Fwd: Resised Punjabi & Hindi------ਜ਼ਿਲ੍ਹੇ ’ਚ 28 ਉਦਯੋਗਿਕ ਇਕਾਈਆਂ ਨੂੰ ਨਿਸ਼ਚਿਤ ਸਮੇਂ ’ਚ ਜਾਰੀ ਕੀਤੀਆਂ ਗਈਆਂ ਪ੍ਰਿੰਸੀਪਲ ਅਪਰੂਵਲ: ਕੋਮਲ ਮਿੱਤਲ

ਜ਼ਿਲ੍ਹੇ '28 ਉਦਯੋਗਿਕ ਇਕਾਈਆਂ ਨੂੰ ਨਿਸ਼ਚਿਤ ਸਮੇਂ 'ਚ ਜਾਰੀ ਕੀਤੀਆਂ ਗਈਆਂ ਪ੍ਰਿੰਸੀਪਲ ਅਪਰੂਵਲ: ਕੋਮਲ ਮਿੱਤਲ
ਹੁਸ਼ਿਆਰਪੁਰ, 13 ਮਾਰਚ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਮੈਸਰਜ਼ ਬ੍ਰਾਂਡ ਵਿਲਜ਼ ਦੇ ਪਾਰਟਨਰ  ਕੁਲਬੀਰ ਸਿੰਘ ਨੂੰ ਆਪਣਾ ਹੋਟਲ ਅਤੇ ਰੈਸਟੋਰੈਂਟ ਨਾਲ  ਸਬੰਧਤ ਉਦਯੋਗ ਸਥਾਪਿਤ ਕਰਨ ਲਈ ਇਨ ਪ੍ਰਿੰਸੀਪਲ ਅਪਰੂਵਲ ਜਾਰੀ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਹੁਣ ਤੱਕ 28 ਉਦਯੋਗਿਕ ਇਕਾਈਆਂ ਨੂੰ ਨਿਸਚਿਤ ਸਮੇਂ ਵਿਚ ਇਨ ਪ੍ਰਿੰਸੀਪਲ ਅਪਰੂਵਲ ਜਾਰੀਆਂ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਵੱਲੋਂ ਆਪਣੇ ਉਦਯੋਗ ਸਥਾਪਿਤ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਉਦਯੋਗਿਕ ਵਿਕਾਸ ਨੂੰ ਪ੍ਰਫੁਲਿਤ ਕਰਨ ਅਤੇ ਉਦਯੋਗਾਂ ਨੂੰ ਰਾਹਤ ਦੇਣ ਲਈ ਹੋਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਤਹਿਤ ਪੰਜਾਬ ਸਰਕਾਰ ਵੱਲੋਂ ਬਿਜ਼ਨੈਸ ਫਸਟ ਪੋਰਟਲ ਰਾਹੀਂ ਸਿੰਗਲ ਵਿੰਡੋ ਸਿਸਟਮ ਚਲਾਇਆ ਜਾ ਰਿਹਾ ਹੈ। ਇਸ ਪੋਰਟਲ ਰਾਹੀਂ ਉਦਯੋਗਿਕ ਇਕਾਈਆਂ ਰੈਗੂਲੇਟਰੀ ਕਲੀਅਰੈਂਸ ਅਤੇ ਹੋਰ ਸਰਵਿਸਜ਼ ਨਿਸ਼ਚਿਤ ਸਮੇਂ ਵਿਚ ਪ੍ਰਾਪਤ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰਾਈਟ ਟੂ ਬਿਜਨੈਸ ਐਕਟ-2020 ਲਾਗੂ ਕੀਤਾ ਗਿਆ ਹੈ। ਉਨ੍ਹਾਂ ਇਸ ਐਕਟ ਦੀਆਂ ਵਿਸ਼ੇਸ਼ਤਾਵਾਂ 'ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਇਸ ਐਕਟ ਤਹਿਤ ਜੋ ਉਦਯੋਗਿਕ ਇਕਾਈਆਂ ਜ਼ਿਲ੍ਹੇ ਦੇ ਅਪਰੂਵਲ ਇੰਡਸਟਰੀਅਲ ਏਰੀਏ ਤੋਂ ਬਾਹਰ ਆਪਣੀ ਇਕਾਈ ਸਥਾਪਿਤ ਕਰੇਗੀ, ਉਸ ਨੂੰ 15 ਦਿਨਾਂ ਦੇ ਅੰਦਰ ਅਤੇ ਜੋ ਉਦਯੋਗਿਕ ਇਕਾਈਆਂ ਅਪਰੂਵਲ ਇੰਡਸਟਰੀ ਵਿਚ ਲੱਗੇਗੀ ਉਨ੍ਹਾਂ ਨੂੰ ਆਪਣਾ ਉਦਯੋਗ ਸਥਾਪਿਤ ਕਰਨ ਲਈ ਇਨ ਪ੍ਰਿੰਸੀਪਲ ਅਪਰੂਵਲ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਿੰਸੀਪਲ ਅਪਰੂਵਲ ਪਾਸ ਹੋਣ ਉਪਰੰਤ ਇਕਾਈ ਆਪਣਾ ਧੰਦਾ ਸ਼ੁਰੂ ਕਰ ਸਕਦੀ ਹੈ ਅਤੇ ਰੈਗੂਲਰ ਅਪਰੂਵਲ ਪ੍ਰਾਪਤ ਕਰਨ ਲਈ ਇਕਾਈ ਨੂੰ 3 ਤੋਂ 6 ਮਹੀਨੇ ਦਾ ਸਮਾਂ ਦਿੱਤਾ ਜਾਂਦਾ ਹੈ। ਇਨ੍ਹਾਂ ਪ੍ਰਿੰਸੀਪਲ ਅਪਰੂਵਲ ਲੈਣ ਲਈ ਇਕਾਈ ਨੂੰ ਪੰਜਾਬ ਬਿਜਨੈਸ ਫਸਟ ਪੋਰਟਲ 'ਤੇ ਅਪਲਾਈ ਕਰਨਾ ਹੁੰਦਾ ਹੈ।
ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਅਰੁਣ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਇੰਡਸਟਰੀਅਲ ਐਂਡ ਬਿਜਨੈਸ ਡਿਵੈਲਪਮੈਂਟ ਪਾਲਿਸੀ-2022 ਨੂੰ ਪ੍ਰੋਤਸਾਹਨ ਮਿਲ ਰਿਹਾ ਹੈ ਅਤੇ ਇਸ ਤਹਿਤ ਜ਼ਿਲ੍ਹੇ ਵਿਚ ਸਾਲ 2023-24 ਦੌਰਾਨ ਹੁਣ ਤੱਕ ਇਨਵੈਸਟਮੈਂਟ ਕਰਨ ਲਈ ਆਨਲਾਈਨ ਪੋਰਟਲ 'ਤੇ 120 ਇਨਵੈਸਟਰਾਂ ਵੱਲੋਂ 1241 ਕਰੋੜ ਰੁਪਏ ਦੀ ਨਵੀਂ ਇਨਵੈਸਟਮੈਂਟ ਲਈ ਪ੍ਰਪੋਜ਼ਲ ਪ੍ਰਾਪਤ ਹੋਈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਨ ਯੋਜਨਾ (ਪੀ.ਐਮ.ਈ.ਜੀ.ਪੀ) ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਪ੍ਰਾਪਤ ਟੀਚੇ ਦੀ 150 ਫੀਸਦੀ ਤੋਂ ਵੀ ਵੱਧ ਦੀ ਪ੍ਰਾਪਤੀ ਕੀਤੀ ਗਈ ਹੈ, ਜਿਸ ਤਹਿਤ ਜ਼ਿਲ੍ਹੇ ਦੇ 106 ਬਿਨੈਕਾਰਾਂ ਵੱਲੋਂ ਆਪਣੇ ਕੰਮ ਸ਼ੁਰੂ ਕੀਤੇ ਗਏ ਹਨ। ਜ਼ਿਲ੍ਹਾ ਉਦਯੋਗ ਕੇਂਦਰ ਵੱਲੋਂ ਉਦਮੀਆਂ ਨੂੰ ਸੁਵਿਧਾ ਪ੍ਰਦਾਨ ਕਰਨ ਲਈ ਹੈਲਪ ਡੈਸਕ ਬਣਾਇਆ ਗਿਆ ਹੈ, ਜਿਥੇ ਉਦਯੋਗ ਸਥਾਪਿਤ ਕਰਨ ਲਈ ਸਾਰੀ ਜਾਣਕਾਰੀ ਦਿੱਤੀ ਜਾਂਦੀ ਹੈ। ਜ਼ਿਲ੍ਹਾ ਉਦਯੋਗ ਕੇਂਦਰ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਉਦਯੋਗਿਕ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਉਦਮੀਆਂ ਨੂੰ ਇਕ ਸਹਾਇਕ ਅਤੇ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ।