-ਮੁੱਖ ਮੰਤਰੀ ਭਗਵੰਤ ਸਿੰਘ ਮਾਨ 12 ਨੂੰ ਹੁਸ਼ਿਆਰਪੁਰ 'ਚ ਵਪਾਰੀਆਂ ਨਾਲ ਕਰਨਗੇ ਮੁਲਾਕਾਤ : ਬ੍ਰਮ ਸ਼ੰਕਰ ਜਿੰਪਾ
-ਕੈਬਨਿਟ ਮੰਤਰੀ ਨੇ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 11 ਮਾਰਚ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ 12 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਹੁਸ਼ਿਆਰਪੁਰ ਵਿਚ ਸਰਕਾਰ-ਵਪਾਰ ਮਿਲਣੀ ਦੌਰਾਨ ਹੁਸ਼ਿਆਰਪੁਰ ਦੇ ਵਪਾਰੀਆਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ। ਉਨ੍ਹਾਂ ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਸਰਕਾਰ-ਵਪਾਰ ਮਿਲਣੀ ਦੀ ਸ਼ੁਰੂਆਤ ਪੰਜਾਬ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਤੋਂ ਸ਼ੁਰੂ ਹੋਈ ਸੀ ਅਤੇ ਇਸੇ ਪ੍ਰੋਗਰਾਮ ਤਹਿਤ ਮੁੱਖ ਮੰਤਰੀ ਪੰਜਾਬ ਦੂਸਰੀ ਵਾਰ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਆ ਰਹੇ ਹਨ, ਜੋ ਕਿ ਮੁੱਖ ਮੰਤਰੀ ਦਾ ਹੁਸ਼ਿਆਰਪੁਰ ਦੇ ਲੋਕਾਂ ਪ੍ਰਤੀ ਪਿਆਰ ਨੂੰ ਦਰਸਾਉਂਦਾ ਹੈ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰੋਗਰਾਮ ਦੀ ਸਫਲਤਾ ਲਈ ਕਿਸੇ ਤਰ੍ਹਾਂ ਦੀ ਕੋਈ ਕਮੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਕੋਈ ਕਮੀ ਨਹੀਂ ਛੱਡੀ ਗਈ ਹੈ ਅਤੇ ਮੁੱਖ ਮੰਤਰੀ ਪੰਜਾਬ ਹੁਸ਼ਿਆਰਪੁਰ ਦੇ ਵਿਕਾਸ ਨੂੰ ਲੈ ਕੇ ਨਿੱਜ਼ੀ ਤੌਰ 'ਤੇ ਦਿਲਚਸਪੀ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ-ਵਪਾਰ ਮਿਲਣੀ ਨੇ ਸੂਬੇ ਦੇ ਵਪਾਰੀਆਂ ਦੇ ਹਿੱਤਾਂ ਨੂੰ ਲੈ ਕੇ ਇਕ ਨਵੋਂ ਅਧਿਆਏ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਮੁੱਖ ਮੰਤਰੀ ਵੱਲੋਂ ਮੌਕੇ 'ਤੇ ਹੀ ਉਨ੍ਹਾਂ ਦੀਆਂ ਅਨੇਕਾਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ, ਜੋ ਕਿ ਕਈ ਸਾਲਾਂ ਤੋਂ ਲੰਬਿਤ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਆਉਣ ਵਾਲੇ ਸਮੇਂ ਵਿਚ ਹੁਸ਼ਿਆਰਪੁਰ ਦੇ ਵਿਕਾਸ ਲਈ ਹੋਰ ਵੀ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ।