ਸਰੂਪ ਰਾਣੀ ਸਰਕਾਰੀ ਕਾਲਜ (ਇ.) ਵਿਖੇ 418 ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ ਗਈਆਂ
ਅੰਮ੍ਰਿਤਸਰ 20 ਅਪ੍ਰੈਲ 2024:---20 ਅਪ੍ਰੈਲ 2024 ਨੂੰ ਸਰੂਪ ਰਾਣੀ ਸਰਕਾਰੀ ਕਾਲਜ (ਇ.) ਅੰਮ੍ਰਿਤਸਰ ਵਿਖੇ 52ਵੇਂ ਡਿਗਰੀ ਵੰਡ ਸਮਾਰੋਹ ਦੌਰਾਨ 2021-22 ਦੇ ਵੱਖ ਵੱਖ ਕੋਰਸਾਂ ਨਾਲ ਸੰਬੰਧਤ 418 ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ ਗਈਆਂ . ਮੁੱਖ ਮਹਿਮਾਨ ਵਜੋਂ ਡਾ. ਜਤਿੰਦਰ ਕੌਰ ਅਰੋੜਾ (ਕਾਰਜਕਾਰੀ ਡਾਇਰੈਕਟਰ, ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੋਂਸਲ-ਕਮ-ਮੈਂਬਰ ਸਕੱਤਰ, ਪੰਜਾਬ ਜੈਵ ਵਿਭਿੰਨਤਾ ਬੋਰਡ ) ਨੇ ਸ਼ਿਰਕਤ ਕੀਤੀ । ਸਮਾਗਮ ਦੀ ਆਰੰਭਤਾ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤੀ ਗਈ । ਪਿ੍ਰੰਸੀਪਲ ਪ੍ਰੋ. ਡਾ. ਦਲਜੀਤ ਕੌਰ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਿਹਾ ਤੇ ਡਿਗਰੀਆਂ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕਰਦੇ ਹੋਏ ਕਾਲਜ ਦੀ ਸਲਾਨਾ ਰਿਪੋਰਟ ਪੜੀ . ਉਪਰੰਤ ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ ਗਈਆਂ।
ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤਾ ਗਿਆ। ਉਹਨਾਂ ਨੇ ਸਾਰੇ ਡਿਗਰੀ ਪ੍ਰਾਪਤ ਵਿਦਿਆਰਥੀਆਂ ਅਤੇ ਪਿ੍ਰੰਸੀਪਲ ਨੂੰ ਵਧਾਈ ਦਿੱਤੀ। ਮੁੱਖ ਮਹਿਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਡਿਗਰੀ ਕੋਈ ਕਾਗਜ਼ੀ ਦਸਤਾਵੇਜ ਹੀ ਨਹੀਂ ਬਲਕਿ ਇਹ ਜ਼ਿੰਦਗੀ ਦੀ ਨਵੀਂ ਦਿਸ਼ਾ ਦਾ ਆਗਾਜ਼ ਹੈ । ਬੱਚਿਆਂ ਨੂੰ ਹਿੰਮਤ, ਮਿਹਨਤ, ਲਗਨ ਤੇ ਵਿਸ਼ਵਾਸ ਨਾਲ ਜ਼ਿੰਦਗੀ ਦੀਆਂ ਚੁਣੌਤੀਆਂ ਨੂੰ ਖਿੜੇ ਮੱਥੇ ਸਵੀਕਾਰ ਕਰ ਕਾਮਯਾਬ ਹੋਣਾ ਚਾਹੀਦਾ ਹੈ ਤੇ ਮਾਂ ਬੋਲੀ ਨੂੰ ਕਦੇ ਨਹੀਂ ਭੁੱਲਣ ਦਾ ਸੰਦੇਸ਼ ਦਿੱਤਾ। ਸੰਗੀਤ ਵਿਭਾਗ ਵਲੋਂ ਫੋਕ ਆਰਕੈਸਟਰਾ ਤੇ ਸਮੂਹ ਗੀਤ ਪੇਸ਼ ਕੀਤਾ। ਡਾਂਸ ਵਿਭਾਗ ਵੱਲੋਂ ਨਿ੍ਰਤ ਦੀ ਪੇਸ਼ਕਾਰੀ ਕੀਤੀ ਗਈ । ਸਮਾਰੋਹ ਸਮੇਂ ਕਾਲਜ ਕਾਉਂਸਲ ਤੇ ਸਟਾਫ ਹਾਜ਼ਰ ਰਹੇ। ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ ।
Saroop Rani Government College for Women, Amritsar, celebrated its 52nd Convocation on 20th April 2024 Under the distinguish leadership of Principal Professor Dr. Daljit Kaur. The ceremony witnessed the conferring of degrees upon approximately 418 students who successfully completed various Master's and Bachelor's degree courses during the 2021-2022 session. Dr. Jatinder Kaur Aroda, Executive Director of Punjab State Council for Science and Technology and Member of Punjab Biodiversity Board, graced the occasion as the chief guest, adding prestige to the event. The Principal and college council extended a warm welcome to the chief guest by presenting a token of remembrance.
Commencing the proceedings, Principal Professor Dr. Daljit Kaur presented the Annual Report of the College,spotlighting the numerous academic and extracurricular achievements attained by the institution. Principal Madam expressed her heartfelt congratulations to the degree recipients, imparting her best wishes for their bright future.
Addressing the students, Chief Guest Dr. Jatinder Kaur highlighted the significance of the degrees, emphasizing that they signify not just a piece of paper but the commencement of a new journey in life. She also highlighted the burgeoning startup ecosystem in India, offering abundant opportunities for the graduates to excel and innovate.Adding color to the event, students from the Music and Dance Department presented a vibrant cultural program. Principal Madam lauded the collaborative efforts of the college council and staff, acknowledging their dedication and commitment.The ceremony concluded with the rendition of the National Anthem.