-ਡਿਪਟੀ ਕਮਿਸ਼ਨਰ ਨੇ ਤਨਵੀ ਸ਼ਰਮਾ ਨੂੰ ਕੀਤਾ ਸਨਮਾਨਿਤ
-ਕਿਹਾ, ਜ਼ਿਲ੍ਹੇ ਦੀਆਂ ਬੇਟੀਆਂ ਲਈ ਰੋਲ ਮਾਡਲ ਹੈ ਤਨਵੀ ਸ਼ਰਮਾ
ਹੁਸ਼ਿਆਰਪੁਰ, 7 ਮਾਰਚ :ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਤਹਿਤ ਹੁਸ਼ਿਆਰਪੁਰ ਦੀ ਅੰਤਰਰਾਸ਼ਟਰੀ ਬੈਡਮਿੰਟਨ ਖਿਡਾਰੀ ਤਨਵੀ ਸ਼ਰਮਾ ਨੂੰ ਅੱਜ ਜ਼ਿਲ੍ਹਾ ਸਪੋਰਟਸ ਆਈਕਨ ਐਲਾਨਦੇ ਹੋਏ ਉਸ ਨੂੰ ਸਨਮਾਨਿਤ ਕੀਤਾ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿਚ ਤਨਵੀ ਨੇ ਮਲੇਸ਼ੀਆ ਵਿਚ ਹੋਈ ਸੀਨੀਅਰ ਏਸ਼ੀਅਨ ਚੈਂਪੀਅਨਸ਼ਿਪ ਵਿਚ ਗੋਲਡ ਮੈਡਲ ਹਾਸਲ ਕਰਕੇ ਦੇਸ਼ ਦਾ ਨਾਲ ਰੋਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਤਨਵੀ ਜ਼ਿਲ੍ਹੇ ਦੀਆਂ ਬੇਟੀਆਂ ਲਈ ਰੋਲ ਮਾਡਲ ਹੈ। ਉਨ੍ਹਾਂ ਕਿਹਾ ਕਿ 15 ਸਾਲ ਦੀ ਤਨਵੀ ਨੇ ਅੰਤਰਰਾਸ਼ਟਰੀ ਪੱਧਰ 'ਤੇ ਚੀਨ ਵਿਚ ਹੋਈ ਏਸ਼ੀਆਈ ਜੂਨੀਅਰ ਚੈਂਪੀਅਨਸ਼ਿਪ ਵਿਚ ਸਿਲਵਰ, ਇਸਰਾਇਲ ਯੂਥ ਇੰਟਰਨੈਸ਼ਨਲ ਦੇ ਅੰਡਰ-15 ਸਿੰਗਲਜ਼ ਵਿਚ ਗੋਲਡ, ਡਬਲਜ਼ ਵਿਚ ਗੋਲਡ, ਗੁਵਾਹਾਟੀ ਵਿਚ ਹੋਈ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ਵਿਚ ਗੋਲਡ, ਯੂ.ਐਸ.ਏ ਵਿਚ ਹੋਈ ਵਰਲਡ ਜੂਨੀਅਰ ਚੈਂਪੀਅਨਸ਼ਿਪ ਦੀ ਪ੍ਰਤੀਨਿਧਤਾ ਕਰਨ ਤੋਂ ਇਲਾਵਾ ਰਾਸ਼ਟਰੀ ਪੱਧਰ 'ਤੇ ਹੋਏ ਅਨੇਕਾਂ ਮੁਕਾਬਲਿਆਂ ਵਿਚ ਗੋਲਡ ਮੈਡਲ ਹਾਸਲ ਕੀਤੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਨਵੀ ਦੀ ਜੂਨੀਅਰ ਅੰਡਰ-19 ਬੈਡਮਿੰਟਨ ਐਸੋਸੀਏਸ਼ਨ ਆਫ ਇੰਡੀਆ ਵਿਚ ਸਿੰਗਲਜ਼ ਅਤੇ ਡਬਲਜ਼ ਵਿਚ ਪਹਿਲੀ ਰੈਂਕਿੰਗ, ਸਬ-ਜੂਨੀਅਰ ਅੰਡਰ-17 ਸਿੰਗਲਜ਼ ਵਿਚ ਦੂਸਰੀ ਰੈਕਿੰਗ ਅਤੇ ਵਰਲਡ ਸੀਨੀਅਰ ਵੂਮੈਨ ਸਿੰਗਲਸ ਵਿਚ 300ਵੀਂ ਰੈਂਕਿੰਗ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਨਵੀ ਸ਼ਰਮਾ ਨੂੰ ਜ਼ਿਲ੍ਹਾ ਸਪੋਰਟਸ ਆਈਕਨ ਐਲਾਨਦੇ ਹੋਏ ਮਾਣ ਮਹਿਸੂਸ ਕਰ ਰਿਹਾ ਹੈ ਅਤੇ ਜ਼ਿਲ੍ਹੇ ਦੀਆਂ ਹੋਰ ਬੇਟੀਆਂ ਨੂੰ ਵੀ ਤਨਵੀ ਦੀ ਤਰ੍ਹਾਂ ਹੀ ਖੇਡ ਗਤੀਵਿਧੀਆਂ ਵਿਚ ਅੱਗੇ ਵਧਣ ਦੀ ਅਪੀਲ ਕਰਦਾ ਹੈ। ਇਸ ਦੌਰਾਨ ਉਨ੍ਹਾਂ ਤਨਵੀ ਨੂੰ ਸ਼ਟਲ ਅਤੇ ਬੈਡਮਿੰਟਨ ਸ਼ੂਜ਼ ਦੇ ਕੇ ਵੀ ਸਨਮਾਨਿਤ ਕੀਤਾ ਅਤੇ ਆਸ ਜਤਾਈ ਕਿ ਤਨਵੀ ਇਸੇ ਤਰ੍ਹਾਂ ਹੁਸ਼ਿਆਰਪੁਰ ਜ਼ਿਲ੍ਹੇ ਦਾ ਨਾਮ ਅੰਤਰਰਾਸ਼ਟਰੀ ਪੱਧਰ 'ਤੇ ਰੋਸ਼ਨ ਕਰਦੀ ਰਹੇਗੀ। ਇਸ ਦੌਰਾਨ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੰਦੇ ਹੋਏ ਬੇਟੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੁੰ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਚਲਾਈਆਂ ਜਾਣ ਵਾਲੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀਆਂ ਬੇਟੀਆਂ ਨੂੰ ਹਰ ਖੇਤਰ ਵਿਚ ਵੱਧ- ਚੜ੍ਹ ਕੇ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕਰਨ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਦਾ ਮੁੱਖ ਉਦੇਸ਼ ਮਹਿਲਾਵਾਂ ਅਤੇ ਬੇਟੀਆਂ ਨੂੰ ਪੜ੍ਹਾਈ, ਖੇਡਾਂ ਪ੍ਰਤੀ ਉਤਸ਼ਾਹਿਤ ਕਰਕੇ ਅੱਗੇ ਵਧਣ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਆਪਣੀਆਂ ਬੇਟੀਆਂ ਦੀ ਚੰਗੀ ਸਿਹਤ ਅਤੇ ਆਰਥਿਕ ਪੱਖੋਂ ਆਤਮ-ਨਿਰਭਰ ਅਤੇ ਮਜ਼ਬੂਤ ਕਰਨ ਦਾ ਸੁਨੇਹਾ ਦੇਣਾ ਹੈ।
ਤਨਵੀ ਸ਼ਰਮਾ ਨੇ ਆਪਣੀ ਇਸ ਪ੍ਰਾਪਤੀ ਦਾ ਸਿਹਰਾ ਆਪਣੀ ਮਾਤਾ ਮੀਨਾ ਸ਼ਰਮਾ ਨੂੰ ਦਿੱਤਾ ਜੋ ਕਿ ਖ਼ਬਦ ਵੀ ਰਾਸ਼ਟਰੀ ਪੱਧਰ ਦੀ ਬੈਡਮਿੰਟਨ ਖਿਡਾਰਨ ਹੈ। ਤਨਵੀ ਨੇ ਕਿਹਾ ਕਿ ਉਸਦਾ ਟੀਚਾ ਓਲੰਪਿਕ ਵਿਚ ਭਾਰਤ ਲਈ ਗੋਲਡ ਮੈਡਲ ਲਿਆਉਣਾ ਹੈ। ਉਨ੍ਹਾਂ ਜ਼ਿਲ੍ਹਾ ਸਪੋਰਟਸ ਆਈਕਨ ਐਲਾਨਣ ਲਈ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਹ ਬੈਡਮਿੰਟਨ ਦੇ ਖੇਤਰ ਵਿਚ ਹੁਸ਼ਿਆਰਪੁਰ ਦਾ ਨਾਂਅ ਰੋਸ਼ਨ ਕਰਨ ਵਿਚ ਕੋਈ ਕਮੀ ਨਹੀਂ ਛੱਡੇਗੀ। ਇਸ ਮੌਕੇ ਜ਼ਿਲ੍ਹਾ ਵਿਕਾਸ ਫੈਲੋ ਜ਼ੋਇਆ ਸਿੱਦੀਕੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ ਅਤੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਵੀ ਮੌਜੂਦ ਸਨ।