Fwd: 9 March 2024 Press Note 1 Punjabi English And Pics ਨੈਸ਼ਨਲ ਲੋਕ ਅਦਾਲਤ ਚ ਹੋਇਆ 23272 ਕੇਸਾਂ ਦਾ ਨਿਪਟਾਰਾ==23272 Cases settled in National Lok Adalat:

ਨੈਸ਼ਨਲ ਲੋਕ ਅਦਾਲਤ ਚ ਹੋਇਆ 23272 ਕੇਸਾਂ ਦਾ ਨਿਪਟਾਰਾ
  ਅੰਮ੍ਰਿਤਸਰ 9 ਮਾਰਚ - ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰ਼ੀ ਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੈ਼ਸ਼ਨ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ  ਹੇਠ  ਅਤੇ ਸ਼੍ਰੀ ਰਸ਼ਪਾਲ ਸਿੰਘ, ਸਿਵਲ ਜੱਜ—ਸਹਿਤ—ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੇ ਯਤਨਾ ਸਦਕਾ ਅੱਜ  ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਗਈ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਚੈਕ, ਬੈਂਕਾਂ, ਜਮੀਨੀ ਵਿਵਾਦਾਂ, ਘਰੇਲੂ ਝਗੜੀਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ 49 ਬੈਂਚ ਬਣਾਏ ਗਏ ਸਨ। ਜਿਸ ਵਿੱਚੋਂ 23 ਬੈਂਚ ਅੰਮ੍ਰਿਤਸਰ ਅਦਾਲਤ, 1 ਬੈਂਚ ਸਥਾਈ ਲੋਕ ਅਦਾਲਤ, 2 ਬੈਂਚ ਅਜਨਾਲਾ ਅਤੇ 2 ਬੈਂਚ ਬਾਬਾ ਬਕਾਲਾ ਸਾਹਿਬ ਤਹਿਸੀਲਾਂ ਵਿੱਚ ਲਗਾਏ ਗਏ।
ਇਸ ਤੋਂ ਇਲਾਵਾ ਰੇਵਿਨਿੳ ਅਦਾਲਤਾਂ ਵੱਲੋਂ ਅਪਣੇ ਪੱਧਰ ਤੇ 17 ਲੋਕ ਅਦਾਲਤ ਬੈਂਚ ਲਗਾਏ ਗਏ। ਪੁਲਿਸ ਵਿਭਾਗ ਵੱਲੋਂ ਵੀ ਮਹਿਲਾਂ ਕਾਉਂਸਲਿੰਗ ਸੈਲਾਂ ਵਿੱਚ 04 ਬੈਂਚ ਪਰਿਵਾਰਿਕ ਝਗੜਿਆ ਦੇ ਨਿਪਟਾਰੇ ਵਾਸਤੇ ਲਗਾਏ ਗਏ।ਇਸ ਦੇ ਨਾਲ ਹੀ ਕੋਪਰੇਟਿਵ ਸੋਸਾਇਟੀ ਵੱਲੋਂ 01 ਲੋਕ ਅਦਾਲਤ ਬੈਂਚ ਲਗਾਇਆ ਗਿਆ।
               ਇਸ ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵੱਲੋਂ ਕੁੱਲ 31936 ਕੇਸ ਸੁਣਵਾਈ ਵਾਸਤੇ ਰੱਖੇੇ ਗਏ ਸਨ, ਜਿਹਨਾਂ ਵਿੱਚੋਂ 23272 ਕੇਸਾਂ ਦਾ ਆਪਸੀ ਰਾਜੀਨਾਮੇ ਨਾਲ ਨਿਪਟਾਰਾ ਕਿਤਾ ਗਿਆ।
               ਇਸ ਦੋਰਾਣ ਜਿਲ੍ਹਾ ਅਤੇ ਸੈ਼ਸ਼ਨ ਜੱਜ ਸ੍ਰ਼ੀ ਮਤੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਲੋਕਾਂ ਨੂੰ ਲੋਕ ਅਦਾਲਤ ਦੇ ਮਹੱਤਵ ਤੋ ਜਾਣੂ ਕਰਵਾਇਆ ਗਿਆ।ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ। ਲੋਕ ਅਦਾਲਤਾਂ ਦੇ ਫੈਸਲੇ ਦੀ ਕੋਈ ਅਪੀਲ ਨਹੀ ਹੁੰਦੀ। ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ।
ਸ਼੍ਰੀ ਰਸ਼ਪਾਲ ਸਿੰਘ, ਸਿਵਲ ਜੱਜ, ਸੀਨੀਅਰ ਡਵੀਜਨ  ਵੱਲੋ ਇਹ ਸੁਨੇਹਾ ਦਿੱਤਾ ਗਿਆ ਕੀ ਲੋਕ ਅਦਾਲਤ ਜਿਸ ਨੂੰ ਦੁਜੇ ਸ਼ਬਦਾ ਵਿੱਚ ਲੋਕ ਨਿਆਇਕ ਪ੍ਰਣਾਲੀ ਵੀ ਆਖਿਆ ਜਾਂਦਾ ਹੈ ਦੇ ਰਾਹੀਂ ਆਮ ਜਨਤਾ ਆਪਣੇ ਵਿਚਾਰ ਖੁੱਲ ਕੇ ਆਪਣੇ ਝਗੜੀਆਂ ਸਬੰਧੀ ਸਬੰਧਤ ਅਦਾਤਲ ਜਿੱਥੇ ਉਹਨਾ ਦਾ ਕੇਸ ਲੰਭਿਤ ਹੈ ਬਗੇਰ ਕਿਸੇ ਵਕੀਲ ਸਾਹਿਬਾਨ ਤੋਂ ਰੱਖ ਸਕਦੇ ਹਨ ਅਤੇ ਇਹਨਾਂ ਲੋਕ ਅਦਾਲਤਾਂ ਦੇ ਰਾਹੀਂ ਆਪਣੇ ਝਗੜੇ ਸ਼ਾਂਤ—ਮਈ ਢੰਗ ਨਾਲ, ਸ਼ਾਂਤ—ਮਈ ਵਾਤਾਵਰਨ ਵਿੱਚ ਮੁੱਕਾ ਸਕਦੇ ਹਨ। ਇਸ ਤਰ੍ਹਾਂ ਜਦੋਂ ਸ਼ਾਂਤ—ਮਈ ਢੰਗ ਨਾਲ ਕੇਸਾਂ ਦਾ ਨਿਪਟਾਰਾ ਹੁੰਦਾ ਹੇ ਤਾਂ ਸਮਾਜ ਵਿੱਚ ਇਹ ਸੰਦੇਸ਼ ਪਹੁੰਚਦਾ ਹੇ ਕਿ ਲੜਾਈ ਝਗੜੀਆਂ ਵਿੱਚ ਕੁਝ ਨਹੀ ਰਖੀਆਂ ਅਤੇ ਜੋ ਜਿੰਦਗੀ ਪ੍ਰਮਾਤਮਾਂ ਨੇ ਸਾਨੂੰ ਬਖਸ਼ੀ ਉਸਨੂੰ ਬਗੇਰ ਕਿਸੇ ਡਰ ਜਾ ਹੋਰ ਕਾਰਨਾਂ ਤੋਂ ਬਤੀਤ ਕਰ ਸਕਦੇ ਹਾਂ।