ਸਿਵਲ ਸਰਜਨ ਦਫਤਰ ਵਿਖੇ ਜਾਗਰੂਕਤਾ ਕਮ ਸੈਸੇਟਾਈਜੇਸ਼ਨ ਕੈਂਪ ਆਯੋਜਿਤ
ਨਵਾਂਸ਼ਹਿਰ, 27 ਮਾਰਚ : ਮਾਣਯੋਗ ਕਮਿਸ਼ਨਰ ਫੂਡ ਐਂਡ ਡਰੱਗਜ਼ ਐਡਮਨਿਸਟ੍ਰੇਸ਼ਨ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜਾਗਰੂਕਤਾ ਕਮ ਸੈਸੇਟਾਈਜੇਸ਼ਨ ਕੈਂਪ ਆਯੋਜਿਤ ਕੀਤਾ ਗਿਆ। ਇਸ ਜਾਗਰੂਕਤਾ ਕੈਂਪ ਵਿਚ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਤੋਂ ਮਠਿਆਈ ਦੀਆਂ ਦੁਕਾਨਾਂ, ਰੈਸਟੋਰੈਂਟਾਂ ਅਤੇ ਹੋਟਲਾਂ ਦੇ ਮਾਲਕਾਂ ਤੇ ਉਨ੍ਹਾਂ ਦੇ ਪ੍ਰਤੀਨਿਧੀਆਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਖਾਧ ਪਦਾਰਥ ਵਿਕਰੇਤਾਵਾਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਲੋਕਾਂ ਦੀ ਸਿਹਤ ਸੁਰੱਖਿਆ ਲਈ ਖਾਧ ਪਦਾਰਥਾਂ ਦੀ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਮੰਤਵ ਭੋਜਨ ਸੁਰੱਖਿਆ ਐਕਟ ਪ੍ਰਤੀ ਜਾਗਰੂਕਤਾ ਫੈਲਾਉਣਾ ਹੈ ਤਾਂ ਜੋ ਆਮ ਲੋਕਾਂ ਨੂੰ ਸਾਫ-ਸੁੱਥਰਾ ਅਤੇ ਮਿਲਾਵਟ ਰਹਿਤ ਭੋਜਨ ਅਤੇ ਖਾਣ-ਪੀਣ ਦਾ ਸਮਾਨ ਮੁਹੱਈਆ ਕਰਵਾਇਆ ਜਾ ਸਕੇ। ਕੈਂਪ ਵਿਚ ਖਾਧ ਪਦਾਰਥ ਤਿਆਰ ਕਰਨ ਲਈ ਇਸਤੇਮਾਲ ਤੇਲ ਨੂੰ ਸਹੀ ਢੰਗ ਨਾਲ ਨਿਪਟਾਉਣ ਬਾਰੇ ਵੀ ਦੱਸਿਆ ਗਿਆ।
ਇਸ ਮੌਕੇ ਫੂਡ ਸੇਫਟੀ ਅਫਸਰ ਸ੍ਰੀਮਤੀ ਸੰਗੀਤਾ ਸਹਿਦੇਵ ਅਤੇ ਬਿਕਰਮਜੀਤ ਸਿੰਘ ਵੱਲੋਂ ਫੂਡ ਸੇਫਟੀ ਐਕਟ ਅਤੇ ਇਸ ਦੀਆਂ ਧਾਰਾਵਾਂ ਬਾਰੇ ਵਿਸਤ੍ਰਰਿਤ ਜਾਣਕਾਰੀ ਦਿੱਤੀ ਗਈ। ਦੁਕਾਨਦਾਰਾਂ ਨੂੰ ਸਹੀ ਢੰਗ ਨਾਲ ਕੱਚਾ ਤੇਲ ਇਸਤੇਮਾਲ ਕਰਨ, ਤਿਆਰ ਸਮਾਨ ਨੂੰ ਸਹੀ ਢੰਗ ਨਾਲ ਸਟੋਰ ਕਰਨ ਅਤੇ ਸਾਫ-ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ ਗਿਆ।