Fwd: ਏ.ਆਰ.ਓ ਨਵਰੀਤ ਕੌਰ ਸੇਖੋਂ ਨੇ ਸੈਕਟਰ ਅਫ਼ਸਰਾਂ ਤੇ ਮਾਸਟਰ ਟਰੇਨਰਾਂ ਨਾਲ ਕੀਤੀ ਮੀਟਿੰਗ

ਏ.ਆਰ.ਓ ਨਵਰੀਤ ਕੌਰ ਸੇਖੋਂ ਨੇ ਸੈਕਟਰ ਅਫ਼ਸਰਾਂ ਤੇ ਮਾਸਟਰ ਟਰੇਨਰਾਂ ਨਾਲ ਕੀਤੀ ਮੀਟਿੰਗ
ਪਟਿਆਲਾ, 30 ਅਪ੍ਰੈਲ:ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) -ਕਮ- ਸਹਾਇਕ ਰਿਟਰਨਿੰਗ ਅਫ਼ਸਰ ਨਵਰੀਤ ਕੌਰ ਸੇਖੋਂ ਨੇ ਆਪਣੇ ਅਧੀਨ ਆਉਂਦੇ ਸਾਰੇ ਸਟਾਫ਼, ਸੈਕਟਰ ਅਫ਼ਸਰ, ਮਾਸਟਰ ਟਰੇਨਰ ਨਾਲ ਅੱਜ ਮੀਟਿੰਗ ਕੀਤੀ। ਇਸ ਮੌਕੇ ਸਵੀਪ ਸਬੰਧੀ ਕੇਕ ਕੱਟਿਆ ਗਿਆ ਅਤੇ ਸਾਰੇ ਸਟਾਫ਼ ਨੂੰ ਪੋਸਟਲ ਬੈਲਟ/ ਈ.ਡੀ.ਸੀ ਰਾਹੀਂ ਵੋਟ ਜ਼ਰੂਰ ਪਾਉਣ ਲਈ ਕਿਹਾ। ਉਹਨਾਂ ਦੱਸਿਆ ਕਿ ਪਟਿਆਲਾ ਦਿਹਾਤੀ 110 ਵਿੱਚ ਲਗਭਗ 1500 ਮੁਲਾਜ਼ਮ ਚੋਣਾਂ ਦੀ ਪ੍ਰਕਿਰਿਆ ਵਿੱਚ ਹਨ, ਜਿਸ ਵਿੱਚ ਪ੍ਰੀਜਾਈਡਿੰਗ ਅਫ਼ਸਰ ਅਤੇ ਪੋਲਿੰਗ ਅਫ਼ਸਰ ਵੀ ਸ਼ਾਮਲ ਹਨ, ਇਸ ਤਰ੍ਹਾਂ 13-ਪਟਿਆਲਾ ਲੋਕ ਸਭਾ ਹਲਕੇ 'ਚ ਲਗਭਗ 15000 ਮੁਲਾਜ਼ਮ ਚੋਣ ਡਿਊਟੀ ਤੇ ਹੋਵੇਗਾ। ਉਹਨਾਂ ਨੇ ਹਰ ਇੱਕ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਅਤੇ ਅਪੀਲ ਕੀਤੀ ਕਿ ਹਰ ਇੱਕ ਮੁਲਾਜ਼ਮ ਇਹ ਯਕੀਨੀ ਬਣਾਵੇ ਕਿ ਉਸ ਦੇ ਪਰਿਵਾਰ ਦੇ ਸਾਰੇ ਮੈਂਬਰ ਵੀ ਵੋਟ ਜ਼ਰੂਰ ਪਾਉਣ। ਉਹਨਾਂ ਕਿਹਾ ਕਿ ਵੋਟ ਕਰਨਾ ਹਰ ਇੱਕ ਵੋਟਰ ਦੀ ਨੈਤਿਕ ਜ਼ਿੰਮੇਵਾਰੀ ਹੈ ਅਤੇ ਭਾਰਤ ਦੇ ਸੰਵਿਧਾਨ ਵੱਲੋਂ ਦਿੱਤਾ ਇੱਕ ਹੱਕ ਹੈ ਜਿਸ ਦਾ ਇਸਤੇਮਾਲ ਕਰਨਾ ਚਾਹੀਦਾ ਹੈ।

Fwd: ਚੋਣਾਂ ਸਬੰਧੀ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ ਸਰਕਾਰੀ ਵਿਭਾਗਾਂ ਦੇ ਸਟਾਫ ਦੀ ਤਰ੍ਹਾਂ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਆਪਣੀ ਵੋਟ -ਭਾਰਤੀ ਚੋਣ ਕਮਿਸ਼ਨ ਮੁਤਾਬਕ ਫਾਰਮ 12-ਡੀ ਭਰਕੇ 7 ਤੋਂ 12 ਮਈ ਦੇ ਅੰਦਰ-ਅੰਦਰ ਸਬੰਧਤ ਨੋਡਲ ਅਫ਼ਸਰਾਂ ਕੋਲ ਜਮ੍ਹਾਂ ਕਰਵਾਏ ਜਾ ਸਕਣਗੇ -ਏ.ਡੀ.ਸੀ. ਡਾ. ਹਰਜਿੰਦਰ ਸਿੰਘ ਬੇਦੀ

 ਚੋਣਾਂ ਸਬੰਧੀ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ ਸਰਕਾਰੀ ਵਿਭਾਗਾਂ ਦੇ ਸਟਾਫ ਦੀ ਤਰ੍ਹਾਂ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਆਪਣੀ ਵੋਟ
ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਨਿਰਧਾਰਤ ਮਿਤੀਆਂ ਨੂੰ ਹੀ ਪੋਸਟਲ ਬੈਲਟ ਨਾਲ ਪੈ ਸਕਣਗੀਆਂ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ ਵੋਟਰਾਂ ਦੀਆਂ ਵੋਟਾਂ
ਪੋਸਟਲ ਬੈਲਟ ਦਾ ਉਦੇਸ਼, ਇਹ ਯਕੀਨੀ ਬਣਾਉਣਾਂ ਕਿ "ਕੋਈ ਵੀ ਵਿਅਕਤੀ ਆਪਣੀ ਡਿਊਟੀ ਦੇ ਫਰਜ਼ ਕਾਰਨ ਵੋਟ ਪਾਉਣ ਤੋਂ ਵਾਂਝਾ ਨਾ ਰਹੇ"
ਪਟਿਆਲਾ, 30 ਅਪ੍ਰੈਲ: ਜਰੂਰੀ ਸੇਵਾਵਾਂ ਵਿੱਚ ਲੱਗੇ ਕਈ ਸਰਕਾਰੀ ਵਿਭਾਗਾਂ ਦੇ ਮੁਲਾਜਮਾਂ ਦੀਆਂ ਵੋਟਾਂ ਦਾ ਲਾਜਮੀ ਭੁਗਤਾਨ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਸੂਚੀ ਵਿੱਚ ਵੱਖ-ਵੱਖ ਵਿਭਾਗਾਂ ਸਮੇਤ ਚੋਣਾਂ ਸਮੇਂ ਮੀਡੀਆ ਕਵਰੇਜ ਕਰਨ ਦੀ ਡਿਊਟੀ 'ਤੇ ਤਾਇਨਾਤ ਮੀਡੀਆ ਕਰਮੀਆਂ ਨੂੰ ਵੀ ਲੋਕ ਸਭਾ ਚੋਣਾਂ 2024 ਵਿੱਚ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਗਈ ਹੈ।ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਨੋਡਲ ਅਫ਼ਸਰ ਲੋਕ ਸਭਾ ਚੋਣਾਂ ਡਾ. ਹਰਜਿੰਦਰ ਸਿੰਘ ਬੇਦੀ ਨੇ ਇਕ ਮੀਟਿੰਗ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ. (ਜ) ਮੈਡਮ ਕੰਚਨ ਤੇ ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ। 
ਏ.ਡੀ.ਸੀ. ਡਾ. ਬੇਦੀ ਨੇ ਇਸ ਮੌਕੇ ਜਰੂਰੀ ਸੇਵਾਵਾਂ ਵਿੱਚ ਸ਼ਾਮਲ ਪਟਿਆਲਾ ਜ਼ਿਲ੍ਹੇ ਦੇ ਇਨ੍ਹਾਂ ਸਾਰੇ ਵਰਗਾਂ ਦੀਆਂ ਵੋਟਾਂ ਪੋਸਟਲ ਬੈਲਟ ਦੀ ਸਹੂਲਤ ਨਾਲ ਪੁਆਉਣ ਲਈ ਫਾਰਮ 12 ਡੀ ਭਰਵਾਉਣ ਲਈ ਤਾਇਨਾਤ ਕੀਤੇ ਵੱਖ-ਵੱਖ ਨੋਡਲ ਅਫ਼ਸਰਾਂ ਨੂੰ ਪੂਰੀ ਪ੍ਰਕ੍ਰਿਆ ਤੋਂ ਜਾਣੂ ਕਰਵਾਇਆ।ਉਨ੍ਹਾਂ ਨੇ ਦੱਸਿਆ ਕਿ ਜਰੂਰੀ ਸੇਵਾਵਾਂ ਵਿੱਚ ਸ਼ਾਮਲ ਵਰਗਾਂ ਵਿੱਚ ਆਉਂਦੇ ਵੋਟਰਾਂ ਦੀਆਂ ਵੋਟਾਂ ਪੋਸਟਲ ਬੈਲਟ ਨਾਲ ਪੁਆਉਣ ਲਈ ਉਨ੍ਹਾਂ ਨੂੰ ਫਾਰਮ 12-ਡੀ ਭਰਨਾ ਪਵੇਗਾ, ਜਿਸ ਨੂੰ ਨੋਡਲ ਅਫ਼ਸਰਾਂ ਵੱਲੋਂ ਤਸਦੀਕ ਕਰਕੇ 7 ਮਈ ਨੂੰ ਜਾਰੀ ਹੋਣ ਵਾਲੇ ਵੋਟਾਂ ਦੇ ਨੋਟੀਫਿਕੇਸ਼ਨ ਦੇ 5 ਦਿਨਾਂ ਦੇ ਅੰਦਰ-ਅੰਦਰ ਯਾਨੀ 12 ਮਈ ਤੱਕ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਜਾਂ ਰਿਟਰਨਿੰਗ ਅਫ਼ਸਰ ਕੋਲ ਪਹੁੰਚਾਉਣ ਲਾਜਮੀ ਹੋਵੇਗਾ।ਉਨ੍ਹਾਂ ਕਿਹਾ ਕਿ ਸਮੂਹ ਨੋਡਲ ਅਫ਼ਸਰ ਇਹ ਵੀ ਯਕੀਨੀ ਬਣਾਉਣਗੇ ਕਿ ਫਾਰਮ ਵਿੱਚ ਵੋਟਰ ਦਾ ਨਾਮ, ਵੋਟਰ ਕਾਰਡ ਦਾ ਨੰਬਰ, ਐਡਰੈਸ, ਵੋਟਰ ਸੂਚੀ ਵਿੱਚ ਵੋਟਰ ਦਾ ਸੀਰੀਅਲ ਨੰਬਰ ਦਰਜ ਕਰਵਾਉਣਗੇ ਤੇ ਇਸ ਦਾ ਰਿਕਾਰਡ ਆਪਦੇ ਦਫ਼ਤਰ ਵਿੱਚ ਵੀ ਰੱਖਣਗੇ।
ਏ.ਡੀ.ਸੀ. ਨੇ ਅੱਗੇ ਦੱਸਿਆ ਕਿ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਵੋਟਿੰਗ ਵਾਲੇ ਦਿਨ ਦੀ ਕਵਰੇਜ ਲਈ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਮੀਡੀਆ ਕਰਮੀਆਂ ਅਤੇ ਸੂਬਾ ਸਰਕਾਰ ਦੇ ਹੋਰ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 (ਸੀ) ਦੇ ਤਹਿਤ ਪੋਸਟਲ ਬੈਲਟ ਰਾਹੀਂ ਵੋਟ ਪਾ ਸਕਣਗੇ।ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੋਸਟਲ ਬੈਲੇਟ ਦੀ ਸਹੂਲਤ ਲੈਣ ਵਾਲੇ ਵੋਟਰ ਕੇਵਲ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵੱਲੋਂ ਨਿਰਧਾਰਤ ਮਿਤੀਆਂ ਨੂੰ ਵੋਟਾਂ ਵਾਲੇ ਦਿਨ 1 ਜੂਨ ਤੋਂ ਪਹਿਲਾਂ ਹੀ ਆਪਣੀ ਵੋਟ ਪਾ ਸਕਣਗੇ ਅਤੇ ਉਹ ਇਕ ਵਾਰ ਪੋਸਟਲ ਬੈਲਟ ਜਾਰੀ ਹੋਣ ਤੋਂ ਬਾਅਦ 1 ਜੂਨ ਨੂੰ ਆਪਣੀ ਵੋਟ ਆਪਣੇ ਬੂਥ ਵਿੱਚ ਨਹੀਂ ਪਾ ਸਕਣਗੇ, ਕਿਉਂਕਿ ਉਸਦੀ ਵੋਟ ਵੋਟਰ ਸੂਚੀ ਵਿੱਚ ਮਾਰਕਡ ਹੋ ਜਾਵੇਗੀ।
ਉਨ੍ਹਾਂ ਕਿਹਾ ਕਿ ਪੋਸਟਲ ਬੈਲਟ ਰਾਹੀਂ ਦਿੱਤੀ ਇਸ ਸੁਵਿਧਾ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਅਕਤੀ ਆਪਣੀ ਡਿਊਟੀ ਦੇ ਫਰਜ਼ ਕਾਰਨ ਵੋਟ ਪਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਅੱਗੇ ਦੱਸਿਆ ਕਿ   ਕਿ ਚੋਣ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰ ਪੋਸਟਲ ਬੈਲਟ ਦੀ ਸਹੂਲਤ ਲੈਣ ਲਈ ਆਪਣੇ ਫਾਰਮ 12-ਡੀ, ਪਟਿਆਲਾ ਦੇ ਡੀ.ਪੀ.ਆਰ.ਓ. ਦਫ਼ਤਰ ਕੋਲ ਜਮ੍ਹਾਂ ਕਰਵਾਉਣਗੇ ਜਦਕਿ ਬਾਕੀ ਵਿਭਾਗਾਂ ਦੇ ਨੋਡਲ ਅਫ਼ਸਰਾਂ ਕੋਲ ਜਮ੍ਹਾਂ ਹੋਣਗੇ।
ਉਨ੍ਹਾਂ ਕਿਹਾ ਕਿ ਨੋਟੀਫਿਕੇਸ਼ਨ ਮੁਤਾਬਕ, ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ 6 ਸਰਕਾਰੀ ਵਿਭਾਗਾਂ ਦੇ ਸਟਾਫ ਦੇ ਨਾਲ ਨਾਲ, ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਵਾਸਤੇ ਨੋਟੀਫਾਈ ਕੀਤਾ ਹੈ ਜਿਹੜੇ ਕਿ ਵੋਟਿੰਗ ਵਾਲੇ ਦਿਨ ਦੀ ਕਵਰੇਜ ਲਈ ਜ਼ਰੂਰੀ ਸੇਵਾ ਕਰਮਚਾਰੀਆਂ ਵਜੋਂ ਰੁੱਝੇ ਹੋਣਗੇ। ਉਨ੍ਹਾਂ ਦੱਸਿਆ ਕਿ ਪੋਸਟਲ ਬੈਲਟ ਰਾਹੀਂ ਵੋਟਾਂ ਪਾਉਣ ਵਾਲਿਆਂ ਵਿੱਚ ਦੂਰਦਰਸ਼ਨ, ਆਲ ਇੰਡੀਆ ਰੇਡੀਓ ਤੇ ਪ੍ਰੈਸ ਇਨਫਰਮੇਸ਼ਨ ਬਿਊਰੋ ਦੇ ਮੁਲਾਜਮਾਂ ਦੇ ਨਾਲ-ਨਾਲ ਸਥਾਨਕ ਸਰਕਾਰਾਂ ਵਿਭਾਗ (ਫਾਇਰ ਸਰਵਿਸਿਜ਼), ਟਰਾਂਸਪੋਰਟ ਵਿਭਾਗ (ਡਰਾਈਵਰ, ਕੰਡਕਟਰ, ਵਰਕ ਸ਼ਾਪ ਸਟਾਫ, ਓਪਰੇਸ਼ਨ ਸਟਾਫ ਅਤੇ ਜ਼ਿਲ੍ਹਾ ਪੱਧਰ 'ਤੇ ਹੈੱਡਕੁਆਰਟਰ ਅਤੇ ਡਿਪੂਆਂ ਵਿੱਚ ਤਾਇਨਾਤ ਅਧਿਕਾਰੀ), ਜੇਲ੍ਹ ਵਿਭਾਗ (ਸੁਪਰਡੈਂਟ, ਡਿਪਟੀ ਸੁਪਰਡੈਂਟ, ਸਹਾਇਕ ਸੁਪਰਡੈਂਟ ਅਤੇ ਜੇਲ੍ਹਾਂ ਵਿੱਚ ਤਾਇਨਾਤ ਸੁਰੱਖਿਆ ਸਟਾਫ਼), ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਪੁਲਿਸ ਅਧਿਕਾਰੀ, ਪੁਲਿਸ ਕਰਮਚਾਰੀ, ਸਿਵਲ ਡਿਫੈਂਸ ਅਤੇ ਹੋਮ ਗਾਰਡ), ਬਿਜਲੀ ਵਿਭਾਗ (ਰਾਜ ਪਾਵਰ ਕਾਰਪੋਰੇਸ਼ਨ ਅਤੇ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਦਾ ਜਨਰੇਸ਼ਨ ਯੂਨਿਟਾਂ ਵਿੱਚ ਤਾਇਨਾਤ ਸਟਾਫ਼, ਥਰਮਲ ਪਲਾਂਟ, ਹਾਈਡਲ ਯੂਨਿਟਾਂ (ਸੂਬੇ ਦੇ ਅੰਦਰ ਜਾਂ ਬਾਹਰ), ਬੀਬੀਐਮਬੀ ਲਈ ਡੈਪੂਟੇਸ਼ਨ 'ਤੇ ਸਟਾਫ਼ ਅਤੇ ਗਰਿੱਡ ਸਬ ਸਟੇਸ਼ਨ ਵਿੱਚ ਤਾਇਨਾਤ ਫੀਲਡ ਸਟਾਫ਼), ਸਿਹਤ ਅਤੇ ਪਰਿਵਾਰ ਭਲਾਈ ਵਿਭਾਗ (ਏ) ਖੁਰਾਕ ਅਤੇ ਡਰੱਗ ਪ੍ਰਸ਼ਾਸਨ ਦੇ ਕਮਿਸ਼ਨਰੇਟ ਅਧੀਨ ਕੰਮ ਕਰਨ ਵਾਲੇ ਡਰੱਗ ਕੰਟਰੋਲ ਅਧਿਕਾਰੀ (ਬੀ) ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਵੋਟਾਂ ਵਾਲੇ ਦਿਨ ਕੰਮ ਕਰ ਰਿਹਾ/ਡਿਊਟੀ 'ਤੇ ਤਾਇਨਾਤ ਸਟਾਫ ਤੋਂ ਇਲਾਵਾ ਏਅਰਪੋਰਟ ਅਥਾਰਟੀ ਆਫ਼ ਇੰਡੀਆ ਵਿੱਚ ਕੰਮ ਕਰਦਾ ਸਟਾਫ਼ ਵੀ ਸ਼ਾਮਿਲ ਹੈ।
ਇਸ ਮੌਕੇ ਸਮੂਹ ਏ.ਆਰ.ਓਜ ਸਮੇਤ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰ ਤੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਮੌਜੂਦ ਸਨ।

Fwd: 28 April Press Note 4 And Pics ਲੋਕਾਂ ਨੂੰ ਆਨਲਾਈਨ ਸੇਵਾਵਾਂ ਦੇਣ ਵਿੱਚ ਅੰਮ੍ਰਿਤਸਰ ਜਿਲ੍ਹੇ ਦਾ ਪਹਿਲਾ ਸਥਾਨ ’ਕਾਇਮ - ਡਿਪਟੀ ਕਮਿਸ਼ਨਰ

ਲੋਕਾਂ ਨੂੰ ਆਨਲਾਈਨ ਸੇਵਾਵਾਂ ਦੇਣ ਵਿੱਚ ਅੰਮ੍ਰਿਤਸਰ ਜਿਲ੍ਹੇ ਦਾ ਪਹਿਲਾ  ਸਥਾਨ 'ਕਾਇਮ - ਡਿਪਟੀ ਕਮਿਸ਼ਨਰ

ਅੰਮ੍ਰਿਤਸਰ 28 ਅਪੈ੍ਰਲ - ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਦੇ ਕਰਮਚਾਰੀਆਂ ਨੂੰ ਇੱਕ ਵਾਰ ਫਿਰ ਵਧਾਈ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹਾ 99.97 ਫੀਸਦੀ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆਂ ਕਰਵਾ ਕੇ ਰਾਜ ਵਿਚੋਂ ਪਹਿਲੇ  ਸਥਾਨ ਤੇ ਹੈਸ੍ਰੀ ਥੋਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ -ਸੇਵਾ ਕੇਂਦਰ ਰਾਹੀਂ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਅੰਮ੍ਰਿਤਸਰ ਜਿਲ੍ਹਾ ਪਹਿਲੇ ਨੰਬਰ 'ਤੇ ਸੀ ਪਰ ਪਿਛਲੇ ਕੁਝ ਦਿਨਾਂ ਵਿੱਚ ਹੀ ਸੇਵਾ ਬਕਾਇਆ ਕੇਸਾਂ ਨੂੰ ਲੈ ਕੇ ਖ਼ਤਮ ਕਰਨ ਲਈ ਤੁਹਾਡੇ ਦੁਆਰਾ ਕੀਤੀਆਂ ਗਈਆਂ ਸਖ਼ਤ ਕੋਸ਼ਿਸ਼ਾਂ ਸਦਕਾ ਪੈਂਡੇਂਸੀ ਨੂੰ ਨਾਲੋਂ ਨਾਲ ਹੀ ਖ਼ਤਮ ਕਰ ਦਿੱਤਾ ਗਿਆ ਹੈ ਜਿਸ ਨਾਲ ਆਪਣਾ ਜਿਲ੍ਹਾ ਰਾਜ ਭਰ ਵਿੱਚ ਪਹਿਲੇ ਨੰਬਰ 'ਤੇ  ਮੁੜ ਅਪਣਾ ਸਥਾਨ ਕਾਇਮ ਰੱਖ ਸਕਿਆ ਹੈ ਉਨਾਂ ਕਿਹਾ ਕਿ ਇਸ ਪੱਧਰ 'ਤੇ ਰਹਿਣ ਲਈ ਅਧਿਕਾਰੀਆਂ ਅਤੇ ਸਬੰਧਤ ਕਰਮਚਾਰੀਆਂ ਨੂੰ ਹੋਰ ਜਿਆਦਾ ਸਖ਼ਤ ਮਿਹਨਤ ਕਰਨ ਦੀ ਜ਼ਰੂਰਤ ਹੈ  ਉਨਾਂ ਦੱਸਿਆ ਕਿ ਉਨਾਂ ਦੀ ਪਹਿਲੀ ਤਰਜੀਹ ਸੇਵਾ ਕੇਂਦਰਾਂ ਦੀ ਪੈਂਡੈਂਸੀ ਨੂੰ ਖ਼ਤਮ ਕਰਨਾ ਸੀ, ਜਿਸ ਵਿੱਚ ਸਫ਼ਲਤਾ ਮਿਲੀ ਹੈ ਵਰਣਨ ਯੋਗ ਹੈ ਕਿ ਕਿ ਲੋਕਾਂ ਨੂੰ 90 ਫੀਸਦੀ ਕੰਮ ਸੇਵਾ ਕੇਂਦਰਾਂ ਅਤੇ ਫਰਦ ਕੇਂਦਰਾਂ ਨਾਲ ਪੈਂਦੇ ਹਨ ਅਤੇ ਪੈਂਡੈਂਸੀ ਖ਼ਤਮ ਹੋਣ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਹੈ

                ਉਨਾਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ 41 ਸੇਵਾ ਕੇਂਦਰ ਕੰਮ ਕਰ ਰਹੇ ਹਨ ਅਤੇ ਇਨਾਂ ਸੇਵਾ ਕੇਂਦਰਾਂ ਵਿੱਚ 425 ਦੇ ਕਰੀਬ ਲੋਕਾਂ ਨੂੰ ਵੱਖ-ਵੱਖ ਮਹਿਕਮਿਆਂ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਪਿਛਲੇ ਸਾਲ 15 ਅਪੈ੍ਰਲ  2023 ਤੋਂ ਹੁਣ ਤੱਕ 4 ਲੱਖ 27 ਹਜ਼ਾਰ 414 ਦੇ ਕਰੀਬ ਲੋਕਾਂ ਵਲੋਂ ਸੇਵਾਵਾਂ ਲੈਣ ਲਈ ਸੇਵਾ ਕੇਂਦਰਾਂ ਤੱਕ ਪਹੁੰਚ ਕੀਤੀ ਗਈ ਹੈ  ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ 3 ਲੱਖ 96 ਹਜ਼ਾਰ 492 ਲੋਕਾਂ ਨੂੰ ਵੱਖ-ਵੱਖ ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਮੁਹੱਈਆਂ ਕਰਵਾਈਆਂ ਗਈਆਂ ਹਨ ਅਤੇ 9623 ਬਿਨੈ ਪੱਤਰ ਮੁਕੰਮਲ ਨਾ ਹੋਣ ਕਰਕੇ ਰੱਦ ਕੀਤੇ ਗਏ ਹਨ, 11079 ਦੇ ਕਰੀਬ ਬਿਨੈ ਪੱਤਰ ਪ੍ਰਕਿ੍ਰਆ ਵਿੱਚ ਹਨ  ਅਤੇ  10220 ਦੇ ਕਰੀਬ ਬਿਨੈ ਪੱਤਰਾਂ ਤੇ ਇਤਰਾਜ ਲੱਗੇ ਹੋਏ ਹਨ 

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਪ੍ਰਸਾਸ਼ਨਿਕ ਸੁਧਾਰ ਸਾਖਾ ਦੇ ਤਕਨੀਕੀ ਕੁਆਰਡੀਨੇਟਰ : ਪਿ੍ਰੰਸ ਸਿੰਘ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਮੁੱਖ ਸੇਵਾਵਾਂ ਜਨਮ ਅਤੇ ਮੌਤ ਸਰਟੀਫਿਕੇਟ ਅਤੇ ਅਸਲੇ ਤੋਂ ਇਲਾਵਾ ਲਰਨਿੰਗ ਲਾਇਸੰਸ, ਆਧਾਰ ਕਾਰਡ ਦੀਆਂ ਸੇਵਾਵਾਂ, ਨੂੰ ਅਪਡੇਟ ਕਰਨਾ ਵੀ ਸ਼ਾਮਲ ਹੈ   : ਪਿ੍ਰੰਸ ਸਿੰਘ ਨੇ ਦੱਸਿਆ ਕਿ ਸਮੇਂ ਸਮੇਂ ਸਿਰ ਸੇਵਾ ਕੇਂਦਰਾਂ ਦੀ ਚੈਕਿੰਗ ਕੀਤੀ ਜਾਂਦੀ ਹੈ ਅਤੇ ਨਾਲੋ ਨਾਲ ਹੀ ਪੈਂਡੈਂਸੀ ਨੂੰ ਖ਼ਤਮ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ ਉਨਾਂ ਦੱਸਿਆ ਕਿ ਸਮੇਂ ਸਮੇਂ ਸਿਰ ਡਿਪਟੀ ਕਮਿਸ਼ਨਰ ਵਲੋਂ ਵੀਡਿਓ ਕਾਨਫਰੰਸਾਂ ਰਾਹੀਂ ਪੈਂਡੈਂਸੀ ਦੀ ਮੁਕੰਮਲ ਜਾਣਕਾਰੀ ਹਾਸਿਲ ਕੀਤੀ ਜਾਂਦੀ ਹੈ ਅਤੇ ਪੈਂਡੈਂਸੀ ਨੂੰ ਦੂਰ ਕਰਨ ਲਈ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ ਅਤੇ ਪਿਛਲੇ 72 ਘੰਟਿਆਂ ਦੌਰਾਨ ਜਿਲੇ ਦੀਆਂ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਹੋ ਰਹੀ ਹੈ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਰਹੀ ਅਤੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਮੰਡੀਆਂ ਵਿੱਚ ਪੂਰੇ ਇੰਤਜਾਮ ਕੀਤੇ ਗਏ ਹਨ ਡਿਪਟੀ ਕਮਿਸ਼ਨਰ ਨੇ ਰਈਆ ਮੰਡੀ ਦਾ ਦੌਰਾ ਕਰਨ ਉਪਰੰਤ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਤੇਜ਼ੀ ਨਾਲ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵੀ ਕੀਤੀ ਜਾ ਰਹੀ ਹੈ ਉਹਨਾਂ ਦੱਸਿਆ ਕਿ ਪਨਗਰੇਨ ਏਜੰਸੀ ਵੱਲੋਂ 87 ਫੀਸਦੀ ਮਾਰਕਫੈਡ ਏਜੰਸੀ ਵੱਲੋਂ 83 ਫੀਸਦੀ ਪਨਗਰੇਨ ਵੱਲੋਂ 112 ਫੀਸਦੀ ਪੰਜਾਬ ਸਟੇਟ ਵੇਅਰ ਹਾਊਸ ਏਜੰਸੀ ਵੱਲੋਂ 154 ਫੀਸਦੀ ਅਤੇ ਫੂਡ ਕਾਰਪੋਰੇਸ਼ਨ ਆਫ ਇੰਡੀਆ ਵੱਲੋਂ 133 ਫੀਸਦੀ ਨਾਲ ਕਣਕ ਦੀ ਚੁਕਾਈ ਕੇ ਕੀਤੀ ਜਾ ਰਹੀ ਹੈ ਉਹਨਾਂ  ਦੱਸਿਆ ਕਿ ਪਿਛਲੇ 48 ਘੰਟਿਆਂ ਦੌਰਾਨ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਕਣਕ ਦੀ ਪੇਮੈਂਟ ਵੀ ਯਕੀਨੀ ਬਣਾਈ ਜਾ ਰਹੀ ਹੈ ਅਤੇ ਸਾਰੀਆਂ ਏਜੰਸੀਆਂ ਵੱਲੋਂ ਕਿਸਾਨਾਂ ਨੂੰ ਸਮੇਂ ਦੇ ਅੰਦਰ ਅੰਦਰ ਅਦਾਇਗੀ ਕੀਤੀ ਜਾ ਰਹੀ ਹੈ ਡਿਪਟੀ ਕਮਿਸ਼ਨਰ ਨੇ ਰਈਆਂ ਮੰਡੀ ਵਿਖੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਜਾਣਿਆ ਸ੍ਰੀ ਥੋਰੀ ਨੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਆਦੇਸ਼ ਦਿੱਤੇ

Fwd: ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਰੋਜ਼ਾਨਾ 40 ਹਜ਼ਾਰ ਮੀਟਰਿਕ ਟਨ ਤੋਂ ਵਧੇਰੇ ਕਣਕ ਦੀ ਹੋ ਰਹੀ ਹੈ ਲਿਫਟਿੰਗ : ਡਿਪਟੀ ਕਮਿਸ਼ਨਰ

ਮੰਡੀਆਂ 'ਚ ਲਿਫਟਿੰਗ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ
-ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਰੋਜ਼ਾਨਾ 40 ਹਜ਼ਾਰ ਮੀਟਰਿਕ ਟਨ ਤੋਂ ਵਧੇਰੇ ਕਣਕ ਦੀ ਹੋ ਰਹੀ ਹੈ ਲਿਫਟਿੰਗ : ਡਿਪਟੀ ਕਮਿਸ਼ਨਰ
ਪਟਿਆਲਾ, 28 ਅਪ੍ਰੈਲ:ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕ੍ਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਤੇ ਹੁਣ ਤੱਕ ਅੰਦਾਜ਼ਨ ਕੁੱਲ ਆਮਦ ਦੀ 95 ਫ਼ੀਸਦੀ ਕਣਕ ਮੰਡੀਆਂ ਵਿੱਚ ਪੁੱਜ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਹੁਣ ਮੰਡੀਆਂ ਵਿੱਚ ਕਣਕ ਦੀ ਆਮਦ ਅੰਦਰ ਕਮੀ ਆਉਣ ਲੱਗ ਗਈ ਹੈ ਤੇ ਬੀਤੇ ਦਿਨ 33 ਹਜ਼ਾਰ ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਲਿਫਟਿੰਗ ਦਾ ਕੰਮ ਵੀ ਜੰਗੀ ਪੱਧਰ 'ਤੇ ਜਾਰੀ ਹੈ। ਸ਼ੁਰੂ ਵਿੱਚ ਮੌਸਮ ਦੀ ਖਰਾਬੀ ਕਾਰਨ ਲਿਫਟਿੰਗ ਘੱਟ ਹੋ ਰਹੀ ਸੀ ਪਰ ਪਿਛਲੇ ਕੁਝ ਦਿਨਾਂ ਤੋਂ ਰੋਜ਼ਾਨਾ ਕਰੀਬ 40 ਹਜ਼ਾਰ ਮੀਟਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਰਹੀ ਹੈ।  
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 8 ਲੱਖ 57 ਹਜ਼ਾਰ 918 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਤੇ 8 ਲੱਖ 50 ਹਜ਼ਾਰ 325 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਪਹਿਲੀ ਤਰਜੀਹ ਕਿਸਾਨ ਨੂੰ ਰੱਖਿਆ ਜਾ ਰਿਹਾ ਹੈ ਤਾਂ ਕਿ ਮੰਡੀ ਆਏ ਕਿਸਾਨ ਨੂੰ ਬਿਨ੍ਹਾਂ ਕਿਸੇ ਮੁਸ਼ਕਲ ਦੇ ਤੁਰੰਤ ਉਸਦੀ ਜਿਣਸ ਦੀ ਖਰੀਦ ਕਰਕੇ ਕਿਸਾਨ ਨੂੰ ਵਿਹਲਾ ਕੀਤਾ ਜਾਵੇ ਅਤੇ 24 ਘੰਟੇ ਦੇ ਅੰਦਰ ਅੰਦਰ ਬਣਦੀ ਰਕਮ ਦੀ ਅਦਾਇਗੀ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਹੁਣ ਤੱਕ 1778.68 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਸ਼ੌਕਤ ਅਹਿਮਦ ਪਰੇ ਦੱਸਿਆ ਕਿ ਹੁਣ ਤੱਕ ਪਨਗਰੇਨ ਨੇ 271138 ਮੀਟਰਿਕ ਟਨ, ਮਾਰਕਫੈਡ ਨੇ 213071 ਮੀਟਰਿਕ ਟਨ, ਪਨਸਪ ਨੇ 201877 ਮੀਟਰਿਕ ਟਨ, ਵੇਅਰ ਹਾਊਸ ਨੇ 126132 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 38107 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਸੀਜ਼ਨ ਦੀ ਸ਼ੁਰੂਆਤ ਵਿੱਚ ਮੰਡੀਆਂ ਅੰਦਰ ਕਣਕ ਦੀ ਆਮਦ ਘੱਟ ਰਹੀ ਹੈ ਤੇ ਪਿਛਲੇ ਕੁਝ ਦਿਨਾਂ ਅੰਦਰ ਆਮਦ ਵਿੱਚ ਕਾਫ਼ੀ ਤੇਜ਼ੀ ਦੇਖੀ ਗਈ ਹੈ ਤੇ ਹੁਣ ਲਗਭਗ 95 ਫ਼ੀਸਦੀ ਕਣਕ ਦੀ ਆਮਦ ਹੋ ਚੁੱਕੀ ਹੈ ਤੇ ਕੁਝ ਦਿਨ ਅੰਦਰ ਲਿਫਟਿੰਗ ਦਾ ਕੰਮ ਵੀ ਮੁਕੰਮਲ ਹੋ ਜਾਵੇਗਾ।
ਪਟਿਆਲਾ ਜ਼ਿਲ੍ਹੇ ਦੇ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਨੇ ਕਿਹਾ ਕਿ ਮੌਜੂਦ ਹਾੜੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਕਣਕ ਦੀ ਕਟਾਈ ਦਾ ਸਾਰਾ ਕੰਮ ਇੱਕ ਹਫ਼ਤੇ ਦੇ ਅੰਦਰ ਅੰਦਰ ਹੀ ਹੋਇਆ ਹੈ ਤੇ ਮੰਡੀਆਂ ਵਿੱਚ ਵੀ ਕਣਕ ਦੀ ਆਮਦ ਇੱਕ ਹਫ਼ਤਾ ਪੂਰੀ ਤੇਜ਼ੀ ਨਾਲ ਹੋਈ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕੀਤੇ ਚੰਗੇ ਪ੍ਰਬੰਧਾਂ ਸਦਕਾ ਸਾਰਾ ਕੰਮ ਸਫ਼ਲਤਾਪੂਰਵਕ ਸਿਰੇ ਚੜ੍ਹ ਰਿਹਾ ਹੈ ਤੇ ਰੋਜ਼ਾਨਾ 40 ਹਜ਼ਾਰ ਮੀਟਰਿਕ ਟਨ ਦੀ ਲਿਫਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਜਿਸ ਵੀ ਮੰਡੀ ਵਿੱਚ ਕੋਈ ਵੀ ਸਮੱਸਿਆ ਆਈ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਨੇ ਤੁਰੰਤ ਉਸ ਨੂੰ ਹੱਲ ਕਰਕੇ ਪੂਰੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਇਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆੜ੍ਹਤੀਆਂ, ਖਰੀਦ ਏਜੰਸੀਆਂ ਸਮੇਤ ਸਬੰਧਤ ਵਿਭਾਗਾਂ ਨਾਲ ਪੂਰਾ ਰਾਬਤਾ ਰੱਖ ਕੇ ਪੂਰੀ ਖਰੀਦ ਪ੍ਰੀਕਿਰਿਆ ਨੂੰ ਸੁਚੱਜੇ ਢੰਗ ਨਾਲ ਚਲਾਇਆ ਜਾ ਰਿਹਾ ਹੈ। 

Fwd: IMP. NEWS & PHOTO FROM N.. SHARMA. 28-04-2024

ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ
ਅਕਾਲੀ ਦੱਲ ਦੇ ਉਮੀਦਵਾਰ ਐਨ ਕੇ ਸ਼ਰਮਾ ਦਾ ਕੰਬੋਜ ਭਾਈਚਾਰੇ ਵਲੋਂ ਕੀਤਾ ਗਿਆ ਸੱਨਮਾਨ

ਸਨੌਰ/ਪਟਿਆਲਾ, 28 ਅਪ੍ਰੈਲ|  ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਸ੍ਰੋਮਣੀ ਅਕਾਲੀ ਦੱਲ ਯੂਥ  ਵਿੰਗ ਅਤੇ ਕੰਬੋਜ ਬਰਾਦਰੀ ਦੇ  ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਬਨੂੜ ਦੇ ਸਾਬਕਾ ਚੇਅਰਮੈਨ ਦੀ ਜਸਵਿੰਦਰ ਸਿੰਘ ਜੱਸੀ ਦੀ ਅਗਵਾਈ ਹੇਠ ਪਟਿਆਲਾ ਲੋਕ ਸਭਾ ਹਲਕੇ ਤੋਂ ਸ੍ਰੋਮਣੀ ਅਕਾਲੀ ਦੇ ਉਮੀਦਵਾਰ ਐਨ ਕੇ ਸ਼ਰਮਾ ਦੇ ਹੱਕ ਵਿੱਚ ਆਪਣੇ ਸੈਂਕੜੇ ਸਾਥਿਆ ਸਮੇਤ ਚੋਣ ਮੈਦਾਨ ਵਿੱਚ ਨਿੱਤਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਜੱਸੀ ਦੀ ਅਗਵਾਈ ਹੇਠ ਸਾਬਕਾ ਕੈਬਨਿਟ ਮੰਤਰੀ ਕੈਪਟਨ ਕੰਵਲਜੀਤ ਸਿੰਘ ਦੇ ਧੜੇ ਨਾਲ ਸਬੰਧਤ ਦਰਜਨਾਂ ਆਗੂਆਂ ਇੱਕ ਵਿਸ਼ੇਸ਼ ਮਿਟਿੰਗ ਕਰਕੇ ਐਨ ਕੇ ਸ਼ਰਮਾ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਉਹਨਾਂ ਦੀ ਅਗਵਾਈ ਹੇਠ ਲੜੀ ਜਾ ਰਹੀ ਲੋਕ ਸਭਾ ਦੀ ਚੋਣ ਦੋਰਾਨ ਸ੍ਰੋਮਣੀ ਅਕਾਲੀ ਦੱਲ ਦੀ ਜਿੱਤ ਲਈ ਦਿਨ ਰਾਤ ਇੱਕ ਕਰ ਦੇਣਗੇ। ਅੱਜ ਦੀ ਇਸ ਮਿਟਿੰਗ ਵਿੱਚ ਐਨ ਕੇ ਸ਼ਰਮਾ ਨੇ ਮੀਟਿੰਗ ਵਿੱਚ ਸ਼ਾਮਿਲ ਸਾਰੇ ਆਗੂਆਂ ਨੂੰ ਵਿਸ਼ਵਾਸ਼ ਦਵਾਇਆ ਕਿ ਉਨਾਂ ਦੇ ਦਰਵਾਜੇ ਸਾਰੇ ਆਗੂਆਂ ਅਤੇ ਵਰਕਰਾਂ ਤੋਂ ਇਲਾਵਾ ਲੋਕ ਸਭਾ ਹਲਕਾ ਪਟਿਆਲਾ ਦੇ ਸਮੂਹ ਵੋਟਰਾਂ ਲਈ ਦਿਨ ਰਾਤ ਖੁੱਲੇ ਰਹਿਣਗੇ। ਇਸ ਮੌਕੇ ਐਨ ਕੇ ਸ਼ਰਮਾ ਨੂੰ ਜਸਵਿੰਦਰ ਸਿੰਘ ਜੱਸੀ ਦੀ ਅਗਵਾਈ ਹੇਠ ਸਮੂਹ ਆਗੂਆਂ ਵਲੋਂ ਵਿਸ਼ੇਸ਼ ਸਨਮਾਨਿਤ ਕੀਤਾ ਗਿਆ। ਅੱਜ ਦੀ ਇਸ ਮੀਟਿੰਗ ਵਿੱਚ ਸ੍ਰੋਮਣੀ ਅਕਾਲੀ ਦੱਲ ਦੇ ਆਗੂ ਜਥੇਦਾਰ ਕ੍ਰਿਸ਼ਨ ਸਿੰਘ ਸਨੌਰ, ਮਹਿੰਦਰ ਸਿੰਘ ਸਨੌਰ, ਲਖਵੀਰ ਸਿੰਘ ਲੋਟ, ਸਾਬਕਾ ਚੇਅਰਮੈਨ ਗੁਰਚਰਨ ਸਿੰਗ ਗਾਂਧੀ, ਹਰਮੀਤ ਸਿੰਘ ਪ੍ਰਧਾਨ ਬੀ.ਸੀ ਵਿੰਗ, ਰਜਿੰਦਰ ਸਿੰਘ ਥਿੰਦ ਪੱਤਰਕਾਰ, ਹਰਨੇਕ ਸਿੰਘ ਸਰਾਓ ਸਾਬਕਾ ਪ੍ਰਧਾਨ, ਬਲਵਿੰਦਰ ਸਿੰਘ ਸੈਂਬੀ, ਸ਼ਾਨਵੀਰ ਸਿੰਘ ਬ੍ਰਹਮਪੂਰ, ਭਰਪੂਰ ਸਿੰਘ ਮਹਿਤਾਪਗੜ, ਅਮਰੀਕ ਸਿੰਘ ਚੰਬੇੜਾ, ਹਰਮਿੰਦਰ ਸਿੰਘ ਜੋਗੀਪੁਰ, ਗੁਰਪ੍ਰੀਤ ਸਿੰਘ ਸਨੌਰ,ਜਸਵੰਤ ਸਿੰਘ ਟ‌ਿਵਾਣਾ, ਜਗਦੀਸ਼ ਕੰਬੋਜ, ਮਨਜੀਤ ਸਿੰਘ ਸਰਪੰਚ, ਸੁਖਵਿੰਦਰ ਸਿੰਘ ਤੁਰਨਾ, ਪ੍ਰਭਜੀਤ ਸਿੰਘ ਬੱਬੂ, ਸੰਜੀਵ ਕੁਮਾਰ ਬਹਿਰੂ ਕਲਾਂ, ਭੁਪਿੰਦਰ ਸਿੰਘ ਸਨੌਰ, ਜਥੇਦਾਰ ਅਰਜਨ ਸਿੰਘ, ਮਨਿੰਦਰ ਸਿੰਘ ਕੋੜਾ, ਜਸਵੀਰ ਸਿੰਘ ਠੇਕੇਦਾਰ, ਲੱਖਵਿੰਦਰ ਸਿੰਘ ਸਨੌਰ, ਹਰਵਿੰਦਰ ਸਿੰਘ ਬੱਬੂ ਐਮ.ਸੀ, ਕਰਨਲ ਬੱਬਰਸ਼ੇਰ ਤੋਂ ਇਲਾਵਾ ਹੋਰ ਬਹੁਤ ਸਾਰੇ ਕੰਬੋਜ ਭਾਈਚਾਰੇ ਅਤੇ ਕੈਪਟਨ ਕੰਵਲਜੀਤ ਧੜੇ ਦੇ ਆਗੂ ਅਤੇ ਵਰਕਰ ਇਸ ਮੌਕੇ ਹਾਜਿਰ ਸਨ।  ਇਸ ਮੌਕੇ ਐਨ ਕੇ ਸ਼ਰਮਾ ਨੇ ਕਿਹਾ ਕਿ ਉਹ ਲੋਕਾਂ ਨੂੰ ਵਿਸ਼ਵਾਸ ਦੁਆਉਂਦੇ ਹਨ ਕਿ ਜੇਕਰ ਉਹਨਾਂ ਨੂੰ ਐਮ ਪੀ ਵਜੋਂ ਸੇਵਾ ਦੇਣ ਦਾ ਮੌਕਾ ਦੇਣਗੇ ਤਾਂ ਉਹ ਮੁਹਾਲੀ ਵਿਚ ਬਤੌਰ ਚੇਅਰਮੈਨ ਜ਼ਿਲ੍ਹਾ ਵਿਕਾਸ ਯੋਜਨਾ ਬੋਰਡ ਅਤੇ ਡੇਰਾਬੱਸੀ ਵਿਚ ਬਤੌਰ ਐਮ ਐਲ ਏ ਕੀਤੇ ਕੰਮਾਂ ਨਾਲੋਂ ਵੱਧ ਕੇ ਕੰਮ ਪਟਿਆਲਾ ਲੋਕ ਸਭਾ ਹਲਕੇ ਵਿਚ ਕਰਵਾਉਣਗੇ।ਉਨਾ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਦੇ ਲੋਕ ਆਮ ਆਦਮੀ ਪਾਰਟੀ, ਕਾਂਗਰਸ ਤੇ ਭਾਜਪਾ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਕਿਉਂਕਿ ਇਹ ਸਿਰਫ ਗੱਲਾਂ ਦਾ ਕੜਾਹ ਬਣਾ ਕੇ ਲੋਕਾਂ ਨੂੰ ਮੂਰਖ ਬਣਾ ਰਹੇ ਹਨ। ਉਹਨਾਂ ਕਿਹਾ ਕਿ ਲੋਕਾਂ ਨੇ ਵੇਖ ਲਿਆ ਹੈ ਕਿ ਇਹ ਸਿਰਫ ਤੇ ਸਿਰਫ ਅਕਾਲੀ ਦਲ ਦੀ ਸਰਕਾਰ ਸੀ ਜਿਸਨੇ ਨਾ ਸਿਰਫ ਪੰਜਾਬ ਦਾ ਸਰਵਪੱਖੀ ਵਿਕਾਸ ਕੀਤਾ ਬਲਕਿ ਸਮਾਜ ਭਲਾਈ ਸਕੀਮਾਂ ਨਾਲ ਸਮਾਜ ਦੇ ਕਮਜ਼ੋਰ ਵਰਗਾਂ ਦੀ ਮਦਦ ਵੀ ਕੀਤੀ ਭਾਵੇਂ ਉਹ ਆਟਾ-ਦਾਲ ਸਕੀਮ ਸੀ, ਸ਼ਗਨ ਸਕੀਮ, ਲੜਕੀਆਂ ਲਈ ਮੁਫਤ ਸਾਈਕਲ ਸਕੀਮ ਜਾਂ ਫਿਰ ਕੋਈ ਹੋਰ ਸਕੀਮ। ਉਹਨਾਂ ਕਿਹਾ ਕਿ ਪਿਛਲੇ ਤਕਰੀਬਨ 8 ਸਾਲਾਂ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਲੋਕਾਂ ਨੂੰ ਇਹ ਸਹੂਲਤਾਂ ਦੇਣ ਵਿਚ ਨਾਕਾਮ ਸਾਬਤ ਹੋਏ ਹਨ ਤੇ ਪੰਜਾਬ ਵਿਚ ਵਿਕਾਸ ਦੇ ਨਾਂ 'ਤੇ ਇਕ ਵੀ ਪ੍ਰਾਜੈਕਟ ਵੀ ਨਹੀਂ ਲਿਆ ਜਾ ਸਕੇ। 

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ। ---- ਗੁਰਜੀਤ ਔਜਲਾ

ਅੰਮ੍ਰਿਤਸਰ 28 :- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੱਲੋਂ ਅੱਜ ਅਟਾਰੀ ਹਲਕੇ ਦੇ ਪਿੰਡ ਸੋਹੀਆਂ ਖੁਰਦ ਵਿਖੇ ਇੱਕ ਚੋਣ ਰੈਲੀ ਸਰਪੰਚ ਨਿਸ਼ਾਨ ਸਿੰਘ ਦੇ ਗ੍ਰਹਿ ਵਿਖੇ ਕੀਤੀ ਗਈ। ਇਸ ਰੈਲੀ ਦਾ ਸਮੁੱਚਾ ਪ੍ਰਬੰਧ ਪਿੰਡ ਦੇ ਸਰਪੰਚ ਜਗੀਰ ਸਿੰਘ ਵੱਲੋਂ ਕੀਤਾ ਗਿਆ। ਰੈਲੀ ਸਮੇ ਬੋਲਦਿਆਂ ਸ੍ਰੀ ਔਜਲਾ ਨੇ ਕਿਹਾ ਕਿ ਭਾਜਪਾ ਸ਼ੁਰੂ ਤੋਂ ਹੀ ਫੁੱਟ ਪਾਊ ਅਤੇ ਵੰਡੀਆਂ ਪਾਉਣ ਦੀ ਸਿਆਸਤ ਕਰ ਰਹੀ ਹੈ। ਉਹਨਾਂ ਕਿਹਾ ਕਿ ਬੀਜੇਪੀ ਘੱਟ ਗਿਣਤੀਆਂ ਲਈ ਖਤਰਾ ਹੈ, ਅਤੇ ਉਹ ਘੱਟ ਗਿਣਤੀਆਂ ਨਾਲ ਨਫਰਤ ਭਰਿਆ ਵਤੀਰਾ ਕਰ ਰਹੀ ਹੈ ਖਾਸ ਕਰ ਦੇਸ਼ ਦਾ ਮੁਸਲਿਮ ਭਾਈਚਾਰਾ ਆਪਣੇ ਆਪ ਨੂੰ ਆਸੁਰੱਖਿਤ ਮਹਿਸੂਸ ਕਰ ਰਿਹਾ ਹੈ। ਭਾਰਤ ਦੇ ਲੋਕ ਬੀਜੇਪੀ ਵੱਲੋਂ ਚੱਲੀਆਂ ਜਾ ਰਹੀਆਂ ਕੋਝੀਆਂ ਚਾਲਾਂ ਨੂੰ ਭਲੀ ਪ੍ਰਕਾਰ ਸਮਝ ਚੁੱਕੇ ਹਨ ਅਤੇ ਉੱਹ ਉਸ ਨੂੰ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਸਬਕ ਸਿਖਾਉਣ ਦਾ ਮਨ ਬਣਾ ਚੁੱਕੇ ਹਨ। ਉਹਨਾਂ ਕਿਹਾ ਕਿ ਬੇਸ਼ਕ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ 400 ਪਾਰ ਦਾ ਦਾਅਵਾ ਕਰ ਰਹੇ ਹਨ, ਪਰ ਮੈਂ ਵਾਅਦੇ ਨਾਲ ਕਹਿੰਦਾ ਹਾਂ ਕਿ ਉਹ ਇਸ ਵਾਰੀ 200 ਸੀਟਾਂ ਤੋਂ ਵੱਧ ਨਹੀਂ ਲਿਜਾ ਹੀ ਨਹੀਂ ਸਕਦੇ। ਸ੍ਰੀ ਸੁਖਰਾਜ ਰੰਧਾਵਾ ਨੇ ਇਸ ਸਮੇਂ ਸ੍ਰੀ ਔਜਲਾ ਦੀ ਤਰੀਫ ਕਰਦਿਆਂ ਕਿਹਾ ਕਿ ਉਹ ਬਹੁਤ ਹੀ ਮਿਲਾਪੜੇ ਸੁਭਾਅ ਦੇ ਵਿਅਕਤੀ ਹਨ ਅਤੇ ਲੋੜ ਪੈਣ ਤੇ ਹਰ ਕਿਸੇ ਦੇ ਕੰਮ ਆਉਣ ਵਾਲੇ ਹਨ ਇਸ ਲਈ ਸਾਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਇਹਨਾਂ ਨੂੰ ਜਿਤਾਉਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਰਾਜ ਸਿੰਘ ਰੰਧਾਵਾ, ਕੀਰਤਨ ਬੀਰ ਸਿੰਘ ਖਡੂਰ ਸਾਹਿਬ, ਬਾਬਰ ਔਜਲਾ, ਜਗਤਾਰ ਸਿੰਘ, ਨਿਸ਼ਾਨ ਸਿੰਘ ਸਰਪੰਚ, ਜੋਬਨਜੀਤ ਸਿੰਘ, ਨਿਰਮਲ ਸਿੰਘ ਜੇਠੂਵਾਲ, ਸੰਤੋਖ ਸਿੰਘ ਸਾਬਕਾ ਸਰਪੰਚ, ਗੁਰਮੇਜ ਸਿੰਘ, ਚੇਤਾ ਸਿੰਘ, ਨਰਿੰਦਰ ਕੌਰ, ਮੁਖਤਿਆਰ ਸਿੰਘ, ਕਾਬਲ ਸਿੰਘ, ਸਵਿੰਦਰ ਸਿੰਘ, ਕੁੰਦਨ ਸਿੰਘ ਬਾਜੀਗਰ, ਲਖਵਿੰਦਰ ਸਿੰਘ, ਬੀਰ ਸਿੰਘ, ਹਿੰਮਤ ਸਿੰਘ ( ਸਾਰੇ ਮੈਂਬਰ ਪੰਚਾਇਤ ) ਹਰਪਾਲ ਸਿੰਘ ਸਰਪੰਚ ਮੱਲੂਵਾਲ, ਕਿਰਪਾਲ ਸਿੰਘ, ਅਰਸ਼ਦੀਪ ਸਿੰਘ ਯੂਥ ਪ੍ਰਧਾਨ, ਗੁਰਪ੍ਰੀਤ ਸਿੰਘ ਬਜਾਜ, ਸਤਨਾਮ BB ਸਿੰਘ ਮੂਧਲ, ਅਮਰਜੋਤ ਸਿੰਘ ਭੰਗੂ, ਅਮਰੀਕ ਸਿੰਘ ਸਰਪੰਚ ਜਹਾਂਗੀਰ, ਪ੍ਰਗਟ ਸਿੰਘ, ਬੂਟਾ ਸਿੰਘ ਅਤੇ ਰਸ਼ਪਾਲ ਸਿੰਘ ਬਲ ਬਾਬਾ ਆਗੂ ਅਤੇ ਪਾਰਟੀ ਵਰਕਰ ਹਾਜ਼ਰ ਸਨ।

Fwd:

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ-- ਗੁਰਜੀਤ ਔਜਲਾ 
ਅੰਮ੍ਰਿਤਸਰ 27 ਅਪ੍ਰੈਲਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੱਲੋਂ ਅੱਜ ਅਟਾਰੀ ਹਲਕੇ ਦੇ ਪਿੰਡ ਸੋਹੀਆਂ ਖੁਰਦ ਵਿਖੇ ਇੱਕ ਚੋਣ ਰੈਲੀ ਸਰਪੰਚ ਨਿਸ਼ਾਨ ਸਿੰਘ ਦੇ ਗ੍ਰਹਿ ਵਿਖੇ ਕੀਤੀ ਗਈ। ਇਸ ਰੈਲੀ ਦਾ ਸਮੁੱਚਾ ਪ੍ਰਬੰਧ ਪਿੰਡ ਦੇ ਸਰਪੰਚ ਜਗੀਰ ਸਿੰਘ ਵੱਲੋਂ ਕੀਤਾ ਗਿਆ।  ਰੈਲੀ ਸਮੇ ਬੋਲਦਿਆਂ ਸ੍ਰੀ ਔਜਲਾ ਨੇ ਕਿਹਾ ਕਿ ਭਾਜਪਾ ਸ਼ੁਰੂ ਤੋਂ ਹੀ ਫੁੱਟ ਪਾਊ ਅਤੇ ਵੰਡੀਆਂ ਪਾਉਣ ਦੀ ਸਿਆਸਤ ਕਰ ਰਹੀ ਹੈ। ਉਹਨਾਂ ਕਿਹਾ ਕਿ ਬੀਜੇਪੀ ਘੱਟ ਗਿਣਤੀਆਂ ਲਈ ਖਤਰਾ ਹੈ, ਅਤੇ ਉਹ ਘੱਟ ਗਿਣਤੀਆਂ ਨਾਲ ਨਫਰਤ ਭਰਿਆ ਵਤੀਰਾ ਕਰ ਰਹੀ ਹੈ ਖਾਸ ਕਰ ਦੇਸ਼ ਦਾ ਮੁਸਲਿਮ ਭਾਈਚਾਰਾ ਆਪਣੇ ਆਪ ਨੂੰ ਆਸੁਰੱਖਿਤ ਮਹਿਸੂਸ ਕਰ ਰਿਹਾ ਹੈ। ਭਾਰਤ ਦੇ ਲੋਕ ਬੀਜੇਪੀ ਵੱਲੋਂ ਚੱਲੀਆਂ ਜਾ ਰਹੀਆਂ ਕੋਝੀਆਂ ਚਾਲਾਂ ਨੂੰ ਭਲੀ ਪ੍ਰਕਾਰ ਸਮਝ ਚੁੱਕੇ ਹਨ ਅਤੇ ਉੱਹ ਉਸ ਨੂੰ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਸਬਕ ਸਿਖਾਉਣ ਦਾ ਮਨ ਬਣਾ ਚੁੱਕੇ ਹਨ। ਉਹਨਾਂ ਕਿਹਾ ਕਿ ਬੇਸ਼ਕ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ 400 ਪਾਰ ਦਾ ਦਾਅਵਾ ਕਰ ਰਹੇ ਹਨ, ਪਰ ਮੈਂ ਵਾਅਦੇ ਨਾਲ ਕਹਿੰਦਾ ਹਾਂ ਕਿ ਉਹ ਇਸ ਵਾਰੀ 200 ਸੀਟਾਂ ਤੋਂ ਵੱਧ ਨਹੀਂ ਲਿਜਾ ਹੀ ਨਹੀਂ ਸਕਦੇ। ਸ੍ਰੀ ਸੁਖਰਾਜ ਰੰਧਾਵਾ ਨੇ ਇਸ ਸਮੇਂ ਸ੍ਰੀ ਔਜਲਾ ਦੀ ਤਰੀਫ ਕਰਦਿਆਂ ਕਿਹਾ ਕਿ ਉਹ ਬਹੁਤ ਹੀ ਮਿਲਾਪੜੇ ਸੁਭਾਅ ਦੇ ਵਿਅਕਤੀ ਹਨ ਅਤੇ ਲੋੜ ਪੈਣ ਤੇ ਹਰ ਕਿਸੇ ਦੇ ਕੰਮ ਆਉਣ ਵਾਲੇ ਹਨ ਇਸ ਲਈ ਸਾਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਇਹਨਾਂ ਨੂੰ ਜਿਤਾਉਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਰਾਜ ਸਿੰਘ ਰੰਧਾਵਾ, ਕੀਰਤਨ ਬੀਰ ਸਿੰਘ ਖਡੂਰ ਸਾਹਿਬ, ਬਾਬਰ ਔਜਲਾ, ਜਗਤਾਰ ਸਿੰਘ, ਨਿਸ਼ਾਨ ਸਿੰਘ ਸਰਪੰਚ, ਜੋਬਨਜੀਤ ਸਿੰਘ, ਨਿਰਮਲ ਸਿੰਘ ਜੇਠੂਵਾਲ, ਸੰਤੋਖ ਸਿੰਘ ਸਾਬਕਾ ਸਰਪੰਚ, ਗੁਰਮੇਜ ਸਿੰਘ, ਚੇਤਾ ਸਿੰਘ, ਨਰਿੰਦਰ ਕੌਰ, ਮੁਖਤਿਆਰ ਸਿੰਘ, ਕਾਬਲ ਸਿੰਘ, ਸਵਿੰਦਰ ਸਿੰਘ, ਕੁੰਦਨ ਸਿੰਘ ਬਾਜੀਗਰ, ਲਖਵਿੰਦਰ ਸਿੰਘ, ਬੀਰ ਸਿੰਘ, ਹਿੰਮਤ ਸਿੰਘ ( ਸਾਰੇ ਮੈਂਬਰ ਪੰਚਾਇਤ ) ਹਰਪਾਲ ਸਿੰਘ ਸਰਪੰਚ ਮੱਲੂਵਾਲ, ਕਿਰਪਾਲ ਸਿੰਘ, ਅਰਸ਼ਦੀਪ ਸਿੰਘ ਯੂਥ ਪ੍ਰਧਾਨ, ਗੁਰਪ੍ਰੀਤ ਸਿੰਘ ਬਜਾਜ, ਸਤਨਾਮ BB ਸਿੰਘ ਮੂਧਲ, ਅਮਰਜੋਤ ਸਿੰਘ ਭੰਗੂ, ਅਮਰੀਕ ਸਿੰਘ ਸਰਪੰਚ ਜਹਾਂਗੀਰ, ਪ੍ਰਗਟ ਸਿੰਘ, ਬੂਟਾ ਸਿੰਘ ਅਤੇ ਰਸ਼ਪਾਲ ਸਿੰਘ ਬਲ ਬਾਬਾ ਆਗੂ ਅਤੇ ਪਾਰਟੀ ਵਰਕਰ ਹਾਜ਼ਰ ਸਨ।

Fwd: 2ND NEWS & PHOTO FROM N.K. SHARMA OFFICE. 27-04-2024

ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਜਰਨੈਲ ਸਿੰਘ ਕਰਤਾਰਪੁਰ
ਪਟਿਆਲਾ/ਸਨੌਰ, 27 ਅਪ੍ਰੈਲ: ਸਨੌਰ ਹਲਕੇ ਤੋਂ ਪਟਿਆਲਾ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਵੱਡੀ ਲੀਡ ਨਾਲ ਜਿੱਤਣਗੇ ਅਤੇ ਲੋਕਾਂ ਵਿਚ ਉਹਨਾਂ ਦੇ ਸਮਰਥਨ ਨੂੰ ਲੈ ਕੇ ਵੱਡਾ ਉਤਸ਼ਾਹ ਹੈ। ਇਹ ਪ੍ਰਗਟਾਵਾ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਕਰਤਾਰਪੁਰ ਨੇ ਕੀਤਾ ਹੈ।
ਅੱਜ ਇਥੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਐਮ ਐਲ ਏ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਰਿਹਾਇਸ਼ 'ਤੇ ਸਨੌਰ ਹਲਕੇ ਦੇ ਸਰਕਲ ਪ੍ਰਧਾਨਾਂ ਤੇ ਹੋਰ ਵਰਕਰਾਂ ਦੀ ਅਹਿਮ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਸਨੌਰ ਹਲਕੇ ਦੇ ਲੋਕ ਆਮ ਆਦਮੀ ਪਾਰਟੀ, ਕਾਂਗਰਸ ਤੇ ਭਾਜਪਾ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਕਿਉਂਕਿ ਇਹ ਸਿਰਫ ਗੱਲਾਂ ਦਾ ਕੜਾਹ ਬਣਾ ਕੇ ਲੋਕਾਂ ਨੂੰ ਮੂਰਖ ਬਣਾ ਰਹੇ ਹਨ। ਉਹਨਾਂ ਕਿਹਾ ਕਿ ਲੋਕਾਂ ਨੇ ਵੇਖ ਲਿਆ ਹੈ ਕਿ ਇਹ ਸਿਰਫ ਤੇ ਸਿਰਫ ਅਕਾਲੀ ਦਲ ਦੀ ਸਰਕਾਰ ਸੀ ਜਿਸਨੇ ਨਾ ਸਿਰਫ ਪੰਜਾਬ ਦਾ ਸਰਵਪੱਖੀ ਵਿਕਾਸ ਕੀਤਾ ਬਲਕਿ ਸਮਾਜ ਭਲਾਈ ਸਕੀਮਾਂ ਨਾਲ ਸਮਾਜ ਦੇ ਕਮਜ਼ੋਰ ਵਰਗਾਂ ਦੀ ਮਦਦ ਵੀ ਕੀਤੀ ਭਾਵੇਂ ਉਹ ਆਟਾ-ਦਾਲ ਸਕੀਮ ਸੀ, ਸ਼ਗਨ ਸਕੀਮ, ਲੜਕੀਆਂ ਲਈ ਮੁਫਤ ਸਾਈਕਲ ਸਕੀਮ ਜਾਂ ਫਿਰ ਕੋਈ ਹੋਰ ਸਕੀਮ। ਉਹਨਾਂ ਕਿਹਾ ਕਿ ਪਿਛਲੇ ਤਕਰੀਬਨ 8 ਸਾਲਾਂ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਲੋਕਾਂ ਨੂੰ ਇਹ ਸਹੂਲਤਾਂ ਦੇਣ ਵਿਚ ਨਾਕਾਮ ਸਾਬਤ ਹੋਏ ਹਨ ਤੇ ਪੰਜਾਬ ਵਿਚ ਵਿਕਾਸ ਦੇ ਨਾਂ 'ਤੇ ਇਕ ਵੀ ਪ੍ਰਾਜੈਕਟ ਵੀ ਨਹੀਂ ਲਿਆ ਜਾ ਸਕੇ।
ਇਸ ਮੌਕੇ ਐਨ ਕੇ ਸ਼ਰਮਾ ਨੇ ਕਿਹਾ ਕਿ ਉਹ ਲੋਕਾਂ ਨੂੰ ਵਿਸ਼ਵਾਸ ਦੁਆਉਂਦੇ ਹਨ ਕਿ ਜੇਕਰ ਉਹਨਾਂ ਨੂੰ ਐਮ ਪੀ ਵਜੋਂ ਸੇਵਾ ਦੇਣ ਦਾ ਮੌਕਾ ਦੇਣਗੇ ਤਾਂ ਉਹ ਮੁਹਾਲੀ ਵਿਚ ਬਤੌਰ ਚੇਅਰਮੈਨ ਜ਼ਿਲ੍ਹਾ ਵਿਕਾਸ ਯੋਜਨਾ ਬੋਰਡ ਅਤੇ ਡੇਰਾਬੱਸੀ ਵਿਚ ਬਤੌਰ ਐਮ ਐਲ ਏ ਕੀਤੇ ਕੰਮਾਂ ਨਾਲੋਂ ਵੱਧ ਕੇ ਕੰਮ ਪਟਿਆਲਾ ਲੋਕ ਸਭਾ ਹਲਕੇ ਵਿਚ ਕਰਵਾਉਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਐਗਜੈਕਟਿਵ ਮੈਂਬਰ ਜਸਮੇਰ ਸਿੰਘ ਲਾਛੜੂ, ਅਕਾਲੀ ਦਲ ਦੇ ਮੀਤ ਪ੍ਰਧਾਨ ਪ੍ਰੋ. ਸੁਮੇਰ ਸਿੰਘ ਸੀੜਾ, ਡਾ. ਖੁਸ਼ਵੰਤ ਸਿੰਘ, ਅਵਤਾਰ ਸਿੰਘ ਘਲੋੜੀ, ਕ੍ਰਿਸ਼ਨ ਸਿੰਘ ਸਨੌਰ, ਤਰਸੇਮ ਸਿੰਘ ਕੋਟਲਾ, ਭਰਪੂਰ ਸਿੰਘ ਮਹਿਤਾਬਗੜ੍ਹ, ਜਸਬੀਰ ਲਲੀਨਾ, ਨਿਰੰਜਣ ਸਿੰਘ ਫੌਜੀ, ਪਲਵਿੰਦਰ ਸਿੰਘ ਰਿੰਕੂ,  ਕੁਲਦੀਪ ਸਿੰਘ ਸਮਸਪੁਰ, ਕੁਲਦੀਪ ਸਿੰਘ ਹਰਪਾਲਪੁਰ, ਸ਼ਾਨਵੀਰ ਸਿੰਘ ਬ੍ਰਹਮਪੁਰਾ, ਗੁਰਜੰਟ ਸਿੰਘ ਨੂਰਖੇੜੀਆਂ, ਬਿਕਰਮ ਸਿੰਘ ਫਰੀਦਪੁਰ, ਗੁਰਬਖਸ਼ ਸਿੰਘ ਟਿਵਾਣਾ, ਪ੍ਰੀਤਮ ਸਿੰਘ ਸਨੋਰ,  ਜਤਿੰਦਰ ਸਿੰਘ ਪਹਾੜੀਪੁਰ, ਅਕਾਸ਼ ਸਿੰਘ, ਜਸਪਿੰਦਰ ਸਿੰਘ ਰੰਧਾਵਾ, ਸੁਸਮਨ ਸ਼ਰਮਾ ਆਦਿ ਵੀ ਹਾਜ਼ਰ ਸਨ।



Fwd: 2ND NEWS & PHOTO FROM N.K. SHARMA OFFICE. 27-04-2024

 ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਜਰਨੈਲ ਸਿੰਘ ਕਰਤਾਰਪੁਰ
 ਪਟਿਆਲਾ/ਸਨੌਰ, 27 ਅਪ੍ਰੈਲ: ਸਨੌਰ ਹਲਕੇ ਤੋਂ ਪਟਿਆਲਾ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਵੱਡੀ ਲੀਡ ਨਾਲ ਜਿੱਤਣਗੇ ਅਤੇ ਲੋਕਾਂ ਵਿਚ ਉਹਨਾਂ ਦੇ ਸਮਰਥਨ ਨੂੰ ਲੈ ਕੇ ਵੱਡਾ ਉਤਸ਼ਾਹ ਹੈ। ਇਹ ਪ੍ਰਗਟਾਵਾ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਕਰਤਾਰਪੁਰ ਨੇ ਕੀਤਾ ਹੈ।
ਅੱਜ ਇਥੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਐਮ ਐਲ ਏ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਰਿਹਾਇਸ਼ 'ਤੇ ਸਨੌਰ ਹਲਕੇ ਦੇ ਸਰਕਲ ਪ੍ਰਧਾਨਾਂ ਤੇ ਹੋਰ ਵਰਕਰਾਂ ਦੀ ਅਹਿਮ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਸਨੌਰ ਹਲਕੇ ਦੇ ਲੋਕ ਆਮ ਆਦਮੀ ਪਾਰਟੀ, ਕਾਂਗਰਸ ਤੇ ਭਾਜਪਾ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਕਿਉਂਕਿ ਇਹ ਸਿਰਫ ਗੱਲਾਂ ਦਾ ਕੜਾਹ ਬਣਾ ਕੇ ਲੋਕਾਂ ਨੂੰ ਮੂਰਖ ਬਣਾ ਰਹੇ ਹਨ। ਉਹਨਾਂ ਕਿਹਾ ਕਿ ਲੋਕਾਂ ਨੇ ਵੇਖ ਲਿਆ ਹੈ ਕਿ ਇਹ ਸਿਰਫ ਤੇ ਸਿਰਫ ਅਕਾਲੀ ਦਲ ਦੀ ਸਰਕਾਰ ਸੀ ਜਿਸਨੇ ਨਾ ਸਿਰਫ ਪੰਜਾਬ ਦਾ ਸਰਵਪੱਖੀ ਵਿਕਾਸ ਕੀਤਾ ਬਲਕਿ ਸਮਾਜ ਭਲਾਈ ਸਕੀਮਾਂ ਨਾਲ ਸਮਾਜ ਦੇ ਕਮਜ਼ੋਰ ਵਰਗਾਂ ਦੀ ਮਦਦ ਵੀ ਕੀਤੀ ਭਾਵੇਂ ਉਹ ਆਟਾ-ਦਾਲ ਸਕੀਮ ਸੀ, ਸ਼ਗਨ ਸਕੀਮ, ਲੜਕੀਆਂ ਲਈ ਮੁਫਤ ਸਾਈਕਲ ਸਕੀਮ ਜਾਂ ਫਿਰ ਕੋਈ ਹੋਰ ਸਕੀਮ। ਉਹਨਾਂ ਕਿਹਾ ਕਿ ਪਿਛਲੇ ਤਕਰੀਬਨ 8 ਸਾਲਾਂ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਲੋਕਾਂ ਨੂੰ ਇਹ ਸਹੂਲਤਾਂ ਦੇਣ ਵਿਚ ਨਾਕਾਮ ਸਾਬਤ ਹੋਏ ਹਨ ਤੇ ਪੰਜਾਬ ਵਿਚ ਵਿਕਾਸ ਦੇ ਨਾਂ 'ਤੇ ਇਕ ਵੀ ਪ੍ਰਾਜੈਕਟ ਵੀ ਨਹੀਂ ਲਿਆ ਜਾ ਸਕੇ।
ਇਸ ਮੌਕੇ ਐਨ ਕੇ ਸ਼ਰਮਾ ਨੇ ਕਿਹਾ ਕਿ ਉਹ ਲੋਕਾਂ ਨੂੰ ਵਿਸ਼ਵਾਸ ਦੁਆਉਂਦੇ ਹਨ ਕਿ ਜੇਕਰ ਉਹਨਾਂ ਨੂੰ ਐਮ ਪੀ ਵਜੋਂ ਸੇਵਾ ਦੇਣ ਦਾ ਮੌਕਾ ਦੇਣਗੇ ਤਾਂ ਉਹ ਮੁਹਾਲੀ ਵਿਚ ਬਤੌਰ ਚੇਅਰਮੈਨ ਜ਼ਿਲ੍ਹਾ ਵਿਕਾਸ ਯੋਜਨਾ ਬੋਰਡ ਅਤੇ ਡੇਰਾਬੱਸੀ ਵਿਚ ਬਤੌਰ ਐਮ ਐਲ ਏ ਕੀਤੇ ਕੰਮਾਂ ਨਾਲੋਂ ਵੱਧ ਕੇ ਕੰਮ ਪਟਿਆਲਾ ਲੋਕ ਸਭਾ ਹਲਕੇ ਵਿਚ ਕਰਵਾਉਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਐਗਜੈਕਟਿਵ ਮੈਂਬਰ ਜਸਮੇਰ ਸਿੰਘ ਲਾਛੜੂ, ਅਕਾਲੀ ਦਲ ਦੇ ਮੀਤ ਪ੍ਰਧਾਨ ਪ੍ਰੋ. ਸੁਮੇਰ ਸਿੰਘ ਸੀੜਾ, ਡਾ. ਖੁਸ਼ਵੰਤ ਸਿੰਘ, ਅਵਤਾਰ ਸਿੰਘ ਘਲੋੜੀ, ਕ੍ਰਿਸ਼ਨ ਸਿੰਘ ਸਨੌਰ, ਤਰਸੇਮ ਸਿੰਘ ਕੋਟਲਾ, ਭਰਪੂਰ ਸਿੰਘ ਮਹਿਤਾਬਗੜ੍ਹ, ਜਸਬੀਰ ਲਲੀਨਾ, ਨਿਰੰਜਣ ਸਿੰਘ ਫੌਜੀ, ਪਲਵਿੰਦਰ ਸਿੰਘ ਰਿੰਕੂ,  ਕੁਲਦੀਪ ਸਿੰਘ ਸਮਸਪੁਰ, ਕੁਲਦੀਪ ਸਿੰਘ ਹਰਪਾਲਪੁਰ, ਸ਼ਾਨਵੀਰ ਸਿੰਘ ਬ੍ਰਹਮਪੁਰਾ, ਗੁਰਜੰਟ ਸਿੰਘ ਨੂਰਖੇੜੀਆਂ, ਬਿਕਰਮ ਸਿੰਘ ਫਰੀਦਪੁਰ, ਗੁਰਬਖਸ਼ ਸਿੰਘ ਟਿਵਾਣਾ, ਪ੍ਰੀਤਮ ਸਿੰਘ ਸਨੋਰ,  ਜਤਿੰਦਰ ਸਿੰਘ ਪਹਾੜੀਪੁਰ, ਅਕਾਸ਼ ਸਿੰਘ, ਜਸਪਿੰਦਰ ਸਿੰਘ ਰੰਧਾਵਾ, ਸੁਸਮਨ ਸ਼ਰਮਾ ਆਦਿ ਵੀ ਹਾਜ਼ਰ ਸਨ।



Fwd: ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ - ਮਿਤੀ: 27 04 2024

ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ -
ਅੰਮ੍ਰਿਤਸਰ 27 ਅਪ੍ਰੈਲ :   ਖ਼ਾਲਸਾ ਕਾਲਜ ਆਫ ਲਾਅ ਵਲੋਂ ਕਰਵਾਈ ਗਈ ਪਹਿਲੀ ਕਨਵੋਕੇਸ਼ਨ ਵਿਚ ਮੰਤਰੀ ਹਰਭਜਨ ਸਿੰਘ ਈ ਟੀ ਓ ਆਪਣੀ ਲਾਅ ਦੀ ਡਿਗਰੀ ਲੈਣ ਪਹੁਚੇ । ਕਨਵੋਕੇਸ਼ਨ ਵਿਚ ਮੁੱਖ ਮਹਿਮਾਨ ਦੇ ਤੌਰ ਮਾਣਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਜਸਟਿਸ ਸ ਜਸਗੁਰਪ੍ਰੀਤ ਸਿੰਘ ਪੁਰੀ ਜੀ ਵਿਦਿਆਰਥੀਆਂ ਨੂੰ ਡਿਗਰੀਆਂ ਦੇਣ ਲਈ ਪਹੁੰਚੇ । ਜਸਟਿਸ ਸ ਜਸਗੁਰਪ੍ਰੀਤ ਸਿੰਘ ਪੁਰੀ ਜੀ ਨੇ ਕੁੱਲ 351 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ । ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵਿਚ ਬਤੌਰ ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਾਲ 2018 -2021 ਵਿੱਚ ਖ਼ਾਲਸਾ ਕਾਲਜ ਆਫ ਲਾਅ ਵਿਖੇ ਐੱਲ ਐੱਲ ਬੀ ਦੀ ਪੜਾਈ ਪਹਿਲੇ ਦਰਜੇ ਵਿੱਚ ਪਾਸ ਕੀਤੀ । ਇਸ ਮੌਕੇ ਗੱਲਬਾਤ ਦੌਰਾਨ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਉਹਨਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਉਹ ਇਸ ਕਾਲਜ ਦੀ ਪਹਿਲੀ ਕਨਵੋਕੇਸ਼ਨ ਦਾ ਹਿੱਸਾ ਬਣੇ ਅਤੇ ਨਾਲ ਹੀ ਉਹਨਾਂ ਨੇ ਕਾਲਜ ਦੇ ਪ੍ਰਿੰਸੀਪਲ ਡਾ ਜਸਪਾਲ ਸਿੰਘ ਜੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਕਾਲਜ ਦਾ ਸਾਰਾ ਸਟਾਫ਼ ਬਹੁਤ ਹੀ ਮਿਹਨਤੀ ਹੈ । ਮੰਤਰੀ ਈ ਟੀ ਓ ਨੇ ਡਿਗਰੀ ਪ੍ਰਾਪਤ ਕਰਨ ਵਾਲੇ ਸਾਰੇ ਹੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਹਨਾ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿਤੀਆਂ ਅਤੇ ਕਿਹਾ ਕਿ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਇਹ ਕਾਲਜ ਹੋਰ ਤਰਕੀ ਕਰੇ ।
ਇਸ ਮੌਕੇ ਖ਼ਾਲਸਾ ਕਾਲਜ ਸੋਸਾਇਟੀ ਦੇ ਸੈਕਟਰੀ ਰਜਿੰਦਰ ਮੋਹਨ ਸਿੰਘ, ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਸ ਮਹਿਲ ਸਿੰਘ, ਖ਼ਾਲਸਾ ਕਾਲਜ ਵੂਮੈਨ ਦੀ ਪ੍ਰਿੰਸੀਪਲ ਡਾ ਸੁਰਿੰਦਰ ਕੌਰ, ਪ੍ਰਿੰਸੀਪਲ ਦਲਜੀਤ ਸਿੰਘ , ਪ੍ਰਿੰਸੀਪਲ ਕਵਲਜੀਤ ਸਿੰਘ , ਐਡੀਸ਼ਨਲ ਐਡਵੋਕੇਟ ਜਰਨਲ ਕਰਮਜੀਤ ਸਿੰਘ , ਕਾਲਜ ਦਾ ਸਟਾਫ਼ ਮੌਜੂਦ ਰਹੇ ।
ਫ਼ੋਟੋ: ਮੰਤਰੀ ਹਰਭਜਨ ਸਿੰਘ ਈ ਟੀ ਓ ਜਸਟਿਸ ਸ ਜਸਗੁਰਪ੍ਰੀਤ ਸਿੰਘ ਪੁਰੀ ਜੀ ਅਤੇ ਪ੍ਰਿੰਸੀਪਲ ਡਾ ਜਸਪਾਲ ਸਿੰਘ ਤੋਂ ਲਾਅ ਦੀ ਡਿਗਰੀ ਪ੍ਰਾਪਤ ਕਰਦੇ ਹੋਏ ।

  


Fwd:

ਔਜਲਾ ਨੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ
ਕਿਹਾ - ਪਹਿਲਾਂ ਅੰਗਰੇਜ਼ਾਂ ਨਾਲ ਲੜੇ, ਅੱਜ ਭਾਜਪਾ ਤੋਂ ਆਜ਼ਾਦੀ ਜ਼ਰੂਰੀ 
ਅੰੰਮਿ੍ਤਸਰ  26 ਅਪਰੈਲ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਅੱਜ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੇ ਅਤੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ ਪਹਿਲਾਂ ਅੰਗਰੇਜ਼ਾਂ ਤੋਂ ਆਜ਼ਾਦ ਹੋਇਆ ਸੀ ਅਤੇ ਅੱਜ ਭਾਜਪਾ ਤੋਂ ਆਜ਼ਾਦ ਕਰਵਾਉਣ ਦਾ ਸਮਾਂ ਹੈ। ਅੱਜ ਲੋਕ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਦੇਸ਼ ਨੂੰ ਸਹੀ ਦਿਸ਼ਾ ਵੱਲ ਲੈ ਜਾ ਸਕਦੇ ਹਨ।
ਮਜੀਠਾ ਵਿੱਚ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ
ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸ਼੍ਰੀ ਅਮਰੇਂਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ 'ਚ ਕਾਂਗਰਸ ਪਾਰਟੀ ਨੇ ਕਿਸੇ ਪਾਰਟੀ ਨਾਲ ਸਮਝੌਤਾ ਨਹੀਂ ਕੀਤਾ, ਉਹ 13 'ਚੋਂ 13 ਸੀਟਾਂ 'ਤੇ ਇਕੱਲੀ ਚੋਣ ਲੜ ਰਹੀ ਹੈ। ਗੁਰਜੀਤ ਸਿੰਘ ਔਜਲਾ ਨੇ ਇਹ ਗੱਲ ਪਰਮਜੀਤ ਸਿੰਘ ਪੰਮਾ ਵੱਲੋਂ ਮਜੀਠਾ ਸ਼ਹਿਰ ਅਤੇ ਪਿੰਡ ਜੇਠੂ ਨੰਗਲ ਵਿਖੇ ਰੱਖੀ ਮੀਟਿੰਗ ਦੌਰਾਨ ਕਹੀ।
  ਮੀਟਿੰਗ ਦੌਰਾਨ ਬੋਲਦਿਆਂ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਾਂਗਰਸੀ ਆਗੂਆਂ ਤੇ ਵਰਕਰਾਂ 'ਤੇ ਨਜਾਇਜ਼ ਪਰਚੇ ਪਾ ਕੇ ਪੰਜਾਬ ਦੇ ਨੌਜਵਾਨਾਂ ਦਾ ਖੂਨ ਵਹਾ ਰਹੀ ਹੈ। ਅੱਜ ਜਿਸ ਪਾਰਟੀ ਨੂੰ ਪੰਜਾਬ ਦੇ ਲੋਕਾਂ ਨੇ ਬੜੇ ਵਿਸ਼ਵਾਸ ਨਾਲ ਵੋਟਾਂ ਪਾਈਆਂ ਸਨ, ਉਸੇ ਪਾਰਟੀ ਨੇ ਆਪਣਾ ਅਸਲੀ ਰੰਗ ਵਿਖਾ ਦਿੱਤਾ ਹੈ। ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਸਮੇਤ ਲਗਭਗ ਹਰ ਵਰਗ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਿਹਾ ਹੈ। 2 ਸਾਲਾਂ ਵਿੱਚ ਹੀ ਪੰਜਾਬ ਦੇ ਲੋਕਾਂ ਦਾ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ ਅਤੇ ਉਹ ਸਮਝ ਚੁੱਕੇ ਹਨ ਕਿ ਇਹ ਪੰਜਾਬ ਨੂੰ ਤਬਾਹੀ ਵੱਲ ਧੱਕ ਰਹੀ ਹੈ। ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ 'ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਧਰਮ ਦੀ ਰਾਜਨੀਤੀ ਕਰ ਰਹੀ ਹੈ। ਨਰਿੰਦਰ ਮੋਦੀ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੇ ਹਨ। ਲੱਗਦਾ ਹੈ ਕਿ ਇਸ ਵਾਰ ਉਹ ਰਾਮ ਮੰਦਰ ਦੇ ਮੁੱਦੇ 'ਤੇ ਵੋਟਾਂ ਲੈਣਾ ਚਾਹੁੰਦੇ ਹਨ, ਪਰ ਭਾਰਤ ਦੇ ਲੋਕ ਅਜਿਹੀ ਰਾਜਨੀਤੀ ਨੂੰ ਪਸੰਦ ਨਹੀਂ ਕਰਦੇ, ਇਸ ਲਈ ਉਹ ਇਸ ਵਾਰ ਮੋਦੀ ਦੇ ਜਾਲ ਵਿਚ ਨਹੀਂ ਫਸਣਗੇ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਭਾਰਤ ਦੇ ਬਹਾਦਰ ਲੋਕਾਂ ਨੇ ਇੱਕ ਵਾਰ 1947 ਵਿੱਚ ਭਾਰਤ ਨੂੰ ਆਜ਼ਾਦ ਕਰਵਾਇਆ ਸੀ, ਪਰ ਹੁਣ ਇੱਕ ਵਾਰ ਫਿਰ ਮੋਦੀ ਵੱਲੋਂ ਅਡਾਨੀ ਅਬਾਨੀ ਨੂੰ ਦਿੱਤੇ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਲੋਕ ਉਤਾਵਲੇ ਹਨ। ਇਸ ਮੌਕੇ ਸਾਬਕਾ ਵਿਧਾਇਕ ਸ਼੍ਰੀ ਜੁਗਲ ਕਿਸ਼ੋਰ ਸ਼ਰਮਾ, ਪ੍ਰਧਾਨ ਸ਼੍ਰੀ ਗਿਆਨ ਸਿੰਘ ਸੱਗੂ, ਸ਼੍ਰੀ ਪਰਮਜੀਤ ਸਿੰਘ ਪੰਮਾ ਮਜੀਠਾ, ਸ਼੍ਰੀ ਜਤਿੰਦਰਪਾਲ ਸਿੰਘ ਬੇਦੀ, ਸ਼੍ਰੀ ਰਾਮ ਲਾਲ ਭੱਲਾ, ਸ਼੍ਰੀ ਕਰਮਜੀਤ ਸਿੰਘ ਕੇ.ਪੀ., ਸ਼੍ਰੀ ਸੁਖਵਿੰਦਰ ਸਿੰਘ, ਸ਼੍ਰੀ ਰਾਜ ਕੁਮਾਰ, ਸ਼੍ਰੀ ਅਮਰਜੀਤ ਭਾਟੀਆ, ਸ਼੍ਰੀਮਤੀ ਸ. ਸਰੋਜ ਨੰਦਾ, ਸ੍ਰੀਮਤੀ ਅਮਰਜੀਤ ਕੌਰ, ਸ੍ਰੀ ਸੁਰਿੰਦਰ ਸਿੰਘ ਆਹੂਜਾ, ਸ੍ਰੀ ਸੁਰਿੰਦਰ ਕੇਵਲਾਨੀ, ਸ੍ਰੀ ਸੁਰਿੰਦਰ ਕੁਮਾਰ, ਸੁਖਰਾਜ ਰੰਧਾਵਾ, ਹਰਪਨਦੀਪ ਸਿੰਘ ਕੌਂਸਲਰ, ਨਿਸ਼ਾਨ ਸਿੰਘ ਸਰਪੰਚ, ਮਨਬੀਰ ਸਿੰਘ ਖਾਸਾ ਸਰਪੰਚ, ਪੀ.ਏ. ਰਿਤੇਸ਼, ਜਸਕਰਨ ਸਿੰਘ ਕਾਹਲੋਂ, ਜਗਦੀਪ ਸਿੰਘ ਗੋਗਾ, ਮਿਲਖਾ ਸਿੰਘ ਰਾਮ ਦਿਵਾਲੀ, ਸਰਪੰਚ ਹਰਪਿੰਦਰ ਸਿੰਘ, ਮੈਂਬਰ ਹਰਵਿੰਦਰ ਸਿੰਘ, ਮੈਂਬਰ ਬਲਵਿੰਦਰ ਸਿੰਘ, ਸਰਪੰਚ ਕੁਲਵੰਤ ਸਿੰਘ ਮੱਲੀਆਂ, ਕਰਮਜੀਤ ਸਿੰਘ ਜੇਠੂ ਨੰਗਲ, ਮਲੂਕ ਸਿੰਘ ਮੀਆਂ ਪੰਧੇਰ, ਕੁਲਵੰਤ ਸਿੰਘ ਤ੍ਰਿਪਈ ਆਦਿ ਕਾਂਗਰਸੀ ਆਗੂ ਅਤੇ ਸ. ਵਰਕਰ ਹਾਜ਼ਰ ਸਨ।
ਮਹਿਲਾ ਅਧਿਕਾਰੀਆਂ ਨਾਲ ਮੀਟਿੰਗ
ਇਸ ਤੋਂ ਬਾਅਦ ਗੁਰਜੀਤ ਸਿੰਘ ਔਜਲਾ ਨੇ ਅੱਜ ਮਹਿਲਾ ਕਾਂਗਰਸ ਦੇ ਦਿਹਾਤੀ ਦਫ਼ਤਰ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸ਼੍ਰੀਮਤੀ ਸਵਿੰਦਰ ਨਿਸ਼ਚਲ ਸ਼ੰਮੀ, ਸ਼੍ਰੀਮਤੀ ਸਰਜੀਵਨ ਲਤਾ ਸ਼ਰਮਾ, ਪ੍ਰਧਾਨ ਸ਼੍ਰੀਮਤੀ ਸਰਬਜੀਤ ਕੌਰ, ਸ਼੍ਰੀਮਤੀ ਵੀਨਾ ਘਈ, ਸ਼੍ਰੀਮਤੀ ਰਮਾ ਕੌਰ, ਸ਼੍ਰੀਮਤੀ ਹਰਪ੍ਰੀਤ ਕੌਰ, ਸ਼੍ਰੀਮਤੀ ਹਰਸਿਮਰਤ ਕੌਰ, ਸ਼੍ਰੀਮਤੀ ਸੁਨੀਤਾ, ਸ਼੍ਰੀਮਤੀ ਵਿਜੇਤਾ ਅਤੇ ਸ. ਹੋਰ ਵਰਕਰ ਹਾਜ਼ਰ ਸਨ। 

Fwd: Hindi & Punjabi PN : ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ -ਸ਼ਰਤਾਂ ਨਾ ਪੂਰੀਆਂ ਕਰਦੀਆਂ 9 ਬੱਸਾਂ ਦੇ ਚਲਾਨ ਤੇ 2 ਬੱਸਾਂ ਨੂੰ ਥਾਣਿਆ ’ਚ ਕੀਤਾ ਬੰਦ

-ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ
-ਸ਼ਰਤਾਂ ਨਾ ਪੂਰੀਆਂ ਕਰਦੀਆਂ 9 ਬੱਸਾਂ ਦੇ ਚਲਾਨ ਤੇ 2 ਬੱਸਾਂ ਨੂੰ ਥਾਣਿਆ 'ਚ ਕੀਤਾ ਬੰਦ
ਹੁਸ਼ਿਆਰਪੁਰ, 26 ਅਪ੍ਰੈਲ : ਡਿਪਟੀ ਕਮਿਸ਼ਨਰ, ਸੀਨੀਅਰ ਪੁਲਿਸ ਕਪਤਾਨ ਅਤੇ ਰਿਜਨਲ ਟਰਾਂਸਪੋਰਟ ਅਫ਼ਸਰ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਤੇ ਸੇਫ ਸਕੂਲ ਵਾਹਨ ਸਕੀਮ ਤਹਿਤ ਸਹਾਇਕ ਟਰਾਂਸਪੋਰਟ ਅਫ਼ਸਰ ਹੁਸ਼ਿਆਰਪੁਰ ਸੰਦੀਪ ਭਾਰਤੀ ਵੱਲੋਂ ਮਾਹਿਲਪੁਰ ਅਤੇ ਗੜ੍ਹਸ਼ੰਕਰ ਵਿਚ ਪੈਂਦੇ 5 ਦੇ ਕਰੀਬ ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਕੀਤੀ ਗਈ।
ਸਹਾਇਕ ਟਰਾਂਸਪੋਰਟ ਅਫ਼ਸਰ ਨੇ ਦੱਸਿਆ ਕਿ ਇਸ ਸਖ਼ਤ ਚੈਕਿੰਗ ਦੌਰਾਲ ਸੇਫ ਸਕੂਲ ਵਾਹਨ ਸਕੀਮ ਅਧੀਨ ਕੀਤੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ 9 ਬੱਸਾਂ ਦੇ ਚਲਾਨ ਕੱਟੇ ਗਏ। ਇਨ੍ਹਾਂ ਵਿਚੋਂ ਬਿਨ੍ਹਾਂ ਕਾਗਜ਼ਾਤ, ਬਿਨਾਂ ਫਿਟਨੈਸ ਸਰਟੀਫਿਕੇਟ ਵਾਲੀਆਂ 2 ਬੱਸਾਂ ਨੂੰ ਵੱਖ-ਵੱਖ ਥਾਣਿਆ ਵਿਚ ਬੰਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਜ਼ਿਲ੍ਹੇ ਅੰਦਰ ਪੈਂਦੇ ਸਮੂਹ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਨ੍ਹਾਂ ਦੇ ਸਕੂਲਾਂ ਨਾਲ ਸਬੰਧਤ ਸਕੂਲੀ ਬੱਸਾਂ ਦੇ ਮਾਲਕਾਂ ਨੂੰ ਸਖਤ ਹਦਾਇਤ ਕੀਤੀ ਜਾਵੇ ਕਿ ਉਹ ਆਪਣੀਆਂ ਸਕੂਲੀ ਬੱਸਾਂ ਦੇ ਲੋੜੀਂਦੇ ਦਸਤਾਵੇਜ਼ ਪੂਰੇ ਰੱਖਣ।

 

Fwd: Punjabi and Hindi PN---ਡਿਪਟੀ ਕਮਿਸ਼ਨਰ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ

 
ਡਿਪਟੀ ਕਮਿਸ਼ਨਰ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ
ਹੁਸ਼ਿਆਰਪੁਰ, 26 ਅਪ੍ਰੈਲ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਦਿਆਂ ਕਣਕ ਦੀ ਲਿਫਟਿੰਗ ਮੂਵਮੈਂਟ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਖ਼ਰੀਦੀ ਗਈ ਕਣਕ ਦੀ ਲਿਫਟਿੰਗ ਤੁਰੰਤ ਕਰਵਾਈ ਜਾਵੇ। ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ ਟਾਂਡਾ ਵਿਓਮ ਭਾਰਦਵਾਜ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ ਟਾਂਡਾ ਨੂੰ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਕਣਕ ਦੀ ਅਦਾਇਗੀ ਵਿਚ ਕਿਸੇ ਤਰ੍ਹਾਂ ਦੀ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਖ਼ਰੀਦ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿਚ ਖ਼ਰੀਦੀ ਗਈ ਕਣਕ ਦੀ ਲਿਫਟਿੰਗ ਵਿਚ ਤੇਜ਼ੀ ਲਿਆਉਣੀ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਅਤੇ ਉਹ ਯਕੀਨੀ ਬਣਾਉਣ ਕਿ ਮੰਡੀਆਂ ਵਿਚ ਕਣਕ ਵੇਚਣ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 84821 ਮੀਟ੍ਰਿਕ ਟਨ ਕਣਕ ਦੀ ਹੁਣ ਤੱਕ ਆਮਦ ਹੋਈ ਹੈ ਜਿਸ ਵਿਚੋਂ 84690 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 26731 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈਡ ਵੱਲੋਂ 16307, ਪਨਸਪ ਵੱਲੋਂ 20416, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 13528, ਐਫ.ਸੀ.ਆਈ ਵੱਲੋਂ 6037 ਅਤੇ ਵਪਾਰੀਆਂ ਵੱਲੋਂ 1671 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਹੁਣ ਤੱਕ 146.33 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿਚ ਕਣਕ ਦਾ ਇਕ-ਇਕ ਦਾਣਾ  ਖ਼ਰੀਦਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਰਾਤ ਨੂੰ ਕੰਬਾਇਨਾਂ ਨਾਲ ਕਣਕ ਦੀ ਕਟਾਈ ਨਾ ਕਰਨ ਅਤੇ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਹਿਲਾਂ ਹੀ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ।
 

ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਲੋਂ ਢਾਹਾਂ ਕਲੇਰਾਂ ਦੇ ਮਿਸ਼ਨਰੀ ਅਦਾਰਿਆਂ ਦੀ ਸ਼ਲਾਘਾ - ਗੁਰੂ ਨਾਨਕ ਮਿਸ਼ਨ ਹਸਪਤਾਲ ਦੇ 40 ਸਾਲ ਦੇ ਸਫਲ ਸਫਰ ਦੀ ਦਿੱਤੀ ਵਧਾਈ

ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਲੋਂ ਢਾਹਾਂ ਕਲੇਰਾਂ ਦੇ ਮਿਸ਼ਨਰੀ ਅਦਾਰਿਆਂ ਦੀ ਸ਼ਲਾਘਾ
ਗੁਰੂ ਨਾਨਕ ਮਿਸ਼ਨ ਹਸਪਤਾਲ ਦੇ 40 ਸਾਲ ਦੇ ਸਫਲ ਸਫਰ ਦੀ ਦਿੱਤੀ ਵਧਾਈ

ਬੰਗਾ 26 ਅਪਰੈਲ : ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ ਸਤਨਾਮ ਸਿੰਘ ਜਲਵਾਹਾ ਢਾਹਾਂ ਕਲੇਰਾਂ ਵਿਖੇ ਪੁੱਜੇ ।  ਉਹਨਾਂ ਹਸਪਤਾਲ ਦੇ ਪ੍ਰਬੰਧਕੀ ਟਰੱਸਟ ਦਫਤਰ ਵਿਖੇ ਟਰੱਸਟ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨਾਲ ਮੁਲਾਕਾਤ  ਕੀਤੀ ਅਤੇ ਉਹਨਾਂ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ 40 ਸਾਲ ਦੇ ਸਫਲ ਸਫਰ ਦੀ ਵਧਾਈ ਦਿੱਤੀ ।  ਇਸ ਮੌਕੇ ਉਹਨਾਂ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਸਿਹਤ ਦੇ ਨਾਲ ਨਾਲ ਸਿੱਖਿਆ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਨਿਰੰਤਰ ਅਤੇ ਸਮਰਪਿਤ ਸੇਵਾਵਾਂ ਦੀ ਭਰਪੂਰ ਸ਼ਾਲਾਘਾ ਕੀਤੀ । ਟਰੱਸਟ ਦੇ ਪ੍ਰਧਾਨ ਸ ਕੁਲਵਿੰਦਰ ਸਿੰਘ ਢਾਹਾਂ ਨੇ ਉਹਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਅਤੇ ਭਵਿੱਖ ਵਿੱਚ ਇਹਨਾਂ ਸੇਵਾਵਾਂ ਨੂੰ ਹੋਰ ਵੱਡੇ ਪੱਧਰ ਤਕ ਮੁੱਹਈਆਂ ਕਰਵਾਉਣ ਦੀ ਵਿਉਂਤਬੰਦੀ ਵੀ ਸਾਂਝੀ ਕੀਤੀ । ਇਸ ਮੌਕੇ ਟਰੱਸਟ ਦੇ ਡਾਇਰੈਕਟਰ ਸਿਖਿਆ ਪ੍ਰੌ : ਹਰਬੰਸ ਸਿੰਘ ਬੋਲੀਨਾ, ਦਫਤਰ ਸੁਪਰਡੈਂਟ ਸ. ਮਹਿੰਦਰਪਾਲ ਸਿੰਘ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : - ਢਾਹਾਂ ਕਲੇਰਾਂ ਵਿਖੇ ਸਨਮਾਨ ਰਸਮ ਦੌਰਾਨ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ ਸਤਨਾਮ ਸਿੰਘ ਜਲਵਾਹਾ ਨੂੰ ਯਾਦ ਚਿੰਨ੍ਹ ਭੇਟ ਕਰਦੇ ਹੋਏ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ  ਅਤੇ  ਨਾਲ ਹਨ ਪ੍ਰੌ : ਹਰਬੰਸ ਸਿੰਘ ਬੋਲੀਨਾ ਅਤੇ ਸ. ਮਹਿੰਦਰਪਾਲ ਸਿੰਘ  

Fwd: NEWS AND PHOTO N.K.SHARMA FOR PATIALA MEDIA. 26-04-2024

ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੇ ਸੁਤਰਾਣਾ ਦੇ ਪਿੰਡਾਂ 'ਚ ਕੀਤੀ ਜਨਸਭਾ
ਪਟਿਆਲਾ 26 ਅਪ੍ਰੈਲ: ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਪਟਿਆਲਾ ਲੋਕ ਸਭਾ ਹਲਕਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਵਾਰ ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਜ਼ਰੂਰ ਦੇਖਣ। ਮਹਿਲਾਂ ਵਿੱਚ ਰਹਿਣ ਵਾਲਿਆਂ ਨੂੰ ਕਈ ਵਾਰ ਲੋਕ ਸਭਾ ਵਿੱਚ ਭੇਜ ਕੇ ਦੇਖ ਲਿਆ ਹੈ, ਇੱਕ ਵਾਰ ਪਿੰਡ-ਦਿਹਾਤ 'ਚ ਰਹਿਣ ਵਾਲੇ ਦਾ ਸਮਰਥਨ ਕਰਕੇ ਦੇਖੀਏ, ਉਨ੍ਹਾਂ ਨੂੰ ਕਦੇ ਵੀ ਨਿਰਾਸ਼ ਨਹੀਂ ਹੋਣ ਦਿੱਤਾ ਜਾਵੇਗਾ।
ਐਨ.ਕੇ. ਸ਼ਰਮਾ ਚੋਣ ਪ੍ਰਚਾਰ ਮੁਹਿੰਮ ਦੌਰਾਨ ਹਲਕਾ ਸੁਤਰਾਣਾ ਹਲਕੇ ਦੇ ਪਿੰਡਾਂ ਵਿੱਚ ਜਨਸਭਾ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਚਾਰ ਵਾਰ ਚੋਣ ਜਿਤਾ ਕੇ ਲੋਕ ਸਭਾ ਵਿੱਚ ਭੇਜਿਆ ਪਰ ਉਹ ਕਦੇ ਉਨ੍ਹਾਂ ਦਾ ਧੰਨਵਾਦ ਕਰਨ ਲਈ ਵੀ ਨਹੀਂ ਆਈ। ਪ੍ਰਨੀਤ ਕੌਰ ਹਰ ਵਾਰ ਚੋਣ ਜਿੱਤਣ ਤੋਂ ਬਾਅਦ ਸਾਰੇ 9 ਵਿਧਾਨ ਸਭਾ ਹਲਕਿਆਂ ਨੂੰ ਪਟੇ  'ਤੇ ਆਪਣੇ ਕਰਿੰਦਿਆਂ ਨੂੰ ਸੌਂਪਦੀ ਰਹੀ ਹੈ। ਉਹ ਪ੍ਰਨੀਤ ਕੌਰ ਦੇ ਨਾਮ 'ਤੇ ਲੋਕਾਂ ਨੂੰ ਲੁੱਟਣ ਦਾ ਕੰਮ ਕਰਦੇ ਸਨ। ਸ਼ਰਮਾ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਦੇਖਣ। ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਨੇਕ ਨੀਅਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਲੋਕਾਂ ਨੂੰ ਹੀ ਵੋਟ ਦਿੱਤੀ ਜਾਵੇ। ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਸਿਆਸੀ ਜੀਵਨ  ਵਿੱਚ ਕਦੇ ਵੀ ਦਲ-ਬਦਲ ਨਹੀਂ ਕੀਤਾ। ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਉਨ੍ਹਾਂ ਨੇ ਹਮੇਸ਼ਾ ਪਾਰਟੀ ਪ੍ਰਤੀ ਸਮਰਪਣ ਅਤੇ ਜਨਤਾ ਪ੍ਰਤੀ ਜਵਾਬਦੇਹੀ ਨੂੰ ਕਾਇਮ ਰੱਖਿਆ ਹੈ। ਇਸ ਮੌਕੇ ਸੁਤਰਾਣਾ ਹਲਕਾ ਇੰਚਾਰਜ ਕਬੀਰ ਦਾਸ, ਮਹਿੰਦਰ ਸਿੰਘ ਲਾਲਵਾ, ਤੇਜਵੀਰ ਖਾਨ ਸਮੇਤ ਕਈ ਪਤਵੰਤੇ ਹਾਜ਼ਰ ਸਨ।

Fwd: 26 April Press Note 4 And Pics ਸਹਾਇਕ ਰਿਟਰਨਿੰਗ ਅਫਸਰ ਹਲਕਾ 019 ਅੰਮ੍ਰਿਤਸਰ ਦੱਖਣੀ ਦਾ ਸਟਰਾਂਗ ਰੂਮ ਦਾ ਮੁਆਇਨਾ ਕੀਤਾ


ਸਹਾਇਕ ਰਿਟਰਨਿੰਗ ਅਫਸਰ ਹਲਕਾ
019 ਅੰਮ੍ਰਿਤਸਰ ਦੱਖਣੀ ਦਾ ਸਟਰਾਂਗ ਰੂਮ ਦਾ ਮੁਆਇਨਾ ਕੀਤਾ

ਅੰਮ੍ਰਿਤਸਰ 26 ਅਪ੍ਰੈਲ : ਸਹਾਇਕ ਰਿਟਰਨਿੰਗ ਅਫਸਰ-ਕਮ-ਵਧੀਕ ਕਮਿਸਨਰ, ਨਗਰ ਨਿਗਮ, ਅੰਮ੍ਰਿਤਸਰ ਸ੍ਰੀ ਸੁਰਿੰਦਰ ਸਿੰਘ  ਅਤੇ ਏ.ਸੀ.ਪੀ ਦੱਖਣੀ ਸ੍ਰੀ ਮਨਿੰਦਰਪਾਲ ਸਿੰਘ  ਵੱਲੋਂ ਹਲਕਾ 019 ਅੰਮ੍ਰਿਤਸਰ ਦੱਖਣੀ ਦਾ ਸਟਰਾਂਗ ਰੂਮ ਅਤੇ ਵੈਨਿਊ ਸਥਾਨ ਸਰੂਪ ਰਾਣੀ ਗੋਰਮਿੰਟ ਕਾਲਜ ਅੰਮ੍ਰਿਤਸਰ ਦਾ ਮੁਆਇਨਾ ਕੀਤਾ ਗਿਆ ਅਤੇ ਤਸੱਲੀ ਪ੍ਰਗਟ ਕੀਤੀ ਗਈ ਕਿ ਉਕਤ ਸਥਾਨ ਵਿਖੇ ਕੀਤੇ ਗਏ ਪ੍ਰਬੰਧ ਚੋਣ ਕਮਿਸਨ ਅਤੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸਨਰ, ਅੰਮ੍ਰਿਤਸਰ  ਦੀਆਂ ਹਦਾਇਤ ਅਨੁਸਾਰ ਸਹੀ ਹਨ।

ਵਧੀਕ ਕਮਿਸਨਰ ਵੱਲੋਂ ਇਸ ਮੌਕੇ ਨਿਯੁਕਤ ਕੀਤੇ ਗਏ ਸਟਾਫ ਨੂੰ ਸਾਫ ਹਦਾਇਤਾਂ ਕੀਤੀਆਂ ਕਿ ਅਗਾਮੀ ਲੋਕ ਸਭਾ ਚੋਣਾਂ ਨੂੰ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਕਿਸੇ ਤਰ੍ਹਾਂ ਦੀ ਕੋਈ ਮੁਸਕਿਲ ਨਹੀਂ ਆਉਣੀ ਚਾਹੀਦੀ ਅਤੇ ਬਾਹਰੋਂ ਆ ਰਹੀਆਂ ਪੋਲਿੰਗ ਪਾਰਟੀਆਂ ਨੂੰ ਹਰ ਤਰ੍ਹਾ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ। ਇਸ ਮੌਕੇ ਏ.ਸੀ.ਪੀ ਵੱਲੋਂ ਇਹ ਭਰੋਸਾ ਦਿੱਤਾ ਗਿਆ ਕਿ ਚੋਣਾਂ ਦੇ ਕੰਮ ਨੂੰ ਸਾਂਤੀਪੂਰਵਕ ਨੇਪਰੇ ਚਾੜਿਆ ਜਾਵੇਗਾ ਅਤੇ ਕਿਸੇ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਇਲੈਕਸਨ ਇੰਚਾਰਜ ਸ੍ਰੀ ਸੰਜੀਵ ਕਾਲੀਆ, ਇਲੈਕਸਨ ਕਾਨੂੰਨਗੋ ਸ੍ਰੀ ਰਾਜਵਿੰਦਰ ਸਿੰਘ, ਸੁਪਰਡੰਟ ਸ੍ਰੀ ਦਵਿੰਦਰ ਸਿੰਘ ਬੱਬਰ, ਐਸ.ਐਚ.ਓ ਥਾਣਾ ਡਵੀਜਨ-ਸੀ ਸ੍ਰੀ ਸਮਿੰਦਰਜੀਤ ਸਿੰਘ, ਐਸ.ਐਚ.ਓ ਸ੍ਰੀ ਸੁਖਬੀਰ ਸਿੰਘ, ਐਸ.ਐਚ.ਓ ਥਾਣਾ ਸੁਲਤਾਨਵਿੰਡ ਸ੍ਰੀ ਜਸਬੀਰ ਸਿੰਘ ਹਾਜਰ ਸਨ।      

Fwd: ਸਵੀਪ ਗਤੀਵਿਧੀਆਂ ਅਧੀਨ ਸਰਕਾਰੀ ਸਕੂਲ ਰਾਂਹੋ ਵਿਖੇ ਲਗਾਇਆ ਵੋਟਰ ਜਾਗਰੂਕਤਾ ਸੈਮੀਨਾਰ

 ਸਵੀਪ ਗਤੀਵਿਧੀਆਂ ਅਧੀਨ ਸਰਕਾਰੀ ਸਕੂਲ ਰਾਂਹੋ ਵਿਖੇ ਲਗਾਇਆ ਵੋਟਰ ਜਾਗਰੂਕਤਾ ਸੈਮੀਨਾਰ
ਨਵਾਂਸ਼ਹਿਰ 25 ਅਪ੍ਰੈਲ :- ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ  ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਹੁਕਮਾਂ ਅਤੇ ਰਾਜੀਵ ਵਰਮਾ ਐਡੀਸ਼ਨਲ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਰਾਹੋ ਵਿਖੇ ਪ੍ਰਿੰਸੀਪਲ ਜਗਜੀਤ ਕੌਰ ਦੀ ਅਗਵਾਈ  ਹੇਠ ਸਵੀਪ ਗਤੀਵਿਧੀਆਂ ਅਧੀਨ  ਸਵੇਰ ਦੀ ਸਭਾ ਵਿੱਚ ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਸਵੀਪ ਦੇ ਨੋਡਲ ਅਫਸਰ ਸਤਨਾਮ ਸਿੰਘ ਵਲੋਂ ਸ਼ਿਰਕਤ ਕੀਤੀ ਗਈ। ਉਹਨਾਂ ਦੁਆਰਾ ਵਿਦਿਆਰਥੀਆਂ ਨੂੰ ਵੋਟਾਂ ਬਾਰੇ ਜਾਗਰੂਕ ਕਰਨ ਲਈ ਆਪਣੇ ਵਿਚਾਰ ਪੇਸ਼ ਕੀਤੇ ਗਏ।

ਸਵੀਪ ਦੇ ਨੋਡਲ ਅਫਸਰ ਸਤਨਾਮ ਸਿੰਘ ਦੁਆਰਾ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੀ ਉਮਰ ਪਹਿਲੀ ਅਪ੍ਰੈਲ 2024 ਨੂੰ ਅਠਾਰਾਂ ਸਾਲ ਦੀ ਹੋ ਚੁੱਕੀ ਹੈ ਉਹ ਆਪਣੀ ਵੋਟ ਆਨਲਾਈਨ ਜਾਂ ਬੂਥ ਲੈਵਲ ਅਫਸਰ ਕੋਲ਼ ਜਾ ਕੇ ਜਰੂਰ ਅਪਲਾਈ ਕਰਨ ਤਾਂ ਕਿ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮਹਾਂਉਤਸਵ ਵਿੱਚ ਭਾਗ ਲੈ ਸਕਣ।ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀਆਂ ਦੀ ਅਜੇ ਵੋਟ ਨਹੀਂ ਬਣੀ ਹੋਈ ਹੈ ਉਹ ਆਪਣੇ ਪਿੰਡਾਂ ਵਿੱਚ ਅਤੇ ਆਲੇ ਦੁਆਲੇ ਦੇ ਲੋਕਾਂ ਨੂੰ ਵੋਟ ਬਣਵਾਉਣ ਅਤੇ ਹਰ ਇੱਕ ਵਿਅਕਤੀ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰਨ ਲਈ ਕਹਿਣ ਅਤੇ ਚੋਣ ਕਮਿਸ਼ਨ ਦੇ ਸਲੋਗਨ "ਇਸ ਬਾਰ ਸੱਤਰ ਪਾਰ" ਦੇ ਤਹਿਤ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਵੋਟਿੰਗ ਟਰਨ ਆਊਟ ਨੂੰ ਪਝੱਤਰ ਫੀਸਦੀ ਦੇ ਪਾਰ ਕਰਨ ਵਿੱਚ ਸਹਿਯੋਗ ਕਰਨ।

ਇਸ ਮੌਕੇ ਕਵਿਤਾ ਸਭਰਵਾਲ ਸਟੇਟ ਅਵਾਰਡੀ ਅਧਿਆਪਕਾ ਦੁਆਰਾ ਵਿਦਿਆਰਥੀਆਂ ਨੂੰ ਵੋਟਰ ਪ੍ਰਣ ਦਵਾਇਆ ਗਿਆ।  ਸਕੂਲ ਦੇ ਪ੍ਰਿੰਸੀਪਲ ਮੈਡਮ ਜਗਜੀਤ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਇਸ ਵਾਰ "ਚੋਣਾਂ ਦਾ ਪਰਵ-ਦੇਸ਼ ਦਾ ਗਰਵ" ਲੋਕ ਸਭਾ ਚੋਣਾਂ ਵਿੱਚ ਆਓ ਅਸੀਂ ਸਾਰੇ ਆਪਣਾ ਬਣਦਾ ਯੋਗਦਾਨ ਪਾਈਏ। ਇਸ ਮੌਕੇ ਸੁਖਦੀਪ ਸਿੰਘ, ਕੁਲਵਿੰਦਰ ਰਾਮ,ਸੰਜੀਵ ਕੁਮਾਰ, ਸੁਰਿੰਦਰਮੋਹਣ ਜੋਸ਼ੀ, ਅੰਜੂ ਬਾਲਾ, ਸੁਖਵਿੰਦਰ ਕੌਰ, ਬਲਵਿੰਦਰ ਕੌਰ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ਨਿਰਮਲਜੀਤ, ਯੋਗੇਸ਼ ਕੁਮਾਰ, ਸਤਨਾਮ ਸਿੰਘ, ਅਲਕਾ ਮੁਖੀ ਅਤੇ ਭੋਲੀ ਆਦਿ ਹਾਜ਼ਰ ਸਨ। 

ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ. ਸਤਨਾਮ ਸਿੰਘ ਜਲਵਾਹਾ ਵਲੋਂ ਢਾਹਾਂ ਕਲੇਰਾਂ ਦੇ ਮਿਸ਼ਨਰੀ ਅਦਾਰਿਆਂ ਦੀ ਸ਼ਲਾਘਾ

ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਲੋਂ ਢਾਹਾਂ ਕਲੇਰਾਂ ਦੇ ਮਿਸ਼ਨਰੀ ਅਦਾਰਿਆਂ ਦੀ ਸ਼ਲਾਘਾ
ਗੁਰੂ ਨਾਨਕ ਮਿਸ਼ਨ ਹਸਪਤਾਲ ਦੇ 40 ਸਾਲ ਦੇ ਸਫਲ ਸਫਰ ਦੀ ਦਿੱਤੀ ਵਧਾਈ
ਬੰਗਾ 26 ਅਪਰੈਲ : ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ. ਸਤਨਾਮ ਸਿੰਘ ਜਲਵਾਹਾ ਢਾਹਾਂ ਕਲੇਰਾਂ ਵਿਖੇ ਪੁੱਜੇ ।  ਉਹਨਾਂ ਹਸਪਤਾਲ ਦੇ ਪ੍ਰਬੰਧਕੀ ਟਰੱਸਟ ਦਫਤਰ ਵਿਖੇ ਟਰੱਸਟ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨਾਲ ਮੁਲਾਕਾਤ  ਕੀਤੀ ਅਤੇ ਉਹਨਾਂ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ 40 ਸਾਲ ਦੇ ਸਫਲ ਸਫਰ ਦੀ ਵਧਾਈ ਦਿੱਤੀ ।  ਇਸ ਮੌਕੇ ਉਹਨਾਂ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਸਿਹਤ ਦੇ ਨਾਲ ਨਾਲ ਸਿੱਖਿਆ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਨਿਰੰਤਰ ਅਤੇ ਸਮਰਪਿਤ ਸੇਵਾਵਾਂ ਦੀ ਭਰਪੂਰ ਸ਼ਾਲਾਘਾ ਕੀਤੀ । ਟਰੱਸਟ ਦੇ ਪ੍ਰਧਾਨ ਸ ਕੁਲਵਿੰਦਰ ਸਿੰਘ ਢਾਹਾਂ ਨੇ ਉਹਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਅਤੇ ਭਵਿੱਖ ਵਿੱਚ ਇਹਨਾਂ ਸੇਵਾਵਾਂ ਨੂੰ ਹੋਰ ਵੱਡੇ ਪੱਧਰ ਤਕ ਮੁੱਹਈਆਂ ਕਰਵਾਉਣ ਦੀ ਵਿਉਂਤਬੰਦੀ ਵੀ ਸਾਂਝੀ ਕੀਤੀ । ਇਸ ਮੌਕੇ ਟਰੱਸਟ ਦੇ ਡਾਇਰੈਕਟਰ ਸਿਖਿਆ ਪ੍ਰੌ : ਹਰਬੰਸ ਸਿੰਘ ਬੋਲੀਨਾ, ਦਫਤਰ ਸੁਪਰਡੈਂਟ ਸ. ਮਹਿੰਦਰਪਾਲ ਸਿੰਘ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : - ਢਾਹਾਂ ਕਲੇਰਾਂ ਵਿਖੇ ਸਨਮਾਨ ਰਸਮ ਦੌਰਾਨ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ ਸਤਨਾਮ ਸਿੰਘ ਜਲਵਾਹਾ ਨੂੰ ਯਾਦ ਚਿੰਨ੍ਹ ਭੇਟ ਕਰਦੇ ਹੋਏ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ  ਅਤੇ  ਨਾਲ ਹਨ ਪ੍ਰੌ : ਹਰਬੰਸ ਸਿੰਘ ਬੋਲੀਨਾ ਅਤੇ ਸ. ਮਹਿੰਦਰਪਾਲ ਸਿੰਘ  

ਐਸ.ਡੀ.ਐਮ ਨਵਾਂਸ਼ਹਿਰ ਨੇ ਖੇਤੀਬਾੜੀ ਅਫਸਰਾਂ ਅਤੇ ਸਮੂਹ ਕਲੱਸਟਰ ਅਫਸਰਾਂ ਨਾਲ ਕਣਕ ਦੀ ਨਾੜ ਨੂੰ ਅੱਗ ਲਗਾਉਣ ਵਾਲੇ ਕੇਸਾਂ ਸਬੰਧੀ ਕੀਤੀ ਰੀਵਿਊ ਮੀਟਿੰਗ


ਨਵਾਂਸ਼ਹਿਰ, 25 ਅਪ੍ਰੈਲ  :- ਡਾ. ਅਕਸਿਤਾ ਗੁਪਤਾ ਆਈ.ਏ.ਐਸ, ਉਪ ਮੰਡਲ ਮੈਜਿਸਟਰੇਟ, ਨਵਾਂਸ਼ਹਿਰ ਵਲੋਂ ਸਬ ਡਵੀਜ਼ਨ ਨਵਾਂਸ਼ਹਿਰ ਵਿੱਚ ਖੇਤੀਬਾੜੀ ਅਫਸਰਾਂ ਅਤੇ ਸਮੂਹ ਕਲੱਸਟਰ ਅਫਸਰਾਂ ਨਾਲ ਕਣਕ ਦੀ ਨਾੜ ਨੂੰ ਅੱਗ ਲਗਾਉਣ ਵਾਲੇ ਕੇਸਾਂ ਦਾ ਰੀਵਿਊ ਕੀਤਾ ਗਿਆ। ਉਨਾਂ ਵਲੋ ਦੱਸਿਆ ਗਿਆ ਕਿ ਕੁਝ ਕਿਸਾਨਾਂ ਵਲੋ ਕਣਕ ਦੀ ਨਾੜ ਦੀ ਸਾਂਭ-ਸੰਭਾਲ ਕਰਨ ਉਪਰੰਤ ਬਾਕੀ ਰਹਿੰਦੀ ਥੋੜੀ-ਬਹੁਤੀ ਰਹਿੰਦ-ਖੁਦ ਨੂੰ ਅੱਗ ਲਗਾ ਦਿੱਤੀ ਜਾਦੀ ਹੈ,ਜੋ ਕਿ ਠੀਕ ਨਹੀਂ ਹੈ। ਉਨਾਂ ਵਲੋ ਸਮੂਹ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਗਈ ਕਿ ਉਹ ਕਣਕ ਦੀ ਨਾੜ ਦੀ ਰਹਿੰਦ-ਖੁਦ ਨੂੰ ਅੱਗ ਲਗਾਉਣ ਤੋ ਗੁਰੇਜ਼ ਕਰਨ। ਇਸ ਤੋਂ ਇਲਾਵਾ ਸਮੂਹ ਅਧਿਕਾਰੀ ਸਹਿਬਾਨਾਂ ਨੂੰ ਸਲਾਹ ਦਿੱਤੀ ਗਈ ਕਿ ਉਹ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਚਲ ਰਹੇ ਵੱਟਸਐਪ ਗਰੁੱਪਾਂ ਤੇ ਵੱਧ ਤੋਂ ਵੱਧ ਸ਼ੇਅਰ ਕਰਨ। ਜੇਕਰ ਫਿਰ ਵੀ ਕੋਈ ਕਿਸਾਨ ਅਜਿਹਾ ਕਰਦਾ ਹੈ ਤਾਂ ਉਸ ਦੀ ਖਿਲਾਫ ਸਰਕਾਰ/ਅਦਾਲਤਾਂ ਦੇ ਹੁਕਮਾਂ ਅਨੁਸਾਰ ਕਾਰਵਾਈ ਕਰਨ ਤੋਂ ਇਲਾਵਾ ਉਹਨਾਂ ਵਲੋਂ ਲਈਆਂ ਗਈਆਂ ਸਰਕਾਰੀ ਸਹੂਲਤਾਂ ਜਿਵੇਂ ਕਿ ਸਬਸਿਡੀ, ਅਸਲਾ ਲਾਇਸੰਸ ਅਤੇ ਹੋਰ ਵੱਖ ਵੱਖ ਤਰ੍ਹਾਂ ਦੀਆਂ ਸਹੂਲਤਾਂ ਨੂੰ ਬੰਦ ਕਰਨ ਲਈ ਸਬੰਧਤ ਉਚ ਅਧਿਕਾਰੀਆਂ ਨੂੰ ਲਿਖ ਦਿੱਤਾ ਜਾਵੇਗਾ।

Fwd: Punjabi and Hindi PN---ਆਰ.ਟੀ.ਓ ਨੇ ਸੇਫ ਸਕੂਲ ਵਾਹਨ ਸਕੀਮ ਦੀ ਉਲੰਘਣਾ ਕਰਨ ਵਾਲੀਆਂ 23 ਸਕੂਲੀ ਬੱਸਾਂ ਦੇ ਕੱਟੇ ਚਲਾਨ

 
ਆਰ.ਟੀ.ਓ ਨੇ ਸੇਫ ਸਕੂਲ ਵਾਹਨ ਸਕੀਮ ਦੀ ਉਲੰਘਣਾ ਕਰਨ ਵਾਲੀਆਂ 23 ਸਕੂਲੀ ਬੱਸਾਂ ਦੇ ਕੱਟੇ ਚਲਾਨ
ਹੁਸ਼ਿਆਰਪੁਰ, 25 ਅਪ੍ਰੈਲ :    ਜ਼ਿਲ੍ਹੇ ਵਿਚ ਸੇਫ ਸਕੂਲ ਵਾਹਨ ਸਕੀਮ ਤਹਿਤ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅੱਜ ਹਾਜੀਪੁਰ, ਝੀਰ ਦੀ ਖੂਹੀ ਅਤੇ ਦਸੂਹਾ ਦੇ ਪੰਜ ਸਕੂਲਾਂ ਦੀ ਚੈਕਿੰਗ ਕੀਤੀ ਗਈ। ਰਿਜਨਲ ਟਰਾਂਸਪੋਰਟ ਅਫ਼ਸਰ ਆਰ.ਐਸ ਗਿੱਲ ਨੇ ਦੱਸਿਆ ਕਿ ਇਸ ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਸਕੀਮ ਤਹਿਤ ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ 23 ਬੱਸਾਂ ਦੇ ਚਲਾਨ ਕੱਟੇ ਗਏ। ਇਨ੍ਹਾਂ ਵਿਚ ਬਿਨ੍ਹਾਂ ਕਾਗਜ਼ਾਤ, ਬਿਨ੍ਹਾਂ ਫਿਟਨੈਸ ਸਰਟੀਫਿਕੇਟ ਵਾਲੀ ਬੱਸ ਨੂੰ ਇੰਪਾਊਂਡ ਕੀਤਾ ਗਿਆ।
ਆਰ.ਟੀ.ਓ ਵੱਲੋਂ ਇਸ ਦੌਰਾਨ ਸੇਫ ਸਕੂਲ ਸਕੂਲ ਵਾਹਨ ਸਕੀਮ ਦੇ ਬਾਰੇ ਵਿਚ ਜਾਗਰੂਕ ਕਰਦੇ ਹੋਏ ਬੱਸ/ਵੈਨ ਵਿਚ ਮੁੱਢਲੀਆਂ ਸੁਵਿਧਾਵਾਂ ਜਿਵੇਂ ਕਿ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਬੱਸ ਅੰਦਰ ਕੈਮਰਾ, ਬੱਸ ਦਾ ਰੰਗ ਪੀਲਾ ਅਤੇ ਉਸ 'ਤੇ ਲੱਗੀ ਪੱਟੀ ਵਿਚ ਸਕੂਲ ਦਾ ਨਾਮ ਹੋਣਾ, ਸਰਕਾਰੀ ਨੰਬਰ ਪਲੇਟ, ਫਿਟਨੈਸ ਸਰਟੀਫਿਕੇਟ, ਲੇਡੀਜ਼ ਅਟੈਂਡੈਂਟ ਸੁਵਿਧਾਵਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਬੱਚੇ ਸਕੂਲ ਬੱਸ/ਵੈਨ ਵਿਚ ਕਿਸੇ ਪ੍ਰਕਾਰ ਦੀ ਲਾਪਰਵਾਹੀ ਨਜ਼ਰ ਆਉਂਦੀ ਹੈ, ਤਾਂ ਉਹ ਇਸ ਸਬੰਧੀ ਸਕੂਲ ਮੈਨੇਜਮੈਂਟ, ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਜਾਂ ਰਿਜਨਲ ਟਰਾਂਸਪੋਰਟ ਦਫ਼ਤਰ ਵਿਚ ਸੂਚਿਤ ਕਰਨ, ਤਾਂ ਜੋ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸੇਫ ਸਕੂਲ ਵਾਹਨ ਪਾਲਿਸੀ ਨੂੰ 100 ਫੀਸਦੀ ਲਾਗੂ ਕੀਤਾ ਜਾ ਸਕੇ। ਉਨ੍ਹਾਂ ਨੇ ਮਾਪਿਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵਧੀਆ ਹਾਲਾਤ ਦੀ ਬੱਸ, ਵੈਨ ਵਿਚ ਹੀ ਸਕੂਲ ਭੇਜਣ, ਨਾ ਕਿ ਕਿਸੇ ਆਟੋ ਰਿਕਸ਼ਾ ਜਾਂ 13 ਸੀਟਾਂ ਤੋਂ ਘੱਟ ਵਾਲੀ ਗੱਡੀ ਵਿਚ, ਤਾਂ ਜੋ ਸਕੂਲੀ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਯਕੀਨੀ ਬਣਾਈ ਜਾ ਸਕੇ।
 

Fwd: ਮੈਸ. ਮੈਣੀ ਟਰੇਡਿੰਗ ਕੰਪਨੀ ਘੱਗਾ ਦਾ ਲਾਇਸੈਂਸ 15 ਦਿਨਾਂ ਲਈ ਮੁਅੱਤਲ

 
ਮੈਸ. ਮੈਣੀ ਟਰੇਡਿੰਗ ਕੰਪਨੀ ਘੱਗਾ ਦਾ ਲਾਇਸੈਂਸ 15 ਦਿਨਾਂ ਲਈ ਮੁਅੱਤਲ
ਪਾਤੜਾਂ/ਪਟਿਆਲਾ, 25 ਅਪ੍ਰੈਲ: ਐਸ.ਡੀ.ਐਮ -ਕਮ- ਪ੍ਰਬੰਧਕ ਮਾਰਕਿਟ ਕਮੇਟੀ ਪਾਤੜਾਂ ਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਸ. ਮੈਣੀ ਟਰੇਡਿੰਗ ਕੰਪਨੀ ਅਨਾਜ ਮੰਡੀ ਘੱਗਾ ਵੱਲੋਂ ਖਰੀਦ ਕੀਤੀ ਕਣਕ ਦੇ ਥੈਲਿਆਂ 'ਚ ਗੜਬੜੀ ਪਾਏ ਜਾਣ 'ਤੇ ਇਸ ਕੰਪਨੀ ਦਾ ਲਾਇਸੈਂਸ 15 ਦਿਨਾਂ ਲਈ ਮੁਅੱਤਲ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਮੈਸ. ਮੈਣੀ ਟਰੇਡਿੰਗ ਕੰਪਨੀ ਘੱਗਾ ਵੱਲੋਂ ਪੰਜਾਬ ਸਟੇਟ ਐਗਰੀਕਲਚਰਲ ਪ੍ਰੋਡਿਊਸ ਮਾਰਕਿਟਸ ਐਕਟ ਦੀ ਧਾਰਾ 10 ਅਧੀਨ ਪ੍ਰਾਪਤ ਲਾਇਸੈਂਸ ਦੀਆਂ ਵੱਖ ਵੱਖ ਸ਼ਰਤਾਂ ਦੀ ਉਲੰਘਣਾ ਕੀਤੀ ਗਈ ਹੈ।
  ਪੰਜਾਬ ਰਾਜ ਖੇਤੀਬਾੜੀ ਉਪਜ ਮਾਰਕਿਟਸ ਐਕਟ 1961 ਦੀ ਧਾਰਾ 10 (2) ਰਾਹੀ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਰਵਿੰਦਰ ਸਿੰਘ ਪੀ.ਸੀ.ਐਸ. ਪ੍ਰਬੰਧਕ ਮਾਰਕਿਟ ਕਮੇਟੀ ਨੇ ਫ਼ਰਮ ਮੈਣੀ ਟਰੇਡਿੰਗ ਕੰਪਨੀ ਪਾਤੜਾਂ ਦਾ ਲਾਇਸੈਂਸ 15 ਦਿਨਾਂ ਲਈ ਮੁਅੱਤਲ ਕੀਤਾ ਹੈ।