Fwd: Punjabi and Hindi Press Note---ਹੁਸ਼ਿਆਰਪੁਰ ਦੇ ਸੁੰਦਰੀਕਰਨ ’ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ

-ਹੁਸ਼ਿਆਰਪੁਰ ਦੇ ਸੁੰਦਰੀਕਰਨ 'ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ

-ਕੈਬਨਿਟ ਮੰਤਰੀ ਨੇ ਸ਼ਹੀਦ ਭਗਤ ਸਿੰਘ ਚੌਕ ਤੋਂ ਫੂਡ ਸਟਰੀਟ ਦੀ ਸੁੰਦਰਤਾ ਨੂੰ ਨਿਖਾਰਨ ਸਬੰਧੀ ਕਾਰਜ ਦੀ ਕਰਵਾਈ ਸ਼ੁਰੂਆਤ

-ਸੈਂਚੁਰੀ ਪਲਾਈਵੁਡ ਨੇ ਸੁੰਦਰੀਕਰਨ ਲਈ ਦਿੱਤਾ ਕਰੀਬ 50 ਲੱਖ ਰੁਪਏ ਦਾ ਸਹਿਯੋਗ

ਹੁਸ਼ਿਆਰਪੁਰ, 13 ਮਾਰਚ:   ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਨੇ ਸੁੰਦਰੀਕਰਨ ਨੂੰ ਲੈ ਕੇ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਸ਼ਹਿਰ ਦੇ ਹਰੇਕ ਹਲਕੇ ਦੇ ਸੁੰਦਰੀਕਰਨ ਨੂੰ ਲੈ ਕੇ ਵਿਸ਼ੇਸ਼ ਯਤਨ ਕੀਤੇ ਜਾਣਗੇ। ਉਹ ਅੱਜ ਸਦਰ ਥਾਣਾ ਚੌਕ 'ਤੇ ਸ਼ਹੀਦ ਭਗਤ ਸਿੰਘ ਚੌਕ ਤੋਂ ਫੂਡ ਸਟਰੀਟ ਦੀ ਸੁੰਦਰਤਾ ਨੂੰ ਨਿਖਾਰਨ ਸਬੰਧੀ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੈਂਚੁਰੀ ਪਲਾਈਵੁਡ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਇਸ ਪ੍ਰੋਜੈਕਟ ਨੂੰ ਮੁੰਕਮਲ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸੈਂਚੁਰੀ ਪਲਾਈਵੁਡ ਵਲੋਂ ਕਰੀਬ 50 ਲੱਖ ਰੁਪਏ ਦਾ ਸਹਿਯੋਗ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਹੁਸ਼ਿਆਰਪੁਰ ਸੈਂਟਰਲ ਕੋਅਪਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸੈਂਚੁਰੀ ਪਲਾਈਵੁਡ ਦੇ ਪਲਾਂਟ ਹੈਡ ਬੀ.ਐਸ ਸਭਰਵਾਲ, ਐਚ.ਆਰ ਹੈਡ ਬੀ.ਐਸ ਜਸਵਾਲ, ਜੀ.ਐਮ ਕਮਰਸ਼ਿਅਲ ਜਤਿੰਦਰ ਕੁਮਾਰ ਅਤੇ ਆਈ.ਟੀ ਹੈਡ ਮੁਦਿਤ ਵਾਸੂਦੇਵ ਵੀ ਮੌਜੂਦ ਸਨ।

          ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਰੋਡ ਦੇ ਸੁੰਦਰੀਕਰਨ ਵਿਚ ਸੜਕਾਂ ਕਿਨਾਰੇ ਖੂਸਸੁਰਤ ਸਟਰੀਟ ਲਾਈਟਾਂ ਤੋਂ ਇਲਾਵਾ ਸੈਰ ਕਰਨ ਵਾਲੇ ਲੋਕਾਂ ਲਈ ਵਿਸ਼ੇਸ਼ ਫੁੱਟਪਾਥ ਬਣਾਇਆ ਜਾਵੇਗਾ ਅਤੇ ਇਸ ਨੂੰ ਗਰੀਨ ਬੈਲਟ ਵਜੋਂ ਵੀ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਦੇ ਹੋਰ ਇਲਾਕਿਆਂ ਨੂੰ ਵੀ ਇਸ ਤਰ੍ਹਾਂ ਖੂਬਸੁਰਤ ਬਣਾਇਆ ਜਾਵੇਗਾ, ਤਾਂ ਜੋ ਲੋਕਾਂ ਨੂੰ ਇਕ ਬਿਹਤਰੀਨ ਮਾਹੌਲ ਦਿੱਤਾ ਜਾ ਸਕੇ। ਉਨ੍ਹਾਂ ਇਸ ਗੱਲ 'ਤੇ ਖੁਸ਼ੀ ਪ੍ਰਗਟ ਕੀਤੀ ਕਿ ਉਦਯੋਗਿਕ ਸੰਸਥਾਨ ਸ਼ਹਿਰ ਦੀ ਬਿਹਤਰੀਨ ਲਈ ਹਰ ਸੰਭਵ ਸਹਿਯੋਗ ਦੇ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਕ ਮਹੀਨਾ ਪਹਿਲਾਂ ਹੀ 70 ਲੱਖ ਰੁਪਏ ਦੀ ਲਾਗਤ ਨਾਲ ਡਿਜਾਇਨ ਕੀਤੀ ਗਈ ਹੁਸ਼ਿਆਰਪੁਰ ਫੂਡ ਸਟਰੀਟ ਦਾ ਉਦਘਾਟਨ ਕਰਕੇ ਹੁਸ਼ਿਆਰਪੁਰ ਵਾਸੀਆਂ ਲਈ ਨਵਾਂ ਤੋਹਫਾ ਦਿੱਤਾ ਗਿਆ ਹੈ, ਜਿਸ ਨਾਲ ਜਿਥੇ ਸ਼ਹਿਰ ਦੀ ਸੁੰਦਰਤਾ ਨੂੰ ਚਾਰ-ਚਾਂਦ ਲੱਗ ਗਏ ਹਨ, ਉਥੇ ਲੋਕਾਂ ਨੂੰ ਖਾਣ-ਪੀਣ ਲਈ ਸੁੰਦਰ ਅਤੇ ਸਾਫ਼-ਸੁਥਰਾ ਮਾਹੌਲ ਵੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ਼ਹਿਰ ਵਿਚ ਬਾਕੀ ਡੰਪ ਵੀ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਹਟਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੁਰਾਣੇ ਸਿਵਲ ਸਰਜਨ ਦਫ਼ਤਰ ਦੇ ਸਾਹਮਣੇ ਬਣਾਏ ਗਏ ਇਸ ਫੂਡ ਸਟਰੀਟ ਦੇ ਸਾਹਮਣੇ ਕੂੜੇ ਦਾ ਡੰਪ ਹੋਇਆ ਕਰਦਾ ਸੀ, ਜਿਸ ਨੂੰ ਉਨ੍ਹਾਂ ਨੇ ਪਹਿਲ ਦੇ ਆਧਾਰ 'ਤੇ ਹਟਾਇਆ। ਉਨ੍ਹਾਂ ਕਿਹਾ ਕਿ ਜਲਦ ਹੀ ਹੁਸ਼ਿਆਰਪੁਰ ਨੂੰ ਡੰਪ ਫਰੀ ਕਰ ਦਿੱਤਾ ਜਾਵੇਗਾ। ਹੁਸ਼ਿਆਰਪੁਰ ਦੀ ਛੋਟੀ-ਵੱਡੀ ਜ਼ਰੂਰਤ ਨੂੰ ਪੰਜਾਬ ਸਰਕਾਰ ਪੂਰਾ ਕਰ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੁਸ਼ਿਆਰਪੁਰ ਸ਼ਹਿਰ ਦਾ ਨਜ਼ਾਰਾ ਪੂਰੀ ਤਰ੍ਹਾਂ ਨਾਲ ਬਦਲਿਆ ਹੋਇਆ ਨਜ਼ਰ ਆਵੇਗਾ। ਇਸ ਮੌਕੇ ਕੌਂਸਲਰ ਪ੍ਰਦੀਪ ਬਿੱਟੂ, ਮੁਖੀ ਰਾਮ, ਵਿਜੇ ਅਗਰਵਾਲ, ਆਗਿਆਪਾਲ ਸਾਹਨੀ, ਵਰਿੰਦਰ ਸ਼ਰਮਾ ਬਿੰਦੂ, ਵਰਿੰਦਰ ਵੈਦ, ਸੁਮੇਸ਼ ਸੋਨੀ, ਧੀਰਜ ਸ਼ਰਮਾ, ਰੋਹਿਤ ਰਾਧੇ, ਸੰਤੋਸ਼ ਸੈਣੀ, ਕਮਲੇਸ਼ ਵੀ ਮੌਜੂਦ ਸਨ।