ਡਾ. ਅੰਬੇਡਕਰ ਫਾਊਂਡੇਸ਼ਨ ਭਾਰਤ ਸਰਕਾਰ ਦੇ ਮੈਂਬਰ ਮਨਜੀਤ ਬਾਲੀ ਅੱਜ ਢਾਹਾਂ ਕਲੇਰਾਂ ਵਿਖੇ ਡਾ. ਕੁਲਵਿੰਦਰ ਸਿੰਘ ਢਾਹਾਂ ਨੂੰ ਪ੍ਰਧਾਨ ਬਣਨ 'ਤੇ ਵਧਾਈ ਦੇਣ ਪੁੱਜੇ

ਡਾ. ਅੰਬੇਡਕਰ ਫਾਊਂਡੇਸ਼ਨ ਭਾਰਤ ਸਰਕਾਰ ਦੇ ਮੈਂਬਰ ਮਨਜੀਤ ਬਾਲੀ ਅੱਜ ਢਾਹਾਂ ਕਲੇਰਾਂ ਵਿਖੇ ਡਾ. ਕੁਲਵਿੰਦਰ ਸਿੰਘ ਢਾਹਾਂ ਨੂੰ ਪ੍ਰਧਾਨ ਬਣਨ 'ਤੇ ਵਧਾਈ ਦੇਣ ਪੁੱਜੇ  
ਬੰਗਾ 7 ਮਾਰਚ ()  ਪੰਜਾਬ ਦੀ ਸਿਰਮੌਰ ਸੇਵਾ ਸੰਸਥਾ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਦੇ ਪ੍ਰਧਾਨ ਚੁਣੇ ਜਾਣ 'ਤੇ ਡਾ. ਕੁਲਵਿੰਦਰ ਸਿੰਘ ਢਾਹਾਂ ਨੂੰ ਵਧਾਈਆਂ ਦੇਣ ਲਈ ਅੱਜ ਡਾ. ਅੰਬੇਡਕਰ ਫਾਊਂਡੇਸ਼ਨ ਸਮਾਜਿਕ ਨਿਆਂ ਅਤੇ ਸ਼ਸ਼ਕਤੀਕਰਨ ਮੰਤਰਾਲਾ ਭਾਰਤ ਸਰਕਾਰ ਦੇ ਮੈਂਬਰ ਸ੍ਰੀ ਮਨਜੀਤ ਬਾਲੀ ਆਪਣੇ ਸਾਥੀਆਂ ਸਮੇਤ ਢਾਹਾਂ ਕਲੇਰਾਂ ਪੁੱਜੇ  ।  ਉਹਨਾਂ ਨੇ ਫੁੱਲਾਂ ਦੇ ਬੁੱਕੇ ਅਤੇ ਮਿਠਾਈ ਭੇਟ ਕਰਕੇ ਡਾ. ਕੁਲਵਿੰਦਰ ਸਿੰਘ ਢਾਹਾਂ ਨੂੰ ਪ੍ਰਧਾਨ ਬਣਨ 'ਤੇ ਵਧਾਈਆਂ ਦਿੱਤੀਆਂ । ਉਹਨਾਂ ਨੇ ਕਿਹਾ ਕਿ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਜੀ ਦੀ ਯੋਗ ਅਗਵਾਈ ਵਿਚ ਢਾਹਾਂ ਕਲੇਰਾਂ ਵਿਖੇ ਚੱਲ ਰਹੀ ਮੈਡੀਕਲ ਸਿਹਤ ਸੇਵਾ ਸੰਸਥਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਵਿਦਿਅਕ ਸੰਸਥਾਵਾਂ ਗੁਰੂ ਨਾਨਕ ਕਾਲਜ ਆਫ ਨਰਸਿੰਗ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਹੁਣ ਨਵੇਂ ਯੁਗ ਦੀਆਂ ਆਧੁਨਿਕ ਸੰਸਥਾਵਾਂ ਬਣਗੀਆਂ । ਸ੍ਰੀ ਬਾਲੀ ਨੇ ਡਾ. ਅੰਬੇਡਕਰ ਫਾਊਂਡੇਸ਼ਨ ਸਮਾਜਿਕ ਨਿਆਂ ਅਤੇ ਸ਼ਸ਼ਕਤੀਕਰਨ ਮੰਤਰਾਲਾ ਭਾਰਤ ਸਰਕਾਰ ਵਲੋਂ ਟਰੱਸਟ ਦੀ ਹਰ ਸੰਭਵ ਮੱਦਦ ਕਰਨ ਦਾ ਭਰੋਸਾ ਦਿੱਤਾ ਤਾਂ ਜੋ ਲੋੜਵੰਦਾਂ ਮਰੀਜ਼ਾਂ ਦੀ ਮਦਦ ਕੀਤੀ ਜਾ ਸਕੇ  ।  ਇਸ ਮੌਕੇ  ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਸ੍ਰੀ ਮਨਜੀਤ ਬਾਲੀ ਅਤੇ ਉਹਨਾਂ ਦੇ ਸਹਿਯੋਗੀਆਂ ਦਾ ਸ਼ੁੱਭ ਕਾਮਨਾਵਾਂ ਭੇਟ ਕਰਨ ਲਈ ਤਹਿਦਿਲੋਂ  ਧੰਨਵਾਦ ਕੀਤਾ ਅਤੇ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਲੋਕ ਸੇਵਕ ਪ੍ਰੌਜਕਟਾਂ  ਸਬੰਧੀ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਚਾਰਾਂ ਸਾਂਝੀਆਂ ਵੀ ਕੀਤੀਆਂ  । ਇਸ ਮੌਕੇ  ਸਮਾਜ ਸੇਵਕ ਸ. ਜਥੇਦਾਰ ਸਤਨਾਮ ਸਿੰਘ ਲਾਦੀਆਂ, ਪ੍ਰੌ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿਖਿਆ, ਸ੍ਰੀ ਰਾਜੀਵ ਕੁਮਾਰ ਐਸ.ਐਚ.ਉ. ਬਹਿਰਾਮ, ਸ੍ਰੀ ਰਾਮ ਸਾਂਪਲਾ ਫਗਵਾੜਾ, ਸ੍ਰੀ ਬਲਵਿੰਦਰ ਟੂਰਾਂ,  ਸ. ਪਰਮਜੀਤ ਸਿੰਘ ਹੁਸ਼ਿਆਰਪੁਰ, ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ ਤੋਂ ਇਲਾਵਾ ਹੋਰ ਵੱਖ ਵੱਖ ਸਰਕਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਵੀ ਹਾਜ਼ਰ ਹਨ ।
ਕੈਪਸ਼ਨ - ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਨਵੇਂ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੂੰ ਵਧਾਈਆਂ ਦੇਣ ਮੌਕੇ ਸ੍ਰੀ ਮਨਜੀਤ ਬਾਲੀ