ਲੋਕ ਸਭਾ ਚੋਣਾਂ ਦੌਰਾਨ ਨਾਜਾਇਜ਼ ਸ਼ਰਾਬ ਦੇ ਪ੍ਰਵਾਹ ਨੂੰ ਰੋਕਣ ਲਈ ਪੂਰੀ ਚੌਕਸੀ ਵਰਤੀ ਜਾਵੇ : ਕੋਮਲ ਮਿੱਤਲ
-ਕਿਹਾ, ਨਾਜਾਇਜ਼ ਜਾਂ ਨਕਲੀ ਸ਼ਰਾਬ ਵੇਚਣ/ਤਸਕਰੀ ਕਰਨ ਵਾਲਿਆਂ ਖਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਬਣਾਈ ਜਾਵੇ ਯਕੀਨੀ
ਹੁਸ਼ਿਆਰਪੁਰ, 1 ਅਪ੍ਰੈਲ: ਲੋਕ ਸਭਾ ਚੋਣਾਂ 2024 ਅਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ ਹੁਸ਼ਿਆਰਪੁਰ ਸੁਰੇਂਦਰ ਲਾਂਬਾ ਦੀ ਅਗਵਾਈ ਵਿਚ ਆਬਕਾਰੀ ਵਿਭਾਗ ਅਤੇ . ਬੋਟÇਲੰਗ ਪਲਾਂਟਾਂ ਦੇ ਅਧਿਕਾਰੀਆਂ ਨਾਲ .ਮੀਟਿੰਗ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਅਤੇ ਐਸ.ਐਸ.ਪੀ ਨੇ ਪੁਲਿਸ ਅਧਿਕਾਰੀਆਂ ਅਤੇ ਆਬਕਾਰੀ ਵਿਭਾਗ ਨੂੰ ਇਕਜੁੱਟ ਹੋ ਕੇ ਇਕ ਟੀਮ ਦੇ ਰੂਪ ਵਿਚ ਚੌਕਸ ਹੋ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਚੋਣਾਂ ਦੌਰਾਨ ਨਾਜਾਇਜ਼ ਸ਼ਰਾਬ ਦੇ ਪ੍ਰਵਾਹ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਨਾਜਾਇਜ਼ ਸ਼ਰਾਬ ਬਰਾਮਦ ਹੁੰਦੀ ਹੈ ਅਤੇ ਉਸਦੇ ਤਾਰ ਜ਼ਿਲ੍ਹੇ ਨਾਲ ਜੁੜੇ ਹਨ, ਤਾਂ ਸਬੰਧਤ ਜ਼ਿੰਮੇਵਾਰ ਲੋਕਾਂ 'ਤੇ ਕਰਵਾਈ ਕੀਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਅੰਤਰ ਜ਼ਿਲ੍ਹਾ ਅਤੇ ਅੰਤਰ-ਰਾਜੀ ਸਰਹੱਦੀ ਪੁਆਇੰਟਾਂ 'ਤੇ ਵੀ ਪੂਰੀ ਨਿਗਰਾਨੀ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਨਾਜਾਇਜ਼ ਸ਼ਰਾਬ ਤਿਆਰ ਕਰਨ ਵਾਲੇ ਲੋਕਾਂ ਖਿਲਾਫ ਸਖ਼ਤ ਕਰਵਾਈ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਾਜਾਇਜ਼ ਜਾਂ ਨਕਲੀ ਸ਼ਰਾਬ ਵੇਚਣ/ਤਸਕਰੀ ਕਰਨ ਵਾਲੇ ਵਿਅਕਤੀਆਂ ਵਿਰੁੱਧ ਪ੍ਰਭਾਵੀ ਕਾਰਵਾਈ ਯਕੀਨੀ ਬਣਾਈ ਜਾਵੇ।
ਕੋਮਲ ਮਿੱਤਲ ਨੇ ਖੰਡਰ ਇਮਾਰਤਾਂ, ਮੈਰਿਜ ਪੈਲਸਾਂ, ਗੋਦਾਮਾਂ ਅਤੇ ਸ਼ਰਾਬ ਸਟੋਰ ਵਾਲੀਆਂ ਹੋਰਨਾਂ ਸ਼ੱਕੀ ਥਾਵਾਂ 'ਤੇ ਨਿਗਰਾਨੀ ਰੱਖਣ ਨੂੰ ਕਿਹਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਨਾਜਾਇਜ਼ ਸ਼ਰਾਬ ਦੇ ਸਬੰਧ ਵਿਚ ਕੋਈ ਜਾਣਕਾਰੀ ਹੈ ਤਾਂ ਉਹ ਪੁਲਿਸ ਵਿਭਾਗ ਜਾਂ ਆਬਕਾਰੀ ਵਿਭਾਗ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਇਸੇ ਤਰ੍ਹਾਂ ਜੇਕਰ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਸ਼ਰਾਬ ਜਾਂ ਕੋਈ ਹੋਰ ਨਸ਼ੀਲਾ ਪਦਾਰਥ ਵੰਡਿਆ ਜਾ ਰਿਹਾ ਹੈ, ਤਾਂ ਇਸਦੀ ਸੂਚਨਾ ਤੁਰੰਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕ ਇਸਦੀ ਰਿਪੋਰਟ ਸੀ-ਵਿਜਿਲ ਐਪ ਰਾਹੀਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸੀ-ਵਿਜਿਲ ਐਪ ਰਾਹੀਂ ਪ੍ਰਾਪਤ ਸ਼ਿਕਾਇਤਾਂ 'ਤੇ 100 ਮਿੰਟ ਦੇ ਅੰਦਰ ਕਾਰਵਾਈ ਯਕੀਨੀ ਕੀਤੀ ਜਾਂਦੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨ (ਜ) ਰਾਹੁਲ ਚਾਬਾ, ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ, ਐਸ.ਪੀ ਮਨੋਜ ਠਾਕੁਰ, ਐਸ.ਡੀ.ਐਮ ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਚੋਣ ਤਹਿਸੀਲਦਾਰ ਸਰਬਜੀਤ ਸਿੰਘ, ਕਾਨੂੰਗੋ ਦੀਪਕ ਕੁਮਾਰ ਤੋਂ ਇਲਾਵਾ ਆਬਕਾਰੀ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।