ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬੈਂਕ ਸ਼ੱਕੀ ਖਾਤਿਆਂ ਤੋਂ ਲੈਣ-ਦੇਣ 'ਤੇ ਦੇਣ ਵਿਸ਼ੇਸ਼ ਧਿਆਨ : ਕੋਮਲ ਮਿੱਤਲ
ਬੈਂਕਾਂ ਤੋਂ ਨਕਦੀ ਦੀ ਗੈਰ-ਕਾਨੂੰਨੀ ਮੂਵਮੈਂਟ ਰੋਕਣ ਲਈ ਚੁੱਕੇ ਜਾਣ ਜ਼ਰੂਰੀ ਕਦਮ
ਹੁਸ਼ਿਆਰਪੁਰ, 18 ਮਾਰਚ: ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਇਸ ਲਈ ਬੈਂਕਾਂ ਤੋਂ ਨਕਦੀ ਦੀ ਗੈਰ- ਕਾਨੂੰਨੀ ਮੂਵਮੈਂਟ ਨੂੰ ਰੋਕਣ ਲਈ ਹੁਣ ਤੋਂ ਹੀ ਲੋੜੀਂਦੇ ਕਦਮ ਚੁੱਕੇ ਜਾਣ।
ਜ਼ਿਲ੍ਹਾ ਚੋਣ ਅਫ਼ਸਰ ਨੇ ਬੈਂਕਾਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਕਮਿਸ਼ਨ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਚੋਣ ਖ਼ਰਚੇ ਦੀ ਨਿਗਰਾਨੀ ਲਈ ਹਰ ਉਮੀਦਵਾਰ ਨੂੰ ਚੋਣ ਖ਼ਰਚੇ ਦੇ ਉਦੇਸ਼ ਲਈ ਇਕ ਅਲੱਗ ਬੈਂਕ ਖਾਤਾ ਖੋਲ੍ਹਣ ਦੀ ਲੋੜ ਹੁੰਦੀ ਹੈ, ਇਸ ਲਈ ਜ਼ਿਲ੍ਹੇ ਦੇ ਸਾਰੇ ਬੈਂਕ, ਚੋਣਾਂ ਵਿਚ ਖੜ੍ਹੇ ਉਮੀਦਵਾਰਾਂ ਦਾ ਤੁਰੰਤ ਬੈਂਕ ਖਾਤਾ ਖੋਲ੍ਹਣ ਲਈ ਸਮਰਪਿਤ ਕਾਊਂਟਰ ਖੋਲ੍ਹਣ ਅਤੇ ਉਨ੍ਹਾਂ ਦਾ ਬੈਂਕ ਖਾਤਾ ਖੋਲ੍ਹਣ ਵਿਚ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੈਂਕ ਵੱਲੋਂ 10 ਲੱਖ ਰੁਪਏ ਤੋਂ ਵੱਧ ਸ਼ੱਕੀ ਲੈਣ-ਦੇਣ ਦੀ ਰਿਪੋਰਟ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਚੋਣਾਂ ਦੇ ਦੌਰਾਨ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਕਿ ਜਮ੍ਹਾਂ ਰਾਸ਼ੀ ਵਿਚ ਇਕ ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਤਾਂ ਨਹੀਂ ਹੋ ਰਹੀ ਹੈ। ਇਸ ਤੋਂ ਇਲਾਵਾ ਆਰ.ਟੀ.ਜੀ.ਐਸ ਰਾਹੀਂ ਇਕ ਹੀ ਬੈਂਕ ਖਾਤੇ ਵਿਚ ਵੱਖ-ਵੱਖ ਖਾਤਿਆਂ ਵਿਚ ਪੈਸੇ ਟਰਾਂਸਫਰ ਕਰਨ ਵਾਲੇ ਖਾਤਿਆਂ 'ਤੇ ਨਜ਼ਰ ਰੱਖੀ ਜਾਵੇ।
ਕੋਮਲ ਮਿੱਤਲ ਨੇ ਕਿਹਾ ਕਿ ਬੈਂਕ ਇਹ ਵੀ ਯਕੀਨੀ ਬਣਾਵੇ ਕਿ ਉਸ ਬੈਂਕ ਤੋਂ ਨਕਦੀ ਲੈ ਜਾਣ ਵਾਲੇ ਆਊਟਸੋਰਸ ਏਜੰਸੀਆਂ ਜਾਂ ਕੰਪਨੀਆਂ ਦੀਆਂ ਕੈਸ਼ ਵੈਨਾਂ ਕਿਸੇ ਵੀ ਹਾਲਤ ਵਿਚ ਬੈਂਕਾਂ ਨੂੰ ਛੱਡ ਕੇ ਕਿਸੇ ਤੀਸਰੇ ਪੱਖ ਦੀ ਨਕਦੀ ਨਾ ਲੈ ਕੇ ਜਾਣ। ਜਦੋਂ ਵੀ ਉਨ੍ਹਾਂ ਵੱਲੋਂ ਕੈਸ਼ ਲੈ ਕੇ ਜਾਇਆ ਜਾਵੇਗਾ ਤਾਂ ਬੈਂਕਾਂ ਵੱਲੋਂ ਜਾਰੀ ਕੀਤੇ ਗਏ ਦਸਤਾਵੇਜ਼ ਉਨ੍ਹਾਂ ਦੇ ਕੋਲ ਹੋਣੇ ਜ਼ਰੂਰੀ ਹੈ। ਕੈਸ਼ ਵੈਨਾਂ ਤੋਂ ਆਉਣ ਵਾਲੇ ਕਰਮਚਾਰੀਆਂ ਦੇ ਕੋਲ ਉਨ੍ਹਾਂ ਦਾ ਪਹਿਚਾਣ ਪੱਤਰ ਹੋਣਾ ਜ਼ਰੂਰੀ ਹੈ। ਇਸ ਦੋਰਾਨ ਬੈਂਕ ਅਧਿਕਾਰੀਆਂ ਨੂੰ ਇਲੈਕਸ਼ਨ ਸੀਜ਼ਰ ਮੈਨੇਜਮੈਂਟ ਸਿਸਟਮ ਤੋਂ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਤਹਿਸੀਲਦਾਰ ਸਰਬਜੀਤ ਸਿੰਘ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ, ਚੋਣ ਕਾਨੂੰਗੋ ਦੀਪਕ ਕੁਮਾਰ, ਡਾ. ਬ੍ਰਜੇਸ਼ ਸ਼ਰਮਾ ਵੀ ਮੌਜੂਦ ਸਨ।