ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਖੂਨਦਾਨ ਕੈਂਪ ਦਾ ਆਯੋਜਨ
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸੰਸਥਾ ਦੇ ਯਤਨਾਂ ਦੀ ਸ਼ਲਾਘਾ ਕੀਤੀ; ਕਿਹਾ- ਸੰਸਥਾ ਵੱਲੋਂ ਇਕੱਠੀ ਕੀਤੀ ਗਈ ਖੂਨ ਦੀ ਹਰ ਬੂੰਦ ਕਈ ਲੋਕਾਂ ਦੀ ਜਾਨ ਬਚਾਏਗੀ
ਬਲਾਚੌਰ, 23 ਮਾਰਚ : ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਟੈਕਸੀ ਅਪਰੇਟਰ ਯੂਨੀਅਨ ਵੱਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਗੁਰਦੁਆਰਾ ਡੇਰਾ ਕਰਤਾਰਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਅਮਰੀਕ ਸਿੰਘ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਸੰਸਥਾ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਉਨ੍ਹਾਂ ਦੇ ਵਿਚਾਰਾਂ 'ਤੇ ਚੱਲ ਕੇ ਲੋਕ ਭਲਾਈ ਲਈ ਕੰਮ ਕਰਨਾ ਹੈ ਅਤੇ ਸੰਸਥਾ ਵੱਲੋਂ ਖੂਨਦਾਨ ਕੈਂਪ ਰਾਹੀਂ ਇਕੱਠੀ ਕੀਤੀ ਗਈ ਖੂਨ ਦੀ ਇਕ-ਇਕ ਬੂੰਦ ਨਾਲ ਕਈ ਲੋਕਾਂ ਦੀਆਂ ਜਾਨਾਂ ਬਚ ਜਾਣਗੀਆਂ। ਉਨ੍ਹਾਂ ਪਾਰਟੀ ਵੱਲੋਂ ਲੋਕ ਭਲਾਈ ਦੇ ਹਰ ਤਰ੍ਹਾਂ ਦੇ ਕੰਮਾਂ ਵਿੱਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਐਮ.ਪੀ ਤਿਵਾੜੀ ਨੇ ਕੈਂਪ ਵਿੱਚ ਪਹੁੰਚੇ ਲੋਕਾਂ ਦੀ ਹੌਂਸਲਾ ਅਫਜਾਈ ਵੀ ਕੀਤੀ, ਜੋ ਖੂਨਦਾਨ ਕਰਕੇ ਇਸ ਮਹਾਨ ਦਾਨ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ।
ਜਿੱਥੇ ਹੋਰਨਾਂ ਤੋਂ ਇਲਾਵਾ, ਜ਼ਿਲ੍ਹਾ ਕਾਂਗਰਸ ਪ੍ਰਧਾਨ ਅਜੈ ਮੰਗੂਪੁਰ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ, ਯੂਨੀਅਨ ਦੇ ਜਨਰਲ ਸਕੱਤਰ ਬਲਵੀਰ ਸਿੰਘ ਥਾਂਦੀ, ਜਤਿੰਦਰ ਕੁਮਾਰ, ਸੁਖਬੀਰ ਸਿੰਘ, ਭੁਪਿੰਦਰ ਸਿੰਘ ਰਾਠੀ, ਰਜਿੰਦਰ ਛਿੰਦੀ, ਨਵੀਨ ਆਦੀਆਣਾ, ਹਰਜੀਤ ਜਾਡਲੀ ਆਦਿ ਹਾਜ਼ਰ ਸਨ।