀ ਦਹਿਸ਼ਤ ਨੂੰ ਖਤਮ ਕਰਨ ਦਾ ਸੱਦਾ ਦਿੱਤਾ ਅਤੇ ਸਾਰਿਆਂ ਨੂੰ ਟੀ.ਬੀ ਦੇ ਮਰੀਜ਼ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਨਾ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਜ਼ਿਲ੍ਹਾ ਟੀਬੀ ਅਫਸਰ ਡਾ. ਸਰਬਰਿੰਦਰ ਸਿੰਘ ਸੇਠੀ ਨੇ ਦੱਸਿਆ ਕਿ ਰਾਸ਼ਟਰੀ ਟੀਬੀ ਖਾਤਮਾ ਪ੍ਰੋਗਰਾਮ ਤਹਿਤ ਸਾਲ 2025 ਤੱਕ ਪੰਜਾਬ ਵਿੱਚੋਂ ਟੀ.ਬੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ।
ਡਾ. ਸੇਠੀ ਨੇ ਸਾਰਿਆਂ ਨੂੰ ਟੀ.ਬੀ ਦੇ ਖਾਤਮੇ ਲਈ ਕਿਸੇ ਵੀ ਪੱਧਰ 'ਤੇ ਯੋਗਦਾਨ ਪਾਉਣ ਦਾ ਅਹਿਦ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਸਿਵਲ ਸਰਜਨ ਡਾ. ਬਲਬੀਰ ਕੁਮਾਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਰੇਨੂੰ ਅਗਰਵਾਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵਿੰਦਰਪਾਲ ਸਿੰਘ, ਡਾ. ਗੁਰਪਾਲ ਕਟਾਰੀਆ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਇੰਡੀਅਨ ਮੈਡੀਕਲ ਐਸੋਸੀਏਸ਼ਨ, ਨਵਾਂਸ਼ਹਿਰ ਦੇ ਪ੍ਰਧਾਨ ਡਾ. ਮਨਜੀਤ ਸਿੰਘ, ਪ੍ਰਾਈਵੇਟ ਹਸਪਤਾਲਾਂ ਦੇ ਪ੍ਰਤੀਨਿਧੀ ਡਾ. ਸੁੱਖੀ, ਡਾ. ਜਸਲੀਨ ਕੌਰ ਤੇ ਡਾ. ਨਰੇਸ਼ ਮਿੱਤਲ, ਟੀਬੀ ਵਿੰਗ ਦੇ ਵਿਕਾਸ ਅਗਰਵਾਲ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।