ਡੀਸੀ ਨੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦਾ ਅਚਨਚੇਤ ਦੌਰਾ ਕਰਕੇ ਸਿਹਤ ਸਹੂਲਤਾਂ ਲਿਆ ਜਾਇਜ਼ਾ
ਨਵਾਂਸ਼ਹਿਰ, 22 ਮਾਰਚ, 2024 : ਡਿਪਟੀ ਕਮਿਸ਼ਨਰ ਸ. ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਸਵੇਰੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦਾ ਅਚਨਚੇਤ ਦੌਰਾ ਕਰਕੇ ਉੱਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਹਸਪਤਾਲ ਦੀ ਓ.ਪੀ.ਡੀ./ਆਈ.ਪੀ.ਡੀ., ਐਮਰਜੈਂਸੀ ਅਤੇ ਕ੍ਰਸਨਾ ਲੈੱਬ ਆਦਿ ਦਾ ਵੀ ਨਿਰੀਖਣ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ. ਨਵਜੋਤ ਪਾਲ ਸਿੰਘ ਰੰਧਾਵਾ ਨੇ ਸਰਕਾਰੀ ਹਸਪਤਾਲ ਵਿਚ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸੁਵਿਧਾਵਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਬੁਨਿਆਦੀ ਸੁਵਿਧਾਵਾਂ ਦੇ ਨਾਲ-ਨਾਲ ਸਾਫ-ਸਫਾਈ ਦੇ ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਹਸਪਤਾਲ ਅੰਦਰੋਂ ਹੀ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ ਅਤੇ ਡਾਕਟਰਾਂ ਵੱਲੋਂ ਲਿਖੀ ਜਾਂਦੀ ਦਵਾਈ ਲਈ ਮਰੀਜ਼ਾਂ ਨੂੰ ਬਾਹਰ ਨਹੀਂ ਜਾਣਾ ਪੈਂਦਾ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਜਿੱਥੇ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਹੁਣ ਲੋੜੀਂਦੀਆਂ ਦਵਾਈਆਂ ਵੀ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ ਸਤਵਿੰਦਰਪਾਲ ਸਿੰਘ ਤੋਂ ਇਲਾਵਾ ਹੋਰ ਸਟਾਫ਼ ਮੈਂਬਰ ਮੌਜੂਦ ਸਨ।